ਪਾਣੀਆਂ ਦੇ ਵਿਵਾਦ ‘ਤੇ ਪੰਜਾਬ ਦੇ ਹਿੱਤਾਂ ਉੱਤੇ ਡਟ ਕੇ ਪਹਿਰਾ ਦੇ ਰਹੀ ਹੈ ਪੰਜਾਬ ਸਰਕਾਰ-ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਚੰਡੀਗੜ੍ਹ, 27 ਜਨਵਰੀ*:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਮੀਟਿੰਗ ਦੌਰਾਨ ਸਤਲੁਜ-ਯਮੁਨਾ ਲਿੰਕ ਨਹਿਰ ਦਾ ਹੱਲ ਆਪਸੀ ਸਹਿਮਤੀ ਨਾਲ ਕੱਢਣ ਦੀ ਵਕਾਲਤ ਕਰਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਸਰਕਾਰ ਪਾਣੀਆਂ ਦੇ ਵਿਵਾਦ ’ਤੇ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਦ੍ਰਿੜ ਵਚਨਬੱਧ ਹੈ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸਾਡੇ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਪਾਣੀ ਨਹੀਂ ਹੈ ਪਰ ਹਰਿਆਣੇ ਦਾ ਵੱਡੇ ਭਰਾ ਹੋਣ ਦੇ ਨਾਤੇ ਅਸੀਂ ਆਪਣੇ ਗੁਆਂਢੀ ਸੂਬੇ ਨਾਲ ਵੈਰ-ਵਿਰੋਧ ਨਹੀਂ ਚਾਹੁੰਦੇ ਅਤੇ ਇਸ ਚਿਰੋਕਣੇ ਮਸਲੇ ਦਾ ਛੇਤੀ ਹੱਲ ਚਾਹੁੰਦੇ ਹਨ।”
ਮੁੱਖ ਮੰਤਰੀ ਨੇ ਕਿਹਾ, “ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ। ਮੈਂ ਸਪੱਸ਼ਟ ਕਰ ਦਿੰਦਾ ਹਾਂ ਕਿ ਪੰਜਾਬ ਦੇ ਹਿੱਸੇ ਦੇ ਪਾਣੀ ਦੀ ਇਕ ਬੂੰਦ ਵੀ ਕਿਸੇ ਹੋਰ ਨਾਲ ਸਾਂਝੀ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।” ਉਨ੍ਹਾਂ ਕਿਹਾ ਕਿ ਐਸ.ਵਾਈ.ਐਲ. ਇਕ ਜਜ਼ਬਾਤੀ ਮੁੱਦਾ ਹੈ ਅਤੇ ਜੇਕਰ ਇਸ ਨੂੰ ਲਾਗੂ ਕਰ ਦਿੱਤਾ ਜਾਂਦਾ ਹੈ ਤਾਂ ਸੂਬੇ ਨੂੰ ਅਮਨ-ਕਾਨੂੰਨ ਦੀ ...








