ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦਾ ਲੇਖਾਕਾਰ ਰੰਗੇ ਹੱਥੀਂ ਕਾਬੂ
ਚੰਡੀਗੜ੍ਹ, 30 ਮਈ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇਸਲਾਮਾਬਾਦ ਜ਼ਿਲ੍ਹਾ ਗੁਰਦਾਸਪੁਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਪੀ.ਐਸ.ਪੀ.ਸੀ.ਐਲ ਵਿਭਾਗ ਤੋਂ ਜੂਨੀਅਰ ਇੰਜੀਨੀਅਰ ਵਜੋਂ ਸੇਵਾਮੁਕਤ ਹੋਇਆ ਸੀ ਅਤੇ ਸੇਵਾਮੁਕਤੀ ਤੋਂ ਬਾਅਦ ਮਹਿੰਗਾਈ ਭੱਤੇ ਅਤੇ ਤਨਖ਼ਾਹ ਫਿਕਸੇਸ਼ਨ ਦੇ ਬਕਾਏ ਵਿਭਾਗ ਕੋਲ ਬਕਾਇਆ ਸਨ। ਇਸ ਸਬੰਧੀ ਉਹ ਆਪਣੇ ਬਕਾਏ ਲੈਣ ਲਈ ਪੀ.ਐਸ.ਪੀ.ਸੀ.ਐਲ ਡਵੀਜ਼ਨ ਗੁਰਦਾਸਪੁਰ ਦੇ ਇੰਚਾਰਜ ਲੇਖਾ ਸ਼ਾਖਾ ਅੰਮ੍ਰਿਤਪਾਲ ਸਿੰਘ ਨੂੰ ਮਿਲੇ।
ਉਨ੍ਹਾਂ ਅੱਗੇ ਦੱਸਿਆ ਕਿ ਦੋਸ਼ੀ ਲੇਖਾਕਾਰ ਨੇ ਸ਼ਿਕਾਇਤਕਰਤਾ ਦੇ ਬਕਾਏ ਕਲੀਅਰ ਕਰਨ ਲਈ 15,000 ਰੁਪਏ...








