ਵਿਦੇਸ਼ੀ ਗੈਂਗਸਟਰ ਹੈਪੀ ਜੱਟ ਦੇ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫਾਸ਼; 25.9 ਕਿਲੋਗ੍ਰਾਮ ਹੈਰੋਇਨ, ਪਿਸਤੌਲ ਸਮੇਤ ਹੇਅਰ-ਡ੍ਰੈਸਰ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ `ਤੇ ਚਲਾਈ ਜਾ ਰਹੀ ਮੁਹਿੰਮ ‘ਯੁੱਧ ਨਸਿ਼ਆਂ ਵਿਰੁੱਧ' ਦੌਰਾਨ ਨਾਰਕੋਟਿਕਸ-ਅੱਤਵਾਦ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ, ਪੰਜਾਬ ਪੁਲਿਸ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ (ਏ.ਐਨ.ਟੀ.ਐਫ.) ਬਾਰਡਰ ਰੇਂਜ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਸਾਂਝੇ ਆਪ੍ਰੇਸ਼ਨ ਵਿੱਚ , ਵਿਦੇਸ਼ ਅਧਾਰਤ ਤਸਕਰ ਹਰਪ੍ਰੀਤ ਸਿੰਘ ਉਰਫ਼ ਹੈਪੀ ਜੱਟ ਵੱਲੋਂ ਸਰਹੱਦ ਪਾਰੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਮਾਡਿਊਲ, ਦੇ ਮੁੱਖ ਕਾਰਕੁੰਨ ਨੂੰ 25.9 ਕਿੱਲੋ (25 ਪੈਕੇਟ ) ਹੈਰੋਇਨ ਸਮੇਤ ਗ੍ਰਿਫਤਾਰ ਕਰਕੇ , ਇਸ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਜਨ ਸਿੰਘ ਉਰਫ਼ ਬਿੱਲਾ ਵਾਸੀ ਪਿੰਡ ਬਹਿੜਵਾਲ, ਅੰਮ੍ਰਿਤਸਰ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਇੱਕ ਨਿੱਜੀ ਸੈਲੂਨ ਵਿੱਚ ਹੇਅਰ ਡ੍ਰੈਸਰ ਵਜੋਂ ਕੰਮ ਕਰਦਾ ਸੀ। ਹੈਰੋਇਨ ਦੀ ਵੱਡੀ ਖੇਪ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਸ ਦੇ ਕ...








