Monday, September 7
Shadow

Tag: king news

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਵਿੱਚੋਂ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ ਖ਼ਤਮ ਕਰਨ ਲਈ 10 ਰੋਜ਼ਾ ਵਿਸ਼ੇਸ਼ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ: ਹਰਜੋਤ ਸਿੰਘ ਬੈਂਸ

breaking news
ਚੰਡੀਗੜ੍ਹ, 27 ਅਗਸਤ: ਪੰਜਾਬ ਨੂੰ ਕੂੜਾ-ਕਰਕਟ ਮੁਕਤ ਬਣਾਉਣ ਦੀ ਦਿਸ਼ਾ ਵੱਲ ਵੱਡਾ ਕਦਮ ਚੁੱਕਦਿਆਂ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਸੂਬੇ ਭਰ ਦੇ ਸਾਰੇ ਗਾਰਬੇਜ ਵੁਲਨੇਰੇਬਲ ਪੁਆਇੰਟਸ (ਜੀ.ਵੀ.ਪੀਜ਼.) ਨੂੰ ਖ਼ਤਮ ਕਰਨ ਲਈ 29 ਅਗਸਤ ਤੋਂ 7 ਸਤੰਬਰ ਤੱਕ 10 ਦਿਨਾਂ ਲਈ ਵਿਸ਼ੇਸ਼ ਸਫ਼ਾਈ ਮੁਹਿੰਮ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ. ਹਰਜੋਤ ਬੈਂਸ ਨੇ ਕਿਹਾ ਕਿ ਇਹ 10 ਰੋਜ਼ਾ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ‘ਮਿਸ਼ਨ ਕਲੀਨ ਪੰਜਾਬ’ ਪਹਿਲਕਦਮੀ ਵਿੱਚ ਹੋਰ ਤੇਜ਼ੀ ਲਿਆਵੇਗੀ, ਜਿਸ ਤਹਿਤ ਸੀਨੀਅਰ ਅਧਿਕਾਰੀ ਪਹਿਲਾਂ ਹੀ ਸਵੇਰੇ 7 ਵਜੇ ਤੋਂ 8 ਵਜੇ ਤੱਕ ਰੋਜ਼ਾਨਾ ਜ਼ਮੀਨੀ ਪੱਧਰ ‘ਤੇ ਨਿਰੀਖਣ ਕਰ ਰਹੇ ਹਨ। ਸ. ਬੈਂਸ ਨੇ ਕਿਹਾ, "ਪੰਜਾਬ ਸਾਡੇ ਗੁਰੂਆਂ ਅਤੇ ਸੰਤਾਂ ਦੀ ਪਵਿੱਤਰ ਧਰਤੀ ਹੈ ਅਤੇ ਇਸ ਦੇ ਕਣ-ਕਣ ਵਿੱਚ ਅਧਿਆਤਮਿਕਤਾ ਸਮੋਈ ਹੋਈ ਹੈ। ਇਸ ਨੂੰ ਸਾਫ਼-ਸੁਥਰਾ ਅਤੇ ਸੁੰਦਰ ਰੱਖਣਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਇਸ ਮੁਹਿੰਮ ਵਿੱਚ ਸਾਰੇ ਵਿਧਾਇਕ, ਡ...
ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਗੁਰਮੀਤ ਸਿੰਘ ਖੁੱਡੀਆਂ ਨੇ ਪਸ਼ੂ ਪਾਲਣ ਵਿਭਾਗ ਵਿੱਚ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

breaking news
ਚੰਡੀਗੜ੍ਹ, 25 ਅਗਸਤ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਚਾਰ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਨਵ-ਨਿਯੁਕਤ ਉਮੀਦਵਾਰਾਂ ਵਿੱਚ ਤਿੰਨ ਕਲਰਕ ਅਤੇ ਇੱਕ ਗਰੁੱਪ-ਡੀ ਕਰਮਚਾਰੀ ਸ਼ਾਮਲ ਹੈ। ਇਨ੍ਹਾਂ ਨਵ-ਨਿਯੁਕਤ ਕਰਮਚਾਰੀਆਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੀ ਲਗਨ, ਇਮਾਨਦਾਰੀ ਅਤੇ ਸੇਵਾ ਦੀ ਭਾਵਨਾ ਨਾਲ ਆਪਣੀ ਡਿਊਟੀ ਕਰਨ ਲਈ ਪ੍ਰੇਰਿਆ। ਉਨ੍ਹਾਂ ਦੱਸਿਆ ਕਿ ਇਮਾਨਦਾਰੀ ਅਤੇ ਪਾਰਦਰਸ਼ਤਾ ਹੀ ਸੁਚੱਜੇ ਪ੍ਰਸ਼ਾਸਨ ਦਾ ਆਧਾਰ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੱਤਾ ਸੰਭਾਲਣ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਿੱਚ 69,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਸ. ਖੁੱਡੀਆਂ ਨੇ ਕਿਹਾ, “ਅਸੀਂ ਸਿਰਫ਼ ਖਾਲੀ ਆਸਾਮੀਆਂ ਹੀ ਨਹੀਂ ਭਰ ਰਹੇ, ਸਗੋਂ ਇੱਕ ਮਜ਼ਬੂਤ ਅਤੇ ਵਧੇਰੇ ਕੁਸ਼ਲ ਪ੍ਰਸ਼ਾਸਨ ਵੀ ਦੇ ਰਹੇ ਹਾਂ। ਅਸੀਂ ਹਰ...
ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਗੁਰਮੀਤ ਸਿੰਘ ਖੁੱਡੀਆਂ ਨੇ ਮੱਛੀ ਪਾਲਣ ਵਿਭਾਗ ਵਿੱਚ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

breaking news
ਚੰਡੀਗੜ੍ਹ, 28 ਜੁਲਾਈ: ਸੂਬੇ ਦੇ ਮੱਛੀ ਪਾਲਣ ਖੇਤਰ ਨੂੰ ਵੱਡਾ ਹੁਲਾਰਾ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਨਿਯੁਕਤੀ ਨਾਲ ਮੱਛੀ ਉਤਪਾਦਨ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਬਿਹਤਰ ਢੰਗ ਨਾਲ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣਗੀਆਂ। ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਸੰਖੇਪ ਸਮਾਰੋਹ ਦੌਰਾਨ ਇੱਕ ਜੂਨੀਅਰ ਇੰਜੀਨੀਅਰ, ਤਿੰਨ ਲੈਬ ਟੈਕਨੀਸ਼ੀਅਨ ਅਤੇ ਇੱਕ ਲੈਬ ਸਹਾਇਕ ਵਜੋਂ ਪੰਜ ਨਵ-ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਨਵ-ਨਿਯੁਕਤ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ, "ਤੁਸੀਂ ਸਰਕਾਰ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਅਤੇ ਪੇਂਡੂ ਵਿਕਾਸ ਖਾਸ ਕਰਕੇ ਮੱਛੀ ਪਾਲਣ ਖੇਤਰ ਨੂੰ ਮਜ਼ਬੂਤੀ ਦੇਣ ਵਿੱਚ ਅਹਿਮ ਭੂਮਿਕਾ ਨਿਭਾਓਗੇ।" ਉਨ੍ਹਾਂ ਕਿਹਾ ਕਿ ਇਹ ਭਰਤੀ ਪੰਜਾਬ ਸਰ...
ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

ਭਗਵੰਤ ਮਾਨ ਸਰਕਾਰ ਵੱਲੋਂ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਲਈ ਰਾਖਵਾਂਕਰਨ ਨੂੰ ਅੰਤਿਮ ਰੂਪ ਦੇਣ ਲਈ ਉਚ-ਤਾਕਤੀ ਕਮੇਟੀ ਦਾ ਗਠਨ

hot news
*ਚੰਡੀਗੜ੍ਹ, 14 ਮਈ*ਅਗਨੀਪੱਥ ਸਕੀਮ ਤਹਿਤ ਫੌਜ ਵਿੱਚ ਅਗਨੀਵੀਰ ਵਜੋਂ ਆਪਣਾ ਸੇਵਾਕਾਲ ਪੂਰਾ ਕਰਨ ਤੋਂ ਬਾਅਦ ਉਨ੍ਹਾਂ ਦੇ ਮੁੜ ਵਸੇਬੇ ਲਈ ਵੱਡਾ ਫੈਸਲਾ ਲੈਂਦਿਆਂ ਪੰਜਾਬ ਸਰਕਾਰ ਨੇ ਅਗਨੀਵੀਰਾਂ ਲਈ ਰਾਖਵਾਂਕਰਨ ਨੀਤੀ ਤਿਆਰ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਦੀ ਉਚ-ਤਾਕਤੀ ਕਮੇਟੀ ਦਾ ਗਠਨ ਕੀਤਾ ਹੈ ਜੋ ਸਰਕਾਰੀ ਸੇਵਾਵਾਂ ਵਿੱਚ ਅਗਨੀਵੀਰਾਂ ਨੂੰ ਰਾਖਵੇਂਕਰਨ ਦੇ ਲਾਭ ਦੇਣ ਲਈ ਰੂਪ-ਰੇਖਾ ਉਲੀਕੇਗੀ। ਅੱਜ ਇੱਥੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰੀ ਨੌਕਰੀਆਂ ਵਿੱਚ ਅਗਨੀਵੀਰਾਂ ਨੂੰ ਰਾਖਵਾਂਕਰਨ ਦੇਣ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਨੀਤੀ ਨੂੰ ਤੈਅ ਸਮੇਂ ਵਿੱਚ ਅੰਤਿਮ ਰੂਪ ਵਿੱਚ ਜਾਣਾ ਚਾਹੀਦਾ ਹੈ ਤਾਂ ਕਿ ਸਿਖਲਾਫੀਯਾਫਤਾ ਤੇ ਅਨੁਸ਼ਾਸਨਬੱਧ ਨੌਜਵਾਨ ਪੰਜਾਬ ਦੇ ਸਮਾਜਿਕ ਤੇ ਆਰਥਿਕ ਵਿਕਾਸ ਦਾ ਅਟੁੱਟ ਹਿੱਸਾ ਬਣ ਸਕਣ। ਇਸ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਰਾਖਵਾਂਕਰਨ ਨੀਤੀ ਦੀ ਰੂਪ-ਰੇਖਾ ਨੂੰ ਵਿਆਪਕ ਢੰਗ ਨਾਲ...