ਕੱਲ੍ਹ 19 ਜੁਲਾਈ ਨੂੰ ਐੱਸ.ਆਈ.ਆਰ ਤਹਿਤ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ‘ਤੇ ਲੱਗਣਗੇ ਵਿਸ਼ੇਸ਼ ਕੈਂਪ
ਬਟਾਲਾ, 18 ਜੁਲਾਈ () ਸ੍ਰੀ ਆਦਿਤਿਆ ਉੱਪਲ, ਜ਼ਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ) ਮੁਹਿੰਮ ਤਹਿਤ ਯੋਗ ਵੋਟਰਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਅਤੇ ਗਣਨਾ ਫਾਰਮਾਂ ਦੀ ਇਕੱਤਰਤਾ ਅਤੇ ਡਿਜੀਟਾਈਜ਼ੇਸ਼ਨ ਦੇ ਕੰਮ ਨੂੰ ਤੇਜ਼ ਕਰਨ ਲਈ ਕੱਲ 19 ਜੁਲਾਈ, ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ 'ਤੇ ਵਿਸ਼ੇਸ਼ ਕੈਂਪ ਲਗਾਏ ਜਾਣਗੇ।
ਉਨ੍ਹਾਂ ਦੱਸਿਆ ਕਿ ਇਹ ਵਿਸ਼ੇਸ਼ ਕੈਂਪ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲਣਗੇ। ਇਸ ਦੌਰਾਨ ਬੂਥ ਪੱਧਰੀ ਅਧਿਕਾਰੀ (ਬੀ.ਐਲ.ਓ) ਆਪਣੇ-ਆਪਣੇ ਪੋਲਿੰਗ ਬੂਥਾਂ 'ਤੇ ਮੌਜੂਦ ਰਹਿਣਗੇ ਅਤੇ ਵੋਟਰਾਂ ਨੂੰ ਗਣਨਾ ਫਾਰਮ ਤੇ ਲੋੜੀਂਦੇ ਦਸਤਾਵੇਜ਼ ਜਮ੍ਹਾ ਕਰਵਾਉਣ ਅਤੇ ਡਿਜੀਟਾਈਜ਼ੇਸ਼ਨ ਸਬੰਧੀ ਹਰ ਤਰ੍ਹਾਂ ਦੀ ਸਹਾਇਤਾ ਪ੍ਰਦਾਨ ਕਰਨਗੇ।
ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਜਿਨ੍ਹਾਂ ਬੀ.ਐਲ.ਓਜ਼ ਵੱਲੋਂ ਡਿਜੀਟਾਈਜ਼ੇਸ਼ਨ ਦਾ ਕੰਮ ਪੂਰਾ ਕਰ ਲਿਆ ਗਿਆ ਹੈ, ਉਹ ਲੋੜੀਂਦੇ ਦਸਤਾਵੇਜ਼ਾਂ ਦੀ ਪ੍ਰਾਪਤੀ ਅਤੇ ਜੇਕਰ ਕੋਈ ਤਰੁੱਟ...








