ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
ਚੰਡੀਗੜ੍ਹ/ਸ੍ਰੀ ਅਨੰਦਪੁਰ ਸਾਹਿਬ, 13 ਨਵੰਬਰ
ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਨੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹੀਦੀ ਸ਼ਤਾਬਦੀ ਸਮਾਗਮਾਂ ਸਬੰਧੀ ਤਿਆਰੀਆਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨੇ ਪ੍ਰਬੰਧਕ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਸਾਰੇ ਢੁਕਵੇ ਪ੍ਰਬੰਧ ਸਮੇਂ ਸਿਰ ਪੂਰੇ ਕੀਤੇ ਜਾਣ।
ਉਨ੍ਹਾਂ ਦੱਸਿਆ ਕਿ 22 ਨਵੰਬਰ ਨੂੰ ਚਾਰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਵਿੱਚ ਪੁੱਜਣਗੇ, ਜਦਕਿ 23 ਨਵੰਬਰ ਨੂੰ ਗੁਰੂ ਕਾ ਛਾਉਣੀ ਬੁੱਢਾ ਦਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਹੋਵੇਗੀ। ਇਸ ਦੌਰਾਨ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਹਾਜ਼ਰੀ ਵਿੱਚ ਸਰਬ ਧਰਮ ਸੰਮੇਲਨ ਦਾ ਵੀ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਵੀ ਹਾਜ਼ਰੀ ਭਰਨਗੇ।
ਮੁੱਖ ਸਕੱਤਰ ਨੇ ਕਿਹਾ ਕਿ 500 ਡਰੋਨਾਂ ਦੁਆਰਾ 23 ਤੋਂ 29 ਨਵੰਬਰ ਤੱਕ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ ਤੇ ਲਾਸ਼ਾਨੀ ਸ਼ਹਾਦਤ ਦੀ ਵਿਲੱਖਣ ਪ੍ਰਸਤੂਤੀ ਕੀਤੀ ਜਾਵੇਗੀ। ਇਸ ਤੋਂ ਇਲਾਵਾ, 20 ਨਵੰਬਰ ਨੂੰ ਚਰਨ ਗੰਗਾ ਸਟੇਡੀਅਮ ਵਿਖੇ ਲਾਈਟ ਐਂਡ ਸਾਊਡ ਸ...








