Friday, March 13
Shadow

Tag: latest news

ਹਰਦੀਪ ਸਿੰਘ ਮਿਨਹਾਸ ਵੱਲੋਂ 13ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ

ਹਰਦੀਪ ਸਿੰਘ ਮਿਨਹਾਸ ਵੱਲੋਂ 13ਵਾਂ ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ

National, Politics, Punjab
ਕੋਟਕਪੂਰਾ 30 ਨਵੰਬਰ,2025 ( ) ਹਰਦੀਪ ਸਿੰਘ ਮਿਨਹਾਸ ਵੱਲੋਂ ਆਪਣੇ ਮਾਤਾ-ਪਿਤਾ ਦੀ ਨਿੱਘੀ ਯਾਦ ਨੂੰ ਸਮਰਪਿਤ ਕਿਲ੍ਹਾ ਸਕੂਲ, ਪੁਰਾਣਾ ਸ਼ਹਿਰ, ਨੇੜੇ ਬੱਸ ਅੱਡਾ, ਕੋਟਕਪੂਰਾ ਵਿਥੇ 13ਵਾਂ ਅੱਖਾ ਦਾ ਮੁਫਤ ਲੈਂਜ ਕੈਂਪ ਲਗਾਇਆ । ਜਿਸ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਸਪੀਕਰ ਸੰਧਵਾਂ ਨੇ ਕੈਂਪ ਵਿਚ ਸ਼ਿਰਕਤ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੇ ਮੁਫਤ ਕੈਂਪ ਜੋ ਲਗਾਏ ਜਾਦੇਂ ਹਨ, ਲੋੜਵੰਦਾਂ ਲਈ ਬਹੁਤ ਲਾਹੇਵੰਦ ਹੁੰਦੇ ਹਨ। ਅੱਖਾਂ ਜੋ ਪਰਮਾਤਮਾ ਦੀ ਮਨੁੱਖ ਨੂੰ ਦਿਤੀ ਹੋਈ ਇਕ ਬਹੁਤ ਵੱਡਮੁੱਲੀ ਦੇਣ ਹੈ, ਇਨ੍ਹਾਂ ਤੋਂ ਬਿਨਾਂ ਮਨੁੱਖ ਹਨੇਰੇ ਵਿਚ ਹੀ ਰਹਿੰਦਾ ਹੈ, ਇਸ ਕਰਕੇ ਅੱਖਾਂ ਦੀ ਸੰਭਾਲ ਬਹੁਤ ਜਰੂਰੀ ਹੈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਦੇ ਮੁਫਤ ਕੈਂਪ ਜਰੂਰ ਲਗਾਉਣੇ ਚਾਹੀਦੇ ਹਨ, ਤਾਂ ਜੋ ਕਿਸੇ ਲੋੜਵੰਦ ਮਰੀਜ ਦੀ ਮੱਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿਚ ਪਹੁੰਚੇ ਮਰਿਜਾਂ ਦੀਆਂ ਅੱਖਾਂ ਦਾ ਮੁਫਤ ਚੈਕਅਪ ਕੀਤਾ ਗਿਆ ਅਤੇ ਲੋੜਵੰਦ ਮਰੀਜਾਂ ਨੂੰ ਮੁਫਤ ਦਵਾਈਆਂ ਦਿੱਤੀਆਂ ਗਈਆਂ ਅਤੇ ਮੁਫਤ ਲੈ...
ਸੁਦਾਮਾ ਚਰਿਤਰ ਤੇ ਫੁੱਲ ਹੋਲੀ ਮਹਾਉਤਸਵ ਨਾਲ ਸ਼੍ਰੀਮਦ ਭਾਗਵਤ ਕਥਾ ਦੀ ਸਮਾਪਤੀ

ਸੁਦਾਮਾ ਚਰਿਤਰ ਤੇ ਫੁੱਲ ਹੋਲੀ ਮਹਾਉਤਸਵ ਨਾਲ ਸ਼੍ਰੀਮਦ ਭਾਗਵਤ ਕਥਾ ਦੀ ਸਮਾਪਤੀ

National, Politics, Punjab
ਜਲੰਧਰ : ਸ਼੍ਰੀ ਬਾਂਕੇ ਬਿਹਾਰੀ ਭਾਗਵਤ ਪ੍ਰਚਾਰ ਸਮਿਤੀ ਵੱਲੋਂ ਕਰਵਾਈ ਜਾ ਰਹੀ ਸ਼੍ਰੀਮਦ ਭਾਗਵਤ ਕਥਾ ਦੇ ਆਖਰੀ ਦਿਨ ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਮੇਅਰ ਵਿਨੀਤ ਧੀਰ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕਰਦਿਆਂ ਕਥਾ ਸਰਵਣ ਕੀਤੀ। ਪਰਮ ਸ਼੍ਰਧੇਯ ਆਚਾਰੀਆ ਸ਼੍ਰੀ ਗੌਰਵ ਕ੍ਰਿਸ਼ਨ ਗੋਸਵਾਮੀ ਜੀ ਮਹਾਰਾਜ ਨੇ ਸੁਦਾਮਾ ਚਰਿਤਰ ਦਾ ਦਿਵਯ ਵਰਣਨ ਕਰਦਿਆਂ ਜੀਵਨ ਵਿੱਚ ਮਨ ਦੀ ਸ਼ਾਂਤੀ ਨੂੰ ਸਭ ਤੋਂ ਮਹੱਤਵਪੂਰਣ ਦੱਸਿਆ। ਕੈਬਨਿਟ ਮੰਤਰੀ ਮੋਹਿੰਦਰ ਭਗਤ ਅਤੇ ਮੇਅਰ ਵਿਨੀਤ ਧੀਰ ਨੇ ਆਚਾਰੀਆ ਗੌਰਵ ਕ੍ਰਿਸ਼ਨ ਗੋਸਵਾਮੀ ਜੀ ਮਹਾਰਾਜ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਆਚਾਰੀਆ ਜੀ ਨੇ ਕਿਹਾ ਕਿ ਜੋ ਮਨੁੱਖ ਅਸ਼ਾਂਤ ਹੈ, ਉਹ ਕਦੇ ਵੀ ਸੁਖੀ ਨਹੀਂ ਰਹਿ ਸਕਦਾ। ਧਨ, ਖੁਸ਼ਹਾਲੀ ਅਤੇ ਭੌਤਿਕ ਸਾਧਨ ਸੁੱਖ ਦੀ ਗਾਰੰਟੀ ਨਹੀਂ ਹਨ। ਅਸਲ ਸੁੱਖ ਤਾਂ ਸ਼ਾਂਤੀ, ਸੰਤੋਖ ਅਤੇ ਪ੍ਰਭੂ ਦੇ ਸਿਮਰਨ ਵਿੱਚ ਹੈ। ਸੁਦਾਮਾ ਚਰਿਤਰ ਦੀ ਉਦਾਹਰਣ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਭਾਵੇਂ ਸੁਦਾਮਾ ਜੀ ਦੇ ਜੀਵਨ ਵਿੱਚ ਧਨ ਦਾ ਅਭਾਵ ਸੀ, ਪਰ ਉਹ ਨਾਮ-ਧਨ ਦੇ ਧਨੀ ਅਤੇ ਮਨੋਂ ਪੂਰੀ ਤਰ੍ਹਾਂ ਸ਼ਾਂਤ ਸਨ। ਸੁਸ਼ੀਲਾ ਜੀ ਵੱਲੋਂ ਪ੍ਰੇਮ ਨਾਲ ਭੇਜੇ ਗਏ ਚਾਰ ...
ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

ਐਸਈਸੀ ਨੇ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਖੇਤਰ ਦੀਆਂ ਸੀਮਾਵਾਂ ਵਿੱਚ ਮਹੱਤਵਪੂਰਨ ਤਬਦੀਲੀ ਕਾਰਨ ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਮੈਂਬਰਾਂ ਦੀਆਂ ਚੋਣਾਂ ਮੁਲਤਵੀ ਕਰਨ ਦਾ ਫੈਸਲਾ ਕੀਤਾ ਹੈ

National, Politics, Punjab
ਚੰਡੀਗੜ੍ਹ 30 ਨਵੰਬਰ 2025: ਰਾਜ ਚੋਣ ਕਮਿਸ਼ਨ ਨੂੰ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸੂਚਿਤ ਕੀਤਾ ਗਿਆ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਜਾਰੀ ਕੀਤੀ ਨੋਟੀਫਿਕੇਸ਼ਨ ਮਿਤੀ 28.11.2025 ਦੇ ਮੱਦੇਨਜ਼ਰ, ਮਿਊਂਸੀਪਲ ਕਾਰਪੋਰੇਸ਼ਨ, ਮੋਹਾਲੀ ਦੇ ਨਾਲ ਲਗਦੇ 15 ਪਿੰਡਾਂ ਨੂੰ ਹੁਣ ਮਿਉਂਸੀਪਲ ਕਾਰਪੋਰੇਸ਼ਨ, ਮੋਹਾਲੀ ਦੀਆਂ ਹੱਦਾਂ ਵਿੱਚ ਸ਼ਾਮਲ ਕਰ ਲਿਆ ਗਿਆ ਹੈ। ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਇਸ ਨੋਟੀਫਿਕੇਸ਼ਨ ਕਾਰਨ ਪੰਚਾਇਤ ਸੰਮਤੀ, ਮੋਹਾਲੀ ਦੀਆਂ 15 ਗਰਾਮ ਪੰਚਾਇਤਾਂ ਹੁਣ ਸਬੰਧਤ ਪੰਚਾਇਤ ਸੰਮਤੀ/ਜ਼ਿਲ੍ਹਾ ਪ੍ਰੀਸ਼ਦ ਮੋਹਾਲੀ ਦੇ ਅਧਿਕਾਰ ਖੇਤਰ ਵਿੱਚੋਂ ਬਾਹਰ ਕੱਢ ਦਿੱਤੀਆਂ ਹਨ। ਕਿਉਂਕਿ ਪੰਚਾਇਤ ਸੰਮਤੀ, ਮੋਹਾਲੀ ਅਤੇ ਜ਼ਿਲ੍ਹਾ ਪ੍ਰੀਸ਼ਦ, ਮੋਹਾਲੀ ਦੀਆਂ ਹੱਦਾਂ ਵਿੱਚ ਹੁਣ ਅਹਿਮ ਤਬਦੀਲੀ ਆ ਗਈ ਹੈ ਇਸ ਲਈ, ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਇਸ ਬਲਾਕ ਦਾ ਅਤੇ ਜ਼ਿਲ੍ਹਾ ਪ੍ਰੀਸ਼ਦ ਖੇਤਰ ਹੁਣ ਦੁਬਾਰਾ ਨਵੇਂ ਸਿਰਿਓਂ ਪੁਨਰਗਠਨ ਕੀਤਾ ਜਾਣਾ ਹੈ। ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਅਤੇ ਡਿਪਟੀ ਕਮਿਸ਼ਨਰ, ਮੋਹਾਲੀ ਦੀ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 274ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.5 ਕਿਲੋ ਹੈਰੋਇਨ ਸਮੇਤ 74 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 30 ਨਵੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 274ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 278 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 59 ਐਫਆਈਆਰਜ਼ ਦਰਜ ਕਰਕੇ 74 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 274 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,634 ਹੋ ਗਈ ਹੈ। ਇਹਨਾਂ  ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.5 ਕਿਲੋ ਹੈਰੋਇਨ, 1.6 ਕਿਲੋ ਗਾਂਜਾ, 25 ਕਿਲੋ ਭੁੱਕੀ, 349 ਨਸ਼ੀਲੀਆਂ ਗੋਲੀਆਂ ਅਤੇ 4.59 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸ...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

National, Politics, Punjab
ਚੰਡੀਗੜ੍ਹ, 30 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਛੇ ਕੈਡਿਟਾਂ ਨੇ ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.) ਖੜਕਵਾਸਲਾ, ਪੁਣੇ ਤੋਂ ਗ੍ਰੈਜੂਏਸ਼ਨ ਮੁਕੰਮਲ ਕੀਤੀ ਹੈ। ਚੀਫ਼ ਆਫ਼ ਨੇਵਲ ਸਟਾਫ ਐਡਮਿਰਲ ਦਿਨੇਸ਼ ਕੇ. ਤ੍ਰਿਪਾਠੀ, ਪੀ.ਵੀ.ਐਸ.ਐਮ. ਏ.ਵੀ.ਐਸ.ਐਮ. ਐਨ.ਐਮ. ਨੇ ਪਾਸਿੰਗ ਆਊਟ ਪਰੇਡ ਦਾ ਨਿਰੀਖਣ ਕੀਤਾ, ਜੋ ਕਿ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਆਪਣੇ ਕਰੀਅਰ ਦੀ ਸ਼ੁਰੂਆਤ ਕਰਨ ਵਾਲੇ ਨੌਜਵਾਨ ਅਫ਼ਸਰਾਂ ਲਈ ਇੱਕ ਮਾਣਮੱਤਾ ਪਲ ਸੀ। ਤਿੰਨ ਸਾਲਾਂ ਦੀ ਸਖ਼ਤ ਸਿਖਲਾਈ ਤੋਂ ਬਾਅਦ ਛੇ ਕੈਡਿਟਾਂ - ਗੁਰਕਰਨ ਸਿੰਘ (ਮੁਹਾਲੀ), ਹਰਮਨਵੀਰ ਸਿੰਘ (ਸ੍ਰੀ ਮੁਕਤਸਰ ਸਾਹਿਬ), ਅਰਜੁਨ ਸਿੰਘ ਤੂਰ (ਲੁਧਿਆਣਾ), ਰਿਦਮ ਮਹਾਜਨ (ਪਠਾਨਕੋਟ), ਅਕਸ਼ਾਂਸ਼ ਅਗਰਵਾਲ (ਸ੍ਰੀ ਫਤਿਹਗੜ੍ਹ ਸਾਹਿਬ) ਅਤੇ ਗੁਰਜੋਤ ਸਿੰਘ (ਸੰਗਰੂਰ) ਹੁਣ ਸਰਵਿਸ ਟ੍ਰੇਨਿੰਗ ਅਕੈਡਮੀਆਂ ਵਿੱਚ ਜਾਣਗੇ, ਜਿੱਥੋਂ ਇੱਕ ਸਾਲ ਦੇ ਵਿੱਚ ਉਨ੍ਹਾਂ ਦੇ ਕਮਿਸ਼ਨ ਅਫਸਰ ਬਣਨ ਦਾ ਰਾਹ ਪੱਧਰਾ ਹੋਵੇਗਾ। ਜ਼ਿਕਰਯੋਗ ਹੈ ਕਿ ਇਨ੍ਹਾਂ ਕੈਡਿਟਾਂ ਨੇ ਕੋਵਿਡ-19 ਮਹਾਂਮਾਰੀ ਦੌਰਾਨ ਮਹਾਰਾ...

ਕੈਬਨਿਟ ਮੰਤਰੀ ਡਾ. ਰਵਜੋਤ ਨੇ ਸ਼ਾਮ ਚੁਰਾਸੀ ’ਚ 61 ਪਰਿਵਾਰਾਂ ਨੂੰ 1.50 ਕਰੋੜ ਦੇ ਚੈਕ ਵੰਡੇ

National, Politics, Punjab
ਹੁਸ਼ਿਆਰਪੁਰ , 29 ਨਵੰਬਰ :           ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਯੋਗ ਪਰਿਵਾਰਾਂ ਨੂੰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣ ਲਈ ਲਗਾਤਾਰ ਵੱਡੇ ਫੈਸਲੇ ਲੈ ਰਹੀ ਹੈ। ਇਸੇ ਕੜੀ ਵਿਚ ਅੱਜ ਸ਼ਾਮ ਚੁਰਾਸੀ ਵਿਚ ਆਵਾਸ ਸਸ਼ਕਤੀਕਰਨ ਸਹਾਇਤਾ ਪ੍ਰੋਗਰਾਮ ਕਰਵਾਇਆ ਗਿਆ ਜਿਥੇ 61 ਲਾਭਪਾਤਰੀਆਂ ਪਰਿਵਾਰਾਂ ਨੂੰ ਮਕਾਨ ਬਣਾਉਣ ਲਈ ਚੈੱਕ ਵੰਡੇ ਗਏ।           ਕੈਬਨਿਟ ਮੰਤਰੀ ਨੇ ਸਮਾਰੋਹ ਦੌਰਾਨ 61 ਪਰਿਵਾਰਾਂ ਨੂੰ ਕੁੱਲ 1,50,48,000 ਰੁਪਏ ਦੀ ਰਾਸ਼ੀ ਦੇ ਚੈੱਕ ਸੌਂਪੇ, ਤਾਂ ਜੋ ਉਹ ਆਪਣੇ ਕੱਚੇ ਜਾਂ ਖਸਤਾ ਮਕਾਨਾਂ ਦੀ ਥਾਂ ਪੱਕੇ ਅਤੇ ਸੁਰੱਖਿਅਤ ਘਰ ਦਾ ਨਿਰਮਾਣ ਕਰ ਸਕਣ। ਉਨ੍ਹਾਂ ਕਿਹਾ ਕਿ ਪੱਕਾ ਮਕਾਨ ਕੇਵਲ ਇਕ ਢਾਂਚਾ ਨਹੀਂ, ਬਲਕਿ ਸੁਰੱਖਿਆ, ਸਥਾਈ ਅਤੇ ਬਿਹਤਰ ਭਵਿੱਖ ਦੀ ਨੀਂਹ ਹੈ। ਸਰਕਾਰ ਦਾ ਮੁੱਖ ਟੀਚਾ ਇਹੀ ਹੈ ਕਿ ਕੋਈ ਵੀ ਪਰਿਵਾਰ ਖੁੱਲ੍ਹੇ ਆਸਮਾਨ ਜਾਂ ਕਮਜ਼ੋਰ ਛੱਤ ਦੇ ਥੱਲੇ ਜੀਵਨ ਨਾ ਬਿਤਾਏ।           ਡਾ. ਰਵਜੋਤ ਨੇ ਲਾਭਪਾਤਰੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਯੋਜਨਾ ਹਰ ਯੋਗ ਪਰਿਵਾਰ ਦੇ ਜੀਵਨ ਵ...
ਫਰੀਦਕੋਟ ਜਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ- ਪੂਨਮਦੀਪ ਕੌਰ

ਫਰੀਦਕੋਟ ਜਿਲਾ ਪਰਿਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ- ਪੂਨਮਦੀਪ ਕੌਰ

National, Politics, Punjab
ਫ਼ਰੀਦਕੋਟ, 29 ਨਵੰਬਰ () ਪੰਜਾਬ ਪੰਚਾਇਤੀ ਰਾਜ ਐਕਟ 1994 ਦੀ ਧਾਰਾ 29 ਤਹਿਤ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਵੱਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਲਈ ਘੋਸ਼ਣਾ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਦਿੱਤੀ। ਚੋਣ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਸੁਚਾਰੂ ਬਣਾਉਣ ਲਈ ਨੋਮੀਨੇਸ਼ਨ ਦਾਖ਼ਲ ਕਰਨ ਦੇ ਸ਼ਡਿਊਲ ਅਤੇ ਚੋਣਾਂ ਨਾਲ ਸਬੰਧਿਤ ਮਹੱਤਵਪੂਰਨ ਹਦਾਇਤਾਂ  ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਮੈਡਮ  ਪੂਨਮਦੀਪ ਕੌਰ ਨੇ ਦੱਸਿਆਂ ਕਿ ਚੋਣ ਸ਼ਡਿਊਲ ਅਨੁਸਾਰ ਇਨ੍ਹਾਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਮਿਤੀ 01 ਦਸੰਬਰ 2025 (ਸੋਮਵਾਰ) (ਸਵੇਰੇ 11:00 ਤੋਂ ਸ਼ਾਮ 03:00 ਵਜੇ ਤੱਕ) ਇਸ ਕੰਮ ਲਈ ਨਾਮਜ਼ਦ ਕੀਤੇ ਸਬੰਧਤ ਰਿਟਰਨਿੰਗ ਅਫ਼ਸਰਾਂ ਦੇ ਦਫ਼ਤਰਾਂ ਵਿੱਚ ਸ਼ੁਰੂ ਹੋਵੇਗੀ। ਨਾਮਜ਼ਦਗੀਆਂ ਭਰਨ ਦੀ ਆਖ਼ਰੀ ਮਿਤੀ 04 ਦਸੰਬਰ 20...
ਅਰਜੁਨਾ ਐਵਾਰਡੀ ਓਲੰਪਿਅਨ ਸਿਮਰਨਜੀਤ ਸਿੰਘ ਨੇ ਸੰਭਾਲਿਆ ਐਸ.ਡੀ.ਐਮ. ਪੱਟੀ ਅਤੇ ਭਿਖੀਵਿੰਡ ਦਾ ਚਾਰਜ

ਅਰਜੁਨਾ ਐਵਾਰਡੀ ਓਲੰਪਿਅਨ ਸਿਮਰਨਜੀਤ ਸਿੰਘ ਨੇ ਸੰਭਾਲਿਆ ਐਸ.ਡੀ.ਐਮ. ਪੱਟੀ ਅਤੇ ਭਿਖੀਵਿੰਡ ਦਾ ਚਾਰਜ

National, Politics, Punjab
ਤਰਨ ਤਾਰਨ, 29 ਨਵੰਬਰ  — ਅਰਜੁਨਾ ਐਵਾਰਡੀ (2024) ਅਤੇ ਟੋਕਿਓ ਓਲੰਪਿਕਸ ਦੇ ਕਾਂਸੀ ਤਮਗਾ ਜੇਤੂ ਸਿਮਰਨਜੀਤ ਸਿੰਘ ਨੇ ਜ਼ਿਲ੍ਹਾ ਤਰਨ ਤਾਰਨ ਦੇ ਪੱਟੀ ਅਤੇ ਭਿਖੀਵਿੰਡ ਵਿੱਚ ਸਬ-ਡਿਵਿਜ਼ਨਲ ਮੈਜਿਸਟ੍ਰੇਟ (ਐਸ.ਡੀ.ਐਮ.) ਵਜੋਂ ਚਾਰਜ ਸੰਭਾਲ ਲਿਆ ਹੈ। ਭਾਰਤੀ ਹਾਕੀ ਟੀਮ ਦੇ ਇਸ ਮਾਹਿਰ ਫਾਰਵਰਡ ਨੇ 2018 ਏਸ਼ੀਆਈ ਖੇਡਾਂ ਵਿੱਚ ਵੀ ਕਾਂਸੀ ਦਾ ਤਮਗਾ ਜਿੱਤਿਆ ਸੀ। ਟੋਕਿਓ ਓਲੰਪਿਕ 2020 ਵਿੱਚ ਕਾਮਯਾਬੀ ਤੋਂ ਬਾਅਦ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਪੀ.ਸੀ.ਐਸ. ਐਗਜ਼ਿਕਿਊਟਿਵ ਕਾਡਰ ਵਿੱਚ ਨਿਯੁਕਤੀ ਦਿੱਤੀ ਸੀ। ਵਿਸ਼ਵ ਪੱਧਰ 'ਤੇ ਭਾਰਤ ਦਾ ਮਾਣ ਵਧਾਉਣ ਤੋਂ ਬਾਅਦ ਹੁਣ ਸਿਮਰਨਜੀਤ ਸਿੰਘ ਉਹੀ ਸੇਵਾ ਭਾਵਨਾ, ਸਮਰਪਣ ਅਤੇ ਅਨੁਸ਼ਾਸਨ ਨਾਲ ਪੰਜਾਬ ਦੇ ਲੋਕਾਂ ਦੀ ਸੇਵਾ ਲਈ ਤਿਆਰ ਹਨ। ਓਲੰਪਿਅਨ ਤੋਂ ਪ੍ਰਸ਼ਾਸਕ ਬਣੇ ਸਿਮਰਨਜੀਤ ਸਿੰਘ ਨੇ ਨਵੀਂ ਜ਼ਿੰਮੇਵਾਰੀ ਸੰਭਾਲਣ ਉਪਰੰਤ ਕਿਹਾ ਕਿ ਉਹ ਆਪਣੀ ਨਿਯੁਕਤੀ ਲਈ ਬਹੁਤ ਉਤਸ਼ਾਹਿਤ ਹਨ ਅਤੇ ਪੱਟੀ ਤੇ ਭਿਖੀਵਿੰਡ ਦੇ ਲੋਕਾਂ ਦੇ ਵਿਕਾਸ ਅਤੇ ਭਲਾਈ ਲਈ ਪੂਰੇ ਮਨ ਨਾਲ ਕੰਮ ਕਰਨ ਲਈ ਵਚਨਬੱਧ ਹਨ।...
ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਜ਼ਿਲ੍ਹਾ ਚੋਣ ਅਫ਼ਸਰ

ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀਆਂ ਦੀਆਂ ਚੋਣਾਂ 14 ਦਸੰਬਰ ਨੂੰ ਹੋਣਗੀਆਂ: ਜ਼ਿਲ੍ਹਾ ਚੋਣ ਅਫ਼ਸਰ

National, Politics, Punjab
ਮਾਨਸਾ, 29 ਨਵੰਬਰ     ਰਾਜ ਚੋਣ ਕਮਿਸ਼ਨ ਵੱਲੋਂ ਬੀਤੇ ਕੱਲ੍ਹ ਸ਼ਾਮ ਨੂੰ ਰਾਜ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੇ ਮੈਂਬਰਾਂ ਦੀਆਂ ਆਮ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ।    ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ੍ਰੀਮਤੀ ਨਵਜੋਤ ਕੌਰ ਆਈ ਏ ਐੱਸ ਨੇ ਦੱਸਿਆ ਕਿ ਰਾਜ ਚੋਣ ਕਮਿਸ਼ਨ ਵੱਲੋਂ ਜਾਰੀ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਜ਼ਿਲ੍ਹਾ ਮਾਨਸਾ ਵਿੱਚ ਜ਼ਿਲ੍ਹਾ ਪ੍ਰੀਸ਼ਦ ਦੇ 11 ਜ਼ੋਨਾਂ ਅਤੇ 4 ਪੰਚਾਇਤ ਸੰਮਤੀਆਂ ਮਾਨਸਾ, ਸਰਦੂਲਗੜ੍ਹ, ਝੁਨੀਰ, ਬੁਢਲਾਡਾ ਦੇ 86 ਜ਼ੋਨਾਂ ਲਈ ਚੋਣਾਂ ਕਰਵਾਈਆਂ ਜਾਣਗੀਆਂ। ਇਹ ਚੋਣਾਂ ਬੈਲਟ ਪੇਪਰ ਰਾਹੀਂ ਕਰਵਾਈਆਂ ਜਾਣਗੀਆਂ। ਓਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਲਈ 1 ਦਸੰਬਰ 2025 ਨੂੰ ਨਾਮਜ਼ਦਗੀ ਪੱਤਰ ਭਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ। 4 ਦਸੰਬਰ ਤੱਕ ਨਾਮਜ਼ਦਗੀ ਪੱਤਰਾਂ ਦੀ ਆਖ਼ਰੀ ਮਿਤੀ ਨਿਰਧਾਰਤ ਕੀਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ 5 ਦਸੰਬਰ 2025 ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। 6 ਦਸੰਬਰ 2025 ਨੂੰ ਨਾਮਜਦਗੀ ਪੱਤਰ ਵਾਪਸ ਲ...
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਦਾ ਡਰੋਨ ਸ਼ੋਅ ਨੂੰ ਮਿਲਿਆ ਸੰਗਤਾਂ ਦਾ ਭਰਵਾ ਹੁੰਗਾਰਾ- ਹਰਜੋਤ ਸਿੰਘ ਬੈਂਸ

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਜੀਵਨ, ਫਲਸਫੇ ਅਤੇ ਲਾਸਾਨੀ ਸ਼ਹਾਦਤ ਨੂੰ ਦਰਸਾਉਦਾ ਡਰੋਨ ਸ਼ੋਅ ਨੂੰ ਮਿਲਿਆ ਸੰਗਤਾਂ ਦਾ ਭਰਵਾ ਹੁੰਗਾਰਾ- ਹਰਜੋਤ ਸਿੰਘ ਬੈਂਸ

National, Politics, Punjab
ਸ੍ਰੀ ਅਨੰਦਪੁਰ ਸਾਹਿਬ 29 ਨਵੰਬਰ: ਧੰਨ ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਨੂੰ ਦਰਸਾਉਂਦੇ ਡਰੋਨ ਸ਼ੋਅ ਨੂੰ ਸੰਗਤ ਵੱਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ। ਸ੍ਰ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਦੱਸਿਆ ਕਿ ਨੇ ਦੱਸਿਆ ਕਿ ਵਿਸ਼ੇਸ਼ ਤੌਰ 'ਤੇ ਤਿਆਰ ਕੀਤਾ ਇਹ ਵਿਲੱਖਣ ਡਰੋਨ ਸ਼ੋਅ ਹਰ ਰੋਜ਼ ਵਿਰਾਸਤ-ਏ-ਖਾਲਸਾ ਵਿਖੇ ਪ੍ਰਸਤੁਤ ਕੀਤਾ ਜਾ ਰਿਹਾ ਹੈ, ਜਿਸਨੂੰ ਦੇਖਣ ਲਈ ਹਜ਼ਾਰਾਂ ਸੰਗਤਾਂ ਰੋਜ਼ਾਨਾ ਪਹੁੰਚ ਰਹੀਆਂ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਕੁੱਲ 500 ਡਰੋਨ ਦੀ ਸਹਾਇਤਾ ਨਾਲ ਤਿਆਰ ਕੀਤੀ ਇਹ ਰੌਮਾਂਚਕ ਪ੍ਰਸਤੁਤੀ ਉੱਤਰੀ ਭਾਰਤ ਵਿੱਚ ਪਹਿਲੀ ਵਾਰ ਕਰਵਾਈ ਗਈ ਹੈ, ਜੋ ਗੁਰੂ ਸਾਹਿਬ ਦੇ ਜੀਵਨ ਦਰਸ਼ਨ, ਮਨੁੱਖਤਾ ਲਈ ਉਹਨਾਂ ਦੀ ਸਿੱਖਿਆ ਅਤੇ ਕੁਰਬਾਨੀ ਨੂੰ ਰੂਬਰੂ ਕਰਦੀ ਹੈ। ਸੰਗਤਾਂ ਡਰੋਨ ਰਾਹੀਂ ਆਕਾਸ਼ ਵਿੱਚ ਉਭਰ ਰਹੇ ਜ਼ਜਬਾਤੀ ਦ੍ਰਿਸ਼ਾਂ ਨੂੰ ਦੇਖ ਕੇ ਗੁਰੂ ਸਾਹਿਬ ਦੀ ਬੇਮਿਸਾਲ ਸ਼ਹਾਦਤ ਅੱਗੇ ਨਤਮਸਤਕ ਹੋ ਰਹੀਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ੍...