Wednesday, October 7
Shadow

Tag: ing news

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

ਜਲੰਧਰ ’ਚ 28 ਤੇ 29 ਅਗਸਤ ਨੂੰ ਹੋਣਗੇ ‘ਹਮਾਰੇ ਰਾਮ’ ਪ੍ਰਸਿੱਧ ਨਾਟਕ : ਕੈਬਨਿਟ ਮੰਤਰੀ ਮੋਹਿੰਦਰ ਭਗਤ ਤੇ ਸਲਾਹਕਾਰ ਦੀਪਕ ਬਾਲੀ

hot news
ਚੰਡੀਗੜ੍ਹ/ ਜਲੰਧਰ, 25 ਅਗਸਤ : ਜਲੰਧਰ ਦਾ ਸੀ.ਟੀ.ਇੰਸਟੀਚਿਊਟ ਪ੍ਰਸਿੱਧ ਨਾਟਕ ‘ਹਮਾਰੇ ਰਾਮ’ ਦੀ ਪੇਸ਼ਕਾਰੀ ਲਈ ਪੂਰੀ ਤਰ੍ਹਾਂ ਤਿਆਰ ਹੈ। ਨਾਮੀ ਕਲਾਕਾਰ ਆਸੂਤੋਸ਼ ਰਾਣਾ ਵਲੋਂ ਆਪਣੀ ਪੂਰੀ ਟੀਮ ਦੇ ਨਾਲ ਰਮਾਇਣ ’ਤੇ ਅਧਾਰਿਤ ਭਗਵਾਨ ਰਾਮ ਜੀ ਦੇ ਜੀਵਨ, ਕਦਰਾਂ-ਕੀਮਤਾਂ ਅਤੇ ਫਲਸਫ਼ੇ ਸਬੰਧੀ ਨਾਟਕ ਦੀ ਪੇਸ਼ਕਾਰੀ ਕੀਤੀ ਜਾਵੇਗੀ। ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਅਤੇ ਪੰਜਾਬ ਸਭਿਆਚਾਰ ਅਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਸਾਰੇ ਧਰਮਾਂ ਦੇ ਸਤਿਕਾਰ ਨੂੰ ਪਹਿਲ ਦਿੱਤੀ ਜਾ ਰਹੀ ਹੈ। ਕੈਬਨਿਟ ਮੰਤਰੀ ਅਤੇ ਸਲਾਹਕਾਰ ਨੇ ਹਲਕਾ ਇੰਚਾਰਜ ਨਿਤਿਨ ਕੋਹਲੀ, ਰਾਜਵਿੰਦਰ ਕੌਰ ਥਿਆੜਾ, ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਇੰਦਰਵੰਸ਼ ਸਿੰਘ ਚੱਢਾ, ਸੀਨੀਅਰ ਆਗੂ ਪੂਜਾ ਸਿੰਘ ਅਤੇ ਰੂਪ ਸੰਧੂ ਸਮੇਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾ...
ਹਲਕਾ ਲਹਿਰਾ ਦੇ ਸਾਰੇ ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ: ਬਰਿੰਦਰ ਕੁਮਾਰ ਗੋਇਲ

ਹਲਕਾ ਲਹਿਰਾ ਦੇ ਸਾਰੇ ਪਿੰਡਾਂ ਦੇ ਵਿਕਾਸ ਕਾਰਜ ਜਲਦ ਤੋਂ ਜਲਦ ਕੀਤੇ ਜਾਣ ਮੁਕੰਮਲ: ਬਰਿੰਦਰ ਕੁਮਾਰ ਗੋਇਲ

hot news
  ਲਹਿਰਾਗਾਗਾ, 21 ਅਗਸਤ:  ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਲਹਿਰਾਗਾਗਾ ਵਿਖੇ ਹਲਕਾ ਲਹਿਰਾ ਦੇ ਸਮੂਹ ਪਿੰਡਾਂ ਦੇ ਸਰਪੰਚਾਂ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਦਿਆਂ ਪਿੰਡਾਂ ਵਿੱਚ ਚੱਲ ਰਹੇ ਅਤੇ ਪ੍ਰਸਤਾਵਿਤ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਨਾਲ ਸਬੰਧਤ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਇਨ੍ਹਾਂ ਦਾ ਲਾਭ ਆਮ ਲੋਕਾਂ ਤੱਕ ਜਲਦ ਤੋਂ ਜਲਦ ਪਹੁੰਚ ਸਕੇ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਸਰਪੰਚਾਂ ਤੋਂ ਉਨ੍ਹਾਂ ਦੇ ਪਿੰਡਾਂ ਦੀਆਂ ਵਿਕਾਸ ਸਬੰਧੀ ਲੋੜਾਂ, ਚੱਲ ਰਹੇ ਕੰਮਾਂ ਅਤੇ ਦਰਪੇਸ਼ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਕਿਹਾ ਕਿ ਪਿੰਡਾਂ ਦਾ ਸਰਵਪੱਖੀ ਵਿਕਾਸ ਪੰਜਾਬ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ ਅਤੇ ਇਸ ਲਈ ਪਿੰਡ ਪੱਧਰ ’ਤੇ ਲੋੜੀਂਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੇ ਨਾਲ-ਨਾਲ ਲੋਕਾਂ ਨੂੰ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ...