Shadow

Tag: hot news

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਧਾਰਮਿਕ ਸਥਾਨਾਂ ਵਿਖੇ ਡੇਂਗੂ ਸਰਵੇ ਅਤੇ ਜਾਗਰੂਕਤਾ ਮੁਹਿੰਮ ਚਲਾਈ

ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮੁਹਿੰਮ ਤਹਿਤ ਧਾਰਮਿਕ ਸਥਾਨਾਂ ਵਿਖੇ ਡੇਂਗੂ ਸਰਵੇ ਅਤੇ ਜਾਗਰੂਕਤਾ ਮੁਹਿੰਮ ਚਲਾਈ

local news
ਰੂਪਨਗਰ, 29 ਮਈ: ਸਿਵਲ ਸਰਜਨ ਰੂਪਨਗਰ ਡਾ. ਰਮਨ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਅਧੀਨ ਸਿਹਤ ਵਿਭਾਗ ਦੀਆਂ ਐਂਟੀ ਡੇਂਗੂ ਟੀਮਾਂ ਵੱਲੋਂ ਜ਼ਿਲ੍ਹਾ ਐਪੀਡਿਮੋਲੋਜਿਸਟ ਡਾ. ਹਰਸਰਨ ਕੌਰ ਦੀ ਅਗਵਾਈ ਹੇਠ ਸ਼ਹਿਰ ਦੇ ਵੱਖ-ਵੱਖ ਧਾਰਮਿਕ ਸਥਾਨਾਂ ਤੇ ਡੇਂਗੂ ਸਬੰਧੀ ਸਰਵੇ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਦੌਰਾਨ ਟੀਮਾਂ ਵੱਲੋਂ ਵਾਲਮੀਕੀ ਮੰਦਰ, ਸ਼ਿਵ ਮੰਦਰ, ਭਸੀਨ ਭਵਨ, ਕਲਗੀਧਰ ਗੁਰਦੁਆਰਾ, ਸਿੰਘ ਸਭਾ ਗੁਰਦੁਆਰਾ, ਲਹਿਰੀ ਸ਼ਾਹ ਮੰਦਰ ਅਤੇ ਭੱਠਾ ਸਾਹਿਬ ਗੁਰਦੁਆਰਾ ਆਦਿ ਧਾਰਮਿਕ ਸਥਾਨਾਂ ਵਿਖੇ ਡੇਂਗੂ ਸਰਵੇ ਕੀਤਾ ਗਿਆ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਸਿਵਲ ਸਰਜਨ ਡਾ. ਰਮਨ ਗੁਪਤਾ ਨੇ ਦੱਸਿਆ ਕਿ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਸ ਸ਼ੁੱਕਰਵਾਰ ਮੁਹਿੰਮ ਦਾ ਮੁੱਖ ਉਦੇਸ਼ ਧਾਰਮਿਕ ਸਥਾਨਾਂ ਵਿਖੇ ਡੇਂਗੂ ਸਰਵੇ ਕਰਨਾ ਅਤੇ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਨਾ ਸੀ। ਉਨ੍ਹਾਂ ਕਿਹਾ ਕਿ ਸਾਡੇ ਰੋਜ਼ਮਰਾ ਜੀਵਨ ਦੀ ਸ਼ੁਰੂਆਤ ਧਾਰਮ...
ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

breaking news
ਚੰਡੀਗੜ੍ਹ, 29 ਮਈ : ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਸੂ-ਮੋਟੋ ਨੋਟਿਸ ਲੈਂਦਿਆਂ ਸੀਨੀਅਰ ਸੁਪਰਡੰਟ ਆਫ ਪੁਲਿਸ, ਸੰਗਰੂਰ ਤੋਂ ਰਿਪੋਰਟ ਤਲਬ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਆਪਣੇ ਧੂਰੀ ਦੌਰੇ ਦੌਰਾਨ ਜਾਤੀ ਸੂਚਕ ਸ਼ਬਦ ਵਰਤੇ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨ ਵੱਲੋਂ ਸ਼ੋਸ਼ਲ ਮੀਡੀਆ ਤੇ ਚੱਲੀਆਂ ਖਬਰਾਂ ਦਾ ਲਿੰਕ ਭੇਜ ਕੇ ਮਾਮਲੇ ਦੀ ਜਾਂਚ ਰਿਪੋਰਟ 1 ਜੂਨ, 2026 ਨੂੰ ਸਵੇਰੇ 09:00 ਵਜੇ ਰਿਪੋਰਟ ਐਸ.ਪੀ. ਹੈੱਡਕੁਆਟਰ, ਸੰਗਰੂਰ ਰਾਹੀਂ ਤਲਬ ਕੀਤੀ ਗਈ ਹੈ।...
ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

Crime, hot news
ਚੰਡੀਗੜ੍ਹ/ਜਲੰਧਰ, 29 ਮਈ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਵਿੱਚ ਸ਼ਾਮਲ ਤਿੰਨ ਮੁਲਜ਼ਮਾਂ ਨੂੰ ਪੰਜ .32 ਬੋਰ ਪਿਸਤੌਲਾਂ ਦੇ ਨਾਲ-ਨਾਲ 9 ਮੈਗਜ਼ੀਨਾਂ ਅਤੇ 22 ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮਨਜੋਤ ਸਿੰਘ ਵਾਸੀ ਪਿੰਡ ਢੇਸੀਆਂ, ਗੁਰਦਾਸਪੁਰ; ਸੰਦੀਪ ਸਿੰਘ ਵਾਸੀ ਪਿੰਡ ਜਾਗੋਵਾਲ, ਗੁਰਦਾਸਪੁਰ ਅਤੇ ਅਮਨਦੀਪ ਸਿੰਘ ਉਰਫ਼ ਅਮਨ ਵਾਸੀ ਪਿੰਡ ਭੈਣੀ ਪਸਵਾਲ, ਗੁਰਦਾਸਪੁਰ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਮਾਡਿਊਲ ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਹੈ। ਉਨ੍ਹਾਂ ਦੱਸਿਆ ਕਿ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਨੈੱਟਵਰਕ ਦਾ ਮੁਕੰਮਲ ਖਾਤਮਾ...
ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

hot news
ਚੰਡੀਗੜ੍ਹ, 29 ਮਈ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏਐਫਪੀਆਈ) ਫਾਰ ਗਰਲਜ਼, ਐਸ.ਏ.ਐਸ. ਨਗਰ (ਮੁਹਾਲੀ) ਦੀ ਇੱਕ ਹੋਰ ਕੈਡਿਟ ਨਿਸ਼ਾ ਨੂੰ ਭਾਰਤੀ ਜਲ ਸੈਨਾ ਵਿੱਚ ਸਬ ਲੈਫਟੀਨੈਂਟ ਵਜੋਂ ਕਮਿਸ਼ਨ ਮਿਲਿਆ ਹੈ। ਉਸ ਨੇ ਇੰਡੀਅਨ ਨੇਵਲ ਅਕੈਡਮੀ, ਏਝੀਮਾਲਾ (ਕੇਰਲਾ) ਤੋਂ ਸਫਲਤਾਪੂਰਵਕ ਪਾਸ ਆਊਟ ਕੀਤਾ ਅਤੇ ਆਪਣੀ ਸੰਸਥਾ ਅਤੇ ਪਰਿਵਾਰ ਦਾ ਮਾਣ ਵਧਾਇਆ। ਇਸ ਪ੍ਰਭਾਵਸ਼ਾਲੀ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਵਾਈਸ ਐਡਮਿਰਲ ਸਮੀਰ ਸਕਸੈਨਾ, ਜੋ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ਼ ਦੱਖਣੀ ਨੇਵਲ ਕਮਾਂਡ ਹਨ, ਵੱਲੋਂ ਕੀਤਾ ਗਿਆ। ਭਾਰਤੀ ਨੇਵੀ ਦੀ ਸਿੱਖਿਆ ਸ਼ਾਖਾ ਵਿੱਚ ਕਮਿਸ਼ਨ ਹਾਸਲ ਕਰਨ ਵਾਲੀ ਸਬ ਲੈਫਟੀਨੈਂਟ ਨਿਸ਼ਾ ਦੇ ਪਿਤਾ ਸ੍ਰੀ ਦਿਨੇਸ਼ ਚੰਦਰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਸੀਨੀਅਰ ਸਹਾਇਕ ਵਜੋਂ ਸੇਵਾਵਾਂ ਨਿਭਾਅ ਰਹੇ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਸਬ ਲੈਫਟੀਨੈਂਟ ਨਿਸ਼ਾ ਨੂੰ ਉਸਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੰਦਿਆਂ ਕਿਹਾ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਰੱਖਿਆ ਸੇ...
ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ

ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੀ ਰੇਡ, ਇੱਕ ਬੱਚੇ ਦੀ ਬਰਾਮਦਗੀ

Crime, hot news
ਧੂਰੀ, 28 ਮਈ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਹਿਤ ਧੂਰੀ ਵਿਖੇ ਐਂਟੀ ਬੈਗਿੰਗ ਟਾਸਕ ਟੀਮ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਰੇਡ ਅਤੇ ਚੈਕਿੰਗ ਮੁਹਿੰਮ ਚਲਾਈ ਗਈ। ਇਸ ਮੁਹਿੰਮ ਦੌਰਾਨ ਜਨਤਕ ਸਥਾਨਾਂ, ਬਾਜ਼ਾਰਾਂ ਅਤੇ ਹੋਰ ਸੰਵੇਦਨਸ਼ੀਲ ਖੇਤਰਾਂ ਦੀ ਗਹਿਰਾਈ ਨਾਲ ਜਾਂਚ ਕੀਤੀ ਗਈ ਤਾਂ ਜੋ ਭੀਖ ਮੰਗਣ ਲਈ ਬੱਚਿਆਂ ਦੀ ਵਰਤੋਂ ਅਤੇ ਬੱਚਿਆਂ ਨਾਲ ਸਬੰਧਿਤ ਸ਼ੋਸ਼ਣ ਦੀਆਂ ਘਟਨਾਵਾਂ ’ਤੇ ਪ੍ਰਭਾਵਸ਼ਾਲੀ ਰੋਕ ਯਕੀਨੀ ਬਣਾਈ ਜਾ ਸਕੇ। ਚੈਕਿੰਗ ਦੌਰਾਨ ਟਾਸਕ ਟੀਮ ਦੇ ਮੈਂਬਰ ਸ੍ਰੀ ਸਿਮਰਜੀਤ ਸਿੰਘ (ਸਿੱਖਿਆ ਵਿਭਾਗ), ਸ੍ਰੀ ਸ਼ੁਭਮ ਯਾਦਵ (ਮੈਡੀਕਲ ਵਿਭਾਗ), ਏ.ਐਸ.ਆਈ. ਸ੍ਰੀ ਬਲਵੀਰ ਸਿੰਘ (ਪੁਲਿਸ ਵਿਭਾਗ) ਅਤੇ ਸ੍ਰੀਮਤੀ ਜੋਤੀ (ਡੀ.ਸੀ.ਪੀ.ਯੂ.) ਵੱਲੋਂ ਆਪਸੀ ਤਾਲਮੇਲ ਨਾਲ ਕਾਰਵਾਈ ਕੀਤੀ ਗਈ। ਟੀਮ ਦੀ ਸਚੇਤ ਕਾਰਵਾਈ ਦੌਰਾਨ ਇੱਕ ਬੱਚੇ ਦੀ ਬਰਾਮਦਗੀ ਕੀਤੀ ਗਈ, ਜਿਸ ਉਪਰੰਤ ਬੱਚੇ ਦੀ ਸੁਰੱਖਿਆ ਅਤੇ ਭਲਾਈ ਨੂੰ ਪ੍ਰਾਥਮਿਕਤਾ ਦਿੰਦਿਆਂ ਨਿਯਮਾਂ ਅਨੁਸਾਰ ਲੋੜੀਂਦੀ ਕਾਨੂੰਨੀ ਅਤੇ ਵਿਭਾਗੀ ਕਾਰਵਾਈ ਅਮਲ ਵਿੱਚ ਲਿਆਂਦੀ ਗਈ। ਟਾਸਕ ਟੀਮ ਵੱਲੋਂ ...
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ

ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੋਟਾਂ ਦੀ ਗਿਣਤੀ ਲਈ ਨਿਰਧਾਰਿਤ ਗਿਣਤੀ ਕੇਂਦਰਾਂ ਵਾਲੇ ਸਕੂਲਾਂ ਤੇ ਕਾਲਜਾਂ ਵਿੱਚ 29 ਮਈ ਨੂੰ ਛੁੱਟੀ ਘੋਸ਼ਿਤ

hot news
ਮਾਨਸਾ, 28 ਮਈ:  ਪੰਜਾਬ ਰਾਜ ਵਿੱਚ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ-2026 ਦੀ ਗਿਣਤੀ ਮਿਤੀ 29.05.2026 ਨੂੰ ਹੋਣ ਜਾ ਰਹੀ ਹੈ। ਜ਼ਿਲ੍ਹਾ ਮਾਨਸਾ ਵਿੱਚ ਇਹਨਾਂ ਚੋਣਾਂ ਦੀ ਗਿਣਤੀ ਲਈ ਆਡੀਟੋਰੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ, ਜ਼ਿਮਨੇਜੀਅਮ ਹਾਲ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਮਾਨਸਾ, ਕ੍ਰਿਸ਼ਨਾ ਕਾਲਜ ਆਫ਼ ਫਾਰਮੈਸੀ ਰੱਲੀ ਜ਼ਿਲ੍ਹਾ ਮਾਨਸਾ, ਸ਼ਹੀਦ ਨੰਦ ਸਿੰਘ ਸਰਕਾਰੀ ਪੌਲੀਟੈਕਨੀਕਲ ਕਾਲਜ਼ ਬਰੇਟਾ ਅਤੇ ਸ਼ਹੀਦ ਜਗਸੀਰ ਸਿੰਘ ਸਕੂਲ ਆਫ਼ ਐਮੀਨੈਂਸ ਬੋਹਾ ਵਿਖੇ ਗਿਣਤੀ ਕੇਂਦਰ ਬਣਾਏ ਗਏ ਹਨ। ਇਸ ਮਹੱਤਵਪੂਰਨ ਕੰਮ ਨੂੰ ਨਿਰਵਿਘਨ ਅਤੇ ਸ਼ਾਂਤੀਪੂਰਵਕ ਢੰਗ ਨਾਲ ਨਿਪਟਾਉਣ ਲਈ ਗਿਣਤੀ ਕੇਂਦਰਾਂ ਵਿੱਚ ਕਿਸੇ ਵੀ ਅਣਅਧਿਕਾਰਤ ਵਿਅਕਤੀ ਦੇ ਆਉਣ ਤੋਂ ਰੋਕਣਾ ਜਰੂਰੀ ਹੈ। ਇਸ ਲਈ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ-2026 ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ, ਵੱਲੋ ਉਕਤ ਕਾਲਜਾਂ/ਸਕੂਲਾਂ ਵਿੱਚ ਮਿਤੀ 29.05.2026 (ਦਿਨ ਸ਼ੁੱਕਰਵਾਰ) ਦੀ ਛੁੱਟੀ ਘੋਸ਼ਿਤ ਕੀਤੀ ਹੈ। ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ, 1881 ਅਧੀਨ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦਿੱਤਾ ਵੱਡਾ ਤੋਹਫ਼ਾ, ਪਿੰਡ ਸੀਚੇਵਾਲ ਦੇ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਐਸਟ੍ਰੋਟਰਫ ਦਾ ਕੀਤਾ ਉਦਘਾਟਨ

breaking news, Sports
ਸੀਚੇਵਾਲ (ਜਲੰਧਰ); 28 ਮਈ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੰਤ ਬਾਬਾ ਅਵਤਾਰ ਸਿੰਘ ਜੀ ਦੀ 38ਵੀਂ ਸਲਾਨਾ ਬਰਸੀ ਸਬੰਧੀ ਕਰਵਾਏ ਸਮਾਗਮ ਦੌਰਾਨ ਪਿੰਡ ਸੀਚੇਵਾਲ ਵਿਖੇ ਮੱਥਾ ਟੇਕਿਆ। ਇਸ ਮੌਕੇ ਇਕ ਪ੍ਰਗਤੀਸ਼ੀਲ ਅਤੇ ਸਵੈ-ਨਿਰਭਰ ਪੰਜਾਬ ਦਾ ਸੁਪਨਾ ਦੇਖਦਿਆਂ ਭਗਵੰਤ ਸਿੰਘ ਮਾਨ ਨੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨਾਲ ਸੰਤ ਅਵਤਾਰ ਸਿੰਘ ਮੈਮੋਰੀਅਲ ਹਾਕੀ ਸਟੇਡੀਅਮ ਵਿਖੇ ਇੱਕ ਨਵੇਂ ਐਸਟ੍ਰੋਟਰਫ ਦਾ ਉਦਘਾਟਨ ਕੀਤਾ। ਆਮ ਆਦਮੀ ਪਾਰਟੀ (ਆਪ) ਸਰਕਾਰ ਵੱਲੋਂ ਖੇਡ ਬੁਨਿਆਦੀ ਢਾਂਚੇ, ਸਿੰਚਾਈ, ਭੂਮੀਗਤ ਪਾਣੀ ਰੀਚਾਰਜ ਅਤੇ ਲੋਕ ਭਲਾਈ ਸਬੰਧੀ ਕੀਤੇ ਉਪਰਾਲਿਆਂ ਨੂੰ ਉਜਾਗਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਨੇ ਖੇਤਾਂ ਤੱਕ 21,000 ਕਿਊਸਿਕ ਪਾਣੀ ਪਹੁੰਚਾਇਆ ਹੈ, ਜੋ ਦੋ ਭਾਖੜਾ ਨਹਿਰਾਂ ਦੇ ਬਰਾਬਰ ਹੈ। ਵਾਤਾਵਰਣ ਪੱਖੀ ਉਪਰਾਲਿਆਂ ਸਦਕਾ 21 ਲੱਖ ਕਿਊਬਿਕ ਮੀਟਰ ਪਾਣੀ ਧਰਤੀ ਹੇਠ ਰੀਚਾਰਜ ਕਰਨ ਵਿੱਚ ਮਦਦ ਮਿਲੀ ਹੈ ਜਿਸ ਨਾਲ ਕਈ ਖੇਤਰਾਂ ਵਿੱਚ ਪਾਣੀ ਦੇ ਪੱਧਰ ਵਿੱਚ 2 ਤੋਂ 4 ਮੀਟਰ ਦਾ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਸ਼ਵ ਪੱ...
ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 128ਵਾਂ ਦਿਨ: ਪੰਜਾਬ ਪੁਲਿਸ ਵੱਲੋਂ 364 ਥਾਈਂ ਛਾਪੇਮਾਰੀ; 92 ਗ੍ਰਿਫ਼ਤਾਰ

Crime, hot news
ਚੰਡੀਗੜ੍ਹ, 28 ਮਈ: ਸੂਬੇ ਵਿੱਚ ਚੱਲ ਰਹੀ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’  ਦੇ 128ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 364 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 128ਵੇਂ ਦਿਨ ਪੁਲਿਸ ਟੀਮਾਂ ਨੇ ਇੱਕ ਹਥਿਆਰ ਸਮੇਤ 92 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 32,397 ਹੋ ਗਈਆਂ। ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 16 ਵਿਅਕਤੀਆਂ ਨੂੰ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ...
ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ

ਬੀਜੇਪੀ ਆਗੂ ਰਵਨੀਤ ਸਿੰਘ ਬਿੱਟੂ ਦਾ ਪੰਜਾਬ ਪੁਲਿਸ ਦੇ ਅਧਿਕਾਰੀਆਂ ਪ੍ਰਤੀ ਦੁਰਵਿਵਹਾਰ ਸੱਤਾ ਦੇ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਨੂੰ ਦਰਸਾਉਂਦਾ ਹੈ: ਬਲਤੇਜ ਪੰਨੂ

hot news, Politics
ਚੰਡੀਗੜ੍ਹ 28 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਧੂਰੀ ਵਿਖੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਕੀਤੇ ਗਏ ਵਿਵਹਾਰ ਨੂੰ ਲੈ ਕੇ ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤਿੱਖੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਬਿੱਟੂ ਦੇ ਰਵੱਈਏ ਨੇ ਸ਼ਾਲੀਨਤਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਇਸ ਨਾਲ ਭਾਜਪਾ ਆਗੂ ਦਾ ਹੰਕਾਰ ਅਤੇ ਸੁਰੱਖਿਆ ਬਲਾਂ ਪ੍ਰਤੀ ਨਿਰਾਦਰ ਪੂਰੀ ਤਰ੍ਹਾਂ ਜਨਤਕ ਹੋ ਗਿਆ ਹੈ। ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਰਵਨੀਤ ਸਿੰਘ ਬਿੱਟੂ ਨੇ ਕੈਮਰਿਆਂ ਦੇ ਸਾਹਮਣੇ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਸਰੇਆਮ ਬਦਸਲੂਕੀ ਕੀਤੀ ਅਤੇ ਅਧਿਕਾਰੀਆਂ ਲਈ ਦਲਾਲ ਵਰਗੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਵੀ ਕੀਤੀ। ਉਨ੍ਹਾਂ ਕਿਹਾ ਕਿ ਇੱਕ ਕੇਂਦਰੀ ਮੰਤਰੀ ਵੱਲੋਂ ਅਜਿਹਾ ਵਿਵਹਾਰ ਬਿਲਕੁਲ ਨਾਕਾਬਿਲ-ਏ-ਬਰਦਾਸ਼ਤ ਅਤੇ ਗੈਰ-ਜ਼ਿੰਮੇਵਾਰਾਨਾ ਹੈ। ਬਲਤੇਜ ਪੰਨੂ ਨੇ ਕਿਹਾ ਕਿ ਚਾਹੇ ਪੰਜਾਬ ਪੁਲਿਸ ਹੋਵੇ, ਕੇਂਦਰੀ ਹਥਿਆਰਬੰਦ ਬਲ ਹੋਣ ਜਾਂ ਭਾਰਤੀ ਫੌਜ, ਹਰ ਸੁਰੱਖਿਆ ਬਲ ਸਤਿਕਾਰ ਦਾ ਹੱਕਦਾ...
ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨਾਂ ‘ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ

ਕੇਂਦਰੀ ਮੰਤਰੀ ਰਵਨੀਤ ਬਿੱਟੂ ਦੇ ਬਿਆਨਾਂ ‘ਤੇ ਅਮਨ ਅਰੋੜਾ ਦਾ ਤਿੱਖਾ ਪਲਟਵਾਰ

breaking news
ਚੰਡੀਗੜ੍ਹ, 28 ਮਈ- ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੱਲੋਂ ਲਗਾਏ ਗਏ ਤਮਾਮ ਦੋਸ਼ਾਂ ਨੂੰ ਸਿਰੇ ਤੋਂ ਖਾਰਜ ਕਰਦਿਆਂ ਉਨ੍ਹਾਂ 'ਤੇ ਪਲਟਵਾਰ ਕੀਤਾ ਹੈ। ਅਮਨ ਅਰੋੜਾ ਨੇ ਕਿਹਾ ਕਿ ਬੀਤੇ ਰੋਜ਼ ਪੰਜਾਬ ਵਿੱਚ ਹੋਈਆਂ ਨਗਰ ਨਿਗਮ ਚੋਣਾਂ ਨੂੰ ਜਿੱਥੇ ਆਮ ਆਦਮੀ ਪਾਰਟੀ ਅਤੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜ੍ਹਨਾ ਚਾਹੁੰਦੀ ਸੀ, ਉੱਥੇ ਹੀ ਧੂਰੀ ਅਤੇ ਸੰਗਰੂਰ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਿਸ ਤਰ੍ਹਾਂ ਦੀ ਹੁੱਲੜਬਾਜ਼ੀ ਅਤੇ ਅਭੱਦਰ ਵਿਵਹਾਰ ਕੀਤਾ, ਉਸ ਦੀ ਉਮੀਦ ਪੰਜਾਬ ਦਾ ਕੋਈ ਵੀ ਨਾਗਰਿਕ ਉਨ੍ਹਾਂ ਵਰਗੇ ਸੰਵਿਧਾਨਕ ਅਹੁਦੇ 'ਤੇ ਬੈਠੇ ਵਿਅਕਤੀ ਤੋਂ ਨਹੀਂ ਕਰ ਰਿਹਾ ਸੀ। ਇਸ ਗੁੰਡਾਗਰਦੀ ਖ਼ਿਲਾਫ਼ ਜਦੋਂ ਸਾਡੀ ਪਾਰਟੀ ਅਤੇ ਮੈਂ ਸਿਧਾਂਤਕ ਸਵਾਲ ਉਠਾਏ ਤਾਂ ਬਿੱਟੂ ਜੀ ਨੇ ਜਵਾਬ ਦੇਣ ਦੀ ਬਜਾਏ ਮਰਿਆਦਾ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਉਹ ਪੂਰੀ ਤਰ੍ਹਾਂ ਪੱਧਰਹੀਣ (ਬਿਲੋਅ ਦ ਬੈਲਟ) ਰਾਜਨੀਤੀ 'ਤੇ ਉਤਰ ਆਏ ਅਤੇ ਮੇਰੇ ਤੇ ਮੇਰੇ ਸਵਰਗੀ ਪਿਤਾ ਖ਼ਿਲਾਫ਼ ਘਟੀਆ ਚਿੱਕੜ ਉਛਾਲਣ ਲੱਗੇ, ਜਿਸ ਦਾ ਜ...