Sunday, September 27
Shadow

Tag: hot news

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ

ਅਨੁਸੂਚਿਤ ਜਾਤੀਆਂ ਕਮਿਸ਼ਨ ਵੱਲੋਂ ਤਿੰਨ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ

hot news
ਚੰਡੀਗੜ੍ਹ, 23 ਜੁਲਾਈ: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਲ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਕਮਿਸ਼ਨ ਵੱਲੋਂ ਅਖ਼ਬਾਰਾਂ ਰਾਹੀਂ ਧਿਆਨ ਵਿੱਚ ਆਏ ਤਿੰਨ ਵੱਖ-ਵੱਖ ਮਾਮਲਿਆਂ ਵਿੱਚ ਸੂ-ਮੋਟੋ  ਨੋਟਿਸ ਜਾਰੀ ਕੀਤਾ ਗਿਆ ਹੈ। ਉਨਾਂ ਦੱਸਿਆ ਕਿ ਪਹਿਲਾ ਨੋਟਿਸ ਐਸ.ਐਸ.ਪੀ. ਬਰਨਾਲਾ ਨੂੰ ਜਾਰੀ ਕੀਤਾ ਗ਼ਿਆ ਹੈ, ਉਨ੍ਹਾਂ ਤੋਂ ਸਫ਼ਾਈ ਕਰਚਾਰੀਆਂ ੳੱਤੇ ਹੋਏ ਲਾਠੀਚਾਰਚ  ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਸ. ਗੜ੍ਹੀ ਨੇ ਦੱਸਿਆ ਕਿ ਇਸੇ ਤਰ੍ਹਾਂ ਦੂਜੇ ਮਾਮਲੇ ਵਿੱਚ ਜਲੰਧਰ ਜ਼ਿਲ੍ਹੇ ਦੇ ਐਸਐਸਪੀ ਤੋਂ ਹਲਕਾ ਫਿਲੋਰ ਨਿਵਾਸੀ ਅਨੂ ਨਾਮਕ ਅਨੁਸੂਚਿਤ ਜਾਤੀ ਦੀ ਲੜਕੀ ਦੇ ਕਤਲ ਮਾਮਲੇ ਵਿੱਚ ਕਾਰਵਾਈ ਨਾ ਹੋਣ ਸਬੰਧੀ ਰਿਪੋਰਟ ਤਲਬ ਕੀਤੀ ਗਈ ਹੈ। ਇਸ ਤੋਂ ਇਲਾਵਾ ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਤੋਂ ਪਿੰਡ ਸਹੂੰਗੜਾ ਦੇ ਸ਼ਮਸ਼ਾਨਘਾਟ ਸਬੰਧੀ ਇੱਕ ਮਾਮਲੇ ਵਿੱਚ ਰਿਪੋਰਟ ਤਲਬ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨਾਂ ਮਾਮਲਿਆਂ ਵਿੱਚ 28  ਜੁ...
ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

hot news
ਚੰਡੀਗੜ੍ਹ, 23 ਜੁਲਾਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਲੁਧਿਆਣਾ ਵਿਖੇ ਉਸਾਰੀ ਅਧੀਨ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਦੀ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਪ੍ਰੋਜੈਕਟ ਨੂੰ ਨਿਰਧਾਰਤ ਸਮੇਂ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਨੂੰ ਪ੍ਰਫੁੱਲਤ ਕਰਨ, ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਮੰਤਵ ਲਈ ਆਧੁਨਿਕ ਬੁਨਿਆਦੀ ਢਾਂਚਾ ਅਤੇ ਉੱਚ ਪੱਧਰੀ ਸਹੂਲਤਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਲੁਧਿਆਣਾ ਵਿਖੇ ਸਥਾਪਤ ਕੀਤਾ ਜਾ ਰਿਹਾ ਬਾਗਬਾਨੀ ਵਿਕਾਸ ਕੇਂਦਰ ਕਿਸਾਨਾਂ ਨੂੰ ਉੱਚ ਗੁਣਵੱਤਾ ਵਾਲੀ ਪੌਦ ਸਮੱਗਰੀ, ਆਧੁਨਿਕ ਬਾਗਬਾਨੀ ਤਕਨੀਕਾਂ, ਸਿਖਲਾਈ ਅਤੇ ਤਕਨੀਕੀ ਮਾਰਗਦਰਸ਼ਨ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਕੇਂਦਰ ਸੂਬੇ ਵਿੱਚ ਬਾਗਬਾਨੀ ਖੇਤਰ ਦੇ ਵਿਕਾਸ ਨੂੰ ਨਵੀਂ ...
ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ

ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ: ਹਰਜੋਤ ਸਿੰਘ ਬੈਂਸ

breaking news
ਚੰਡੀਗੜ੍ਹ, 23 ਜੁਲਾਈ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਨੂੰ ਵੱਡੀ ਰਾਹਤ ਦਿੰਦਿਆਂ ਅਕਾਦਮਿਕ ਸੈਸ਼ਨ 2026-27 ਲਈ ਯੂਨੀਫਾਈਡ ਸਟੂਡੈਂਟ ਰਜਿਸਟ੍ਰੇਸ਼ਨ ਪੋਰਟਲ 'ਤੇ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਅਪਡੇਟ ਕਰਨ ਦੇ ਸਮੇਂ ਵਿੱਚ ਵਾਧੇ ਨੂੰ ਮਨਜ਼ੂਰੀ ਦਿੱਤੀ ਹੈ। ਇਸ ਕਦਮ ਦਾ ਉਦੇਸ਼ ਡਿਜੀਟਲ ਰਜਿਸਟ੍ਰੇਸ਼ਨ ਪ੍ਰਕਿਰਿਆ ਨੂੰ ਆਸਾਨ ਬਣਾਉਣਾ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਦਸਤਾਵੇਜ਼ਾਂ ਸਬੰਧੀ ਦੇਰੀ ਕਾਰਨ ਕਿਸੇ ਵੀ ਵਿਦਿਆਰਥੀ ਨੂੰ ਦਾਖਲਾ ਲੈਣ ਵਿੱਚ ਕੋਈ ਦਿੱਕਤ ਨਾ ਆਵੇ । ਇਸ ਰਾਹਤ ਬਾਰੇ ਐਲਾਨ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ 8ਵੀਂ ਜਮਾਤ ਦੇ ਵਿਦਿਆਰਥੀਆਂ, ਜਿਨ੍ਹਾਂ ਕੋਲ ਡਿਜੀਟਾਈਜ਼ਡ ਜਨਮ ਸਰਟੀਫਿਕੇਟ ਨਹੀਂ ਹੈ, ਨੂੰ ਦਸਤਾਵੇਜ਼ ਪ੍ਰਾਪਤ ਕਰਨ ਅਤੇ ਇਸ ਨੂੰ ਪੋਰਟਲ 'ਤੇ ਅਪਡੇਟ ਕਰਨ ਲਈ 30 ਅਕਤੂਬਰ, 2026 ਤੱਕ ਦਾ ਸਮਾਂ ਦਿੱਤਾ ਗਿਆ ਹੈ। ਇਸੇ ਤਰ੍ਹਾਂ, 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰਜਿਸਟ੍ਰੇਸ਼ਨ ਪ੍ਰਕਿਰਿਆ ਦੌਰਾਨ ਲੋੜੀਂਦੇ ਸੁਧਾਰ ਅਤੇ ਇਸ ਨੂੰ ਅਪਡੇਟ ਕਰਨ ਲਈ ਅਗਲੇ ਅਕਾਦਮਿਕ ਸੈਸ਼ਨ ...
ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ ‘ਤੇ ਜਾਰੀ

ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ ‘ਤੇ ਜਾਰੀ

breaking news
*ਚੰਡੀਗੜ੍ਹ/ਮੋਗਾ, 23 ਜੁਲਾਈ:* ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀਆਂ ਜ਼ਮੀਨਾਂ ਨੂੰ ਨਹਿਰੀ ਪਾਣੀ ਨਾਲ ਜੋੜਨ ਲਈ ਇਤਿਹਾਸਕ ਉਪਰਾਲੇ ਕਰ ਰਹੀ ਹੈ। ਇਸ ਮੁਹਿੰਮ ਤਹਿਤ ਸੂਬੇ ਭਰ ਵਿੱਚ ਨਹਿਰਾਂ, ਖਾਲਿਆਂ ਅਤੇ ਪਾਈਪਲਾਈਨ ਨੈੱਟਵਰਕ ਦਾ ਵਿਸਥਾਰ ਕੀਤਾ ਜਾ ਰਿਹਾ ਹੈ ਤਾਂ ਜੋ ਵੱਧ ਤੋਂ ਵੱਧ ਖੇਤੀਯੋਗ ਰਕਬੇ ਨੂੰ ਨਹਿਰੀ ਸਿੰਚਾਈ ਹੇਠ ਲਿਆਂਦਾ ਜਾ ਸਕੇ ਅਤੇ ਕਿਸਾਨਾਂ ਦੀ ਟਿਊਬਵੈੱਲਾਂ ਉੱਤੇ ਨਿਰਭਰਤਾ ਘਟਾਈ ਜਾ ਸਕੇ। ਇਸੇ ਕੜੀ ਤਹਿਤ ਪੂਰੇ ਪੰਜਾਬ ਸਮੇਤ ਮੋਗਾ ਜ਼ਿਲ੍ਹੇ ਦੇ ਹਲਕਾ ਨਿਹਾਲ ਸਿੰਘ ਵਾਲਾ ਅਧੀਨ ਵੱਖ-ਵੱਖ ਪਿੰਡਾਂ ਵਿੱਚ ਨਹਿਰੀ ਪਾਣੀ ਪਹੁੰਚਾਉਣ ਲਈ ਖਾਲਿਆਂ ਦੀ ਉਸਾਰੀ ਅਤੇ ਪਾਈਪਲਾਈਨ ਵਿਛਾਉਣ ਦੇ ਕੰਮ ਤੇਜ਼ੀ ਨਾਲ ਜਾਰੀ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ ਅੱਜ ਨਿਹਾਲ ਸਿੰਘ ਵਾਲਾ ਦੇ ਵੱਖ ਵੱਖ ਪਿੰਡਾਂ ਵਿੱਚ ਨਹਿਰੀ ਪਾਣੀ ਦੇ 83.64 ਕਰੋੜ ਦੀ ਲਾਗਤ ਵਾਲੇ ਪ੍ਰਜੋਕੈਟਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਲਗਭਗ 316 ਕਿਲੋਮੀਟਰ ਲੰਬੇ ਖਾਲਿਆਂ ਅਤੇ ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼

breaking news
ਚੰਡੀਗੜ੍ਹ, 23 ਜੁਲਾਈ 2026  ਸੂਬੇ ਦੇ ਮੁਲਾਜ਼ਮਾਂ ਦੀਆਂ ਮੰਗਾਂ ਅਤੇ ਮੁੱਦਿਆਂ ਨੂੰ ਹੱਲ ਕਰਨ ਲਈ ਪੰਜਾਬ ਦੇ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਸਿੱਖਿਆ ਵਿਭਾਗ ਦੀਆਂ ਪੰਜ ਯੂਨੀਅਨਾਂ, ਦੋ ਆਂਗਣਵਾੜੀ ਯੂਨੀਅਨਾਂ ਅਤੇ ਇੱਕ ਆਊਟਸੋਰਸਡ ਮੁਲਾਜ਼ਮ ਯੂਨੀਅਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗਾਂ ਕੀਤੀਆਂ। ਇਨ੍ਹਾਂ ਸੈਸ਼ਨਾਂ ਦੌਰਾਨ ਵਿੱਤ ਮੰਤਰੀ ਨੇ ਸਮਾਜਿਕ ਸੁਰੱਖਿਆ ਵਿਭਾਗ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਕਿ ਉਹ ਤਨਖਾਹ ਦੇਣ ਵਾਲੇ ਬੈਂਕਾਂ ਨਾਲ ਤਾਲਮੇਲ ਕਰਕੇ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ। ਇਹ ਵਿਸਤ੍ਰਿਤ ਮੀਟਿੰਗਾਂ ਸੂਬਾ ਸਰਕਾਰ ਦੀ ਆਪਣੇ ਮੁਲਾਜ਼ਮਾਂ ਨਾਲ ਸਿੱਧੇ ਤੌਰ 'ਤੇ ਜੁੜਨ ਅਤੇ ਉਨ੍ਹਾਂ ਦੀਆਂ ਪ੍ਰਸ਼ਾਸਨਿਕ ਅਤੇ ਵਿੱਤੀ ਸ਼ਿਕਾਇਤਾਂ ਦੇ ਜਲਦੀ ਤੇ ਸੁਖਾਵੇਂ ਹੱਲ ਲੱਭਣ ਦੀ ਸਮਰਪਣ ਭਾਵਨਾ ਨੂੰ ਉਜਾਗਰ ਕਰਦੀਆਂ ਹਨ। ਇਨ੍ਹਾਂ ਸਾਰਥਕ ਮੀਟਿੰਗਾਂ ਦੌਰਾਨ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਯੂਨੀਅਨ ਆਗੂਆਂ ਵੱਲੋਂ ਉਠਾਈਆਂ ਗਈਆਂ ਵੱਖ-ਵੱਖ ਚਿੰਤਾਵਾਂ ਨੂੰ ਹਮਦਰਦੀ ਨਾਲ ਸੁਣਿਆ ਅਤੇ ਸੂਬ...
ਵਿਸ਼ਵ ਦਿਮਾਗ ਦਿਵਸ ਮੌਕੇ ਦਿਮਾਗੀ ਸਿਹਤ ਪ੍ਰਤੀ ਜਾਗਰੂਕਤਾ ਹੀ ਸਭ ਤੋਂ ਵੱਡਾ ਬਚਾਅ – ਡਾ. ਬੌਬੀ ਗੁਲਾਟੀ

ਵਿਸ਼ਵ ਦਿਮਾਗ ਦਿਵਸ ਮੌਕੇ ਦਿਮਾਗੀ ਸਿਹਤ ਪ੍ਰਤੀ ਜਾਗਰੂਕਤਾ ਹੀ ਸਭ ਤੋਂ ਵੱਡਾ ਬਚਾਅ – ਡਾ. ਬੌਬੀ ਗੁਲਾਟੀ

local news
ਰੂਪਨਗਰ, 22 ਜੁਲਾਈ: ਵਿਸ਼ਵ ਦਿਮਾਗ ਦਿਵਸ ਦੇ ਮੌਕੇ 'ਤੇ ਸਿਵਲ ਸਰਜਨ ਦਫ਼ਤਰ ਰੂਪਨਗਰ ਵਿਖੇ ਦਿਮਾਗੀ ਸਿਹਤ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਉਦੇਸ਼ ਨਾਲ ਇੱਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਸਹਾਇਕ ਸਿਵਲ ਸਰਜਨ ਡਾ. ਬੌਬੀ ਗੁਲਾਟੀ ਨੇ ਕਿਹਾ ਕਿ ਹਰ ਸਾਲ 22 ਜੁਲਾਈ ਨੂੰ ਵਿਸ਼ਵ ਦਿਮਾਗ ਦਿਵਸ ਮਨਾਉਣ ਦਾ ਮਕਸਦ ਲੋਕਾਂ ਨੂੰ ਦਿਮਾਗ ਨਾਲ ਸਬੰਧਤ ਬਿਮਾਰੀਆਂ, ਉਨ੍ਹਾਂ ਦੀ ਰੋਕਥਾਮ, ਸਮੇਂ ਸਿਰ ਪਛਾਣ ਅਤੇ ਪ੍ਰਭਾਵਸ਼ਾਲੀ ਇਲਾਜ ਬਾਰੇ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਸਿਹਤਮੰਦ ਦਿਮਾਗ ਹੀ ਸਿਹਤਮੰਦ ਜੀਵਨ ਦੀ ਬੁਨਿਆਦ ਹੈ। ਦਿਮਾਗ ਸਾਡੇ ਸਰੀਰ ਦਾ ਸਭ ਤੋਂ ਮਹੱਤਵਪੂਰਨ ਅੰਗ ਹੈ, ਜੋ ਸੋਚਣ, ਯਾਦ ਰੱਖਣ, ਫ਼ੈਸਲੇ ਲੈਣ, ਬੋਲਣ, ਤੁਰਨ-ਫਿਰਨ ਅਤੇ ਸਰੀਰ ਦੇ ਹੋਰ ਸਾਰੇ ਅੰਗਾਂ ਦੀ ਕਾਰਗੁਜ਼ਾਰੀ ਨੂੰ ਨਿਯੰਤਰਿਤ ਕਰਦਾ ਹੈ। ਡਾ. ਬੌਬੀ ਗੁਲਾਟੀ ਨੇ ਕਿਹਾ ਕਿ ਅੱਜ ਦੀ ਭੱਜਦੌੜ ਭਰੀ ਜ਼ਿੰਦਗੀ, ਮਾਨਸਿਕ ਤਣਾਅ, ਗੈਰ-ਸੰਤੁਲਿਤ ਖੁਰਾਕ, ਨੀਂਦ ਦੀ ਕਮੀ, ਸਰੀਰਕ ਗਤੀਵਿਧੀਆਂ ਦੀ ਘਾਟ ਅਤੇ ਤੰਬਾਕੂ ਤੇ ਸ਼ਰਾਬ ਵਰਗੇ ਨਸ਼ਿਆਂ ਦੀ ਵਰਤੋਂ ਕਾਰਨ ਦਿਮਾਗ ਨਾਲ ਸਬੰਧਤ ਬਿਮਾਰੀਆਂ ਵਿ...
ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ, ਡਿਪਟੀ ਕਮਿਸ਼ਨਰ

ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ ਭਰਨ ਦੀ ਪ੍ਰਕਿਰਿਆ ਸ਼ੁਰੂ, ਡਿਪਟੀ ਕਮਿਸ਼ਨਰ

local news
ਸ੍ਰੀ ਮੁਕਤਸਰ ਸਾਹਿਬ, 22 ਜੁਲਾਈ :                 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਕੀਤੀ ਗਈ ਘੋਸ਼ਣਾ ਅਤੇ ਰਾਜ ਸਰਕਾਰ ਵਲੋਂ ਲਏ ਫੈਸਲੇ ਅਨੁਸਾਰ ਨੈਸ਼ਨਲ ਫੂਡ ਸਿਕਿਊਰਿਟੀ ਐਕਟ, 2013/ ਸਮਾਰਟ ਰਾਸ਼ਨ ਕਾਰਡ ਸਕੀਮ ਹੇਠ ਨਵੇਂ ਰਾਸ਼ਨ ਕਾਰਡ ਬਨਾਉਣ ਅਤੇ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਆਨਲਾਇਨ ਅਰਜ਼ੀਆਂ ਪ੍ਰਾਪਤ ਕੀਤੀਆਂ ਜਾਣੀਆਂ ਹਨ। ਇਸ ਪਹਿਲਕਦਮੀ ਦਾ ਮੁੱਖ ਮੰਤਵ ਇਹ ਯਕੀਨੀ ਬਣਾਉਣਾ ਹੈ ਕਿ ਯੋਗ ਪਰਿਵਾਰਾਂ/ਲਾਭਪਾਤਰੀਆਂ ਨੂੰ ਇੱਕ ਪਾਰਦਰਸ਼ੀ, ਨਿਰਪੱਖ ਅਤੇ ਤਕਨਾਲੋਜੀ-ਅਧਾਰਿਤ ਪ੍ਰਕਿਰਿਆ ਰਾਹੀਂ ਸ਼ਾਮਲ ਕੀਤਾ ਜਾਵੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਪੰਚਾਲ ਨੇ ਸਾਂਝੀ ਕੀਤੀ।                 ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੇਂ ਰਾਸ਼ਨ ਕਾਰਡ ਬਣਾਉਣ ਜਾਂ ਮੌਜੂਦਾ ਰਾਸ਼ਨ ਕਾਰਡਾਂ ਵਿੱਚ ਮੈਂਬਰ ਸ਼ਾਮਲ ਕਰਨ ਲਈ ਫਾਰਮ - ਅੰਗਰੇਜ਼ੀ ਅਤੇ ਪੰਜਾਬੀ ਭਾਸ਼ਾ ਵਿੱਚ ਵਿਭਾਗੀ ਵੈਬਸਾਇਟ - http://foodsuppb.gov.in ਤੋਂ ਡਾਉਨਲੋਡ ਕੀਤੇ ਜਾ ਸਕਦੇ ਹਨ। ਬਿਨੈਕਾਰ ਫਾਰਮ ਭਰਨ ਤੋਂ ਪਹਿਲਾਂ ਫਾਰਮ ਦੇ ਨਾਲ ਦਿੱਤ...
ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ

local news
ਧੂਰੀ, 22 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਪਿੰਡ ਮੀਮਸਾ ਵਿਖੇ ਕਰੀਬ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਤ ਕਰਨ ਅਤੇ ਨੌਜਵਾਨਾਂ ਨੂੰ ਵਿਸ਼ਵ ਪੱਧਰੀ ਖੇਡ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਓ.ਐਸ.ਡੀ. ਸੁਖਵੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਉਦੇਸ਼ ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਵੀ ਸ਼ਹਿਰਾਂ ਵਰਗੀਆਂ ਆਧੁਨਿਕ ਖੇਡ ਸਹੂਲਤਾਂ ਉਪਲਬਧ ਕਰਵਾਉਣਾ ਹੈ, ਤਾਂ ਜੋ ਉਹ ਆਪਣੀ ਖੇਡ ਪ੍ਰਤਿਭਾ ਨੂੰ ਨਿਖਾਰ ਕੇ ਰਾਜ, ਦੇਸ਼ ਅਤੇ ਅੰਤਰਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਮੀਮਸਾ ਵਿਖੇ ਬਣਨ ਵਾਲਾ ਹਾਕੀ ਐਸਟ੍ਰੋਟਰਫ ਇਲਾਕੇ ਦੇ ਖਿਡਾਰੀਆਂ ਲਈ ਇੱਕ ਵੱਡੀ ਸੌਗਾਤ ਸਾਬਤ ਹੋਵੇਗਾ। ਇਸ ਨਾਲ ਨਾ ਸਿਰਫ਼ ਹਾਕੀ ਖੇਡ ਨੂੰ ਹੋਰ ਉਤਸ਼ਾਹ ਮਿਲੇਗਾ, ਸਗੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ...
ਗੈਂਗਸਟਰਾਂ ‘ਤੇ ਵਾਰ ਦਾ 183ਵਾਂ ਦਿਨ: ਪੰਜਾਬ ਪੁਲਿਸ ਵੱਲੋਂ 718 ਥਾਈਂ ਛਾਪੇਮਾਰੀ; 446 ਕਾਬੂ

ਗੈਂਗਸਟਰਾਂ ‘ਤੇ ਵਾਰ ਦਾ 183ਵਾਂ ਦਿਨ: ਪੰਜਾਬ ਪੁਲਿਸ ਵੱਲੋਂ 718 ਥਾਈਂ ਛਾਪੇਮਾਰੀ; 446 ਕਾਬੂ

Crime
ਚੰਡੀਗੜ੍ਹ, 22 ਜੁਲਾਈ: ਸੂਬੇ ਵਿੱਚ ਚੱਲ ਰਹੀ ਮੁਹਿੰਮ ’ਗੈਂਗਸਟਰਾਂ 'ਤੇ ਵਾਰ’ ਦੇ 183ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 718 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ‘ਤੇ ਵਾਰ’- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 183ਵੇਂ ਦਿਨ, ਪੁਲਿਸ ਟੀਮਾਂ ਨੇ ਪੰਜ ਹਥਿਆਰਾਂ ਸਮੇਤ 446 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫ਼ਤਾਰੀਆਂ 51,702 ਹੋ ਗਈਆਂ। ਇਸ ਤੋਂ ਇਲਾਵਾ 267 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 11 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਲੋਕ, ਐਂਟੀ ਗੈਂਗਸਟਰ ਹੈ...
ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ ਬਾਅਦ ਪੰਜਾਬ ਵਿੱਚ ਵੀ ਸ਼ਾਨਦਾਰ ਸਿੱਖਿਆ ਦੇ ਰਹੀ ਆਪ ਸਰਕਾਰ- ਕੇਜਰੀਵਾਲ

Politics
*ਨਵੀਂ ਦਿੱਲੀ, 22 ਜੁਲਾਈ,2026* ਆਮ ਆਦਮੀ ਪਾਰਟੀ ਦੇ ਰਾਸ਼ਟਰੀ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਮਿਲ ਰਹੀ ਸ਼ਾਨਦਾਰ ਸਿੱਖਿਆ ਦੀ ਬਦੌਲਤ ਨੀਟ ਕਲੀਅਰ ਕਰਨ ਵਾਲੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਸਾਂਝੀ ਕਰਦਿਆਂ ਕਿਹਾ ਕਿ ਜੇਕਰ ਅਸੀਂ ਆਪਣੇ ਦੇਸ਼ ਨੂੰ ਵਿਕਸਤ ਅਤੇ ਖੁਸ਼ਹਾਲ ਬਣਾਉਣਾ ਹੈ ਤਾਂ ਸਾਰੇ ਬੱਚਿਆਂ ਨੂੰ ਚੰਗੀ ਸਿੱਖਿਆ ਦੇਣਾ ਜ਼ਰੂਰੀ ਹੈ। ਦਿੱਲੀ ਤੋਂ ਬਾਅਦ ਹੁਣ ਪੰਜਾਬ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਗਰੀਬਾਂ ਦੇ ਬੱਚਿਆਂ ਨੂੰ ਸ਼ਾਨਦਾਰ ਸਿੱਖਿਆ ਦੇਣੀ ਸ਼ੁਰੂ ਕੀਤੀ ਹੈ। ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ 881 ਬੱਚਿਆਂ ਨੇ ਨੀਟ ਕਲੀਅਰ ਕੀਤਾ ਹੈ, ਜਦਕਿ 2022 ਤੋਂ ਪਹਿਲਾਂ 100 ਤੋਂ ਵੀ ਘੱਟ ਬੱਚੇ ਕਲੀਅਰ ਕਰਦੇ ਸਨ। ਉਨ੍ਹਾਂ ਕਿਹਾ ਕਿ 75 ਸਾਲਾਂ ਵਿੱਚ ਕਿਸੇ ਵੀ ਪਾਰਟੀ ਜਾਂ ਸਰਕਾਰ ਨੇ ਸਿੱਖਿਆ ਨੂੰ ਇੰਨੀ ਤਰਜੀਹ ਨਹੀਂ ਦਿੱਤੀ, ਜਿੰਨੀ ਆਮ ਆਦਮੀ ਪਾਰਟੀ ਦੇ ਰਹੀ ਹੈ। ਅਰਵਿੰਦ ਕੇਜਰੀਵਾਲ ਨੇ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ...