Saturday, September 5
Shadow

Tag: hot news

ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਪਿੰਡ ਹਯਾਤ ਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

ਰਮਨ ਬਹਿਲ ਅਤੇ ਚੇਅਰਮੈਨ ਰਾਜੀਵ ਸ਼ਰਮਾ ਨੇ ਪਿੰਡ ਹਯਾਤ ਨਗਰ ਵਿੱਚ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖੇ

National, Politics, Punjab
ਗੁਰਦਾਸਪੁਰ, 22 ਸਤੰਬਰ (       ) - ਸ੍ਰੀ ਰਮਨ ਬਹਿਲ ਅਤੇ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਦੇ ਚੇਅਰਮੈਨ ਸ੍ਰੀ ਰਾਜੀਵ ਸ਼ਰਮਾ ਵੱਲੋਂ ਅੱਜ ਵਿਧਾਨ ਸਭਾ ਹਲਕਾ ਗੁਰਦਾਸਪੁਰ ਦੇ ਪਿੰਡ ਹਯਾਤ ਨਗਰ ਵਿਖੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ। ਇਨ੍ਹਾਂ ਵਿਕਾਸ ਪ੍ਰੋਜੈਕਟਾਂ ਉੱਪਰ 2.81 ਕਰੋੜ ਰੁਪਏ ਖ਼ਰਚੇ ਜਾਣਗੇ। ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਹਲਕਾ ਇੰਚਾਰਜ ਸ੍ਰੀ ਰਮਨ ਬਹਿਲ ਨੇ ਇੱਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡ ਹਯਾਤ ਨਗਰ ਵਿਖੇ 2.81 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਵਿਕਾਸ ਕਾਰਜ ਕੀਤੇ ਜਾਣਗੇ, ਜਿਨ੍ਹਾਂ ਵਿੱਚ 1.34 ਕਰੋੜ ਰੁਪਏ ਦੀ ਲਾਗਤ ਨਾਲ ਪਿੰਡ ਦੀਆਂ ਗਲੀਆਂ ਵਿੱਚ ਇੰਟਰਲਾਕ ਟਾਈਲਾਂ ਲਗਾਈਆਂ ਜਾਣਗੀਆਂ। 17.03 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਵਿੱਚ ਪਾਰਕ ਬਣਾਈ ਜਾਵੇਗੀ। ਪਿੰਡ ਦੇ ਛੱਪੜ ਦੀ ਰੀਟੇਨਿੰਗ ਵਾਲ, ਛੱਪੜ ਦੇ ਆਲੇ-ਦੁਆਲੇ ਇੰਟਰਲਾਕ ਟਾਈਲਾਂ ਅਤੇ ਲਾਈਟਾਂ ਲਗਾਉਣ ਉੱਪਰ 50 ਲੱਖ ਰੁਪਏ, ਪਿੰਡ ਦੀ ਡਿਸਪੈਂਸਰੀ ਵਿੱਚ ਇੱਕ ਨਵਾਂ ਕਮਰਾ ਬਣਾਉਣ ਲਈ 5 ਲੱਖ ਰੁਪਏ, ਪਿੰਡ ਦੀ ਫਿਰਨੀ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸੰਗਤਾਂ ਨੂੰ ਵਧਾਈ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਸੰਗਤਾਂ ਨੂੰ ਵਧਾਈ

National, Politics, Punjab
ਫ਼ਰੀਦਕੋਟ, 22 ਸਤੰਬਰ   (   ) ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਦੇ ਪਾਵਨ ਮੌਕੇ ’ਤੇ ਦੇਸ਼ ਅਤੇ ਵਿਦੇਸ਼ ਵਿਚ ਵੱਸਦੇ ਸਮੂਹ ਭਾਈਚਾਰੇ ਨੂੰ ਦਿਲੋਂ ਵਧਾਈ ਦਿੱਤੀ ਹੈ। ਸ. ਸੰਧਵਾਂ ਨੇ ਕਿਹਾ ਕਿ ਬਾਬਾ ਸ਼ੇਖ ਫਰੀਦ ਜੀ ਦੀ ਬਾਣੀ ਮਨੁੱਖਤਾ ਲਈ ਰਾਹ-ਦਰਸਾਉਣ ਵਾਲੀ ਜੋਤ ਹੈ। ਉਨ੍ਹਾਂ ਦੇ ਉਪਦੇਸ਼ ਅਮਨ-ਸ਼ਾਂਤੀ, ਭਾਈਚਾਰਕ ਸਾਂਝ, ਨਿਮਰਤਾ ਅਤੇ ਆਪਸੀ ਪ੍ਰੇਮ ਦੇ ਜੀਵੰਤ ਸੁਨੇਹੇ ਹਨ। ਬਾਬਾ ਫਰੀਦ ਜੀ ਨੇ ਆਪਣੇ ਸ਼ਬਦਾਂ ਰਾਹੀਂ ਲੋਕਾਂ ਨੂੰ ਅਸਲੀ ਮਨੁੱਖਤਾ ਦਾ ਮਰਮ ਸਮਝਾਇਆ ਅਤੇ ਦੱਸਿਆ ਕਿ ਸਾਦਗੀ ਅਤੇ ਸਚਾਈ ਨਾਲ ਭਰਪੂਰ ਜੀਵਨ ਹੀ ਸੱਚੇ ਅਰਥਾਂ ਵਿੱਚ ਆਦਰਸ਼ ਜੀਵਨ ਹੈ। ਸਪੀਕਰ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਮੌਜੂਦਾ ਸਮੇਂ ਦੇ ਪਦਾਰਥਵਾਦੀ ਅਤੇ ਤਣਾਅ-ਭਰੇ ਸਮਾਜ ਲਈ ਹੋਰ ਵੀ ਵੱਧ ਮਹੱਤਵਪੂਰਨ ਹੈ। ਜੇ ਅਸੀਂ ਉਨ੍ਹਾਂ ਦੇ ਦੱਸੇ ਮਾਰਗ ’ਤੇ ਚੱਲ ਕੇ ਆਪਸੀ ਪ੍ਰੇਮ, ਸਹਿਣਸ਼ੀਲਤਾ ਅਤੇ ਮਿਲਜੁਲ ਨਾਲ ਜੀਵਨ ਬਿਤਾਈਏ ਤਾਂ ਇੱਕ ਸੁੰਦਰ ਅਤੇ ਸਮਰੱਥ ਸਮਾਜ ਦੀ ਸਿਰਜਣਾ ਸੰਭਵ ਹੈ। ਸ. ਸੰਧਵਾਂ ਨੇ ਇਹ ਵੀ ਕਿਹਾ ਕਿ ਬਾਬਾ ਫ...
ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ “ਸਵੱਛ ਉਤਸਵ ” ਥੀਮ ਤਹਿਤ ਬਲਾਕ ਖਡੂਰ ਸਾਹਿਬ ਦੇ ਪਿੰਡ ਏਕਲ ਗੱਡਾ ਵਿਖੇ ਚੁੱਕੀ ਗਈ ਸਵੱਛਤਾ ਸਹੁੰ

ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ “ਸਵੱਛ ਉਤਸਵ ” ਥੀਮ ਤਹਿਤ ਬਲਾਕ ਖਡੂਰ ਸਾਹਿਬ ਦੇ ਪਿੰਡ ਏਕਲ ਗੱਡਾ ਵਿਖੇ ਚੁੱਕੀ ਗਈ ਸਵੱਛਤਾ ਸਹੁੰ

National, Politics, Punjab
ਖਡੂਰ ਸਾਹਿਬ/ਤਰਨ ਤਾਰਨ, 22 ਸਤੰਬਰ ਡਿਪਟੀ ਕਮਿਸ਼ਨਰ ਸ਼੍ਰੀ ਰਾਹੁਲ ਆਈ. ਏ. ਐੱਸ. ਵੱਲੋ ਜਾਰੀ ਦਿਸ਼ਾ-ਨਿਰਦੇਸ਼ਾ ਅਨੁਸਾਰ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋ ਸਵੱਛਤਾ ਹੀ ਸੇਵਾ ਮੁਹਿੰਮ 2025 ਤਹਿਤ ਪਿੰਡ ਏਕਲ ਗੱਡਾ ਬਲਾਕ ਖਡੂਰ ਸਾਹਿਬ ਵਿਖੇ ਸਵੱਛਤਾ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ , ਇਸ ਮੌਕੇ ਤੇ ਸਵੱਛਤਾ ਹੀ ਸੇਵਾ 2025 ਮੁਹਿੰਮ ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵਲੋ ਜਾਣਕਾਰੀ ਦਿੰਦਿਆ ਦੱਸਿਆ ਗਿਆ ਕਿ ਹਰ ਸਾਲ ਸਵੱਛਤਾ ਹੀ ਸੇਵਾ ਪੰਦਰਵਾੜਾ ਇੱਕ ਵੱਖਰੇ ਥੀਮ ਤਹਿਤ ਮਨਾਇਆ ਜਾਦਾ ਹੈ । ਉਨ੍ਹਾਂ ਕਿਹਾ ਕਿ ਸਵੱਛਤਾ ਹੀ ਸੇਵਾ ਮੁਹਿੰਮ 2025 ਦਾ ਇਸ ਸਾਲ ਦਾ ਥੀਮ “ਸਵੱਛ ਉਤਸਵ ” ਹੈ ਅਤੇ ਸਵੱਛਤਾ ਹੀ ਸੇਵਾ ਮੁਹਿੰਮ 2025 ਗਤੀਵਿਧੀਆ ਦੇ ਮੁੱਖ ਪੰਜ ਥੀਮ ਹਨ - ਬਲੈਕ ਸਪੋਟ ਗੰਦਗੀ ਵਾਲੀਆ ਥਾਵਾ ਦੀ ਸਫਾਈ, ਜਨਤਕ ਥਾਵਾਂ ਦੀ ਸਾਫ-ਸਫਾਈ, ਸਫਾਈ ਮਿੱਤਰਾ ਸੁਰੱਖਿਆ ਸ਼ਿਵਰ, ਕਲੀਨ ਗ੍ਰੀਨ ਉਤਸਵ, ਜਨ ਜਾਗਰੂਕਤਾ ਪ੍ਰੋਗਰਾਮ । ਇਸ ਮੌਕੇ ਤੇ ਸਰਪੰਚ,ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਅਤੇ ਸਫਾਈ ਕਰਮੀਆਂ ਵੱਲੋ ਇਹ ਪ੍ਰਣ ਲਿਆ ਗਿਆ, ਕਿ ਸਭ ਤੋ ਪਹਿਲਾ ਸਫਾਈ ਦੀ ਮੁਹਿੰਮ ਆਪਣੇ ਘਰ ਤੋ ...
ਬਾਬਾ ਫਰੀਦ ਦਾ ਆਗਮਨ ਪੁਰਬ ਤੇ  ਵਿਧਾਇਕ ਗੁਰਦਿੱਤ ਸਿੰਘ ਸੇਖੋਂ ਲੋਕਾਂ ਨੂੰ ਵਧਾਈ ਦਿੱਤੀ

ਬਾਬਾ ਫਰੀਦ ਦਾ ਆਗਮਨ ਪੁਰਬ ਤੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਲੋਕਾਂ ਨੂੰ ਵਧਾਈ ਦਿੱਤੀ

National, Politics, Punjab
ਫ਼ਰੀਦਕੋਟ, 22 ਸਤੰਬਰ  (   ) ਮਹਾਨ ਸੂਫ਼ੀ ਸੰਤ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਫ਼ਰੀਦਕੋਟ ਵਿੱਚ ਧਾਰਮਿਕ ਸਮਾਗਮ ਚੱਲ ਰਹੇ  ਹਨ। ਇਸ ਪਾਵਨ ਮੌਕੇ ’ਤੇ ਫ਼ਰੀਦਕੋਟ ਵਿਧਾਨ ਸਭਾ ਹਲਕੇ ਦੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਲੋਕਾਂ ਨੂੰ ਦਿਲੋਂ ਵਧਾਈ ਦਿੱਤੀ ਹੈ। ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਬਾਬਾ ਫਰੀਦ ਜੀ ਦੀ ਬਾਣੀ ਮਨੁੱਖਤਾ ਲਈ ਪ੍ਰੇਰਣਾ ਸਰੋਤ ਹੈ। ਉਨ੍ਹਾਂ ਦੇ ਸ਼ਬਦ ਅਮਨ, ਭਾਈਚਾਰੇ ਅਤੇ ਸਹਿਣਸ਼ੀਲਤਾ ਦੇ ਅਜਿਹੇ ਸੁਨੇਹੇ ਹਨ ਜੋ ਅੱਜ ਦੇ ਸਮੇਂ ਵਿੱਚ ਹੋਰ ਵੀ ਵੱਧ ਪ੍ਰਸੰਗਿਕ ਹਨ। ਉਨ੍ਹਾਂ ਨੇ ਅਪੀਲ ਕੀਤੀ ਕਿ ਹਰ ਕੋਈ ਬਾਬਾ ਫਰੀਦ ਜੀ ਵੱਲੋਂ ਦੱਸੇ ਗਏ ਮਾਰਗ ’ਤੇ ਤੁਰੇ, ਤਾਂ ਜੋ ਸਮਾਜ ਵਿੱਚ ਸਾਂਝ, ਪਿਆਰ ਅਤੇ ਚੜ੍ਹਦੀ ਕਲਾ ਬਣੀ ਰਹੇ। ਉਨ੍ਹਾਂ ਕਿਹਾ ਕਿ ਬਾਬਾ ਫ਼ਰੀਦ ਜੀ  ਦੇ ਉਪਦੇਸ਼ ਲੋਕਾਂ ਨੂੰ ਆਪਸੀ ਮਿਲਵਰਤਣ, ਪਿਆਰ ਅਤੇ ਸ਼ਾਂਤੀ ਦੀ ਰਾਹ ਲੈ ਜਾਂਦੇ ਹਨ।...
ਸੀਵਰੇਜ ਨੈੱਟਵਰਕਾਂ ਨੂੰ ਬਹਾਲ ਕਰਨ ਲਈ 4407 ਸੀਵਰਮੈਨ 24 ਘੰਟੇ ਕੰਮ ਕਰ ਰਹੇ: ਡਾ. ਰਵਜੋਤ ਸਿੰਘ

ਸੀਵਰੇਜ ਨੈੱਟਵਰਕਾਂ ਨੂੰ ਬਹਾਲ ਕਰਨ ਲਈ 4407 ਸੀਵਰਮੈਨ 24 ਘੰਟੇ ਕੰਮ ਕਰ ਰਹੇ: ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ, 21 ਸਤੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਵਿਭਾਗ ਨੇ ਹੜ੍ਹਾਂ ਤੋਂ ਪ੍ਰਭਾਵਿਤ ਹੋਏ ਕਸਬਿਆਂ ਅਤੇ ਪਿੰਡਾਂ ਵਿੱਚ ਇੱਕ ਵਿਆਪਕ ਹੜ੍ਹ ਰਾਹਤ ਅਤੇ ਬਹਾਲੀ ਮੁਹਿੰਮ ਚਲਾਈ ਹੈ। ਉਨ੍ਹਾਂ ਕਿਹਾ ਕਿ ਮਲਬੇ ਦੀ ਸਫ਼ਾਈ, ਲਾਸ਼ਾਂ ਦੇ ਸਸਕਾਰ, ਸੀਵਰੇਜ ਦੀ ਸਫ਼ਾਈ ਅਤੇ ਜਨਤਕ ਜਾਇਦਾਦਾਂ ਦੀ ਮੁਰੰਮਤ ਵਰਗੇ ਆਮ ਉਪਾਵਾਂ ਤੋਂ ਇਲਾਵਾ, ਵਿਭਾਗ ਨੇ ਰਿਕਵਰੀ ਯਤਨਾਂ ਵਿੱਚ ਤੇਜ਼ੀ ਅਤੇ ਕੁਸ਼ਲਤਾ ਨੂੰ ਯਕੀਨੀ ਬਣਾਉਣ ਲਈ ਟੀਚਾਗਤ ਕਾਰਵਾਈਆਂ ਸ਼ੁਰੂ ਕੀਤੀਆਂ ਹਨ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਹਰੇਕ ਅਧਿਕਾਰੀ ਨੂੰ "ਖੇਤਰ ਜ਼ਿੰਮੇਵਾਰੀ ਯੋਜਨਾ" ਤਹਿਤ ਇੱਕ ਖਾਸ ਅਧਿਕਾਰ ਖੇਤਰ ਸੌਂਪਿਆ ਗਿਆ ਹੈ ਜਿਸ ਵਿੱਚ ਘਰਾਂ, ਦੁਕਾਨਾਂ, ਸੜਕਾਂ, ਸੀਵਰੇਜ ਅਤੇ ਹੋਰ ਬੁਨਿਆਦੀ ਢਾਂਚੇ ਨੂੰ ਹੋਏ ਨੁਕਸਾਨ ਦਾ ਵਿਸਥਾਰਤ ਲੇਖਾ ਤਿਆਰ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਮੁਰੰਮਤ ਅਤੇ ਬਹਾਲੀ ਲਈ ਤੁਰੰਤ ਕਾਰਵਾਈ ਪਹਿਲਾਂ ਹੀ ਸ਼ੁਰੂ ਕੀਤੀ ਜਾ ਚੁੱਕੀ ਹੈ ਅਤੇ ਟੈਂਡਰ ਜੰਗੀ ਪੱਧਰ 'ਤੇ ਜਾਰੀ ਕੀਤੇ ਜਾ ਰਹੇ ਹਨ ਤਾਂ ਜੋ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ। ਜਨਤਕ ਸਿਹਤ ਅਤੇ...
‘ਯੁੱਧ ਨਸ਼ਿਆਂ ਵਿਰੁੱਧ’: 204ਵੇਂ ਦਿਨ, ਪੰਜਾਬ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ, 59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 204ਵੇਂ ਦਿਨ, ਪੰਜਾਬ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ, 59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 21 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਸਿ਼ਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 204ਵੇਂ ਦਿਨ ਪੰਜਾਬ ਪੁਲਿਸ ਨੇ 374 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 78 ਐਫਆਈਆਰਜ਼  ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 204 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,440 ਹੋ ਗਈ ਹੈ। ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.5 ਕਿਲੋ ਹੈਰੋਇਨ, 2.3 ਕਿਲੋ ਗਾਂਜਾ, 1524 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 59,810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅ...
ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਸਨਮਾਨ

ਡਿਪਟੀ ਕਮਿਸ਼ਨਰ ਵੱਲੋਂ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਸਨਮਾਨ

National, Politics, Punjab
ਬਰਨਾਲਾ, 21 ਸਤੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਿੰਡ ਸ਼ਹਿਣਾ, ਮੌੜ ਨਾਭਾ, ਉਗੋਕੇ, ਜੋਧਪੁਰ, ਭੋਤਨਾ ਦੀਆਂ ਪੰਚਾਇਤਾਂ ਅਤੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਪਰਾਲੀ ਪ੍ਰਬੰਧਨ ਕਰਨ ਵਾਲੇ ਕਿਸਾਨਾਂ ਦਾ ਸਨਮਾਨ ਕੀਤਾ।  ਡਿਪਟੀ ਕਮਿਸ਼ਨਰ ਨੇ ਕਿਸਾਨ ਚਰਨਜੀਤ ਸਿੰਘ ਵਾਸੀ ਸ਼ਹਿਣਾ, ਮੇਜਰ ਸਿੰਘ ਵਾਸੀ ਸ਼ਹਿਣਾ, ਜਗਤਾਰ ਸਿੰਘ ਵਾਸੀ ਸ਼ਹਿਣਾ, ਪਰਮਜੀਤ ਸਿੰਘ ਵਾਸੀ ਮੌੜ ਨਾਭਾ, ਸੁਖਵੀਰ ਸਿੰਘ ਵਾਸੀ ਮੌੜ ਨਾਭਾ, ਅਤਰ ਸਿੰਘ ਵਾਸੀ ਮੌੜ ਨਾਭਾ, ਜਸਵਿੰਦਰ ਸਿੰਘ ਵਾਸੀ ਮੌੜ ਨਾਭਾ, ਹਰਮੰਡਲ ਸਿੰਘ ਵਾਸੀ ਜੋਧਪੁਰ, ਬਚਿੱਤਰ ਸਿੰਘ ਵਾਸੀ ਭੋਤਨਾ, ਸੁਖਜੀਤ ਸਿੰਘ ਵਾਸੀ ਉਗੋਕੇ, ਕੁਲਦੀਪ ਸਿੰਘ ਵਾਸੀ ਉਗੋਕੇ ਨੂੰ ਪਰਾਲੀ ਪਬੰਧਨ ਕਰਨ ਲਈ ਸਨਮਾਨਿਤ ਕੀਤਾ। ਓਨ੍ਹਾਂ ਜ਼ਿਲ੍ਹੇ ਦੇ ਹੋਰ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕਰਦਿਆਂ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕਤਾ ਪੈਦਾ ਕਰਨ ਅਤੇ ਕਿਸਾਨਾਂ ਨੂੰ ਵਾਤਾਵਰਣ-ਅਨੁਕੂਲ ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਅਪਣਾਉਣ ਲਈ ਉਤਸ਼ਾਹਿਤ ਕਰਨ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ...
ਉਲਾਸ’ ਪ੍ਰੋਗਰਾਮ ਤਹਿਤ ਤਿੰਨ ਹਜ਼ਾਰ ਵਿਅਕਤੀਆਂ ਨੇ ਦਿੱਤੀ ਸਾਖਰਤਾ ਪ੍ਰੀਖਿਆ

ਉਲਾਸ’ ਪ੍ਰੋਗਰਾਮ ਤਹਿਤ ਤਿੰਨ ਹਜ਼ਾਰ ਵਿਅਕਤੀਆਂ ਨੇ ਦਿੱਤੀ ਸਾਖਰਤਾ ਪ੍ਰੀਖਿਆ

National, Politics, Punjab
ਪਟਿਆਲਾ, 21 ਸਤੰਬਰ: ਡਾਇਰੈਕਟਰ ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਕਿਰਨ ਸ਼ਰਮਾ ਪੀ.ਸੀ.ਐੱਸ. ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਸਟੇਟ ਨੋਡਲ ਡਾ: ਸੁਰਿੰਦਰ ਕੁਮਾਰ ਦੀ ਅਗਵਾਈ ਅਤੇ ਪ੍ਰਿੰਸੀਪਲ ਡਾਇਟ ਨਾਭਾ ਸੰਦੀਪ ਨਾਗਰ ਦੀ ਦੇਖ-ਰੇਖ ਹੇਠ ਜ਼ਿਲ੍ਹਾ ਪਟਿਆਲਾ ਦੇ ਵੱਖ-ਵੱਖ ਸਕੂਲਾਂ ਵਿੱਚ ਬਣਾਏ ਗਏ 'ਉਲਾਸ' ਪ੍ਰੀਖਿਆ ਕੇਂਦਰਾਂ ਵਿੱਚ ਤਿੰਨ ਹਜ਼ਾਰ ਦੇ ਕਰੀਬ ਬਾਲਗਾਂ ਨੇ ਸਾਖਰਤਾ ਪ੍ਰੀਖਿਆ ਵਿੱਚ ਹਿੱਸਾ ਲਿਆ। ਇਸ ਪ੍ਰੀਖਿਆ ਲਈ ਪਹਿਲਾਂ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਵਿਦਿਆਰਥੀਆਂ ਅਤੇ ਮਾਪਿਆਂ ਰਾਹੀਂ ਅਸਾਖਰ ਵਿਅਕਤੀਆਂ ਦੀ ਪਹਿਚਾਣ ਕੀਤੀ ਅਤੇ ਫਿਰ ਉਹਨਾਂ ਨੂੰ ‘ਉਲਾਸ ਪ੍ਰਵੇਸ਼ਿਕਾ’ ਦਾ ਗਿਆਨ ਪ੍ਰਦਾਨ ਕੀਤਾ। ਰਾਜ ਪੱਧਰ ‘ਤੇ ਨਿਰਧਾਰਤ ਮਿਤੀ ਅਨੁਸਾਰ ਪ੍ਰੀਖਿਆ ਆਯੋਜਿਤ ਕੀਤੀ ਗਈ। ਪ੍ਰਿੰਸੀਪਲ ਸੰਦੀਪ ਨਾਗਰ ਨੇ ਪਟਿਆਲਾ, ਬਹਾਦਰਗੜ੍ਹ ਅਤੇ ਰਾਜਪੁਰਾ ਦੇ ਸਕੂਲਾਂ ਵਿੱਚ ਦੌਰਾ ਕਰਕੇ ਪ੍ਰੀਖਿਆ ਦੇ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਸੰਤੁਸ਼ਟੀ ਪ੍ਰਗਟਾਈ। ਇਸ ਤੋਂ ਇਲਾਵਾ ਡਾਇਟ ਨਾਭਾ ਦੀ ਟੀਮ ਯਾਦਵਿੰਦਰ ਕੁਮਾਰ, ਰਵਿੰਦਰ ਕੁਮਾਰ, ਮੋਨਿਕਾ, ਸੋਨੀਆ ਧੀਰ, ਪ੍ਰੀਤੀ, ਅਰਵਿੰਦਰ ਸਿੰਘ, ਅਜੀਤ ਸਿੰਘ, ...

ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ ‘ਚ 258 ਮੀਟਰਿਕ ਟਨ ਹੋਈ ਝੋਨੇ ਦੀ ਆਮਦ

National, Politics, Punjab
ਪਟਿਆਲਾ, 21 ਸਤੰਬਰ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਦੀਆਂ ਮੰਡੀਆਂ 'ਚ ਮੌਜੂਦਾ ਸਾਉਣੀ ਦੇ ਸੀਜ਼ਨ ਦੌਰਾਨ 108 ਖਰੀਦ ਕੇਂਦਰਾਂ ਵਿਚੋਂ ਹੁਣ ਤੱਕ 4 ਵਿੱਚ ਝੋਨੇ ਦੀ ਆਮਦ ਸ਼ੁਰੂ ਹੋਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖਰੀਦ ਕੇਂਦਰ ਵਿੱਚ 258 ਮੀਟਰਿਕ ਟਨ ਝੋਨਾ ਮੰਡੀਆਂ ਵਿੱਚ ਪੁੱਜ ਚੁੱਕਾ ਹੈ ਅਤੇ ਜਿਸ ਵਿੱਚੋਂ 169 ਮੀਟਰਿਕ ਟਨ ਦੀ ਖਰੀਦ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਤੱਕ ਖ਼ਰੀਦੇ ਗਏ ਝੋਨੇ ਵਿਚੋਂ ਪਨਗਰੇਨ ਵੱਲੋਂ 80 ਮੀਟਰਿਕ ਟਨ, ਮਾਰਕਫੈਡ ਵੱਲੋਂ 22 ਮੀਟਰਿਕ ਟਨ ਅਤੇ ਪੰਜਾਬ ਰਾਜ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 35 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇੱਕ ਇੱਕ ਦਾਣਾ ਖਰੀਦ ਕਰੇਗੀ ਤੇ ਕਿਸਾਨਾਂ ਨੂੰ ਮੰਡੀਆਂ 'ਚ ਕੋਈ ਦਿਕਤ ਨਹੀਂ ਆਉਣ ਦਿਤੀ ਜਾਵੇਗੀ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈਕੇ ਆਉਣ, ਤਾਂ ਜੋ ਮੰਡੀਆਂ 'ਚ ਆਏ ਝੋਨੇ ਦੀ ਨਾਲੋਂ ਨਾਲ ਖਰੀਦ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਸਾਨਾਂ ਨੂੰ ਪਰਾਲੀ ਪ੍ਰਬੰ...
ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਵਿਖੇ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾਗਾਗਾ ਵਿਖੇ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ

National, Politics, Punjab
ਲਹਿਰਾਗਾਗਾ, 21 ਸਤੰਬਰ: ਨਗਰ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇਕ ਮਹੱਤਵਪੂਰਨ ਕਦਮ ਚੁੱਕਦਿਆਂ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿੱਚ ਨਗਰ ਕੌਂਸਲ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ। ਇਹ ਨਵੀਂ ਇਮਾਰਤ ਪੁਰਾਣੇ ਦਫ਼ਤਰ ਵਾਲੀ ਥਾਂ 'ਤੇ ਹੀ ਤਿਆਰ ਕੀਤੀ ਜਾਵੇਗੀ, ਜੋ ਕਾਫੀ ਸਮੇਂ ਤੋਂ ਸ਼ਹਿਰ ਦੀਆਂ ਵਧਦੀਆਂ ਲੋੜਾਂ ਨੂੰ ਪੂਰਾ ਕਰਨ ਯੋਗ ਨਹੀਂ ਸੀ। ਇਸ ਮੌਕੇ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਨਵਾਂ ਦਫ਼ਤਰ, ਜਿਸ ਉੱਤੇ ਲਗਭਗ 46 ਲੱਖ ਰੁਪਏ ਦੀ ਲਾਗਤ ਆਏਗੀ, ਵਿੱਚ ਆਧੁਨਿਕ ਸਹੂਲਤਾਂ ਹੋਣਗੀਆਂ ਤੇ ਇਹ ਪ੍ਰਾਜੈਕਟ ਬਹੁਤ ਜਲਦ ਮੁਕੰਮਲ ਹੋ ਜਾਵੇਗਾ, ਜਿਸ ਤੋਂ ਬਾਅਦ ਨਗਰ ਨਿਵਾਸੀਆਂ ਨੂੰ ਸਾਰੀਆਂ ਸਹੂਲਤਾਂ ਇੱਕ ਹੀ ਛੱਤ ਹੇਠ ਤੇਜ਼ ਤੇ ਪਾਰਦਰਸ਼ੀ ਤਰੀਕੇ ਨਾਲ ਮਿਲਣਗੀਆਂ। ਇਸ ਮੌਕੇ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਕਰੀਬ 15 ਕਰੋੜ ਰੁਪਏ ਦੀ ਲਾਗਤ ਨਾਲ ਸ਼ਹਿਰ ਵਿੱਚੋਂ ਲੰਘਦੀ ਡਿਚ ਡਰੇਨ ਨੂੰ ਕਵਰ ਕੀਤਾ ਹੈ, ਜਿਸ ਨਾਲ ਸ਼ਹਿਰ ਵਾਸੀਆਂ ਬਹੁਤ ਵੱਡੀ ਰਾਹਤ ਮਿਲੀ ਹੈ। ਇਸ ਤੋਂ ਇਲਾਵਾ ਸ਼ਹਿ...