ਪੰਜਾਬ ਦੇ ਉਦਯੋਗਪਤੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮੁੱਖ ਮੰਤਰੀ ਰੰਗਲਾ ਪੰਜਾਬ ਫੰਡ ਲਈ ਲਗਭਗ 6 ਕਰੋੜ ਰੁਪਏ ਦੇ ਚੈੱਕ ਸੌਂਪੇ
ਚੰਡੀਗੜ੍ਹ 23 ਸਤੰਬਰ 2025:
ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਪੰਜਾਬ ਵਿੱਚ 2,300 ਪਿੰਡ ਭਿਆਨਕ ਹੜ੍ਹਾਂ ਦੀ ਮਾਰ ਹੇਠ ਆਏ ਹਨ, ਜਿਸ ਨਾਲ 20 ਲੱਖ ਤੋਂ ਵੱਧ ਆਬਾਦੀ ਪ੍ਰਭਾਵਿਤ ਹੋਈ ਅਤੇ ਪੰਜ ਲੱਖ ਏਕੜ ਰਕਬੇ ‘ਚ ਖੜ੍ਹੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਹੜ੍ਹਾਂ ਕਾਰਨ 56 ਲੋਕਾਂ ਨੂੰ ਆਪਣੀ ਜਾਨ ਗੁਆਉਣੀ ਪਈ ਅਤੇ ਲਗਭਗ ਸੱਤ ਲੱਖ ਲੋਕ ਬੇਘਰ ਹੋ ਗਏ ਹਨ। ਇਸ ਤੋਂ ਇਲਾਵਾ 3,200 ਸਰਕਾਰੀ ਸਕੂਲ ਨੁਕਸਾਨੇ ਗਏ ਹਨ, 19 ਕਾਲਜ ਮਲਬੇ ਵਿੱਚ ਤਬਦੀਲ ਹੋਏ ਹਨ, 1,400 ਕਲੀਨਿਕਾਂ ਅਤੇ ਹਸਪਤਾਲਾਂ ਦਾ ਵੱਡਾ ਨੁਕਸਾਨ ਹੋਇਆ, 8,500 ਕਿਲੋਮੀਟਰ ਸੜਕਾਂ ਤਬਾਹ ਹੋ ਗਈਆਂ ਹਨ ਅਤੇ 2,500 ਪੁਲ ਢਹਿ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ ਨੁਕਸਾਨ ਦਾ ਅਨੁਮਾਨ ਲਗਭਗ 14,000 ਕਰੋੜ ਰੁਪਏ ਬਣਦਾ ਹੈ, ਪਰ ਅਸਲ ਅੰਕੜੇ ਇਸ ਤੋਂ ਵੀ ਵੱਧ ਹੋ ਸਕਦੇ ਹਨ।
ਮੀਡੀਆ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਦੇ ਉਦਯੋਗਪਤੀਆਂ ਨੇ ਕੁਦਰਤੀ ਆਫ਼ਤ ਦੀ ਇਸ ਘੜੀ ਵਿੱਚ ਪੰਜਾਬੀਆਂ ਦੇ ਮੁੜ ਵਸੇਬੇ ਲਈ ਆਪਣਾ ਵਿਸ਼ੇਸ਼ ਸਮਰਥਨ ਦਿੱ...








