Wednesday, September 9
Shadow

Tag: hot news

ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

ਗੁਰਮੀਤ ਖੁੱਡੀਆਂ ਵੱਲੋਂ ਉਦਯੋਗਾਂ ਨੂੰ ਅਥਾਹ ਸੰਭਾਵਨਾਵਾਂ ਵਾਲੇ ਪੰਜਾਬ ਦੇ ਗਰੀਨ ਐਨਰਜੀ ਸੈਕਟਰ ਵਿੱਚ ਨਿਵੇਸ਼ ਦਾ ਸੱਦਾ

Politics
ਚੰਡੀਗੜ੍ਹ, 3 ਫਰਵਰੀ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਗਿਆਨਕ ਢੰਗ ਨਾਲ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਨੂੰ ਉਤਸ਼ਾਹਿਤ ਕਰਨ ਲਈ ਠੋਸ ਕਦਮ ਚੁੱਕੇ ਜਾ ਰਹੇ ਹਨ ਤਾਂ ਜੋ ਵਾਤਾਵਰਣ ਸਬੰਧੀ ਸਮੱਸਿਆਵਾਂ ਦਾ ਨਿਵਾਰਨ, ਮਿੱਟੀ ਦੀ ਸਿਹਤ ਵਿੱਚ ਸੁਧਾਰ ਅਤੇ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ। ਉਹ ਅੱਜ ਇੱਥੇ ਏ.ਐਸ.ਏ.ਆਰ. ਵੱਲੋਂ ਕੈਨੋਪੀ ਦੇ ਸਹਿਯੋਗ ਨਾਲ ਕਰਵਾਈ ਸੂਬਾ ਪੱਧਰੀ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ। ਸ. ਖੁੱਡੀਆਂ ਨੇ ਕਿਹਾ ਕਿ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਰਾਲੀ ਸਾੜਨ ਦੀ ਸਮੱਸਿਆ ਨੂੰ ਪੰਜਾਬ ਲਾਹੇਵੰਦ ਆਰਥਿਕ ਅਤੇ ਵਾਤਾਵਰਣ ਪੱਖੀ ਮੌਕਿਆਂ ਵਿੱਚ ਤਬਦੀਲ ਕਰਨ ਵਿੱਚ ਸਫ਼ਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਸੁਚੱਜੇ ਪ੍ਰਬੰਧਨ ਲਈ ਦੇ ਯਤਨਾਂ ਦੇ  ਪ੍ਰਭਾਵੀ ਤੇ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ ਕਿਉਂਕਿ 2025 ਦੇ ਸਾਉਣੀ ਸੀਜ਼ਨ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 53 ਫੀਸਦੀ  ਗਿਰ...
ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਨਾਇਬ ਤਹਿਸੀਲਦਾਰਾਂ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਸੌਂਪੇ ਤਰੱਕੀ ਪੱਤਰ

Punjab
*ਚੰਡੀਗੜ੍ਹ, 3 ਫ਼ਰਵਰੀ:* ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਾਨੂੰਨਗੋ ਤੋਂ ਨਾਇਬ ਤਹਿਸੀਲਦਾਰ ਵਜੋਂ ਪਦਉੱਨਤ ਹੋਏ 16 ਅਧਿਕਾਰੀਆਂ ਨੂੰ ਤਰੱਕੀ ਪੱਤਰ ਸੌਂਪੇ। ਇਹ ਤਰੱਕੀਆਂ ਨਿਰਧਾਰਤ ਸੇਵਾ ਨਿਯਮਾਂ ਅਧੀਨ ਅਤੇ ਸਾਰੀਆਂ ਵਿਭਾਗੀ ਕਾਰਵਾਈਆਂ ਪੂਰੀਆਂ ਕਰਨ ਉਪਰੰਤ ਕੀਤੀਆਂ ਗਈਆਂ ਹਨ। ਪਦਉੱਨਤ ਹੋਏ ਅਧਿਕਾਰੀਆਂ ਨੂੰ ਮੁਬਾਰਕਬਾਦ ਦਿੰਦਿਆਂ ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਮੁਲਾਜ਼ਮਾਂ ਦੇ ਸੇਵਾ ਹਿੱਤਾਂ ਦੀ ਰਾਖੀ ਅਤੇ ਉਨ੍ਹਾਂ ਦੇ ਬਣਦੇ ਹੱਕ ਸਮੇਂ ਸਿਰ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਹ ਤਰੱਕੀਆਂ ਪ੍ਰਸ਼ਾਸਨਿਕ ਅਮਲੇ ਨੂੰ ਮਜ਼ਬੂਤ ਕਰਨ ਅਤੇ ਜ਼ਮੀਨੀ ਪੱਧਰ ’ਤੇ ਜਨਤਕ ਸੇਵਾਵਾਂ ਹੋਰ ਬਿਹਤਰ ਬਣਾਉਣ ਲਈ ਸਰਕਾਰ ਦੇ ਵਡੇਰੇ ਯਤਨਾਂ ਦਾ ਹਿੱਸਾ ਹਨ। ਸ. ਹਰਦੀਪ ਸਿੰਘ ਮੁੰਡੀਆਂ ਨੇ ਤਰੱਕੀ ਪ੍ਰਾਪਤ ਨਾਇਬ ਤਹਿਸੀਲਦਾਰਾਂ ਨੂੰ ਇਮਾਨਦਾਰੀ, ਸਮਰਪਣ ਭਾਵਨਾ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਮਾਲ ਅਧਿਕਾਰੀ ਭੌਂ ਅਤੇ ਮਾਲ ਵਿਭਾਗ ਨਾਲ ਸਬੰਧ...
ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ

ਪੰਜਾਬ ਸਰਕਾਰ ਬਾਲ ਵਿਆਹ ਮੁਕਤ ਸੂਬਾ ਬਣਾਉਣ ਵੱਲ ਦ੍ਰਿੜ੍ਹ: 111 ਮਾਮਲੇ ਰੋਕੇ – ਡਾ. ਬਲਜੀਤ ਕੌਰ

Punjab
ਚੰਡੀਗੜ੍ਹ, 3 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਵਿੱਚੋਂ ਬਾਲ ਵਿਆਹ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜ੍ਹੋਂ ਖ਼ਤਮ ਕਰਨ ਲਈ ਦ੍ਰਿੜ੍ਹ ਨੀਅਤ ਨਾਲ ਕੰਮ ਕਰ ਰਹੀ ਹੈ। ਇਹ ਗੱਲ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਹੀ। ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਨਵਰੀ 2024 ਤੋਂ ਲੈ ਕੇ ਹੁਣ ਤੱਕ ਪੰਜਾਬ ਵਿੱਚ ਬਾਲ ਵਿਆਹ ਦੇ 111 ਮਾਮਲੇ ਸਮੇਂ ਸਿਰ ਰੋਕੇ ਗਏ ਹਨ, ਜੋ ਕਿ ਮਾਨ ਸਰਕਾਰ ਦੀ ਬੱਚਿਆਂ ਦੇ ਅਧਿਕਾਰਾਂ ਦੀ ਰੱਖਿਆ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਪ੍ਰਤੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੇ ਹਨ। ਉਨ੍ਹਾਂ ਜ਼ਿਲ੍ਹਾ ਵਾਰ ਵੇਰਵਾ ਸਾਂਝਾ ਕਰਦਿਆਂ ਦੱਸਿਆ ਕਿ ਅੰਮ੍ਰਿਤਸਰ ਵਿੱਚ 5, ਬਰਨਾਲਾ 1, ਬਠਿੰਡਾ 9, ਫਤਿਹਗੜ੍ਹ ਸਾਹਿਬ 4, ਫਿਰੋਜ਼ਪੁਰ 4, ਫਾਜ਼ਿਲਕਾ 18, ਫਰੀਦਕੋਟ 3, ਗੁਰਦਾਸਪੁਰ 8, ਹੁਸ਼ਿਆਰਪੁਰ 1, ਜਲੰਧਰ 2, ਲੁਧਿਆਣਾ 3, ਕਪੂਰਥਲਾ 5, ਮਾਨਸਾ 8, ਮੋਗਾ 12, ਮੁਕਤਸਰ ਸਾਹਿਬ 5, ਪਟਿਆਲਾ 4, ਪਠਾਨਕੋਟ 2, ਰੋਪੜ 1...
ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟਰੈਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ: ਹਰਭਜਨ ਸਿੰਘ ਈ.ਟੀ.ਓ.

Punjab
ਚੰਡੀਗੜ੍ਹ, 3 ਫਰਵਰੀ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਸੁਰੱਖਿਅਤ ਸੜਕਾਂ ਦੇ ਨਾਲ ਨਾਲ ਲੋਕਾਂ ਨੂੰ ਵੀ ਟੈਰਫਿਕ ਨਿਯਮਾਂ ਦੀ ਪਾਲਣਾ ਲਈ ਜਾਗਰੂਕ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਸੜਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਰਕਾਰ, ਲਾਗੂਕਰਨ ਵਾਲੀਆਂ ਏਜੰਸੀਆਂ ਅਤੇ ਨਾਗਰਿਕਾਂ ਸਮੇਤ ਸਾਰੇ ਭਾਈਵਾਲਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਇਹ ਵਿਚਾਰ ਉਨ੍ਹਾਂ ਨੇ ਅੱਜ ਇੱਥੇ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ਼ ਪਬਲਿਕ ਐਡਮਿਨਿਸਟ੍ਰੇਸ਼ਨ ਵਿਖੇ ਰਾਜਮਾਰਗ ਅਤੇ ਸੜਕੀ ਆਵਾਜਾਈ ਮੰਤਰਾਲਾ, ਭਾਰਤ ਸਰਕਾਰ, ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਅਤੇ ਪੰਜਾਬ ਸਟੇਟ ਰੋਡ ਸੇਫਟੀ ਕੌਂਸਲ ਵੱਲੋਂ ਸਾਂਝੇ ਤੌਰ ‘ਤੇ ਕਰਵਾਈ ਗਈ ਵਰਕਸ਼ਾਪ ਦੇ ਉਦਘਾਟਨੀ ਭਾਸ਼ਣ ਦੌਰਾਨ ਪ੍ਰਗਟਾਏ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਸੜਕੀ ਨੈੱਟਵਰਕ ਦੇਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਜਿਸ ਸਦਕਾ ਆਵਾਜਾਈ ਵਿੱਚ ਲੱਗਣ ਵਾਲਾ ਸਮਾਂ ਕਿਤੇ ਘੱਟ ਗਿਆ ਹੈ ਪਰੰਤੂ ਇਸ ਨਾਲ ਸੜਕੀ ਹਾਦਸਿਆਂ ਦੀ ਸੰਭਾਵਨਾ ਵੀ ਵਧੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂ...
’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

’ਗੈਂਗਸਟਰਾਂ ’ਤੇ ਵਾਰ’: ਦੋ ਹਫ਼ਤਿਆਂ ਵਿੱਚ 4233 ਵਿਅਕਤੀ 116 ਹਥਿਆਰਾਂ ਸਮੇਤ ਗ੍ਰਿਫ਼ਤਾਰ

Crime
ਚੰਡੀਗੜ੍ਹ, 2 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਦੋ ਹਫ਼ਤੇ ਪਹਿਲਾਂ ਸ਼ੁਰੂ ਕੀਤੀ ਫੈਸਲਾਕੁੰਨ ਮੁਹਿੰਮ ‘ਗੈਂਗਸਟਰਾਂ ਤੇ ਵਾਰ’ ਤਹਿਤ ਪੰਜਾਬ ਪੁਲਿਸ ਨੇ ਹੁਣ ਤੱਕ ਸੂਬੇ ਭਰ ਵਿੱਚ 14,382 ਥਾਵਾਂ ’ਤੇ ਛਾਪੇਮਾਰੀ ਕਰਕੇ 4,233 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਸ ਵਿੱਚ ਗੈਂਗਸਟਰ ਅਤੇ ਉਨ੍ਹਾਂ ਨਾਲ ਜੁੜੇ ਅਪਰਾਧੀ ਸ਼ਾਮਲ ਹਨ । ਜਾਣਕਾਰੀ ਅਨੁਸਾਰ, ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਮੁਹਿੰਮ ਹੈ, ਜਿਸਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ 20 ਜਨਵਰੀ, 2026 ਨੂੰ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ ’ਤੇ ਛਾਪੇਮਾਰੀ ਕਰ ਰਹੀਆਂ ਹਨ। ’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ ਹਿੱਸੇ ਵਜੋਂ ਸੋਮਵਾਰ ਨੂੰ ਇੰਸਪੈਕਟਰਾਂ/ਡੀਐਸਪੀਜ਼ ਦੀ ਨਿਗਰਾਨੀ ਹੇਠ ਸੁਚੱਜੇ ਤਾਲਮੇਲ ਵਾਲੇ ਮਜ਼ਬੂਤ ਨ...
ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਹਾਈਵੇਅ ‘ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ

ਮਾਨ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਨੇ ਹਾਈਵੇਅ ‘ਤੇ ਹੋਣ ਵਾਲੀਆਂ ਮੌਤਾਂ ਨੂੰ ਲਗਭਗ 50% ਘਟਾਇਆ

National, Politics, Punjab
ਚੰਡੀਗੜ੍ਹ, 2 ਫਰਵਰੀ 2026 ਪੰਜਾਬ ਸਰਕਾਰ ਦੀ ਸੜਕ ਸੁਰੱਖਿਆ ਫੋਰਸ (ਐਸਐਸਐਫ) ਦੇ ਦੋ ਸਾਲ ਪੂਰੇ ਹੋਣ 'ਤੇ ਇਸ ਦੀ ਸ਼ਾਨਦਾਰ ਸਫਲਤਾ ਸਾਂਝੀ ਕਰਦਿਆਂ, 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਇਹ ਫੋਰਸ ਮੁੱਖ ਮੰਤਰੀ ਭਗਵੰਤ ਮਾਨ ਦੀ ਸਭ ਤੋਂ ਪ੍ਰਭਾਵਸ਼ਾਲੀ ਅਤੇ ਲੋਕ-ਪੱਖੀ ਪਹਿਲਕਦਮੀਆਂ ਵਿੱਚੋਂ ਇੱਕ ਵਜੋਂ ਉਭਰੀ ਹੈ, ਜੋ ਪੰਜਾਬ ਦੇ ਹਾਈਵੇਅ 'ਤੇ ਅਸਲ ਨਤੀਜੇ ਦੇ ਰਹੀ ਹੈ। ਪੰਨੂ ਨੇ ਦੱਸਿਆ ਕਿ ਜਦੋਂ ਦੋ ਸਾਲ ਪਹਿਲਾਂ ਐਸਐਸਐਫ ਦੀ ਸ਼ੁਰੂਆਤ ਕੀਤੀ ਗਈ ਸੀ, ਤਾਂ ਸਾਲ 2023 ਵਿੱਚ ਪੰਜਾਬ ਦੇ ਹਾਈਵੇਅ 'ਤੇ ਹਾਦਸਿਆਂ ਕਾਰਨ 1,955 ਮੌਤਾਂ ਹੋਈਆਂ ਸਨ। ਸਾਲ 2024 ਵਿੱਚ, ਇਹ ਅੰਕੜਾ ਤੇਜ਼ੀ ਨਾਲ ਘਟ ਕੇ 1,016 ਰਹਿ ਗਿਆ ਹੈ, ਜਿਸਦਾ ਮਤਲਬ ਹੈ ਕਿ ਐਸਐਸਐਫ ਦੇ ਤੇਜ਼ ਅਤੇ ਪੇਸ਼ੇਵਰ ਹੁੰਗਾਰੇ ਸਦਕਾ ਸਿਰਫ ਇੱਕ ਸਾਲ ਵਿੱਚ 940 ਕੀਮਤੀ ਜਾਨਾਂ ਬਚਾਈਆਂ ਗਈਆਂ ਹਨ। ਘਾਤਕ ਹਾਦਸਿਆਂ ਦੇ ਮਾਮਲਿਆਂ ਵਿੱਚ ਲਗਭਗ 50 ਫੀਸਦੀ ਦੀ ਗਿਰਾਵਟ ਦੇਖੀ ਗਈ ਹੈ, ਜੋ ਪੰਜਾਬ ਭਰ ਵਿੱਚ ਹਾਈਵੇਅ ਸੁਰੱਖਿਆ ਵਿੱਚ ਵੱਡੇ ਸੁਧਾਰ ਨੂੰ ਦਰਸਾਉਂਦੀ ਹੈ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਐਸਐਸਐਫ ਅਧੀਨ...
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਮਰਗੜ੍ਹ ਨੇ ਪਿੰਡ ਸੇਹਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਮਰਗੜ੍ਹ ਨੇ ਪਿੰਡ ਸੇਹਕੇ ਤੋਂ ਸ੍ਰੀ ਅੰਮ੍ਰਿਤਸਰ ਲਈ ਬੱਸ ਕੀਤੀ ਰਵਾਨਾ

Politics
ਅਮਰਗੜ੍ਹ 02 ਫਰਵਰੀ :             ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ  ਵਾਲੀ ਪੰਜਾਬ ਸਰਕਾਰ ਵੱਲੋਂ ਤੀਰਥ ਸਥਾਨਾਂ ਦੇ ਦਰਸ਼ਨਾਂ ਲਈ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਰਧਾਲੂਆਂ ਲਈ ਕਾਫੀ ਲਾਹੇਵੰਦ ਸਾਬਤ ਹੋ ਰਹੀ ਹੈ। ਇਸੇ ਲੜੀ ਤਹਿਤ ਦੇ ਵਿਧਾਇਕ ਪ੍ਰੋਫੈਸਰ ਜਸਵੰਤ ਸਿੰਘ ਗੱਜਣਮਾਜਰਾ ਨੇ ਵਿਧਾਨ ਸਭਾ ਹਲਕਾ ਅਮਰਗੜ੍ਹ ਦੇ ਪਿੰਡ ਸੇਹਕੇ ਤੋਂ  ਸ੍ਰੀ ਅੰਮ੍ਰਿਤਸਰ ਲਈ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ ਕੀਤੀ |           ਉਨ੍ਹਾਂ ਕਿਹਾ ਇਸ ਯਾਤਰਾ ਦੌਰਾਨ ਸ਼ਰਧਾਲੂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ,ਦੁਰਗਿਆਣਾ ਮੰਦਿਰ,ਜਲ੍ਹਿਆਂਵਾਲਾ ਬਾਗ ਤੋਂ ਇਲਾਵਾ ਹੋਰ ਕਈ ਗੁਰੂਧਾਮਾਂ ਦੇ ਦਰਸ਼ਨ ਕਰਨਗੇ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ  ਸਰਧਾਲੂਆਂ ਦੀ ਸਹੂਲਤ ਲਈ ਦਰਸ਼ਨਾਂ ਤੋਂ ਇਲਾਵਾ ਰਹਿਣ-ਸਹਿਣ, ਖਾਣ -ਪੀਣ  ਦਾ ਪੁਖੱਤਾ ਪ੍ਰਬੰਧ ਕੀਤਾ ਹੈ । ਉਨਾਂ ਕਿਹਾ ਕਿ ਸ਼ਰਧਾਲੂਆਂ ਅੰਦਰ ਪੂਰੀ ਖੁਸ਼ੀ ਤੇ ਉਤਸ਼ਾਹ ਨਜਰ ਆਉਂਦਾ ਹੈ ਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਨ ਦਾ ਸੁਭਾਗ ਮ...
ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਲਈ ਕੁਰਬਾਨੀਆਂ ਦੇਣ ਵਿੱਚ ਹਮੇਸ਼ਾ ਮੋਹਰੀ ਰਿਹਾ ਪੰਜਾਬ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab
ਚੰਡੀਗੜ੍ਹ, 2 ਫਰਵਰੀ : ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਦੇ ਇੱਕ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਮੁੱਖ ਮੰਤਰੀ ਨੇ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਵਿੱਚ ਸੂਬੇ ਦੇ ਬੇਮਿਸਾਲ ਯੋਗਦਾਨ, ਬਹਾਦਰੀ ਅਤੇ ਭਾਈਚਾਰਕ ਸਾਂਝ, ਸ਼ਾਨਾਮੱਤੀ ਵਿਰਾਸਤ ਅਤੇ ਭਾਰਤ ਦੀ ਖੜਗ਼ਭੁਜਾ ਅਤੇ ਅੰਨਦਾਤੇ ਵਜੋਂ ਪੰਜਾਬ ਦੇ ਵਡਮੁੱਲੇ ਯੋਗਦਾਨ ਦਾ ਜ਼ਿਕਰ ਕੀਤਾ। ਅੱਜ ਇੱਥੇ ਨੈਸ਼ਨਲ ਡਿਫੈਂਸ ਕਾਲਜ ਦੇ ਵਫ਼ਦ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਨੇ ਭਾਰਤੀ ਹਥਿਆਰਬੰਦ ਸੈਨਾਵਾਂ ਨੂੰ ਜਾਂਬਾਜ਼ ਫੌਜੀ ਅਫ਼ਸਰ ਅਤੇ ਬਹਾਦਰ ਜਵਾਨ ਦਿੱਤੇ ਹਨ, ਜਿਨ੍ਹਾਂ ਨੇ ਹਮੇਸ਼ਾ ਮੂਹਰੇ ਹੋ ਕੇ ਦੇਸ਼ ਲਈ ਸ਼ਾਹਦਤਾਂ ਦਿੱਤੀਆਂ ਹਨ।” ਉਨ੍ਹਾਂ ਕਿਹਾ, “ਇਹ ਜਾਣ ਕੇ ਖੁਸ਼ੀ ਹੋਈ ਕਿ ਨੈਸ਼ਨਲ ਡਿਫੈਂਸ ਕਾਲਜ, ਨਵੀਂ ਦਿੱਲੀ ਵੱਲੋਂ 2 ਤੋਂ 6 ਫਰਵਰੀ ਤੱਕ ਪੰਜਾਬ ਦਾ ਦੌਰਾ ਕੀਤਾ ਜਾ ਰਿਹਾ ਹੈ।’’ ਸੂਬੇ ਵਿੱਚ ਪਹੁੰਚਣ ’ਤੇ ਵਫ਼ਦ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਸਮਾਜਿਕ-ਰਾਜਨੀਤਿਕ ਅਧਿਐਨ ਦੌਰਾ ਪੰਜਾਬ ਦੇ ਸਮਾਜਿਕ, ਆਰਥਿਕ, ਰਾਜਨੀ...
ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ ਬਜਟ 2026 ਵਿੱਚ ਪੰਜਾਬ ਨੂੰ ਅਣਗੌਲਿਆਂ ਕਰਨਾ ਲੋਕਤੰਤਰ ਅਤੇ ਸੰਘਵਾਦ ਲਈ ਵੱਡਾ ਖ਼ਤਰਾ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

National
ਚੰਡੀਗੜ੍ਹ, 2 ਫਰਵਰੀ 2026: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਕੇਂਦਰੀ ਬਜਟ 2026 ਵਿੱਚ ਪੰਜਾਬ ਦੀਆਂ ਜ਼ਰੂਰਤਾਂ ਅਤੇ ਕੁਰਬਾਨੀਆਂ ਨੂੰ ਪੂਰੀ ਤਰ੍ਹਾਂ ਦਰਕਿਨਾਰ ਕਰਨ ਦਾ ਦੋਸ਼ ਲਗਾਉਂਦਿਆ ਕਿਹਾ ਕਿ ਬਜਟ ਵਿੱਚ ਕਿਤੇ ਵੀ ਪੰਜਾਬ ਦਾ ਕੋਈ ਜ਼ਿਕਰ ਨਹੀਂ ਹੈ ਅਤੇ ਨਾ ਹੀ ਲੰਬੇ ਸਮੇਂ ਤੋਂ ਬਕਾਇਆ ਪਏ 8,500 ਕਰੋੜ ਰੁਪਏ ਦੇ ਪੇਂਡੂ ਵਿਕਾਸ ਫੰਡ (ਆਰਡੀਐਫ) ਦਾ ਕੋਈ ਹਵਾਲਾ ਦਿੱਤਾ ਗਿਆ ਹੈ। ਬਜਟ-2026 ਨੂੰ ਸਿੱਖਿਆ, ਸਿਹਤ, ਕਿਸਾਨ, ਗ਼ਰੀਬ, ਵਪਾਰੀ ਅਤੇ ਪੰਜਾਬ ਦੀ ਸੁਰੱਖਿਆ ਵਿਰੋਧੀ ਗਰਦਾਨਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਰਾਸ਼ਟਰੀ ਖੁਰਾਕ ਸੁਰੱਖਿਆ ਦਾ ਬੋਝ ਝੱਲਣ, ਵਾਰ-ਵਾਰ ਕੁਦਰਤੀ ਆਫ਼ਤਾਂ ਦਾ ਸਾਹਮਣਾ ਕਰਨ ਅਤੇ ਆਰਡੀਐਫ ਨਾਲ ਸਬੰਧਤ ਜ਼ਿੰਮੇਵਾਰੀਆਂ ਨੂੰ ਨਿਭਾਉਣ ਦੇ ਬਾਵਜੂਦ ਪੰਜਾਬ ਨੂੰ ਇੱਕ ਵਾਰ ਫਿਰ ਆਪਣੇ ਪੱਧਰ ‘ਤੇ ਸਾਰੇ ਪ੍ਰਬੰਧ ਕਰਨ ਲਈ ਮਜਬੂਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਜਟ ਵਿੱਚ ਆਮ ਲੋਕਾਂ ਲਈ ਕੋਈ ਰਾਹਤ ਨਹੀਂ ਹੈ ਅਤੇ ਲਗਾਤਾਰ 12ਵੇਂ ਸਾਲ ਵੀ ਕੇਂਦਰ ਵੱਲੋਂ ਕੋਈ ਠੋਸ ਸਹਾਇ...
ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਜ਼ੁਰਗਾਂ ਦਾ ਸਨਮਾਨ

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਬਜ਼ੁਰਗਾਂ ਦਾ ਸਨਮਾਨ

Politics
ਮਲੋਟ, 02  ਫ਼ਰਵਰੀ ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਸੇਵਾ, ਸਤਿਕਾਰ ਅਤੇ ਸਮਾਜਿਕ ਸੁਰੱਖਿਆ ਨੂੰ ਸਮਰਪਿਤ ‘ਸਾਡੇ ਬਜ਼ੁਰਗ, ਸਾਡਾ ਮਾਣ’ ਸਮਾਗਮ ਅੱਜ ਮਲੋਟ ਵਿਖੇ ਸ਼ਰਧਾ ਅਤੇ ਸਤਿਕਾਰ ਭਰੇ ਮਾਹੌਲ ਵਿੱਚ ਆਯੋਜਿਤ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਮਾਗਮ ਦੌਰਾਨ ਕੈਬਨਿਟ ਮੰਤਰੀ ਵੱਲੋਂ ਸਮਾਜ ਦੇ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਵਾਲੇ ਬੁਜ਼ੁਰਗ ਨਾਗਰਿਕਾਂ ਨੂੰ ਸਨਮਾਨਿਤ ਕਰਕੇ ਉਨ੍ਹਾਂ ਦੀ ਜੀਵਨ ਭਰ ਦੀ ਸੇਵਾ ਅਤੇ ਤਜਰਬੇ ਨੂੰ ਨਮਨ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬੁਜ਼ੁਰਗਾਂ ਨੂੰ ਸਨਮਾਨਜੋਗ, ਸੁਰੱਖਿਅਤ ਅਤੇ ਸੁਖਦਾਈ ਜੀਵਨ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਬਜ਼ੁਰਗ ਸਾਡੇ ਸਮਾਜ ਦੀ ਧਰੋਹਰ ਹਨ ਅਤੇ ਉਨ੍ਹਾਂ ਦੇ ਤਜਰਬੇ ਅਤੇ ਮਾਰਗਦਰਸ਼ਨ ਨਾਲ ਹੀ ਸਮਾਜ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਜ਼ੁ...