ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਮਹਾਨ ਕੀਰਤਨ ਸਮਾਗਮ
ਸ੍ਰੀ ਅਨੰਦਪੁਰ ਸਾਹਿਬ/ ਚੰਡੀਗੜ੍ਹ, 25 ਨਵੰਬਰ:
ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਅੱਜ ਛਾਉਣੀ ਬੁੱਢਾ ਦਲ ਵਿਖੇ ਸਜਾਏ ਗਏ ਵਿਸ਼ਾਲ ਪੰਡਾਲ ਵਿੱਚ ਕੀਰਤਨ ਸਮਾਗਮ ਕਰਵਾਇਆ ਗਿਆ। ਇਸ ਦੌਰਾਨ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਬਾਣੀ ਦੇ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ ਅਤੇ ਇਸ ਮੌਕੇ ਵੱਡੀ ਗਿਣਤੀ ਸੰਗਤ ਨੇ ਗੁਰਬਾਣੀ ਕੀਰਤਨ ਸਰਵਣ ਕਰਕੇ ਗੁਰੂ ਸਾਹਿਬ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕੀਤਾ। ਇਸ ਮੌਕੇ ਸਿੱਖ ਚਿੰਤਕ ਤੇ ਪੰਥਕ ਬੁਲਾਰੇ ਭਗਵਾਨ ਸਿੰਘ ਜੌਹਲ ਨੇ ਮੰਚ ਸੰਚਲਾਨ ਕਰਦਿਆਂ ਸੰਗਤ ਨੂੰ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਪ੍ਰੇਰਿਆ।
ਪੰਥ ਪ੍ਰਸਿੱਧ ਭਾਈ ਸਾਹਿਬ ਬਲਵਿੰਦਰ ਸਿੰਘ ਰੰਗੀਲਾ ਤੇ ਰਾਗੀ ਜੱਥੇ ਨੇ ਸ਼ਬਦ ਗਾਇਨ ਤੇ ਗੁਰੂ ਇਤਿਹਾਸ ਨਾਲ ਸੰਗਤ ਨੂੰ ਨਿਹਾਲ ਕੀਤਾ। ਕਥਾ ਵਾਚਕ ਗਿਆਨੀ ਹਰਜੀਤ ਸਿੰਘ ਹਰਮਨ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਅਤੇ ਭ...








