ਗੈਂਗਸਟਰਾਂ ‘ਤੇ ਵਾਰ ਦਾ 112ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 213 ਗ੍ਰਿਫ਼ਤਾਰ
ਚੰਡੀਗੜ੍ਹ, 12 ਮਈ: ਗੈਂਗਸਟਰਾਂ ਵਿਰੁੱਧ ਵਿੱਢੀ ਫੈਸਲਾਕੁੰਨ ’ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੇ 112ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।
ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।
112ਵੇਂ ਦਿਨ, ਪੁਲਿਸ ਟੀਮਾਂ ਨੇ 2 ਹਥਿਆਰਾਂ ਸਮੇਤ 213 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 28,551 ਹੋ ਗਈ।
ਇਸ ਤੋਂ ਇਲਾਵਾ 66 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 28 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ...








