ਜ਼ਿਲ੍ਹਾ ਭਾਸ਼ਾ ਦਫ਼ਤਰ ਨੇ ਕਰਵਾਇਆ ਸ਼ਾਨਦਾਰ ਤ੍ਰੈ – ਭਾਸ਼ਾ ਕਵੀ ਦਰਬਾਰ
ਹੁਸ਼ਿਆਰਪੁਰ, 14 ਨਵੰਬਰ : ਪੰਜਾਬ ਸਰਕਾਰ, ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ, ਜਸਵੰਤ ਸਿੰਘ ਜ਼ਫ਼ਰ ਹੁਰਾਂ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵੱਲੋਂ ਪੰਜਾਬੀ ਵਿਕਾਸ ਮੰਚ ਹਰਿਆਣਾ ਦੇ ਸਹਿਯੋਗ ਨਾਲ ਗੁਰੂ ਨਾਨਕ ਐਜ਼ੂਕੇਸ਼ਨਲ ਟਰੱਸਟ ਡੱਲੇਵਾਲ ਵਿਖੇ ਤ੍ਰੈ - ਭਾਸ਼ਾ ਕਵੀ ਦਰਬਾਰ ਕਰਵਾਇਆ ਗਿਆ, ਜਿਸ ਵਿੱਚ ਮੁੱਖ ਮਹਿਮਾਨ ਵਜੋਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਸ਼ਿਰਕਤ ਕੀਤੀ। ਜੀ ਆਇਆਂ ਸ਼ਬਦ ਇੰਚਾਰਜ ਜ਼ਿਲ੍ਹਾ ਭਾਸ਼ਾ ਦਫ਼ਤਰ ਮੈਡਮ ਜਸਪ੍ਰੀਤ ਕੌਰ ਨੇ ਸਮਾਗਮ ਦੀ ਰੂਪ ਰੇਖਾ ਸਾਂਝੀ ਕਰਦਿਆਂ ਆਖੇ।
ਆਪਣੇ ਸੰਬੋਧਨ ਵਿਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਪੰਜਾਬ ਸਰਕਾਰ ਵੱਲੋਂ ਅਰੰਭੇ ਅਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਵੱਲੋਂ ਪੰਜਾਬੀ ਭਾਸ਼ਾ, ਸਭਿਆਚਾਰ ਅਤੇ ਕਲਾ ਨਾਲ ਸਬੰਧਤ ਇਨ੍ਹਾਂ ਸਮਾਗਮਾਂ ਦੀ ਰੱਜ ਕੇ ਤਾਰੀਫ਼ ਕੀਤੀ। ਉਨ੍ਹਾਂ ਕਿਹਾ ਕਿ ਅੱਜ ਪੰਜਾਬੀ ਭਾਸ਼ਾ ਅਤੇ ਸੱਭਿਆਚਾਰ ਨੇ ਰਾਸ਼ਟਰੀ ਹੀ ਨਹੀਂ ਸਗੋਂ ਅੰਤਰਰਾਸ਼ਟਰੀ ਪੱਧਰ ‘ਤੇ ਆਪਣੀ ਸ਼ਾਨਦਾਰ ਪਹਿਚਾਣ ਬਣਾਈ ਹੈ। ਸਾਨੂੰ ਵੀ ਇਹ ਭਾਸ਼ਾ ਬੋਲ ਕੇ, ਪੜ੍ਹ ਕੇ ਅਤੇ ਲਿਖ ਕੇ ਮਾਣ ਮਹਿਸੂਸ ਹੋਣਾ ਚਾਹੀਦਾ ਹੈ। ਸਮਾਗਮ ਬ...








