Wednesday, September 30
Shadow

Tag: hot news

ਅਗੰਮਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ, ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਦਿੱਤੀ ਹਰੀ ਝੰਡੀ

ਅਗੰਮਪੁਰ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ, ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਦਿੱਤੀ ਹਰੀ ਝੰਡੀ

hot news
ਸ਼੍ਰੀ ਅਨੰਦਪੁਰ ਸਾਹਿਬ 19 ਸਤੰਬਰ: ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਿੰਡ ਅਗੰਮਪੁਰ ਤੋਂ ਸ਼ਰਧਾਲੂਆਂ ਨਾਲ ਭਰੀ ਬੱਸ ਨੂੰ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਨੇ ਯਾਤਰਾ ’ਤੇ ਜਾ ਰਹੇ ਸਾਰੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਲਈ ਇਹ ਯਾਤਰਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦੀ ਇੱਛਾ ਰੱਖਣ ਵਾਲੇ ਲੋਕਾਂ ਲਈ ਇਹ ਯੋਜਨਾ ਸਹੂਲਤ ਅਤੇ ਸ਼ਰਧਾ ਦਾ ਸੁਮੇਲ ਹੈ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਤਿੰਨ ਦਿਨਾਂ ਦੀ ਤੀਰਥ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲੇਗਾ। ਯਾਤਰੀਆਂ ਦੇ ਆਉਣ-ਜਾਣ, ਰਹਿਣ-ਸਹਿਣ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਸਬੰਧੀ ਖਰਚਾ ਪੰਜਾਬ ਸਰਕਾਰ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਕਾਰਨਾਂ ਕਰਕੇ ਕੋਈ ਵੀ ਵਿਅਕਤੀ ਆਪਣੀ ਧਾਰਮਿਕ ਯਾਤਰਾ ਤੋਂ ਵ...
ਵਿਧਾਇਕ ਬੱਗਾ ਦੀ ਅਗਵਾਈ ’ਚ ਸਖੀ ਸਨਮਾਨ ਸਮਾਰੋਹ ਆਯੋਜਿਤ

ਵਿਧਾਇਕ ਬੱਗਾ ਦੀ ਅਗਵਾਈ ’ਚ ਸਖੀ ਸਨਮਾਨ ਸਮਾਰੋਹ ਆਯੋਜਿਤ

hot news
ਲੁਧਿਆਣਾ, 19 ਸਤੰਬਰ: ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਦੀ ਅਗਵਾਈ ਵਿੱਚ ਬੀਤੇ ਕੱਲ੍ਹ ਮਾਵਾਂ ਧੀਆਂ ਸਤਿਕਾਰ ਯੋਜਨਾ ਦੇ ਪ੍ਰਚਾਰ ਤੇ ਘਰ-ਘਰ ਫਾਰਮ ਭਰਨ ਵਾਲੀਆਂ ਬੀਬੀਆਂ ਦੇ ਯੋਗਦਾਨ ਦੀ ਸ਼ਲਾਘਾ ਲਈ ਵਿਸ਼ੇਸ਼ ਸਖੀ ਸਨਮਾਨ ਸਮਾਰੋਹ ਕਰਵਾਇਆ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਰਮੀ ਪਤਨੀ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈੇ। ਹਲਕਾ ਵਿਧਾਇਕ ਬੱਗਾ ਦੀ ਅਗਵਾਈ ਹੇਠ ਬੈਨਸਨ ਪੈਲੇਸ ਵਿਖੇ ਹੋਏ ਇਸ ਸਮਾਗਮ ਵਿਚ ਸੇਵਾ ਨਿਭਾਉਣ ਵਾਲੀਆਂ ਮਾਵਾਂ, ਭੈਣਾਂ ਤੇ ਬੇਟੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਵਿਧਾਇਕ ਬੱਗਾ ਨੇ ਕਿਹਾ ਕਿ ਯੋਜਨਾ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿਚ ਇਨ੍ਹਾਂ ਸਖੀਆਂ ਦੀ ਭੂਮਿਕਾ ਸ਼ਲਾਘਾਯੋਗ ਰਹੀ ਹੈ, ਜਿਨ੍ਹਾਂ ਦਿਨ-ਰਾਤ ਮਿਹਨਤ ਕਰਕੇ ਲੋੜਵੰਦ ਮਹਿਲਾਵਾਂ ਨੂੰ ਜੋੜਿਆ ਹੈ। ਪ੍ਰੋਗਰਾਮ ਦੌਰਾਨ ਡਾ. ਗੁਰਪ੍ਰੀਤ ਕੌਰ ਮਾਨ ਵੱਲੋਂ ਸਖੀਆਂ ਨੂੰ ਸੂਟ ਭੇਟ ਕਰਕੇ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕੀਤਾ ਗਿਆ। ਮਹਿਲਾਵਾਂ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਜਿਸ ਗਾਰੰਟੀ ਦਾ ਮਜ਼...
ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

breaking news
ਲੁਧਿਆਣਾ 19 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਚੋਣ ਪੈਂਫਲੇਟ ਜਾਰੀ ਕੀਤਾ ਅਤੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਵਫ਼ਾਦਾਰੀਆਂ ਤੋਂ ਉੱਪਰ ਉੱਠ ਕੇ ਪੰਜਾਬ ਦੇ ਭਵਿੱਖ ਅਤੇ ਆਪਣੇ ਪਰਿਵਾਰਾਂ 'ਤੇ ਪੈਣ ਵਾਲੇ ਪ੍ਰਭਾਵ ਦੇ ਆਧਾਰ 'ਤੇ ਫੈਸਲਾ ਲੈਣ। ਕਾਂਗਰਸ, ਅਕਾਲੀ ਦਲ ਅਤੇ ਭਾਜਪਾ 'ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਇਹਨਾਂ ਰਵਾਇਤੀ ਪਾਰਟੀਆਂ ਦੀ ਸੱਤਾ ਵਿੱਚ ਵਾਪਸੀ ਨਾਲ ਮੁਫ਼ਤ ਬਿਜਲੀ, ਕਿਸਾਨਾਂ ਲਈ ਨਹਿਰੀ ਪਾਣੀ, ਦਿਨ ਵੇਲੇ ਬਿਜਲੀ ਦੀ ਸਪਲਾਈ, ਬਿਨਾਂ ਰਿਸ਼ਵਤ ਸਰਕਾਰੀ ਨੌਕਰੀਆਂ, ਔਰਤਾਂ ਨੂੰ ਵਿੱਤੀ ਸਹਾਇਤਾ, ਸਿਹਤ ਸੰਭਾਲ, ਸਰਕਾਰੀ ਸਕੂਲਾਂ ਅਤੇ ਸਮਾਜਿਕ ਸੁਰੱਖਿਆ ਦੇ ਖੇਤਰ ਵਿੱਚ ਹੋਏ ਸੁਧਾਰ ਖ਼ਤਰੇ ਵਿੱਚ ਪੈ ਜਾਣਗੇ। ਆਪਣੀ ਸਰਕਾਰ ਵੱਲੋਂ 19 ਟੋਲ ਪਲਾਜ਼ੇ ਬੰਦ ਕਰਨ, ਸੜਕ ਸੁਰੱਖਿਆ ਫੋਰਸ ਰਾਹੀਂ 2,700 ਤੋਂ ਵੱਧ ਜਾਨਾਂ ਬਚਾਉਣ ਅਤੇ ਥਰਮਲ ਪਾਵਰ ਪਲਾਂਟ ਖਰੀਦਣ ਦੇ ਰਿਕਾਰਡ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਦੇ ਲੱਖਾਂ ਵਰਕਰ ਇਸ ਪੈਂਫਲੇਟ ਨੂੰ ਘਰ-ਘਰ ਪਹੁੰਚਾਉਣਗੇ। ਉਨ੍ਹਾ...
ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮਾਨੀਟਰ ਅੱਜ ਲੁਧਿਆਣਾ ਦੇ ਤਿੰਨ ਦਿਨਾਂ ਦੌਰੇ ’ਤੇ ਪੁੱਜੇ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮਾਨੀਟਰ ਅੱਜ ਲੁਧਿਆਣਾ ਦੇ ਤਿੰਨ ਦਿਨਾਂ ਦੌਰੇ ’ਤੇ ਪੁੱਜੇ

hot news
ਲੁਧਿਆਣਾ, 19 ਸਤੰਬਰ (000) ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐਨ ਐਚ ਆਰ ਸੀ)  ਸਪੈਸ਼ਲ ਮਾਨੀਟਰ ਬਾਲ ਕ੍ਰਿਸ਼ਨ ਗੋਇਲ ਅੱਜ ਲੁਧਿਆਣਾ ਦੇ ਤਿਨ ਦਿਨਾਂ ਦੌਰ ’ਤੇ ਪੁੱਜੇ ਅਤੇ ਸਥਾਨਕ ਮਾਡਲ ਟਾਊਨ ਵਿਖੇ ਸਕੂਲ ਆਫ ਐਮੀਨੈਂਸ ਦੀ ਚੈਕਿੰਗ ਕੀਤੀ। ਕਾਬਿਲੇਗੌਰ ਹੈ ਕਿ ਸ੍ਰੀ ਗੋਇਲ ਵੱਲੋਂ 19, 20 ਅਤੇ 21 ਸਤੰਬਰ ਦੇ ਤਿੰਨ ਦਿਨਾਂ ਦੌਰੇ ਦੌਰਾਨ ਪਬਲਿਕ ਡਿਸਟਰੀਬਿਊਸ਼ਨ ਸਕੀਮ ਅਧੀਨ ਰਾਸ਼ਨ ਡਿਪੂਆਂ, ਪੁਲਿਸ ਸਟੇਸ਼ਨਾਂ, ਸਰਕਾਰੀ ਸਕੂਲਾਂ/ਰੈਜੀਡੈਂਸ਼ੀਅਲ ਸਕੂਲਾਂ, ਜ਼ਿਲ੍ਹਾ ਹਸਪਤਾਲਾਂ/ਸੀ.ਐਚ.ਸੀ/ਪੀ.ਐਚ.ਸੀ. ਦੀ ਚੈਕਿੰਗ ਕਰਨਗੇ। ਇਸ ਤੋਂ ਇਲਾਵਾ ਆਬਜ਼ਰਵੇਸ਼ਨ ਹੋਮ, ਆਂਗਣਵਾੜੀ ਸੈਂਟਰਾਂ, ਵਨ ਸਟਾਪ ਸੈਂਟਰਾਂ ਦਾ ਦੌਰਾ, ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ ਮੀਟਿੰਗ, ਕੇਂਦਰੀ/ਜ਼ਿਲ੍ਹਾ ਜੇਲ੍ਹ, ਸੀ.ਸੀ.ਆਈ/ਪਲੇਸ ਆਫ ਸੇਫਟੀ/ਐਸ ਏ ਏ ਅਤੇ ਬਿਰਧ ਆਸ਼ਰਮਾਂ ਦੀ ਇੰਸਪੈਕਸ਼ਨ ਵੀ ਕਰਨਗੇ। ਬਾਲ ਕ੍ਰਿਸ਼ਨ ਗੋਇਲ ਵੱਲੋਂ ਮਾਡਲ ਟਾਊਨ ਵਿਖੇ ਸਕੂਲ ਦੀ ਚੈਕਿੰਗ ਦੌਰਾਨ ਆਰ ਓ ਸਿਸਟਮ ਵਿੱਚ ਪਾਈ ਗਈ ਖਾਮੀ ਨੂੰ ਤੁਰੰਤ ਦਰੁਸਤ ਕਰਵਾਉਣ ਦੇ ਨਿਰਦੇਸ਼ ਦਿੱਤੇ। ਐਨ ਐਚ ਆਰ ਸੀ ਸਪੈਸ਼ਲ ਮਾਨੀਟਰ ਬਾਲ ਕ੍ਰਿਸ਼ਨ ਗੋਇਲ ਵੱਲੋਂ ਅੱਜ ਰਾਸ਼...
ਡਾ. ਬਲਜੀਤ ਕੌਰ: ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ; ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਿਲ ਰਿਹਾ ਲਾਭ

ਡਾ. ਬਲਜੀਤ ਕੌਰ: ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਲਈ ਹੁਣ ਤੱਕ 2,147 ਕਰੋੜ ਰੁਪਏ ਜਾਰੀ; ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗਾਂ ਨੂੰ ਮਿਲ ਰਿਹਾ ਲਾਭ

breaking news
ਚੰਡੀਗੜ੍ਹ, ਸਤੰਬਰ 19: ਬਜ਼ੁਰਗਾਂ ਦੇ ਮਾਣ-ਸਨਮਾਨ, ਸੁਰੱਖਿਆ ਅਤੇ ਸਮਾਜਿਕ ਸਹਾਰੇ ਨੂੰ ਯਕੀਨੀ ਬਣਾਉਣ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ 2026-27 ਦੌਰਾਨ ਬੁਢਾਪਾ ਪੈਨਸ਼ਨ ਸਕੀਮ ਤਹਿਤ ਹੁਣ ਤੱਕ ਕਰੀਬ 2,147 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਦਾ ਲਾਭ ਸੂਬੇ ਦੇ 24 ਲੱਖ ਤੋਂ ਵੱਧ ਬਜ਼ੁਰਗ ਨਾਗਰਿਕਾਂ ਨੂੰ ਮਿਲ ਰਿਹਾ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਬੁਢਾਪਾ ਪੈਨਸ਼ਨ ਦੀ ਸਮੇਂ ਸਿਰ ਅਦਾਇਗੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਪੱਖੀ ਸੋਚ ਅਤੇ ਪਾਰਦਰਸ਼ੀ ਪ੍ਰਸ਼ਾਸਨ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ ਬਜ਼ੁਰਗਾਂ ਲਈ ਆਰਥਿਕ ਸਹਾਰਾ ਬਣ ਕੇ ਉਨ੍ਹਾਂ ਨੂੰ ਆਪਣੀਆਂ ਰੋਜ਼ਾਨਾ ਲੋੜਾਂ ਪੂਰੀਆਂ ਕਰਨ ਅਤੇ ਸਨਮਾਨ ਨਾਲ ਜੀਵਨ ਬਤੀਤ ਕਰਨ ਵਿੱਚ ਮਦਦ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਬੁਢਾਪਾ ਪੈਨਸ਼ਨ ਸਕੀਮ ਵਾਸਤੇ 4,000 ਕਰੋੜ ਰੁਪਏ ਦਾ ਬ...
ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇ ਰਹੀ ਹੈ ਪੰਜਾਬ ਸਰਕਾਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਐਸ.ਏ.ਐਸ. ਨਗਰ, 19 ਸਤੰਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸੁਪਨਿਆਂ ਨੂੰ ਉਡਾਣ ਦੇਣ ਲਈ ਢੁਕਵੇਂ ਮੌਕੇ, ਵਿੱਤੀ ਸਹਾਇਤਾ ਅਤੇ ਸੰਸਥਾਗਤ ਸਹਿਯੋਗ ਦਾ ਮਜ਼ਬੂਤ ਢਾਂਚਾ ਤਿਆਰ ਕਰ ਰਹੀ ਹੈ ਤਾਂ ਜੋ ਉਨ੍ਹਾਂ ਦੇ ਨਿਵੇਕਲੇ ਵਿਚਾਰਾਂ ਨੂੰ ਹਕੀਕਤ ਵਿੱਚ ਬਦਲਿਆ ਜਾ ਸਕੇ। ਇੰਡੀਅਨ ਸਕੂਲ ਆਫ਼ ਬਿਜ਼ਨਸ (ਆਈਐਸਬੀ) ਵੱਲੋਂ ਮੁਹਾਲੀ ਕੈਂਪਸ ਵਿਖੇ ‘ਇੰਡੀਆ ਅਨਬਾਉਂਡ: ਡਿਫਾਈਨਿੰਗ ਟੁਮਾਰੋਜ਼ ਲੀਡਰਸ਼ਿਪ’ ਵਿਸ਼ੇ ’ਤੇ ਕਰਵਾਏ ਆਈਐਸਬੀ ਲੀਡਰਸ਼ਿਪ ਸੰਮੇਲਨ-2026 ਦੌਰਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਵਿੱਚ ਪ੍ਰਤਿਭਾ ਜਾਂ ਊਰਜਾ ਦੀ ਕੋਈ ਕਮੀ ਨਹੀਂ ਹੈ। ਇਸੇ ਕਰਕੇ ਸਰਕਾਰ ਅਜਿਹੇ ਰੌਸ਼ਨ ਦਿਮਾਗ ਨੌਜਵਾਨਾਂ ਨੂੰ ਆਪਣੀ ਕਾਬਲੀਅਤ ਦਿਖਾਉਣ, ਕਾਰੋਬਾਰ ਸਥਾਪਤ ਕਰਨ ਅਤੇ ਰੋਜ਼ਗਾਰ ਪੈਦਾ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਆਈਐਸਬੀ ਦੇ ਚੇਅਰਮੈਨ ਹਰੀਸ਼ ਮਨਵਾਨੀ, ਆਈਐਸਬੀ ਦੇ ਡੀਨ ਪ੍ਰੋਫੈਸਰ ਮਦਨ, ਅਕਾਦਮਿਕ ਅਤੇ ਕਾਰੋਬਾਰੀ ਜਗਤ ਦੀਆਂ ਉ...
ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ ਭਗਤ

ਲੋਕਾਂ ਦੇ ਦਿਲਾਂ ’ਚ ਹਮੇਸ਼ਾ ਜ਼ਿੰਦਾ ਰਹਿਣਗੇ ਚੁਨੀ ਲਾਲ ਭਗਤ

hot news
ਚੰਡੀਗੜ੍ਹ / ਜਲੰਧਰ-  ਸਤੰਬਰ 19-- 93 ਸਾਲ ਦੀ ਉਮਰ ਵਿੱਚ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਚੁਨੀ ਲਾਲ ਭਗਤ ਦੇ ਦੇਹਾਂਤ ਨਾਲ ਪੰਜਾਬ ਨੇ ਆਪਣੀ ਇਕ ਦ੍ਰਿੜ੍ਹ, ਨਿਮਰ ਅਤੇ ਅਸੂਲਾਂ ’ਤੇ ਚੱਲਣ ਵਾਲੀ ਜਨਤਕ ਸ਼ਖਸੀਅਤ ਨੂੰ ਗੁਆ ਦਿੱਤਾ। ਪੰਜਾਬ ਦੀ ਸਿਆਸਤ ਦੇ ਇੱਕ ਪ੍ਰਮੁੱਖ ਚਿਹਰੇ ਅਤੇ ਦੋਆਬੇ ਵਿੱਚ ਦਲਿਤ ਭਾਈਚਾਰੇ ਦੀ ਨੁਮਾਇੰਦਗੀ ਕਰਨ ਵਾਲੇ ਸੀਨੀਅਰ ਆਗੂ, ਚੁਨੀ ਲਾਲ ਭਗਤ ਆਪਣੇ ਪਿੱਛੇ ਨੈਤਿਕ ਸ਼ਾਸਨ, ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਡੂੰਘੀ ਸਾਂਝ ਅਤੇ ਸਾਦਗੀ ਨਾਲ ਲੋਕਾਂ ਦੀ ਸੇਵਾ ਕਰਨ ਵਿੱਚ ਗੁਜ਼ਾਰੇ ਜੀਵਨ ਦੀ ਵਿਰਾਸਤ ਛੱਡ ਗਏ ਹਨ। ਆਪਣੇ ਦਹਾਕਿਆਂ ਲੰਬੇ ਸਿਆਸੀ ਸਫ਼ਰ ਦੌਰਾਨ, ਚੁਨੀ ਲਾਲ ਭਗਤ ਨਿਮਰਤਾ ਅਤੇ ਲੋਕ-ਸੇਵਾ ਪ੍ਰਤੀ ਅਟੁੱਟ ਵਚਨਬੱਧਤਾ ਤੋਂ ਪ੍ਰੇਰਿਤ ਰਹੇ। ਸਾਧਾਰਣ ਸ਼ੁਰੂਆਤ ਤੋਂ ਸੂਬੇ ਵਿੱਚ ਅਹਿਮ ਲੀਡਰਸ਼ਿਪ ਦੇ ਅਹੁਦਿਆਂ ਤੱਕ ਪਹੁੰਚਣ ਵਾਲੇ ਚੁਨੀ ਲਾਲ ਭਗਤ ਨੇ ਪੰਜਾਬ ਸਰਕਾਰ ਵਿੱਚ ਸਥਾਨਕ ਸਰਕਾਰਾਂ, ਮੈਡੀਕਲ ਸਿੱਖਿਆ ਅਤੇ ਜੰਗਲਾਤ ਤੇ ਜੰਗਲੀ ਜੀਵ ਸੰਭਾਲ ਵਰਗੇ ਅਹਿਮ ਵਿਭਾਗਾਂ ਦੀ ਕਮਾਨ ਸੰਭਾਲੀ ਅਤੇ ਹਮੇਸ਼ਾ ਆਪਣੀਆਂ ਜ਼ਿੰਮੇਵਾਰੀਆਂ ਨੂੰ ਆਪਣੇ ਖਾਸ ਸ਼ਾਂਤ ਅਤੇ...
ਗੈਂਗਸਟਰਾਂ ‘ਤੇ ਵਾਰ ਦਾ 242ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 269 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 242ਵਾਂ ਦਿਨ: ਪੰਜਾਬ ਪੁਲਿਸ ਵੱਲੋਂ 593 ਥਾਈਂ ਛਾਪੇਮਾਰੀ; 269 ਕਾਬੂ

hot news
ਚੰਡੀਗੜ੍ਹ, 19 ਸਤੰਬਰ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 242ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 593 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 242ਵੇਂ ਦਿਨ, ਪੁਲਿਸ ਟੀਮਾਂ ਨੇ 3 ਹਥਿਆਰਾਂ ਸਮੇਤ 269 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 72,049 ਹੋ ਗਈਆਂ। ਇਸ ਤੋਂ ਇਲਾਵਾ 233 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 6 ਭਗੌੜੇ ਅਪਰਾਧੀ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋ...
ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: ਅੰਮ੍ਰਿਤਸਰ ਵਿੱਚ 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

ਸਰਹੱਦ ਪਾਰਲੀ ਨਸ਼ਾ ਤਸਕਰੀ ਖ਼ਿਲਾਫ਼ ਤੀਜੀ ਵੱਡੀ ਸਫ਼ਲਤਾ: ਅੰਮ੍ਰਿਤਸਰ ਵਿੱਚ 17 ਕਿਲੋ ਹੋਰ ਹੈਰੋਇਨ ਬਰਾਮਦ; ਤਿੰਨ ਕਾਬੂ

breaking news, Crime
ਚੰਡੀਗੜ੍ਹ/ਅੰਮ੍ਰਿਤਸਰ, 19 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ-ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਮਹਿਜ਼ ਚਾਰ ਦਿਨਾਂ ਵਿੱਚ ਤੀਜੀ ਵੱਡੀ ਕਾਰਵਾਈ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਕਰਨ ਵਾਲੇ ਇੱਕ ਹੋਰ ਮਾਡਿਊਲ ਦੇ ਤਿੰਨ ਮੁੱਖ ਕਾਰਕੁਨਾਂ ਨੂੰ 17 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪ੍ਰਿੰਸ, ਮਲਕੀਤ ਸਿੰਘ ਅਤੇ ਰਾਜਿੰਦਰ ਸਿੰਘ, ਤਿੰਨੋਂ ਵਾਸੀ ਕੋਟ ਮੀਤ ਸਿੰਘ, ਖਾਲਸਾ ਨਗਰ ਪਲਾਟ, ਅੰਮ੍ਰਿਤਸਰ , ਵਜੋਂ ਹੋਈ ਹੈ । 17 ਕਿਲੋ ਹੈਰੋਇਨ ਬਰਾਮਦ ਕਰਨ ਤੋਂ ਇਲਾਵਾ ਪੁਲਿਸ ਟੀਮਾਂ ਨੇ ਮੁਲਜ਼ਮਾਂ ਵੱਲੋਂ ਨਸ਼ੀਲੇ ਪਦਾਰਥਾਂ ਨੂੰ ਲਿਆਉਣ-ਲਿਜਾਣ ਲਈ ਵਰਤੀ ਜਾ ਰਹੀ ਸਿਲਵਰ ਮਾਰੂਤੀ ਸਵਿਫਟ ਕਾਰ (ਐਚਆਰ 30-ਐਨ-2780) ਨੂੰ ਵੀ ਜ਼ਬਤ ਕੀਤਾ ਹੈ। ਇਸ ਤਾਜ਼ਾ ਬਰਾਮਦਗੀ ਨਾਲ, ਸੀ.ਆਈ. ਅ...
ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

ਪੰਜਾਬ ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ

hot news
ਚੰਡੀਗੜ੍ਹ, 15 ਸਤੰਬਰ: ਸਿਹਤ ਸੰਭਾਲ ਖੇਤਰ ਵਿੱਚ ਅਹਿਮ ਪ੍ਰਾਪਤੀ ਹਾਸਲ ਕਰਦਿਆਂ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਰਕਾਰੀ ਮੈਡੀਕਲ ਕਾਲਜ (ਜੀ.ਐੱਮ.ਸੀ.), ਪਟਿਆਲਾ ਵਿਖੇ ਆਪਣਾ ਪਹਿਲਾ ਸਫਲਤਾਪੂਰਵਕ ਕਿਡਨੀ ਟ੍ਰਾਂਸਪਲਾਂਟ ਕਰਕੇ ਇਤਿਹਾਸ ਰਚ ਦਿੱਤਾ ਹੈ, ਜਿਸ ਨਾਲ ਸਫ਼ਲ ਕਿਡਨੀ ਟ੍ਰਾਂਸਪਲਾਂਟ ਕਰਨ ਵਾਲਾ ਇਹ ਪੰਜਾਬ ਦਾ ਪਹਿਲਾ ਸਰਕਾਰੀ ਮੈਡੀਕਲ ਕਾਲਜ ਬਣ ਗਿਆ ਹੈ। ਇਹ ਮੀਲ ਪੱਥਰ ਪੰਜਾਬ ਇੰਸਟੀਚਿਊਟ ਆਫ਼ ਲਿਵਰ ਐਂਡ ਬਿਲੀਅਰੀ ਸਾਇੰਸਜ਼ (ਪੀ.ਆਈ.ਐੱਲ.ਬੀ.ਐੱਸ.), ਮੋਹਾਲੀ ਵਿਖੇ ਹੋਏ ਸਫਲ ਲਿਵਰ ਟ੍ਰਾਂਸਪਲਾਂਟ ਤੋਂ ਬਾਅਦ ਹਾਸਲ ਹੋਇਆ ਹੈ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਇਹ ਗੁੰਝਲਦਾਰ ਸਰਜਰੀ 10 ਸਤੰਬਰ, 2026 ਨੂੰ ਕੀਤੀ ਗਈ ਸੀ। ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਹ ਸਾਰਾ ਇਲਾਜ ਅਤੇ ਸਰਜਰੀ ‘ਮੁੱਖ ਮੰਤਰੀ ਸਿਹਤ ਯੋਜਨਾ’ (ਐਮਐਮਐਸਵਾਈ) ਤਹਿਤ ਬਿਲਕੁਲ ਮੁਫ਼ਤ ਕੀਤੀ ਗਈ ਹੈ, ਜਿਸ ਤਹਿਤ ਪਰਿਵਾਰ ਦਾ ਇੱ...