ਸਿਹਤ ਵਿਭਾਗ ਵੱਲੋਂ ਸ਼ੀਤ ਲਹਿਰ ਤੋਂ ਬਚਾਅ ਲਈ ਅਡਵਾਈਜਰੀ ਜਾਰੀ
ਫਿਰੋਜ਼ਪੁਰ, 7 ਜਨਵਰੀ ( ) ਸ਼ੀਤ ਲਹਿਰ ਦੇ ਪ੍ਰਕੋਪ ਕਾਰਨ ਸਿਹਤ ਸੰਬਧੀ ਸਮੱਸਿਆਵਾਂ ਵੱਧ ਜਾਂਦੀਆਂ ਹਨ। ਇਸ ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਵੱਲੋਂ ਅਡਵਾਈਜਰੀ ਜਾਰੀ ਕੀਤੀ ਗਈ ਹੈ। ਇਸ ਸੰਬਧੀ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਨੇ ਦਸਿਆ ਕਿ ਇਸ ਮੌਸਮ ਦੌਰਾਨ ਬਜ਼ੁਰਗਾਂ,ਬੱਚਿਆਂ, ਗਰਭਵਤੀ ਮਹਿਲਾਵਾਂ, ਬਿਮਾਰੀਆਂ ਨਾਲ ਪੀੜਤ ਮਰੀਜ਼ਾਂ ਆਦਿ ਦਾ ਖਾਸ ਖਿਆਲ ਰੱਖਣਾ ਜ਼ਰੂਰੀ ਹੈ। ਜ਼ਿਕਰਯੋਗ ਹੈ ਕਿ ਠੰਡ ਨਾਲ ਪ੍ਰਭਾਵਿਤ ਹੋਣ ਤੇ ਸ਼ਰੀਰ ਠੰਡਾ ਪੈ ਸਕਦਾ ਹੈ, ਬਹੁਤ ਜ਼ਿਆਦਾ ਕਾਂਬਾ,ਯਾਦਾਸ਼ਤ ਚਲੇ ਜਾਣਾ,ਬੇਹੋਸ਼ੀ,ਕਮਜ਼ੋਰੀ ਆਦਿ ਲੱਛਣ ਹੋ ਸਕਦੇ ਹਨ।
ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ ਨੇ ਇਹ ਵੀ ਦਸਿਆ ਕਿ ਇਸ ਮੌਸਮ ਦੌਰਾਨ ਸ਼ਰੀਰ ਦੀ ਰੋਗਾਂ ਨਾਲ ਲੜਨ ਦੀ ਸਮਰਥਾ ਘਟ ਜਾਂਦੀ ਹੈ। ਇਸ ਲਈ ਸੰਤੁਲਤ ਖੁਰਾਕ ਲਈ ਜਾਏ ਅਤੇ ਵਿਟਾਮਿਨ ਸੀ ਭਰਪੂਰ ਖਾਧ ਪਦਾਰਥ ਲਏ ਜਾਣ। ਮੌਸਮੀ ਫਲਾਂ ਅਤੇ ਸਬਜ਼ੀਆਂ ਲਈਆਂ ਜਾਣ ਤੇ ਬਾਹਰ ਦੇ ਜੰਕ ਫੂਡ ਤੋਂ ਬਚਿਆ ਜਾਏ। ਇਹੀ ਨਹੀਂ ਭੋਜਨ ਹਮੇਸ਼ਾ ਤਾਜ਼ਾ ਬਣਿਆ ਹੀ ਲਿਆ ਜਾਏ। ਗਰਮ ਪਾਣੀ, ਸੂਪ ਆਦਿ ਦਾ ਸੇਵਨ ਕੀਤਾ ਜਾਏ। ...








