ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਨਵੀਂ ਦਿੱਲੀ ਵਿੱਚ ਇੰਡਸਟਰੀਜ਼ ਅਤੇ ਵਪਾਰਕ ਸੰਗਠਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਚੰਡੀਗੜ੍ਹ, 22 ਮਈ - ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮਿਡਲ ਈਸਟ ਵਿੱਚ ਆਏ ਸੰਕਟ ਦਾ ਇੰਡਸਟਰੀ ਵਿਸ਼ੇਸ਼ ਕਰਕੇ ਆਯਾਤ-ਨਿਰਯਾਤ 'ਤੇ ਡੂੰਘਾ ਪ੍ਰਭਾਵ ਪਿਆ ਹੈ। ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੀ ਇਸ ਵਿਸ਼ੇ 'ਤੇ ਆਪਣੀ ਚਿੰਤਾ ਪ੍ਰਗਟਾ ਚੁੱਕੇ ਹਨ। ਸੰਕਟ ਦੀ ਇਸ ਘੜੀ ਵਿੱਚ ਹਰਿਆਣਾ ਸਰਕਾਰ ਕਾਰੋਬਾਰੀਆਂ, ਤੁਹਾਡੇ ਨਾਲ ਖੜ੍ਹੀ ਹੈ।
ਉਨ੍ਹਾਂ ਨੇ ਇਹ ਗੱਲ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਸਥਿਤ ਹਰਿਆਣਾ ਭਵਨ ਵਿੱਚ ਐਨਸੀਆਰ ਦੇ ਵੱਖ-ਵੱਖ ਇੰਡਸਟਰੀਜ਼ ਅਤੇ ਟ੍ਰੇਡਰਜ਼ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਕਹੀ। ਹਰਿਆਣਾ ਦੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਵੀ ਮੌਜੂਦ ਰਹੇ।
ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅਸੀਂ ਕੋਰੋਨਾ ਦਾ ਦੌਰ ਵੀ ਦੇਖਿਆ ਸੀ। ਜਿਸ ਤਰ੍ਹਾਂ ਤੁਸੀਂ ਅਤੇ ਅਸੀਂ ਸਾਰਿਆਂ ਨੇ ਮਿਲ ਕੇ ਉਸ ਸੰਕਟ ਨੂੰ ਪਾਰ ਕੀਤਾ, ਉਸੇ ਤਰ੍ਹਾਂ ਇਸ ਦੌਰ ਵਿੱਚੋਂ ਵੀ ਉਭਰਾਂਗੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਵੀ ਇਸ ਗੱਲ 'ਤੇ ਡੂੰਘੀ ਚਿੰਤਾ ਪ੍ਰਗਟਾਈ ਹੈ ਅਤੇ ਉਨ੍ਹਾਂ ਦਾ ਮੰਨਣਾ ਹੈ ਕਿ ਇਸ ਦੌਰ ਵਿੱਚ...








