ਮੋਦੀ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਖ਼ਿਲਾਫ਼, ਦੇਸ਼ ਨੂੰ ਬਣਾ ਰਹੀਆਂ ਨੇ ਆਰਥਿਕ ਗੁਲਾਮ: ਕੁਲਦੀਪ ਧਾਲੀਵਾਲ
ਅੰਮ੍ਰਿਤਸਰ/ਚੰਡੀਗੜ੍ਹ 25 ਮਈ- ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਪੈਟਰੋਲ-ਡੀਜ਼ਲ ਦੀਆਂ ਲਗਾਤਾਰ ਵਧ ਰਹੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਸਰਕਾਰ ਦੀਆਂ ਨੀਤੀਆਂ ਕਿਸਾਨਾਂ, ਪੰਜਾਬ ਅਤੇ ਆਮ ਜਨਤਾ ਦੇ ਖ਼ਿਲਾਫ਼ ਹਨ, ਜਿਸ ਕਾਰਨ ਬਾਲਣ ਦੀਆਂ ਵਧਦੀਆਂ ਕੀਮਤਾਂ ਨੇ ਆਮ ਆਦਮੀ ਦਾ ਲਕੜ ਤੋੜ ਦਿੱਤਾ ਹੈ।
ਸੋਮਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਦੌਰਾਨ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧਣ ਦੀ ਚੇਤਾਵਨੀ ਦਿੱਤੀ ਸੀ, ਜੋ ਹੁਣ ਸੱਚ ਸਾਬਤ ਹੋ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਦੀਆਂ ਅੰਤਰਰਾਸ਼ਟਰੀ ਵਪਾਰ ਨੀਤੀਆਂ ਅਤੇ ਵੱਡੇ ਕਾਰਪੋਰੇਟ ਘਰਾਣਿਆਂ ਨੂੰ ਫਾਇਦਾ ਪਹੁੰਚਾਉਣ ਵਾਲੇ ਫੈਸਲੇ ਹੀ ਦੇਸ਼ ਦੀ ਜਨਤਾ ਲਈ ਮਹਿੰਗੇ ਬਾਲਣ ਦਾ ਕਾਰਨ ਬਣ ਰਹੇ ਹਨ।
ਧਾਲੀਵਾਲ ਨੇ ਦੱਸਿਆ ਕਿ ਕਿਸਾਨਾਂ ਦੀਆਂ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਵਿੱਚ ਮਾਮੂਲੀ ਵਾਧਾ ਕੀਤਾ ਗਿਆ ਹੈ, ਜਦੋਂ ਕਿ ਡੀਜ਼ਲ ਦੀਆਂ ਕੀਮਤਾਂ ...







