ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ ਪੰਜਾਬ ਵਿੱਚ ਕਾਰੋਬਾਰ ਨੂੰ ਹੁਲਾਰਾ ਦੇਣ ਲਈ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ
ਚੰਡੀਗੜ੍ਹ, 24 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਸੂਬੇ ਦੇ ਅਰਥਚਾਰੇ ਨੂੰ ਤੇਜ਼ ਵਿਕਾਸ ਦੇ ਰਾਹ ਉੱਤੇ ਪਾਉਣ ਲਈ ਕਾਰੋਬਾਰ ਨੂੰ ਹੁਲਾਰਾ ਦੇਣ ਵਾਸਤੇ ਅੱਜ ਕਈ ਅਹਿਮ ਪਹਿਲਕਦਮੀਆਂ ਉੱਤੇ ਮੋਹਰ ਲਾਈ।
ਇਸ ਸਬੰਧੀ ਫੈਸਲਾ ਅੱਜ ਇੱਥੇ ਮੁੱਖ ਮੰਤਰੀ ਦੀ ਅਗਵਾਈ ਹੇਠ ਇੱਥੇ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।
ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਕੈਬਨਿਟ ਨੇ ਪੁਰਾਣੇ ਕੇਸਾਂ ਦਾ ਬੋਝ ਘਟਾਉਣ ਅਤੇ ਸਨਅਤ ਤੇ ਕਾਰੋਬਾਰਾਂ ਲਈ ਨਿਯਮਾਂ ਦੀ ਪਾਲਣਾ ਵਧਾਉਣ ਵਾਸਤੇ ਬਕਾਇਆ ਦੀ ਰਿਕਵਰੀ ਲਈ ਪੰਜਾਬ ਵਨ ਟਾਇਮ ਸੈਟਲਮੈਂਟ ਸਕੀਮ 2025 (ਓ.ਟੀ.ਐਸ.) ਲਿਆਉਣ ਦੀ ਵੀ ਪ੍ਰਵਾਨਗੀ ਦੇ ਦਿੱਤੀ। ਇਹ ਸਕੀਮ ਪਹਿਲੀ ਅਕਤੂਬਰ 2025 ਤੋਂ ਲਾਗੂ ਹੋਵੇਗੀ ਅਤੇ 12 ਦਸੰਬਰ 2025 ਤੱਕ ਲਾਗੂ ਰਹੇਗੀ। ਜਿਨ੍ਹਾਂ ਕਰਦਾਤਾਵਾਂ ਦੇ ਮੁਲਾਂਕਣ 30 ਸਤੰਬਰ, 2025 ਤੱਕ ਕੀਤੇ ਗਏ ਹਨ ਅਤੇ ਮੁਲਾਂਕਣ ਆਦੇਸ਼ਾਂ ਦੇ ਸਾਰੇ ਸੁਧਾਰ/ਸੋਧ ਵਿਭਾਗ ਦੁਆਰਾ 30 ਸਤੰਬਰ, 2025 ਤੱਕ ਸਬੰਧਤ ਐਕਟ(ਆਂ) ਜਿਵੇਂ ਕਿ ਪੰਜਾਬ ਜਨਰਲ ਸੇਲਜ਼ ਟੈਕਸ ਐਕਟ, 1948, ਸੈਂਟਰਲ ਸੇ...








