Shadow

Tag: latest news

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

ਬਾਗਬਾਨੀ ਨੂੰ ਪ੍ਰਫੁੱਲਤ ਕਰਨ ਲਈ ਜਲਦ ਸ਼ੁਰੂ ਹੋਵੇਗਾ 1300 ਕਰੋੜ ਰੁਪਏ ਦਾ ਜਾਇਕਾ ਪ੍ਰੋਜੈਕਟ: ਮੋਹਿੰਦਰ ਭਗਤ

breaking news
ਚੰਡੀਗੜ੍ਹ, 9 ਜੁਲਾਈ: ਪੰਜਾਬ ਦੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਭਵਨ, ਚੰਡੀਗੜ੍ਹ ਵਿਖੇ ਬਾਗਬਾਨੀ ਖੇਤਰ ਵਿੱਚ ਸੂਬਾ ਸਰਕਾਰ ਵੱਲੋਂ ਹਾਸਲ ਕੀਤੀਆਂ ਮਹੱਤਵਪੂਰਨ ਪ੍ਰਾਪਤੀਆਂ ਸਬੰਧੀ ਇੱਕ ਅਹਿਮ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਬਾਗਬਾਨੀ ਖੇਤਰ ਨੂੰ ਹੋਰ ਪ੍ਰਫੁੱਲਤ ਕਰਨ ਅਤੇ ਆਧੁਨਿਕ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਸ੍ਰੀ ਮੋਹਿੰਦਰ ਭਗਤ ਨੇ ਕਿਹਾ ਕਿ ਸੂਬੇ ਵਿੱਚ ਬਾਗਬਾਨੀ ਖੇਤਰ ਨੂੰ ਪ੍ਰਫੁੱਲਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਕਰਨ ਦੇ ਉਦੇਸ਼ ਨਾਲ ਜਾਪਾਨ ਇੰਟਰਨੈਸ਼ਨਲ ਕੋਆਪ੍ਰੇਸ਼ਨ ਏਜੰਸੀ (ਜੀਕਾ) ਦੇ ਸਹਿਯੋਗ ਨਾਲ ਲਗਭਗ 1300 ਕਰੋੜ ਰੁਪਏ ਦਾ ਪ੍ਰੋਜੈਕਟ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪੰਜਾਬ ਵਿੱਚ ਮੌਸਮੀ ਤਬਦੀਲੀਆਂ ਦੇ ਅਨੁਕੂਲ ਅਤੇ ਉੱਚ ਮੁੱਲ ਵਾਲੀਆਂ ਬਾਗਬਾਨੀ ਫਸਲਾਂ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਨਾਲ ਆਧੁਨਿਕ ਤਕਨੀਕਾਂ ਨੂੰ ਪ੍ਰੋਤਸਾਹਨ ਮਿਲੇਗਾ, ਉੱਚ ਗੁ...
ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

ਗਣਨਾ ਫਾਰਮ ਭਰਨ ਅਤੇ ਜਮ੍ਹਾਂ ਕਰਵਾਉਣ ਲਈ 11 ਅਤੇ 12 ਜੁਲਾਈ ਨੂੰ ਸਾਰੇ ਪੋਲਿੰਗ ਬੂਥਾਂ ‘ਤੇ ਦੋ ਦਿਨਾਂ ਐਸ.ਆਈ.ਆਰ. ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ: ਸੀਈਓ ਅਨਿੰਦਿਤਾ ਮਿੱਤਰਾ

hot news
ਚੰਡੀਗੜ੍ਹ, 9 ਜੁਲਾਈ: ਪੰਜਾਬ ਭਰ ਵਿੱਚ ਚੱਲ ਰਹੀ ਵਿਸ਼ੇਸ਼ ਤੀਬਰ ਸੋਧ (ਐਸ.ਆਈ.ਆਰ.) ਤਹਿਤ ਘਰ-ਘਰ ਜਾ ਕੇ ਗਣਨਾ ਫ਼ਾਰਮ ਭਰਨ ਕਾਰਵਾਈ ਪ੍ਰਗਤੀ ਅਧੀਨ ਹੈ ਅਤੇ ਇਹ ਕਾਰਜ  24 ਜੁਲਾਈ ਤੱਕ ਜਾਰੀ ਰਹੇਗਾ। ਇਸ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਣ ਲਈ 11 ਜੁਲਾਈ (ਸ਼ਨੀਵਾਰ) ਅਤੇ 12 ਜੁਲਾਈ (ਐਤਵਾਰ), 2026 ਨੂੰ ਸਵੇਰੇ 08:00 ਵਜੇ ਤੋਂ ਦੁਪਹਿਰ 03:00 ਵਜੇ ਤੱਕ ਸੂਬੇ ਭਰ ਦੇ ਸਾਰੇ ਪੋਲਿੰਗ ਬੂਥਾਂ 'ਤੇ ਦੋ ਦਿਨਾਂ ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ, ਜਿਸ ਨਾਲ ਵੋਟਰ ਆਪਣੇ ਗਣਨਾ ਫਾਰਮ ਭਰ ਸਕਦੇ ਹਨ ਅਤੇ ਜਮ੍ਹਾਂ ਕਰਵਾ ਸਕਦੇ ਹਨ। ਸੂਬੇ ਦੇ ਵੋਟਰਾਂ ਨੂੰ ਇਨ੍ਹਾਂ ਕੈਂਪਾਂ ਵਿਚ ਸਰਗਰਮੀ ਨਾਲ ਭਾਗ ਲੈਣ ਦੀ  ਅਪੀਲ ਕਰਦਿਆਂ ਮੁੱਖ ਚੋਣ ਅਫ਼ਸਰ (ਸੀਈਓ) ਪੰਜਾਬ, ਸ੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਨੇ ਕਿਹਾ ਕਿ, "ਜੇਕਰ ਤੁਸੀਂ ਅਜੇ ਤੱਕ ਆਪਣਾ ਗਣਨਾ ਫਾਰਮ ਨਹੀਂ ਭਰਿਆ ਹੈ, ਤਾਂ ਤੁਰੰਤ ਆਪਣੇ ਬੂਥ ਲੈਵਲ ਅਫਸਰ (ਬੀਐਲਓ) ਨਾਲ ਸੰਪਰਕ ਕਰੋ ਜਾਂ ਇਸ ਵਿਸ਼ੇਸ਼ ਕੈਂਪ ਦੌਰਾਨ ਆਪਣੇ ਨਜ਼ਦੀਕੀ ਪੋਲਿੰਗ ਬੂਥ 'ਤੇ ਜਾਓ। 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡਰਾਫਟ ਵੋਟਰ ਸੂਚੀ ਵਿੱਚ ਹਰੇਕ ਯੋਗ ਵ...
ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਨੇ ਕਰਮਚਾਰੀਆਂ ਦੀਆਂ ਪੈਂਡਿੰਗ ਮੰਗਾਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼, ਪਦੋਓਨਤੀ ਦੇ ਮਾਮਲਿਆਂ ਨੂੰ ਤੁਰੰਤ ਨਿਪਟਾਉਣ ‘ਤੇ ਦਿੱਤਾ ਜ਼ੋਰ

ਸਿੰਚਾਈ ਮੰਤਰੀ ਸ਼ਰੂਤੀ ਚੌਧਰੀ ਨੇ ਕਰਮਚਾਰੀਆਂ ਦੀਆਂ ਪੈਂਡਿੰਗ ਮੰਗਾਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼, ਪਦੋਓਨਤੀ ਦੇ ਮਾਮਲਿਆਂ ਨੂੰ ਤੁਰੰਤ ਨਿਪਟਾਉਣ ‘ਤੇ ਦਿੱਤਾ ਜ਼ੋਰ

haryana
ਚੰਡੀਗੜ੍ਹ, 8 ਜੁਲਾਈ - ਹਰਿਆਣਾ ਦੀ ਸਿੰਚਾਈ ਅਤੇ ਜਲ ਸਰੋਤ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਅੱਜ ਸਿੰਚਾਈ ਵਿਭਾਗ ਦੇ ਕਰਮਚਾਰੀਆਂ ਦੀਆਂ ਮੰਗਾਂ ਅਤੇ ਸੇਵਾ ਸਬੰਧੀ ਸਮੱਸਿਆਵਾਂ ਦੇ ਹੱਲ ਲਈ ਹਰਿਆਣਾ ਸਰਕਾਰ ਪੀ.ਡਬਲਯੂ.ਡੀ. ਮਕੈਨੀਕਲ ਵਰਕਰਜ਼ ਯੂਨੀਅਨ (ਰਜਿਸਟ੍ਰੇਸ਼ਨ ਨੰਬਰ-41), ਮੁੱਖ ਦਫ਼ਤਰ ਚਰਖੀ ਦਾਦਰੀ ਦੇ ਅਹੁਦੇਦਾਰਾਂ ਅਤੇ ਪ੍ਰਤੀਨਿਧਾਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਕਰਮਚਾਰੀਆਂ ਦੀਆਂ ਪੈਂਡਿੰਗ ਮੰਗਾਂ, ਪਦਉੱਨਤੀ, ਸੇਵਾ ਸਬੰਧੀ ਮਾਮਲਿਆਂ ਅਤੇ ਹੋਰ ਪ੍ਰਸ਼ਾਸਨਿਕ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਸਾਰੇ ਬਿੰਦੂਆਂ 'ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਸਿੰਚਾਈ ਮੰਤਰੀ ਸ੍ਰੀਮਤੀ ਸ਼ਰੂਤੀ ਚੌਧਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕਰਮਚਾਰੀਆਂ ਵੱਲੋਂ ਚੁੱਕੇ ਗਏ ਸਾਰੇ ਪੈਂਡਿੰਗ ਮਾਮਲਿਆਂ ਦਾ ਤਰਜੀਹ ਦੇ ਅਧਾਰ 'ਤੇ ਸਮੇਂ ਸਿਰ ਹੱਲ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਦੇ ਹੱਲ ਵਿੱਚ ਕਿਸੇ ਵੀ ਕਿਸਮ ਦੀ ਬੇਲੋੜੀ ਦੇਰੀ ਨਾ ਕੀਤੀ ਜਾਵੇ। ਮੰਤਰੀ ਨੇ ਪਦੋਓਨਤੀ ਨਾਲ ਸਬੰਧਤ ਸਾਰੇ ਪੈਂਡਿੰਗ ਮਾਮਲਿਆਂ ਦਾ ਜਲਦੀ...
ਕੁਦਰਤੀ ਖੇਤੀ ਵਿਕਸਤ ਭਾਰਤ ਦਾ ਸਭ ਤੋਂ ਮਜ਼ਬੂਤ ਥੰਮ੍ਹ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

ਕੁਦਰਤੀ ਖੇਤੀ ਵਿਕਸਤ ਭਾਰਤ ਦਾ ਸਭ ਤੋਂ ਮਜ਼ਬੂਤ ਥੰਮ੍ਹ – ਮੁੱਖ ਮੰਤਰੀ ਨਾਇਬ ਸਿੰਘ ਸੈਣੀ

haryana
ਚੰਡੀਗੜ੍ਹ, 8 ਜੁਲਾਈ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸੂਬੇ ਵਿੱਚ ਕੁਦਰਤੀ ਖੇਤੀ ਨੂੰ ਪ੍ਰੋਤਸਾਹਨ ਕਰਨ ਦੇ ਉਦੇਸ਼ ਨਾਲ ਅੱਜ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ 'ਪ੍ਰਕ੍ਰਿਤੀ ਸ਼੍ਰੀ ਅੰਨ ਪ੍ਰੇਰਕ ਕਿਸਾਨ ਕਮੇਟੀ' ਬਣਾਈ ਜਾਵੇਗੀ, ਇਹ ਕਮੇਟੀ ਹਰ ਜ਼ਿਲ੍ਹੇ ਵਿੱਚ ਹੋਵੇਗੀ। ਇਸ ਕਮੇਟੀ ਦਾ ਮੁੱਖ ਕੰਮ ਕਿਸਾਨਾਂ ਨਾਲ ਸੰਪਰਕ ਕਰਨਾ, ਉਨ੍ਹਾਂ ਦੇ ਖੇਤਾਂ ਵਿੱਚ ਜਾਣਾ ਅਤੇ ਸਰਕਾਰ ਨਾਲ ਤਾਲਮੇਲ ਕਰਕੇ ਉਨ੍ਹਾਂ ਨੂੰ ਕੁਦਰਤੀ ਖੇਤੀ ਨਾਲ ਜੋੜਨਾ ਹੋਵੇਗਾ। ਇਹ ਇੱਕ ਤਰ੍ਹਾਂ ਨਾਲ ਕੁਦਰਤੀ ਖੇਤੀ ਦੇ ਪ੍ਰੇਰਕ 'ਐਂਬੈਸਡਰ' ਹੋਣਗੇ। ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਬੁੱਧਵਾਰ ਨੂੰ ਪੰਚਕੂਲਾ ਵਿੱਚ ਹਰਿਆਣਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਆਯੋਜਿਤ 'ਕੁਦਰਤੀ ਖੇਤੀ ਸੰਵਾਦ' ਨੂੰ ਸੰਬੋਧਿਤ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਮੁੱਖ ਮੰਤਰੀ ਨੇ ਕਿਸਾਨਾਂ ਤੋਂ ਮਿਲੇ ਸੁਝਾਵਾਂ ਨੂੰ ਜਲਦੀ ਪੂਰਾ ਕਰਨ ਦੀ ਦਿਸ਼ਾ ਵਿੱਚ ਕੰਮ ਕਰਨ ਦਾ ਭਰੋਸਾ ਵੀ ਦਿੱਤਾ। ਨਾਲ ਹੀ, ਉਨ੍ਹਾਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿ...
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਆਈਕਿਆ (IKEA) ਇੰਡੀਆ ਦੇ ਸੀਈਓ ਨੇ ਕੀਤੀ ਮੁਲਾਕਾਤ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਆਈਕਿਆ (IKEA) ਇੰਡੀਆ ਦੇ ਸੀਈਓ ਨੇ ਕੀਤੀ ਮੁਲਾਕਾਤ

haryana
ਚੰਡੀਗੜ੍ਹ, 8 ਜੁਲਾਈ- ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਬੁੱਧਵਾਰ ਨੂੰ ਚੰਡੀਗੜ੍ਹ ਸਥਿਤ ਸੰਤ ਕਬੀਰ ਕੁਟੀਰ ਵਿਖੇ ਆਈਕਿਆ ਇੰਡੀਆ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਸ੍ਰੀ ਪੈਟਰਿਕ ਐਂਟੋਨੀ ਦੀ ਅਗਵਾਈ ਵਿੱਚ ਆਏ ਸਵੀਡਨ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਮੁਲਾਕਾਤ ਕੀਤੀ। ਮੀਟਿੰਗ ਵਿੱਚ ਹਰਿਆਣਾ ਅਤੇ ਆਈਕਿਆ ਵਿਚਕਾਰ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਅਤੇ ਹਰਿਆਣਾ ਵਿੱਚ ਭਵਿੱਖ ਦੇ ਨਿਵੇਸ਼ ਦੇ ਮੌਕਿਆਂ 'ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਸ੍ਰੀ ਪੈਟਰਿਕ ਐਂਟੋਨੀ ਨੇ ਹਰਿਆਣਾ ਵਿੱਚ ਆਈਕਿਆ ਦੇ ਪ੍ਰੋਜੈਕਟਾਂ ਦੇ ਨਿਰਮਾਣ ਕਾਰਜਾਂ ਅਤੇ ਹੋਰ ਸਬੰਧਤ ਪ੍ਰਕਿਰਿਆਵਾਂ ਨੂੰ ਸਮੇਂ ਸਿਰ ਪੂਰਾ ਕਰਨ ਲਈ ਸੂਬਾ ਸਰਕਾਰ ਵੱਲੋਂ ਦਿੱਤੇ ਗਏ ਲਗਾਤਾਰ ਸਹਿਯੋਗ ਲਈ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਦਾ ਧੰਨਵਾਦ ਕੀਤਾ। ਉਨ੍ਹਾਂ ਮੁੱਖ ਮੰਤਰੀ ਦਫ਼ਤਰ, ਵਿਦੇਸ਼ ਸਹਿਯੋਗ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਵੱਲੋਂ ਨਿਯਮਤ ਪ੍ਰਵਾਨਗੀਆਂ ਵਿੱਚ ਤੇਜ਼ੀ ਲਿਆਉਣ ਅਤੇ ਕੰਪਨੀ ਦੀਆਂ ਲੋੜਾਂ ਦੇ ਤੁਰੰਤ ਹੱਲ ਨੂੰ ਯਕੀਨੀ ਬਣਾਉਣ ਲਈ ਦਿੱਤੇ ਗਏ ਸਹਿਯੋਗ ਦੀ ਵੀ ਸ਼ਲਾਘਾ ਕੀਤੀ। ਵਰਨਣਯੋਗ ਹ...
ND vs ENG: ‘ਬਹੁਤ ਹੀ ਮਾੜਾ ਅਤੇ ਅਸਵੀਕਾਰਨਯੋਗ…’ ਤੀਜਾ ਟੀ-20 ਹਾਰਨ ਤੋਂ ਬਾਅਦ ਕਪਤਾਨ ਅਈਅਰ ਨੇ ਦਿੱਤਾ ਵੱਡਾ ਬਿਆਨ

ND vs ENG: ‘ਬਹੁਤ ਹੀ ਮਾੜਾ ਅਤੇ ਅਸਵੀਕਾਰਨਯੋਗ…’ ਤੀਜਾ ਟੀ-20 ਹਾਰਨ ਤੋਂ ਬਾਅਦ ਕਪਤਾਨ ਅਈਅਰ ਨੇ ਦਿੱਤਾ ਵੱਡਾ ਬਿਆਨ

Sports
IND vs ENG 3rd T20: ਇੰਗਲੈਂਡ ਨੇ ਸ਼ਾਨਦਾਰ ਆਲਰਾਉਂਡ ਪ੍ਰਦਰਸ਼ਨ ਕਰਦੇ ਹੋਏ ਤੀਜੇ T20I ਵਿੱਚ ਟੀਮ ਇੰਡੀਆ ਨੂੰ 125 ਦੌੜਾਂ ਨਾਲ ਹਰਾ ਦਿੱਤਾ, ਜਿਸ ਨਾਲ ਪੰਜ ਮੈਚਾਂ ਦੀ ਲੜੀ ਵਿੱਚ 2-0 ਦੀ ਲੀਡ ਹਾਸਲ ਹੋ ਗਈ (ਪਹਿਲਾ ਮੈਚ ਮੀਂਹ ਕਾਰਨ ਰੱਦ ਕਰ ਦਿੱਤਾ ਗਿਆ ਸੀ)। ਇਹ ਪਹਿਲਾ ਮੌਕਾ ਸੀ ਜਦੋਂ ਭਾਰਤ ਕਿਸੇ T20I ਵਿੱਚ 100 ਦੌੜਾਂ ਤੋਂ ਵੱਧ ਦੇ ਫਰਕ ਨਾਲ ਹਾਰਿਆ ਸੀ। ਭਾਰਤ ਨੇ ਅਈਅਰ ਦੀ ਕਪਤਾਨੀ ਵਿੱਚ ਅਜੇ ਤੱਕ ਇੱਕ ਵੀ T20I ਨਹੀਂ ਜਿੱਤਿਆ ਹੈ। 202 ਦੌੜਾਂ ਦੇ ਟੀਚੇ ਦਾ ਪਿੱਛਾ ਕਰਦੇ ਹੋਏ, ਭਾਰਤੀ ਟੀਮ ਸਿਰਫ਼ 11.4 ਓਵਰਾਂ ਵਿੱਚ 76 ਦੌੜਾਂ 'ਤੇ ਢੇਰ ਹੋ ਗਈ, ਇਨ੍ਹਾਂ ਦੌੜਾਂ ਨਾਲ ਉਸ ਦੀ ਸਭ ਤੋਂ ਵੱਡੀ ਹਾਰ ਹੋਈ ਹੈ। ਇਸ ਕਰਾਰੀ ਹਾਰ ਤੋਂ ਬਾਅਦ ਭਾਰਤੀ ਕਪਤਾਨ ਸ਼੍ਰੇਅਸ ਅਈਅਰ ਨੇ ਆਪਣੀ ਟੀਮ ਦੇ ਪ੍ਰਦਰਸ਼ਨ ਨੂੰ "ਬਹੁਤ ਮਾੜਾ" ਦੱਸਿਆ ਅਤੇ ਕਿਹਾ ਕਿ ਅਜਿਹਾ ਪ੍ਰਦਰਸ਼ਨ ਅਸਵੀਕਾਰਨਯੋਗ ਹੈ। ਅਈਅਰ ਨੇ ਮੈਚ ਤੋਂ ਬਾਅਦ ਕਿਹਾ "ਇਹ ਬਹੁਤ ਨਿਰਾਸ਼ਾਜਨਕ ਸੀ,"। "ਇੰਨੇ ਵੱਡੇ ਫਰਕ ਨਾਲ ਹਾਰਨਾ ਅਸਵੀਕਾਰਨਯੋਗ ਹੈ। ਪਹਿਲਾਂ, ਸਾਨੂੰ ਹਾਰ ਨੂੰ ਸਵੀਕਾਰ ਕਰਨਾ ਪਵੇਗਾ ਅਤੇ ਇੱਕ ਨਵੀਂ ਰਣਨੀਤੀ ਤਿਆਰ ਕ...
ਫੈਟੀ ਲੀਵਰ ਦੇ ਇਸ ਸਟੇਜ ‘ਤੇ ਆ ਕੇ ਮਰੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਕੀ ਸ਼ਾਮਲ ਕਰਨਾ ਚਾਹੀਦਾ ਅਤੇ ਕਿਹੜੀ ਚੀਜ਼ ਤੋਂ ਬਚਣਾ ਚਾਹੀਦਾ? ਜਾਣੋ

ਫੈਟੀ ਲੀਵਰ ਦੇ ਇਸ ਸਟੇਜ ‘ਤੇ ਆ ਕੇ ਮਰੀਜ਼ਾਂ ਨੂੰ ਆਪਣੀ ਖੁਰਾਕ ਵਿੱਚ ਕੀ ਸ਼ਾਮਲ ਕਰਨਾ ਚਾਹੀਦਾ ਅਤੇ ਕਿਹੜੀ ਚੀਜ਼ ਤੋਂ ਬਚਣਾ ਚਾਹੀਦਾ? ਜਾਣੋ

health
ਫੈਟੀ ਲੀਵਰ ਦੀ ਬਿਮਾਰੀ ਇਨ੍ਹੀਂ ਦਿਨੀਂ ਆਮ ਹੋ ਗਈ ਹੈ। ਇਸ ਬਿਮਾਰੀ ਦੇ ਚਾਰ ਪੜਾਅ ਹਨ। ਇਹ ਬਿਮਾਰੀ ਤੀਜੇ ਪੜਾਅ ਤੱਕ ਇਲਾਜਯੋਗ ਹੈ ਪਰ ਚੌਥਾ ਪੜਾਅ ਬਹੁਤ ਗੰਭੀਰ ਹੁੰਦਾ ਹੈ। ਚੌਥੇ ਪੜਾਅ ਨੂੰ ਲੀਵਰ ਸਿਰੋਸਿਸ ਵੀ ਕਿਹਾ ਜਾਂਦਾ ਹੈ। ਇਸ ਪੜਾਅ ਵਿੱਚ ਲੀਵਰ ਦੇ ਸੈੱਲ ਪੂਰੀ ਤਰ੍ਹਾਂ ਖਰਾਬ ਹੋ ਜਾਂਦੇ ਹਨ ਅਤੇ ਬਿਮਾਰੀ ਆਪਣੇ ਆਖਰੀ ਪੜਾਅ 'ਤੇ ਪਹੁੰਚ ਜਾਂਦੀ ਹੈ। ਇਸ ਸਥਿਤੀ ਵਿੱਚ ਲੀਵਰ ਕੰਮ ਕਰਨਾ ਬੰਦ ਕਰ ਦਿੰਦਾ ਹੈ। ਸਟੇਜ 4 ਸਿਰੋਸਿਸ ਵਾਲੇ ਮਰੀਜ਼ਾਂ ਲਈ ਲੀਵਰ ਟ੍ਰਾਂਸਪਲਾਂਟ ਹੀ ਇੱਕੋ ਇੱਕ ਪ੍ਰਭਾਵਸ਼ਾਲੀ ਇਲਾਜ ਹੈ। ਹਾਲਾਂਕਿ, ਦਾਨੀਆਂ ਦੀ ਭਾਰੀ ਘਾਟ ਅਤੇ ਵਧਦੀ ਮੰਗ ਕਾਰਨ ਸਥਿਤੀ ਗੰਭੀਰ ਹੈ। ਡਾਕਟਰੀ ਵਿਗਿਆਨ ਨੇ ਅਜਿਹੇ ਵਿਕਲਪ ਵਿਕਸਤ ਕੀਤੇ ਹਨ ਜੋ ਮਰੀਜ਼ਾਂ ਦੇ ਜੀਵਨ ਦੀ ਗੁਣਵੱਤਾ ਅਤੇ ਟ੍ਰਾਂਸਪਲਾਂਟ ਤੋਂ ਬਿਨਾਂ ਵੀ ਉਨ੍ਹਾਂ ਦੇ ਬਚਣ ਦੀਆਂ ਸੰਭਾਵਨਾਵਾਂ ਨੂੰ ਬਿਹਤਰ ਬਣਾ ਸਕਦੇ ਹਨ। ਵਰਤਮਾਨ ਵਿੱਚ ਸਟੇਜ 4 ਸਿਰੋਸਿਸ ਲਈ ਦੋ ਇਲਾਜ ਵਿਕਲਪ ਹਨ: ਲੀਵਰ ਟ੍ਰਾਂਸਪਲਾਂਟੇਸ਼ਨ ਅਤੇ ਮਰੀਜ਼ ਦੀ ਉਮਰ ਵਧਾਉਣ ਲਈ ਸਟੈਮ ਸੈੱਲ ਥੈਰੇਪੀ। ਹਾਲਾਂਕਿ, ਸਟੈਮ ਸੈੱਲ ਥੈਰੇਪੀ ਬਿਮਾਰੀ ਨੂੰ ਪੂਰੀ ਤਰ੍ਹਾਂ ਠੀਕ ਨਹੀ...
ਫਿਲਮ ਸਤਲੁਜ ‘ਤੇ ਭੜਕੇ ਰਵਨੀਤ ਬਿੱਟੂ, ਕਿਹਾ- ਸਿਰਫ਼ ਪੈਸੇ ਲਈ ਕੰਮ ਕਰਦਾ ਹੈ ਦਿਲਜੀਤ ਦੋਸਾਂਝ

ਫਿਲਮ ਸਤਲੁਜ ‘ਤੇ ਭੜਕੇ ਰਵਨੀਤ ਬਿੱਟੂ, ਕਿਹਾ- ਸਿਰਫ਼ ਪੈਸੇ ਲਈ ਕੰਮ ਕਰਦਾ ਹੈ ਦਿਲਜੀਤ ਦੋਸਾਂਝ

enterinment news
ਚੰਡੀਗੜ੍ਹ: ਅਦਾਕਾਰ-ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ਸਤਲੁਜ ਨੂੰ ਲੈ ਕੇ ਵਿਵਾਦ ਜਾਰੀ ਹੈ, ਜਿਸ ਨਾਲ ਬਾਲੀਵੁੱਡ ਅਤੇ ਰਾਜਨੀਤਕ ਖੇਤਰ ਦੋਵਾਂ ਵਿੱਚ ਸ਼ਬਦੀ ਜੰਗ ਛਿੜ ਗਈ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਹੁਣ ਫਿਲਮ ਨੂੰ ਲੈ ਕੇ ਦਿਲਜੀਤ ਦੋਸਾਂਝ 'ਤੇ ਨਿਸ਼ਾਨਾ ਸਾਧਿਆ ਹੈ, ਉਨ੍ਹਾਂ 'ਤੇ ਕਈ ਇਲਜ਼ਾਮ ਲਗਾਏ ਹਨ। 'ਇਨ੍ਹਾਂ ਨੇ ਪੈਸੇ ਪੂਰੇ ਕਰਕੇ ਫਿਲਮ ਹਟਾ ਲਈ' OTT ਪਲੇਟਫਾਰਮ Zee5 ਤੋਂ ਫਿਲਮ ਸਤਲੁਜ ਨੂੰ ਹਟਾਉਣ 'ਤੇ ਲੁਧਿਆਣਾ ਪਹੁੰਚੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ "ਮੈਂ ਕੌਣ ਹੁੰਦਾ ਹਾਂ ਕਿ ਫਿਲਮ ਦਿਖਾਈ ਜਾਵੇ ਜਾਂ ਨਾਂ, ਜੇ ਦਿਲਜੀਤ ਦੋਸਾਂਝ ਨੇ ਖੁਦ ਹੀ ਕਿਹਾ ਕਿ ਫਿਲਮ 2 ਦਿਨ ਦਿਖਾਈ ਜਾਵੇਗੀ, ਫਿਰ ਹਟਾ ਦਿੱਤੀ ਜਾਵੇਗੀ। ਇਸ ਵਿੱਚੋਂ ਸਾਜ਼ਿਸ਼ ਦੀ ਮੁਸ਼ਕ ਆ ਰਹੀ ਹੈ। ਜੇਕਰ ਸਰਕਾਰਾਂ ਨੇ ਇਹ ਫਿਲਮ ਹਟਾਉਣੀ ਹੁੰਦੀ ਤਾਂ ਸਰਕਾਰ ਇੱਕ ਮਿੰਟ ਵੀ ਇਹ ਫਿਲਮ ਚੱਲਣ ਦਾ ਦਿੰਦੀ। ਸਰਕਾਰ ਨੇ ਤਾਂ ਪਹਿਲਾਂ ਹੀ ਇਹ ਫਿਲਮ ਚੱਲਣ ਨਹੀਂ ਦਿੱਤੀ। ਇਨ੍ਹਾਂ ਨੇ 2 ਦਿਨ ਪੂਰੇ ਪੈਸੇ ਕਮਾ ਲਏ ਅਤੇ ਫਿਰ ਖੁਦ ਹੀ ਫਿਲਮ ਹਟਾ ਲਈ। ਜਦੋਂ ਇਨ੍ਹਾਂ ਨੂੰ ਮੋਟੀ ਕਮਾਈ ਆ ਗਈ ਤਾਂ ਇਹ ਪਿ...
सीबीएसई संबद्ध स्कूलों में 3468 अध्यापकों की भर्ती प्रक्रिया जारी: शिक्षा मंत्री

सीबीएसई संबद्ध स्कूलों में 3468 अध्यापकों की भर्ती प्रक्रिया जारी: शिक्षा मंत्री

himachal news
शिक्षा मंत्री रोहित ठाकुर ने कहा कि प्रदेश में सीबीएसई से संबद्ध सरकारी विद्यालयों के लिए 3,468 शिक्षकों की भर्ती प्रक्रिया प्रगति पर है। इनमें 19 श्रेणियों के 2,668 नियमित पदों का मामला हिमाचल प्रदेश राज्य चयन आयोग, हमीरपुर को भेजा जा चुका है, जबकि 800 अस्थायी अंग्रेजी एवं गणित अध्यापकों की नियुक्ति भी की जा रही है। संस्कृत, शारीरिक शिक्षा, संगीत, ड्रॉइंग, विज्ञान, वाणिज्य, अर्थशास्त्र, राजनीति विज्ञान, इतिहास, हिंदी, भूगोल, समाजशास्त्र, मनोविज्ञान, कंप्यूटर विज्ञान, ललित कला तथा लोक प्रशासन विषयों के शिक्षकों की भर्ती भी शीघ्र पूरी की जाएगी। शिक्षा मंत्री बुधवार को शिक्षा विभाग की समीक्षा बैठक की अध्यक्षता करते हुए प्रदेश में शिक्षा क्षेत्र में चल रहे विभिन्न सुधारात्मक कार्यक्रमों और योजनाओं की प्रगति की विस्तृत समीक्षा कर रहे थे। उन्होंने अधिकारियों को सरकार की जनकल्याणकारी पहलों को न...
कन्या भ्रूण हत्या एक गंभीर सामाजिक अपराध : डॉ. दिनेश ठाकुर

कन्या भ्रूण हत्या एक गंभीर सामाजिक अपराध : डॉ. दिनेश ठाकुर

himachal news
मंडी, 8 जुलाई। मुख्य चिकित्सा अधिकारी, मंडी डॉ. दिनेश ठाकुर ने पीसीपीएनडीटी अधिनियम के प्रावधानों की जानकारी देते हुए कहा कि कन्या भ्रूण हत्या एक गंभीर सामाजिक अपराध है, जिसकी रोकथाम के लिए समाज के प्रत्येक वर्ग की सक्रिय भागीदारी आवश्यक है। उन्होंने ‘बेटी बचाओ, बेटी पढ़ाओ’ अभियान के उद्देश्यों और बालिकाओं के संरक्षण, शिक्षा तथा सशक्तिकरण के महत्व पर भी प्रकाश डाला। वे बुधवार को मंडी में बाल विकास परियोजना, मंडी-सदर द्वारा ‘बेटी बचाओ, बेटी पढ़ाओ’ अभियान के अंतर्गत विकास खंड सदर के पंचायत प्रतिनिधियों के लिए आयोजित एक दिवसीय जागरूकता एवं प्रशिक्षण कार्यशाला की अध्यक्षता कर रहे थे। कार्यशाला में पंचायत प्रधान, उपप्रधान तथा पंचायत प्रतिनिधियों ने उत्साहपूर्वक भाग लिया। इस अवसर पर पुलिस विभाग की ओर से थाना प्रभारी, पुलिस थाना मंडी ने पीसीपीएनडीटी अधिनियम के उल्लंघन से संबंधित कानूनी प्र...