ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਕਲੇਰ ਵਿਖੇ ਲਿੰਕ ਸੜਕ ਦਾ ਨੀਂਹ ਪੱਥਰ ਰੱਖਿਆ
ਕੋਟਕਪੂਰਾ, 4 ਫਰਵਰੀ () ਕੋਟਕਪੂਰਾ ਹਲਕੇ ਵਿੱਚ ਵਿਕਾਸ ਕਾਰਜਾਂ ਦੀ ਗਤੀ ਨੂੰ ਹੋਰ ਤੇਜ਼ ਕਰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਪਿੰਡ ਕਲੇਰ ਵਿਖੇ ਲਿੰਕ ਸੜਕ ਕਲੇਰ ਤੋਂ ਕੋਟ ਸੁਖੀਆ ਦਾ ਨੀਂਹ ਪੱਥਰ ਰੱਖਿਆ। ਇਸ ਸੜਕ ਦੀ ਲੰਬਾਈ 6.38 ਕਿਲੋਮੀਟਰ ਹੈ ਅਤੇ ਇਸ ਉੱਤੇ ਕਰੀਬ 685.95 ਲੱਖ ਰੁਪਏ ਦੀ ਰਕਮ ਖਰਚ ਕੀਤੀ ਜਾਵੇਗੀ।
ਇਸ ਮੌਕੇ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਸੜਕਾਂ ਕਿਸੇ ਵੀ ਇਲਾਕੇ ਦੀ ਤਰੱਕੀ ਦੀ ਰੀੜ੍ਹ ਦੀ ਹੱਡੀ ਹੁੰਦੀਆਂ ਹਨ। ਇਸ ਸੜਕ ਦੇ ਤਿਆਰ ਹੋਣ ਨਾਲ ਇਲਾਕੇ ਦੇ ਪਿੰਡਾਂ ਨੂੰ ਸੁਰੱਖਿਅਤ ਅਤੇ ਵਧੀਆ ਆਵਾਜਾਈ ਦੀ ਸਹੂਲਤ ਮਿਲੇਗੀ, ਜਿਸ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਵਾਂ ਦੀ ਬੱਚਤ ਹੋਵੇਗੀ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵੱਡੇ ਪੱਧਰ ‘ਤੇ ਰਾਸ਼ੀ ਖਰਚ ਰਹੀ ਹੈ ਤਾਂ ਜੋ ਪਿੰਡਾਂ ਨੂੰ ਸ਼ਹਿਰਾਂ ਨਾਲ ਜੋੜਿਆ ਜਾ ਸਕੇ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਹੋਣ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਨੂੰ ਪਾਰਦਰਸ਼ਤਾ ਅਤੇ ਗੁਣਵੱਤਾ ਨ...








