ਅੰਮ੍ਰਿਤਸਰ ਵਿੱਚ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਸਪਲਾਈ ਕਰਨ ਵਾਲੇ ਨੈੱਟਵਰਕਾਂ ਨਾਲ ਜੁੜੇ ਅੱਠ ਵਿਅਕਤੀ ਕਾਬੂ; 9.5 ਕਿਲੋ ਹੈਰੋਇਨ, 5 ਕਿਲੋ ਅਫੀਮ ਅਤੇ ਇੱਕ ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 15 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਅੱਠ ਵਿਅਕਤੀਆਂ ਨੂੰ 9.549 ਕਿਲੋ ਹੈਰੋਇਨ, 5.459 ਕਿਲੋ ਅਫੀਮ ਅਤੇ ਗੈਰ-ਕਾਨੂੰਨੀ .30 ਬੋਰ ਦੇ ਪਿਸਤੌਲ ਸਮੇਤ ਗ੍ਰਿਫਤਾਰ ਕਰਕੇ ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਕਰਨ ਵਾਲੇ ਤਿੰਨ ਵੱਡੇ ਨੈੱਟਵਰਕਾਂ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਰਾਜਿੰਦਰ ਸਿੰਘ (27) ਵਾਸੀ ਇੰਦਰਾ ਕਲੋਨੀ, ਅੰਮ੍ਰਿਤਸਰ; ਵਿਨੈ (26) ਵਾਸੀ ਗਵਾਲ ਮੰਡੀ, ਅੰਮ੍ਰਿਤਸਰ; ਪ੍ਰਦੀਪ ਸਿੰਘ (37) ਵਾਸੀ ਪਿੰਡ ਵਰਨਾਲੀ ਹਰਸ਼ਾ ਛੀਨਾ, ਅੰਮ੍ਰਿਤਸਰ; ਕਰਨ ਸਿੰਘ ਉਰਫ਼ ਕਰਨ (24), ਨਵਨੀਤ ਉਰਫ਼ ਕੀੜਾ (18) ਅਤੇ ਜਸ਼ਨਦੀਪ ਸਿੰਘ ਉਰਫ਼ ਧੁਨੀ (19) ਤਿੰਨੋਂ ਵਾਸੀ ਪਿੰਡ ਅਟਾਰੀ, ਅੰਮ੍ਰਿਤਸਰ; ਬਲਜਿੰਦਰ ਸਿੰਘ (37) ਵਾਸੀ ਬਾਬਾ ਬੁੱਢਾ ਸਿੰਘ ਕਲੋਨ...








