ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ; ਐਚ.ਆਰ.-2 ਰੋਡ ਹੁਣ ‘ਸ਼ਹੀਦ ਕਰਨਲ ਮਨਪ੍ਰੀਤ ਸਿੰਘ ਮਾਰਗ’ ਦੇ ਨਾਂ ਨਾਲ ਜਾਣੀ ਜਾਵੇਗੀ
ਚੰਡੀਗੜ੍ਹ, 14 ਸਤੰਬਰ- ਆਪਣੇ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਵੀ ਲੋਕ ਮਨਾਂ ਤੋਂ ਵਿਸਰਨ ਨਾ ਦੇਣ ਦਾ ਸੰਕਲਪ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਿਊ ਚੰਡੀਗੜ੍ਹ ਵਿਖੇ ਅੱਜ 200 ਫੁੱਟ ਚੌੜੀ ਐਚ.ਆਰ.-2 ਰੋਡ ਅਤੇ ਇੱਕ ਪਾਰਕ ਅਨੰਤਨਾਗ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਆਪਣੀ ਜਾਨ ਨਿਛਾਵਰ ਕਰਨ ਵਾਲੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ) ਨੂੰ ਸਮਰਪਿਤ ਕੀਤਾ। ਮੁੱਖ ਮੰਤਰੀ ਨੇ ਕਿਹਾ, "ਸਾਡੇ ਸ਼ਹੀਦ ਸਾਡਾ ਮਾਣ ਤੇ ਸਰਮਾਇਆ ਹਨ ਅਤੇ ਪੰਜਾਬ ਸਰਕਾਰ ਹਮੇਸ਼ਾ ਉਨ੍ਹਾਂ ਦੇ ਪਰਿਵਾਰਾਂ ਨਾਲ ਚਟਾਨ ਵਾਂਗ ਖੜ੍ਹੀ ਰਹੇਗੀ।" ਉਨ੍ਹਾਂ ਦੁਹਰਾਇਆ ਕਿ ਸਰਕਾਰ ਹਥਿਆਰਬੰਦ ਸੈਨਾਵਾਂ ਦੇ ਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ।
ਐਕਸ 'ਤੇ ਪੋਸਟ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਮੈਂ ਮਹਾਨ ਯੋਧੇ ਸ਼ਹੀਦ ਕਰਨਲ ਮਨਪ੍ਰੀਤ ਸਿੰਘ (ਕੀਰਤੀ ਚੱਕਰ) ਦੀ ਸ਼ਹਾਦਤ ਦਿਵਸ 'ਤੇ ਉਨ੍ਹਾਂ ਨੂੰ ਭਾਵਪੂਰਤ ਸ਼ਰਧਾਂਜਲੀ ਭੇਟ ਕਰਦਾ ਹਾਂ, ਜਿਨ੍ਹਾਂ ਨੇ ਅਨੰਤਨਾਗ ਵਿੱਚ ਦੇਸ਼ ਦੀ ਰੱਖਿਆ ਕਰਦੇ ਹੋਏ ਸ਼ਹਾਦਤ ਦਾ ਜਾਮ ਪੀਤਾ। ਇਸ ਸੂਰਬੀਰ ਪ੍ਰਤੀ ਸਤਿਕਾਰ ਵ...







