Wednesday, September 30
Shadow

Tag: hot news

ਸੁਨੰਦਾ ਸ਼ਰਮਾ ਦੀ ਨਵੀਂ ਪੰਜਾਬੀ ਫਿਲਮ, ਜਲਦ ਹੋਏਗਾ ਐਲਾਨ

ਸੁਨੰਦਾ ਸ਼ਰਮਾ ਦੀ ਨਵੀਂ ਪੰਜਾਬੀ ਫਿਲਮ, ਜਲਦ ਹੋਏਗਾ ਐਲਾਨ

enterinment news
ਚੰਡੀਗੜ੍ਹ: ਪੰਜਾਬੀ ਗਾਇਕੀ ਦੇ ਵਿਸ਼ਾਲ ਪਿੜ੍ਹ 'ਚ ਮਜ਼ਬੂਤ ਪੈੜ੍ਹਾਂ ਦੀ ਛਾਪ ਵਾਂਗ ਅਪਣਾ ਅਸਰ ਛੱਡ ਜਾਣ 'ਚ ਸਫ਼ਲ ਰਹੀ ਹੈ ਗਾਇਕਾ ਸੁਨੰਦਾ ਸ਼ਰਮਾ, ਜੋ ਇਕ ਵਾਰ ਮੁੜ ਪਾਲੀਵੁੱਡ ਵਿਹੜੇ ਅਪਣੀ ਪ੍ਰਭਾਵੀ ਮੌਜ਼ੂਦਗੀ ਦਰਜ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ, ਜਿੰਨਾਂ ਦੀ ਨਵੀਂ ਫਿਲਮ ਜਲਦ ਆਨ ਫਲੌਰ ਪੜਾਅ ਦਾ ਹਿੱਸਾ ਬਣਨ ਜਾ ਰਹੀ ਹੈ। ਪਰਿਵਾਰਿਕ ਅਤੇ ਸੰਗੀਤਮਈ ਤਾਣੇ-ਬਾਣੇ ਅਧੀਨ ਬੁਣੀ ਜਾ ਰਹੀ ਹੈ ਉਕਤ ਡ੍ਰਾਮੈਟਿਕ ਫਿਲਮ, ਜਿਸ ਦਾ ਨਿਰਦੇਸ਼ਨ ਸਿਮਰਜੀਤ ਸਿੰਘ ਕਰਨਗੇ, ਜੋ ਹਾਲ ਹੀ ਵਿੱਚ ਰਿਲੀਜ਼ ਹੋਈ ਗੁਲਾਬ ਸਿੱਧੂ-ਜੈਸਮੀਨ ਭਸੀਨ ਸਟਾਰਰ ਬਹੁ-ਚਰਚਿਤ 'ਜੁਦਾ' ਤੋਂ ਇਲਾਵਾ ਕਈ ਸਫ਼ਲਤਮ ਫਿਲਮਾਂ ਦਾ ਨਿਰਦੇਸ਼ਨ ਸਫਲਤਾਪੂਰਵਕ ਅੰਜ਼ਾਮ ਦੇ ਚੁੱਕੇ ਹਨ, ਜਿੰਨਾਂ ਵਿੱਚ 'ਬਾਜ਼', 'ਡੈਡੀ ਕੂਲ ਮੁੰਡੇ ਫੂਲ', 'ਅੰਗਰੇਜ਼', 'ਸੂਬੇਦਾਰ ਜੋਗਿੰਦਰ ਸਿੰਘ', 'ਨਿੱਕਾ ਜ਼ੈਲਦਾਰ' ਸੀਰੀਜ਼ ਫਿਲਮਾਂ, 'ਓਏ ਮੱਖਣਾ' ਆਦਿ ਸ਼ਾਮਿਲ ਰਹੀਆਂ ਹਨ। ਸਾਲ 2018 ਵਿੱਚ ਸਾਹਮਣੇ ਆਈ ਪੀਰੀਅਡ ਫਿਲਮ 'ਸੱਜਣ ਸਿੰਘ ਰੰਗਰੂਟ' ਵਿੱਚ ਦਿਲਜੀਤ ਦੁਸਾਂਝ ਅਤੇ ਸੁਨੰਦਾ ਸ਼ਰਮਾ ਦੀ ਲੀਡ ਜੋੜੀ ਨੂੰ ਦਰਸ਼ਕਾਂ ਦੁਆਰਾ ਕਾਫ਼ੀ ਪਸੰਦ ਕੀਤਾ ਗਿਆ, ਜਿ...
ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ; 03.75 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ

ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਵੱਡਾ ਹੁਲਾਰਾ; 03.75 ਕਰੋੜ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਵੰਡੀਆਂ

hot news
ਦਿੜ੍ਹਬਾ/ਸੁਨਾਮ, 30 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ ਵਿਧਾਨ ਸਭਾ ਹਲਕੇ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰਦਿਆਂ ਅੱਜ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਲਈ 03 ਕਰੋੜ 75 ਲੱਖ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੇਂਡੂ ਖੇਤਰਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦੌਰੇ ਦੌਰਾਨ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਛਾਜਲੀ, ਉਗਰਾਹਾਂ, ਮੈਦੇਵਾਸ, ਜਖੇਪਲ, ਹੰਬਲਵਾਸ, ਧਾਲੀਵਾਲਵਾਸ, ਫਲੇੜਾ ਅਤੇ ਖਨਾਲ ਖੁਰਦ ਵਿਖੇ ਪਹੁੰਚ ਕੇ ਪੰਚਾਇਤਾਂ, ਪਤਵੰਤਿਆਂ ਅਤੇ ਪਿੰਡ ਵਾਸੀਆਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਲੋਕਾਂ ਤੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਬਾਰੇ ਫੀਡਬੈਕ ਲੈਣ ਦੇ ਨਾਲ-ਨਾਲ ਸਥਾਨਕ ਪੱਧਰ ਦੀਆਂ ਲੋੜਾਂ ਅਤੇ ਹੋਰ ਵਿਕਾਸ ਕਾਰਜਾਂ ਸਬੰਧੀ ਮੰਗਾਂ ...
ਮਿਸ਼ਨ ਕਲੀਨ ਪੰਜਾਬ: ਵਿਧਾਇਕ ਉੱਗੋਕੇ ਨੇ ਹਲਕਾ ਭਦੌੜ ਵਿਚ ਕੀਤੀ ਸ਼ੁਰੂਆਤ

ਮਿਸ਼ਨ ਕਲੀਨ ਪੰਜਾਬ: ਵਿਧਾਇਕ ਉੱਗੋਕੇ ਨੇ ਹਲਕਾ ਭਦੌੜ ਵਿਚ ਕੀਤੀ ਸ਼ੁਰੂਆਤ

hot news
ਤਪਾ/ਬਰਨਾਲਾ, 30 ਅਗਸਤ      ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੇ "ਮਿਸ਼ਨ ਕਲੀਨ ਪੰਜਾਬ" ਤਹਿਤ ਹਲਕਾ ਭਦੌੜ ਦੇ ਵਿਧਾਇਕ ਸ. ਲਾਭ ਸਿੰਘ ਉੱਗੋਕੇ ਨੇ ਨਗਰ ਕੌਂਸਲ ਦਫਤਰ ਤਪਾ ਤੋਂ ਵਿਸ਼ੇਸ਼ ਸਫ਼ਾਈ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਹਨਾਂ ਨਾਲ ਐੱਸ ਡੀ ਐਮ ਤਪਾ ਆਯੂਸ਼ ਗੋਇਲ ਵੀ ਮੌਜੂਦ ਸਨ। ਇਸ ਮੌਕੇ ਉਹਨਾਂ ਦੱਸਿਆ ਕਿ ਇਹ ਵਿਸ਼ੇਸ਼ ਸਫ਼ਾਈ ਮੁਹਿੰਮ ਲਗਾਤਾਰ 10 ਦਿਨ ਚਲਾਈ ਜਾਵੇਗੀ, ਜਿਸ ਦੌਰਾਨ ਵਿਆਪਕ ਪੱਧਰ ਉੱਤੇ ਸ਼ਹਿਰਾਂ ਵਿਚ ਸਫ਼ਾਈ ਕੀਤੀ ਜਾਵੇਗੀ। ਓਹਨਾਂ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦੌਰਾਨ ਕੂੜੇ ਦੇ ਸੈਕੰਡਰੀ ਪੁਆਇੰਟ ਸਾਫ ਕੀਤੇ ਜਾਣਗੇ ਅਤੇ ਸ਼ਹਿਰਾਂ ਅਤੇ ਪਿੰਡਾਂ ਦੀ ਦਿੱਖ ਸਵਾਰੀ ਜਾਵੇਗੀ। ਓਹਨਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਐਮ ਸੇਵਾ ਐਪ ਵੀ ਚੱਲ ਹੀ ਹੈ, ਜਿਸ ਉੱਤੇ ਰਜਿਸਟ੍ਰੇਸ਼ਨ ਕਰਕੇ ਹਲਕਾ ਵਾਸੀ ਫੋਟੋ ਅਪਲੋਡ ਕਰ ਸਕਦੇ ਹਨ ਅਤੇ ਉਸ ਥਾਂ ਦੀ ਸਫਾਈ ਕਰਵਾਈ ਜਾਵੇਗੀ। ਓਹਨਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਆਸ ਪਾਸ ਦੀ ਸਫਾਈ ਕਰਕੇ ਇਲਾਕੇ ਦੀ ਦਿੱਖ ਨੂੰ ਸੋਹਣਾ ਬਣਾਉਣ ਅਤੇ ਕੂੜਾ ਪ੍ਰਬੰਧਨ ਵਿਚ ...
ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ  ਬੱਸ ਨੂੰ ਹਰੀ ਝੰਡੀ ਦਿਖਾਈ

ਸਪੀਕਰ ਸੰਧਵਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ ਬੱਸ ਨੂੰ ਹਰੀ ਝੰਡੀ ਦਿਖਾਈ

hot news
ਕੋਟਕਪੂਰਾ  30 ਅਗਸਤ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਉਸੇ ਸਕੀਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਤੀ ਸ਼ਾਮ ਪਾਰਟੀ ਦਫਤਰ ਨੇੜੇ ਬੀਡੀਪੀਓ ਦਫਤਰ ਕੋਟਕਪੂਰਾ ਵਿਖੇ  ਖਾਟੂ ਸ਼ਿਆਮ ਅਤੇ ਸਾਲਾਸਰ ਬਾਲਾਜੀ ਲਈ  ਬੱਸ  ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸਾਲਾਸਰ ਧਾਮ ਅਤੇ ਖਾਟੂ ਸ਼ਿਆਮ ਧਾਮ  ਦੀ ਯਾਤਰਾ ਲਈ ਸ਼ਰਧਾਲੂਆਂ ਦੀ ਕਾਫੀ ਸਮੇਂ ਤੋਂ ਮੰਗ ਸੀ ਕਿ ਦਰਸ਼ਨ ਕਰਵਾਏ ਜਾਣ, ਜੋ ਕਿ ਸ਼ਰਧਾਲੂਆਂ ਦੀ ਇਹ ਕਾਮਨਾ ਪੂਰੀ ਹੋ ਗਈ ਹੈ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸਕੀਮ ਨੂੰ ਸ਼ੁਰੂ ਕਰਕੇ ਪੰਜਾਬ ਵਾਸੀਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨਾਂ ਲਈ ਲਿਜਾਇਆ ਜਾਂਦਾ ਹੈ। ਇਸ ਯੋਜਨਾ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਨਜ਼ਰ ਆ ਰਿਹਾ ਹੈ ਅਤੇ ਪੰਜਾਬ ਸਰਕਾਰ ਦੇ ਇਸ ਕਦਮ ਦੀ ਲੋਕਾਂ ਵੱਲੋਂ ਕਾਫੀ ਸਰਾਹਨਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਲੋੜੀਂ...
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗ੍ਰਹਿ 2 ਆਰ.ਵੀ.ਆਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਗ੍ਰਹਿ 2 ਆਰ.ਵੀ.ਆਰ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

hot news
ਨੰਗਲ 30 ਅਗਸਤ: ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਵੱਲੋਂ ਅੱਜ ਨੰਗਲ ਸਥਿਤ ਆਪਣੇ ਗ੍ਰਹਿ 2 ਆਰ.ਵੀ.ਆਰ ਵਿਖੇ ਇਲਾਕੇ ਦੀ ਸੰਗਤ ਨਾਲ ਮੁਲਾਕਾਤ ਕੀਤੀ ਗਈ। ਇਸ ਦੌਰਾਨ ਵੱਡੀ ਗਿਣਤੀ ਵਿੱਚ ਇਲਾਕਾ ਵਾਸੀਆਂ ਨੇ ਕੈਬਨਿਟ ਮੰਤਰੀ ਨਾਲ ਮੁਲਾਕਾਤ ਕਰਕੇ ਆਪਣੀਆਂ ਨਿੱਜੀ ਅਤੇ ਸਾਂਝੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸ੍ਰ.ਬੈਂਸ ਨੇ ਹਰ ਵਿਅਕਤੀ ਦੀ ਗੱਲ ਨੂੰ ਧਿਆਨ ਨਾਲ ਸੁਣਦਿਆਂ ਉਨ੍ਹਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਲੋੜੀਂਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਰੱਖਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਮੇਂ ਸਿਰ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ।       ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਪਿਛਲੇ ਕਾਫੀ ਸਮੇਂ ਤੋਂ ਆਪਣੇ ਨੰਗਲ ਸਥਿਤ ਗ੍ਰਹਿ ਵਿਖੇ ਲੋਕਾਂ ਨਾਲ ਨਿਯਮਤ ਤੌਰ ’ਤੇ ਮੁਲਾਕਾਤ ਕਰਦੇ ਆ ਰਹੇ ਹਨ। ਇਨ੍ਹਾਂ ਮੁਲਾਕਾਤਾਂ ਦੌਰਾਨ ਉਹ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਮਾਮਲਿਆਂ ਨੂੰ ਸੁਣਦੇ ਹਨ ਅਤੇ ਜਿੱਥੇ ਲੋੜ ਹੁੰਦੀ ਹੈ, ਉੱਥੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਮੱਸਿਆ ਦੇ ਹੱਲ ਲਈ...
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਬੂਰੇ ਰਾਜਪੂਤਾਂ ‘ਚ ਕੀਤੀ ‘ਲੋਕ ਮਿਲਣੀ’

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਪਿੰਡ ਬੂਰੇ ਰਾਜਪੂਤਾਂ ‘ਚ ਕੀਤੀ ‘ਲੋਕ ਮਿਲਣੀ’

hot news
ਹੁਸ਼ਿਆਰਪੁਰ, 30 ਅਗਸਤ: ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਨੂੰ ਤਰਜੀਹ ਦਿੰਦਿਆਂ ਅੱਜ ਪਿੰਡ ਬੂਰੇ ਰਾਜਪੂਤਾਂ ਵਿਖੇ ਕਰਵਾਈ ਗਈ ‘ਲੋਕ ਮਿਲਣੀ’ ਦੌਰਾਨ ਪੰਜਾਬ ਦੇ ਜੇਲਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਦੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ 4 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਦਿੱਤਾ ਗਿਆ। ਇਸ ਮੌਕੇ ਉਨ੍ਹਾਂ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਉਨ੍ਹਾਂ ਨਾਲ ਵਿਚਾਰ-ਵਟਾਂਦਰਾ ਵੀ ਕੀਤਾ। ਇਕੱਤਰ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਹੂਲਤਾਂ ਦੇਣ ਦੇ ਨਾਲ-ਨਾਲ ਪਿੰਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰ ਰਹੀ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸ਼ਹਿਰਾਂ ਅਤੇ ਪਿੰਡਾਂ ਵਿੱਚ ਇਕਸਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਜਿਨ੍ਹਾਂ ਵਿੱਚ ਸੜਕਾਂ, ਗਲੀਆਂ-ਨਾਲੀਆਂ, ਪੀਣ ਵਾਲੇ ਪਾਣੀ, ਸੀਵਰੇਜ, ਸਟਰੀਟ ਲਾਈਟਾਂ ਅਤੇ ਹੋਰ ਜ਼ਰੂਰੀ ਸਹੂਲਤਾਂ ਲੋਕਾਂ ਨੂੰ ਮੁਹੱਈਆ ਕਰਵਾਉਣੀਆ ਸ਼ਾਮਲ ...
ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਨੇ 2.45 ਲੱਖ ਆਸ਼ਰਿਤ ਤੇ ਅਨਾਥ ਬੱਚਿਆਂ ਦੇ ਸੁਨਹਿਰੇ ਭਵਿੱਖ ਲਈ 181.23 ਕਰੋੜ ਰੁਪਏ ਜਾਰੀ ਕੀਤੇ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 29 ਅਗਸਤ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦ੍ਰਿੜ੍ਹ ਵਚਨਬੱਧ ਹੈ। ਇਸੇ ਵਚਨਬੱਧਤਾ ਨੂੰ ਅੱਗੇ ਵਧਾਉਂਦਿਆਂ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਸੁਰੱਖਿਅਤ ਬਚਪਨ, ਬਿਹਤਰ ਸਿੱਖਿਆ ਅਤੇ ਸਨਮਾਨਤ ਜੀਵਨ ਯਕੀਨੀ ਬਣਾਉਣ ਲਈ ਸਰਕਾਰ ਵੱਲੋਂ ਲਗਾਤਾਰ ਠੋਸ ਕਦਮ ਚੁੱਕੇ ਜਾ ਰਹੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2026-27 ਦੌਰਾਨ ਇਸ ਯੋਜਨਾ ਲਈ ਪੰਜਾਬ ਸਰਕਾਰ ਵੱਲੋਂ 432.38 ਕਰੋੜ ਰੁਪਏ ਦਾ ਬਜਟ ਪ੍ਰਬੰਧ ਕੀਤਾ ਗਿਆ ਹੈ। ਇਸ ਵਿੱਚੋਂ ਹੁਣ ਤੱਕ 181.23 ਕਰੋੜ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਤਾਂ ਜੋ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਸਮੇਂ ਸਿਰ ਵਿੱਤੀ ਸਹਾਇਤਾ ਮਿਲਦੀ ਰਹੇ ਅਤੇ ਉਨ੍ਹਾਂ ਦਾ ਭਵਿੱਖ ਹੋਰ ਸੁਰੱਖਿਅਤ ਬਣਾਇਆ ਜਾ ਸਕੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ ਕਰੀਬ 2.45 ਲੱਖ ਆਸ਼ਰਿਤ ਅਤੇ ਅਨਾਥ ਬੱਚਿਆਂ ਨੂੰ ਨਿਯਮਿਤ ਵਿੱਤੀ ਸਹਾਇਤਾ ਦਿੱਤ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਉੱਤੇ ਮਨਾਇਆ ਰੱਖੜੀ ਦਾ ਪਵਿੱਤਰ ਤਿਉਹਾਰ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਸੰਤ ਕਬੀਰ ਕੁਟੀਰ ਉੱਤੇ ਮਨਾਇਆ ਰੱਖੜੀ ਦਾ ਪਵਿੱਤਰ ਤਿਉਹਾਰ

haryana
ਚੰਡੀਗੜ੍ਹ, 28 ਅਗਸਤ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਸੰਤ ਕਬੀਰ ਕੁਟੀਰ ਵਿਖੇ ਸਕੂਲੀ ਛੋਟੀਆਂ ਬੱਚੀਆਂ, ਸਮਾਜਿਕ ਸੰਸਥਾਵਾਂ ਦੇ ਪ੍ਰਤੀਨਿਧਾਂ ਅਤੇ ਪਤਵੰਤੇ ਸੱਜਣਾਂ ਨਾਲ ਰੱਖੜੀ ਦਾ ਪਵਿੱਤਰ ਤਿਉਹਾਰ ਮਨਾਇਆ। ਇਸ ਮੌਕੇ ਸਕੂਲੀ ਛੋਟੀਆਂ ਬੱਚੀਆਂ ਨੇ ਮੁੱਖ ਮੰਤਰੀ ਨੂੰ ਰੱਖੜੀ ਬੰਨ੍ਹੀ। ਮੁੱਖ ਮੰਤਰੀ ਨੇ ਛੋਟੀਆਂ ਬੱਚੀਆਂ ਨੂੰ ਪਿਆਰ ਅਤੇ ਅਸ਼ੀਰਵਾਦ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ। ਇਸ ਮੌਕੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਸੁਮਨ ਸੈਣੀ ਵੀ ਮੌਜੂਦ ਸਨ। ਇਸ ਮੌਕੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਰੱਖੜੀ ਭਰਾ-ਭੈਣ ਦੇ ਪਵਿੱਤਰ ਪਿਆਰ, ਸੇਨਹ ਅਤੇ ਵਿਸ਼ਵਾਸ ਦਾ ਤਿਉਹਾਰ ਹੈ। ਇਹ ਪੁਰਬ ਸਾਨੂੰ ਧੀਆਂ ਅਤੇ ਭੈਣਾਂ ਦੇ ਸਨਮਾਨ, ਸੁਰੱਖਿਆ ਅਤੇ ਉਨ੍ਹਾਂ ਦੇ ਸਸ਼ਕਤੀਕਰਨ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਧੀਆਂ ਦੇ ਸਨਮਾਨ, ਸੁਰੱਖਿਆ ਅਤੇ ਉਨ੍ਹਾਂ ਨੂੰ ਅੱਗੇ ਵਧਣ ਦੇ ਬਰਾਬਰ ਮੌਕੇ ਉਪਲਬਧ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਕੀਤੀ ਸੇਵਾ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਕੀਤੀ ਸੇਵਾ

haryana
ਚੰਡੀਗੜ੍ਹ, 28 ਅਗਸਤ। ਹਰਿਆਣਾ ਦੇ ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਅੱਜ ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਦੇ ਜਗਰਾਉਂ ਸਥਿਤ ਗੁਰਦੁਆਰਾ ਸ਼੍ਰੀ ਨਾਨਕਸਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਵਿਖੇ ਸੇਵਾ ਵੀ ਕੀਤੀ ਅਤੇ ਸ਼ਰਧਾ ਭਾਵ ਨਾਲ ਸੰਗਤ ਨਾਲ ਮਿਲ ਕੇ ਸੇਵਾ ਕਾਰਜਾਂ ਵਿੱਚ ਹਿੱਸਾ ਲਿਆ। ਮੁੱਖ ਮੰਤਰੀ ਸ਼੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਗੁਰੂ ਘਰ ਵਿੱਚ ਸੇਵਾ ਅਤੇ ਸੰਗਤ ਦਾ ਵਿਸ਼ੇਸ਼ ਮਹੱਤਵ ਹੈ। ਸੇਵਾ ਸਾਨੂੰ ਨਿਮਰਤਾ, ਮਾਨਵਤਾ ਅਤੇ ਪਰਉਪਕਾਰ ਦੀ ਭਾਵਨਾ ਨਾਲ ਜੋੜਦੀ ਹੈ। ਉਨ੍ਹਾਂ ਨੇ ਪ੍ਰਦੇਸ਼ ਵਾਸੀਆਂ ਦੀ ਸੁੱਖ-ਸਮ੍ਰਿੱਧੀ ਅਤੇ ਖੁਸ਼ਹਾਲੀ ਦੀ ਕਾਮਨਾ ਵੀ ਕੀਤੀ।...
ਨੀਰਜ ਚੋਪੜਾ ਨੇ ਪੰਜ ਈਵੈਂਟਾਂ ਵਿੱਚ 12 ਅੰਕ ਬਣਾ ਕੇ ਡਾਇਮੰਡ ਲੀਗ ਫਾਈਨਲ ਵਿੱਚ ਜਗ੍ਹਾ ਕੀਤੀ ਪੱਕੀ

ਨੀਰਜ ਚੋਪੜਾ ਨੇ ਪੰਜ ਈਵੈਂਟਾਂ ਵਿੱਚ 12 ਅੰਕ ਬਣਾ ਕੇ ਡਾਇਮੰਡ ਲੀਗ ਫਾਈਨਲ ਵਿੱਚ ਜਗ੍ਹਾ ਕੀਤੀ ਪੱਕੀ

Sports
ਹੈਦਰਾਬਾਦ: ਦੋ ਵਾਰ ਦੇ ਓਲੰਪਿਕ ਤਗਮਾ ਜੇਤੂ ਅਤੇ ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਜ਼ਿਊਰਿਖ ਈਵੈਂਟ ਵਿੱਚ ਹਿੱਸਾ ਨਾ ਲੈਣ ਦੇ ਬਾਵਜੂਦ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਜ਼ਿਊਰਿਖ ਵਿੱਚ ਇਹ ਈਵੈਂਟ - ਡਾਇਮੰਡ ਲੀਗ ਫਾਈਨਲ ਤੋਂ ਪਹਿਲਾਂ ਆਖਰੀ - ਵੀਰਵਾਰ ਨੂੰ ਹੋਇਆ। ਇਹ ਛੇ ਐਥਲੀਟਾਂ ਨੂੰ ਨਿਰਧਾਰਤ ਕਰਨ ਲਈ ਸੈੱਟ ਕੀਤਾ ਗਿਆ ਸੀ ਜੋ ਡਾਇਮੰਡ ਲੀਗ ਫਾਈਨਲ ਲਈ ਕੁਆਲੀਫਾਈ ਕਰਨਗੇ। ਨੀਰਜ ਚੋਪੜਾ ਨੇ ਪੰਜ ਵਿੱਚੋਂ ਤਿੰਨ ਮੈਚਾਂ ਵਿੱਚ ਖੁੰਝਣ ਦੇ ਬਾਵਜੂਦ ਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ। ਉਸਨੇ ਸਿਰਫ਼ ਲੁਸਾਨੇ ਅਤੇ ਦੋਹਾ ਡਾਇਮੰਡ ਲੀਗ ਈਵੈਂਟਾਂ ਵਿੱਚ ਹਿੱਸਾ ਲਿਆ, ਕ੍ਰਮਵਾਰ 88.05 ਮੀਟਰ ਅਤੇ 85.69 ਮੀਟਰ ਦੇ ਥ੍ਰੋਅ ਰਿਕਾਰਡ ਕੀਤੇ। ਇਹਨਾਂ ਨਤੀਜਿਆਂ ਦੇ ਨਾਲ, ਉਸਨੇ ਕੁੱਲ 12 ਅੰਕ ਇਕੱਠੇ ਕੀਤੇ, ਲੁਸਾਨੇ ਵਿੱਚ ਦੂਜੇ ਅਤੇ ਦੋਹਾ ਵਿੱਚ ਚੌਥੇ ਸਥਾਨ 'ਤੇ ਰਿਹਾ। ਇਹ ਨਤੀਜੇ ਡਾਇਮੰਡ ਲੀਗ ਫਾਈਨਲ ਵਿੱਚ ਉਸਦੀ ਜਗ੍ਹਾ ਦੀ ਗਰੰਟੀ ਦੇਣ ਲਈ ਕਾਫ਼ੀ ਸਨ। ਜ਼ਿਊਰਿਖ ਡਾਇਮੰਡ ਲੀਗ ਕਿਸਨੇ ਜਿੱਤੀ? ਸ਼੍ਰੀਲੰਕਾ ਦੇ ਰੁਮੇਸ਼ ਥਰੰਗਾ ਪਥੀਰਾਗੇ ਨੇ 92.07 ਮੀਟਰ ਦੇ ਵੱਡੇ ਥ੍ਰੋਅ ਨਾਲ ਇਹ ...