ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਮਾਨਸਾ, 12 ਮਈ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਸਕੂਲਾਂ ਵਿੱਚ ਮਿਡ-ਡੇਅ ਮੀਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਦਿੱਤੀ ਜਾਣ ਵਾਲੀ ਖੁਰਾਕ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।
ਮੀਟਿੰਗ ਦੌਰਾਨ ਸ੍ਰੀ ਸੇਖੋਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸਮੂਹ ਸਰਕਾਰੀ ਸਕੂਲਾਂ ਦੇ ਆਂਗਣਵਾੜੀ ਕੇਂਦਰਾਂ ਅਤੇ ਰਾਸ਼ਨ ਡਿਪੂਆਂ ਵਿੱਚ ਨੈਸ਼ਨਲ ਫੂਡ ਸਕਿਉਰਟੀ ਐਕਟ ਅਧੀਨ ਫੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ 98767-64545 ਸਪੱਸ਼ਟ ਰੂਪ ਵਿੱਚ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਪਾਰਦਰਸ਼ਤਾ ਬੇਹੱਦ ਜ਼ਰੂਰੀ ਹੈ ਤਾਂ ਜੋ ਕੋਈ ਵੀ ਨਾਗਰਿਕ ਖਾਣੇ ਦੀ ਗੁਣਵੱਤਾ ਸਬੰਧੀ ਆਪਣੀ ਸ਼ਿਕਾਇਤ ਕਮਿਸ਼ਨ ਕੋਲ ਸਿੱਧੇ ਤੌਰ ਉੱਤੇ ਦਰਜ ਕਰਵਾ ਸਕੇ।
ਸ੍ਰੀ ਸੇਖੋਂ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸਿਹਤ ਅਤੇ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਲਈ ਹਰ ਸਕੂਲ ਵਿੱਚ ਹਰਬਲ ਗਾਰਡਨ ਬਣਾਏ ਜਾਣ। ਉਨ੍ਹ...








