ਦੁੱਧ ਸੈਂਪਲਿੰਗ ਮੁਹਿੰਮ ਤੋਂ ਬਾਅਦ, ਪੰਜਾਬ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ; 211 ਸੈਂਪਲ ਕੀਤੇ ਗਏ ਇਕੱਤਰ
ਚੰਡੀਗੜ੍ਹ, 20 ਮਈ: ਸੁਰੱਖਿਅਤ ਅਤੇ ਮਿਆਰੀ ਭੋਜਨ ਉਤਪਾਦਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਦੇ ਨਿਰੰਤਰ ਯਤਨਾਂ ਤਹਿਤ, ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫਡੀਏ) ਪੰਜਾਬ ਨੇ ਸੂਬੇ ਭਰ ਵਿੱਚ ਦੋ ਰੋਜ਼ਾ ਵਿਆਪਕ ਪਨੀਰ ਸੈਂਪਲਿੰਗ ਮੁਹਿੰਮ ਚਲਾਈ।
ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੇ ਨਿਰਦੇਸ਼ਾਂ ਅਤੇ ਕਮਿਸ਼ਨਰ ਐਫਡੀਏ ਪੰਜਾਬ ਕੰਵਲਪ੍ਰੀਤ ਬਰਾੜ ਦੀ ਨਿਗਰਾਨੀ ਹੇਠ ਸੋਮਵਾਰ ਅਤੇ ਮੰਗਲਵਾਰ ਨੂੰ ਚਲਾਈ ਗਈ ਇਸ ਮੁਹਿੰਮ ਤਹਿਤ ਡੇਅਰੀ ਸਪਲਾਈ ਚੇਨ ਦੇ ਵੱਖ-ਵੱਖ ਪਹਿਲੂਆਂ ‘ਤੇ ਧਿਆਨ ਕੇਂਦਰਤ ਕੀਤਾ ਗਿਆ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਸੂਬੇ ਭਰ ਦੀਆਂ ਸਥਾਨਕ ਡੇਅਰੀਆਂ ਦੀ ਜਾਂਚ ਕੀਤੀ ਗਈ, ਜਿਸ ਦੇ ਚਲਦਿਆਂ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਡੇਅਰੀਆਂ, ਪ੍ਰੋਸੈਸਿੰਗ ਯੂਨਿਟਾਂ ਅਤੇ ਪ੍ਰਚੂਨ ਦੁਕਾਨਾਂ ਤੋਂ ਪਨੀਰ ਦੇ 211 ਸੈਂਪਲ ਲਏ ਗਏ।
ਸਿਹਤ ਮੰਤਰੀ ਨੇ ਕਿਹਾ ਕਿ ਲਏ ਗਏ ਸੈਂਪਲਾਂ ਨੂੰ ਕਿਸੇ ਵੀ ਕਿਸਮ ਦੀ ਮਿਲਾਵਟ ਅਤੇ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਸਬੰਧੀ ਜਾਂਚ ਲਈ ਮਾਨਤਾ ਪ੍ਰਾਪਤ ਸਟੇਟ ਫੂਡ ਲੈਬਾਰਟਰੀ ਵਿੱਚ ਭੇਜ...








