ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਹਾਇਕ ਰਜਿਸਟਰਾਰ ਕਾਬੂ
ਚੰਡੀਗੜ੍ਹ, 26 ਜੂਨ, 2026: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਨਿਖਿਲ ਗਰਗ, ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਜਗਰਾਉਂ, ਜ਼ਿਲ੍ਹਾ ਲੁਧਿਆਣਾ, ਜਿਸ ਕੋਲ ਦੋਰਾਹਾ ਦਫ਼ਤਰ ਦਾ ਵਾਧੂ ਚਾਰਜ ਵੀ ਹੈ, ਨੂੰ ਪਟਿਆਲਾ ਸਥਿਤ ਉਸ ਦੀ ਰਿਹਾਇਸ਼ 'ਤੇ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਇੱਕ ਸਹਿਕਾਰੀ ਸਭਾ ਦੇ ਮੈਨੇਜਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਮੁਲਜ਼ਮ ਨੇ ਦੋਰਾਹਾ ਵਿਖੇ ਉਸਦੀ ਬਦਲੀ ਦੀ ਅਰਜ਼ੀ ਦੀ ਸਿਫ਼ਾਰਸ਼ ਕਰਨ ਬਦਲੇ ਉਸ ਤੋਂ 5 ਲੱਖ ਰੁਪਏ ਦੀ ਰਿਸ਼ਵਤ ਮੰਗੀ ਸੀ। ਰਿਸ਼ਵਤ ਦੀ ਰਕਮ ਪ੍ਰਾਪਤ ਕਰਨ ਤੋਂ ਬਾਅਦ ਮੁਲਜ਼ਮ ਨਿਖਿਲ ਗਰਗ ਨੇ ਸ਼ਿਕਾਇਤਕਰਤਾ ਦੀ ਬਦਲੀ ਸਬੰਧੀ ਸਹਿਕਾਰੀ ਸਭਾ ਦੋਰਾਹਾ ਦੀ ਪ੍ਰੋਸੀਡਿੰਗ ਬੁੱਕ ਅੱਜ ਦੀ ਐਂਟਰੀ ਵਿੱਚ ਪਿਛਲੀ ਤਰੀਕ ਦੇ ਦਸਤਖਤ ਕਰ ਦਿੱਤੇ।...








