ਹਰ ਬੱਚੇ ਤੱਕ ਗੁਣਵੱਤਾ ਭਰੀ ਸਿੱਖਿਆ ਪਹੁੰਚਾਉਣ ਲਈ ਮਾਨ ਸਰਕਾਰ ਦਾ ਵੱਡਾ ਕਦਮ: ਡਾ. ਬਲਜੀਤ ਕੌਰ
ਚੰਡੀਗੜ੍ਹ, 7 ਮਈ: ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਾਸ਼ੀਆਗ੍ਰਸਤ ਅਤੇ ਲੋੜਵੰਦ ਵਰਗਾਂ ਦੇ ਬੱਚਿਆਂ ਨੂੰ ਗੁਣਵੱਤਾ ਭਰੀ ਸਿੱਖਿਆ ਨਾਲ ਜੋੜਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ, ਤਾਂ ਜੋ ਕੋਈ ਵੀ ਬੱਚਾ ਸਿਰਫ ਆਰਥਿਕ ਤੰਗੀ ਕਾਰਨ ਆਪਣੇ ਸੁਪਨਿਆਂ ਤੋਂ ਵਾਂਝਾ ਨਾ ਰਹੇ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਪਹਿਲੀ ਤੋਂ ਦਸਵੀਂ ਜਮਾਤ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਲਈ ਮੁਫਤ ਪਾਠ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 204.69 ਕਰੋੜ ਰੁਪਏ ਦੀ ਅਦਾਇਗੀ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਰਕਮ ਹਜ਼ਾਰਾਂ ਪਰਿਵਾਰਾਂ ਦੇ ਬੱਚਿਆਂ ਦੀ ਸਿੱਖਿਆ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰਨ ਵਿੱਚ ਸਹਾਇਕ ਸਾਬਤ ਹੋ ਰਹੀ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਸਿੱਖਿਆ ਹੀ ਉਹ ਸਭ ਤੋਂ ਵੱਡੀ ਤਾਕਤ ਹੈ ਜੋ ਕਿਸੇ ਵੀ ਬੱਚੇ ਦੀ ਕਿਸਮਤ ਬਦਲ ਸਕਦੀ ਹੈ। ਸਰਕਾਰ ਦਾ...








