ਸਰਹੱਦ ਪਾਰੋਂ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਪੰਜ ਵਿਅਕਤੀ 21 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ ਅਤੇ ਇੱਕ ਪਿਸਤੌਲ ਸਮੇਤ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਵਿੱਚ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਨਸ਼ਾ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਪੰਜ ਵਿਅਕਤੀਆਂ ਨੂੰ 21.299 ਕਿਲੋ ਹੈਰੋਇਨ, 970 ਗ੍ਰਾਮ ਆਈਸੀਈ (ਮੈਥਾਮਫੇਟਾਮਾਈਨ), .30 ਬੋਰ ਗੈਰ-ਕਾਨੂੰਨੀ ਪਿਸਤੌਲ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗਗਨ ਉਰਫ਼ ਡਿਸ਼ਕਾ (23) ਅਤੇ ਜਸਪਿੰਦਰ ਸਿੰਘ (25) ਦੋਵੇਂ ਵਾਸੀ ਪਿੰਡ ਨਿਕੋਸਰਨ, ਗੁਰਦਾਸਪੁਰ; ਸੁਖਪ੍ਰੀਤ ਸਿੰਘ ਉਰਫ਼ ਸੁੱਖ (30) ਵਾਸੀ ਅੱਡਾ ਜੈਂਤੀਪੁਰ, ਅੰਮ੍ਰਿਤਸਰ ਦਿਹਾਤੀ; ਅਭਿਸ਼ੇਕ ਸਭਰਵਾਲ ਉਰਫ਼ ਅਭੀ (25) ਵਾਸੀ ਸ਼ਰਮਾ ਕਾਲੋਨੀ, ਅੰਮ੍ਰਿਤਸਰ ਅਤੇ ਮਨਪ੍ਰੀਤ ਸਿੰਘ ਉਰਫ਼ ਮੰਨੂ (26) ਵਾਸੀ ਪਿੰਡ ਚੰਨਣਕੇ, ਅੰਮ੍ਰਿਤਸਰ ਦਿਹਾਤ...








