Friday, March 13
Shadow

Tag: latest news

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨ ਵਿੱਚ ਅਫ਼ਸਰ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਕੈਡਿਟ ਪਾਰਸਦੀਪ ਅਤੇ ਯੁਵਰਾਜ ਬਣੇ ਭਾਰਤੀ ਜਲ ਸੈਨ ਵਿੱਚ ਅਫ਼ਸਰ

National, Politics, Punjab
ਚੰਡੀਗੜ੍ਹ, 29 ਨਵੰਬਰ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਦੇ ਦੋ ਸਾਬਕਾ ਕੈਡਿਟਾਂ ਨੂੰ ਕੇਰਲਾ ਦੇ ਏਝੀਮਾਲਾ ਵਿਖੇ ਕਰਵਾਈ ਗਈ ਇੰਡੀਅਨ ਨੇਵਲ ਅਕੈਡਮੀ (ਆਈ.ਐਨ.ਏ.) ਦੀ ਪਾਸਿੰਗ ਆਊਟ ਪਰੇਡ (ਪੀ.ਓ.ਪੀ.) ਵਿੱਚ ਭਾਰਤੀ ਜਲ ਸੈਨਾ ਵਿੱਚ ਅਫਸਰ ਵਜੋਂ ਕਮਿਸ਼ਨ ਮਿਲਿਆ ਹੈ। ਇਸ ਪਰੇਡ ਦਾ ਨਿਰੀਖਣ ਚੀਫ਼ ਆਫ਼ ਡਿਫੈਂਸ ਸਟਾਫ ਜਨਰਲ ਅਨਿਲ ਚੌਹਾਨ, ਪੀ.ਵੀ.ਐਸ.ਐਮ., ਯੂ.ਵਾਈ.ਐਸ.ਐਮ,. ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ. ਵੱਲੋਂ ਕੀਤਾ ਗਿਆ। ਦੋਵੇਂ ਅਫਸਰ ਪਾਰਸਦੀਪ ਸਿੰਘ ਖੋਸਾ ਅਤੇ ਯੁਵਰਾਜ ਸਿੰਘ ਤੋਮਰ ਪੜ੍ਹੇ-ਲਿਖੇ ਪਿਛੋਕੜ ਨਾਲ ਸਬੰਧਤ ਹਨ। ਫਰੀਦਕੋਟ ਜ਼ਿਲ੍ਹੇ ਦਾ ਰਹਿਣ ਵਾਲੇ ਪਾਰਸਦੀਪ ਸਿੰਘ ਖੋਸਾ ਦੀ ਮਾਤਾ ਜੀ.ਜੀ.ਐਸ. ਖਾਲਸਾ ਸਕੂਲ, ਭਲੂਰ ਦੇ ਪ੍ਰਿੰਸੀਪਲ ਹਨ ਅਤੇ ਉਸਦੇ ਪਿਤਾ ਗੁਰੂ ਨਾਨਕ ਮਿਸ਼ਨ ਗਰਲਜ਼ ਕਾਲਜ, ਬਾਘਾਪੁਰਾਣਾ ਦੇ ਡਾਇਰੈਕਟਰ ਹਨ। ਜਲੰਧਰ ਦਾ ਰਹਿਣ ਵਾਲਾ ਯੁਵਰਾਜ ਸਿੰਘ ਤੋਮਰ ਵੀ ਇੱਕ ਪੜ੍ਹੇ-ਲਿਖੇ ਪਰਿਵਾਰ ਨਾਲ ਸਬੰਧ ਰੱਖਦਾ ਹੈ। ਉਸਦੇ ਪਿਤਾ ਡਲਹੌਜ਼ੀ ਪਬਲਿਕ ਸਕੂਲ ਦੇ ਪ੍ਰਿੰਸੀਪਲ ਹਨ, ਅਤੇ ਉਸਦੀ ਮਾਤਾ ਉਸੇ ਸਕੂਲ ਵਿ...
ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਫੈਸਟੀਵਲ 30 ਨਵੰਬਰ ਤੋਂ ਅੰਮ੍ਰਿਤਸਰ ‘ਚ: ਚੇਅਰਮੈਨ ਪਰਮਿੰਦਰ ਸਿੰਘ ਗੋਲਡੀ

ਪੰਜਾਬ ਰਾਜ ਅੰਤਰ ਯੂਨੀਵਰਸਿਟੀ ਯੁਵਕ ਫੈਸਟੀਵਲ 30 ਨਵੰਬਰ ਤੋਂ ਅੰਮ੍ਰਿਤਸਰ ‘ਚ: ਚੇਅਰਮੈਨ ਪਰਮਿੰਦਰ ਸਿੰਘ ਗੋਲਡੀ

National, Politics, Punjab
ਚੰਡੀਗੜ੍ਹ, 29 ਨਵੰਬਰ, ਪੰਜਾਬ ਸਰਕਾਰ ਵੱਲੋਂ ਪੰਜਾਬ ਰਾਜ ਅੰਤਰ-ਯੂਨੀਵਰਸਿਟੀ ਯੁਵਕ ਮੇਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਿਖੇ 30 ਨਵੰਬਰ ਤੋਂ 3 ਦਸੰਬਰ ਤੱਕ ਕਰਵਾਇਆ ਜਾ ਰਿਹਾ ਹੈ ਜਿਸ ਵਿੱਚ ਰਾਜ ਭਰ ਦੀਆਂ 32 ਯੂਨੀਵਰਸਿਟੀਆਂ ਤੋਂ 2500 ਤੋਂ ਵੱਧ ਵਿਦਿਆਰਥੀ ਸੱਭਿਆਚਾਰਕ, ਕਲਾਤਮਕ, ਗਾਇਨ, ਡਾਂਸ ਆਦਿ ਵਰਗਾਂ ਦੇ ਜੋਸ਼ੀਲੇ ਮੁਕਾਬਲਿਆਂ ਵਿੱਚ ਆਪਣੀ ਪ੍ਰਤਿਭਾ ਦਿਖਾਉਣਗੇ। ਪੰਜਾਬ ਯੁਵਕ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਨੇ ਇਹ ਜਾਣਕਾਰੀ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਯੁਵਕ ਸੇਵਾਵਾਂ ਵਿਭਾਗ ਦੇ ਡਿਪਟੀ ਡਾਇਰੈਕਟਰ ਕੁਲਵਿੰਦਰ ਸਿੰਘ ਅਤੇ ਬੋਰਡ ਦੇ ਮੈਂਬਰ ਸੰਜੀਵ ਚੌਧਰੀ ਅਤੇ ਨਵਲਦੀਪ ਸਿੰਘ ਵੀ ਹਾਜ਼ਰ ਸਨ। ਉਨ੍ਹਾਂ ਦੱਸਿਆ ਕਿ ਇਸ ਯੂਥ ਫੈਸਟੀਵਲ ਵਿੱਚ ਵੱਖ-ਵੱਖ ਤਰ੍ਹਾਂ ਦੀਆਂ 51 ਸੱਭਿਆਚਾਰਕ, ਸੰਗੀਤਕ ਅਤੇ ਕਲਾਤਮਕ ਸਰਗਰਮੀਆਂ ਸ਼ਾਮਲ ਕੀਤੀਆਂ ਗਈਆਂ ਹਨ ਅਤੇ ਇਸ ਰਾਜ ਪੱਧਰ ਦੇ ਫੈਸਟੀਵਲ ਵਿੱਚ ਪਹਿਲੀ ਵਾਰ ਸਿੱਖ ਜੰਗਜੂ ਕਲਾ ਗੱਤਕਾ ਵੀ ਸ਼ਾਮਲ ਕੀਤਾ ਗਿਆ ਹੈ। ਇੱਥੇ ਵੱਖ-ਵੱਖ ਯੂਨੀਵਰਸਿਟੀਆਂ ਦ...
ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐਚ.ਈ. ਪ੍ਰੋ: ਕਵਾਸੀ ਓਬਿਰੀ-ਡਾਂਸੋ ਨੂੰ ਹਰਪ੍ਰੀਤ ਸੰਧੂ ਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ ਭੇਟ

National, Politics, Punjab
ਚੰਡੀਗੜ੍ਹ/ਨਵੀਂ ਦਿੱਲੀ, 29 ਨਵੰਬਰ : ਘਾਨਾ ਨਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤੀ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੱਕ ਮਿਸਾਲੀ ਕਦਮ ਵਿੱਚ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ, ਹਰਪ੍ਰੀਤ ਸੰਧੂ ਨੇ ਭਾਰਤ ਵਿੱਚ ਘਾਨਾ ਦੇ ਨਵ-ਨਿਯੁਕਤ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨਾਲ ਘਾਨਾ ਹਾਈ ਕਮਿਸ਼ਨ, ਨਵੀਂ ਦਿੱਲੀ ਵਿਖੇ ਇੱਕ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੁਸਤਕ, ਨੌਵੇਂ ਸਿੱਖ ਗੁਰੂ ਨਾਲ ਸਬੰਧਿਤ ਇਤਿਹਾਸਕ ਅਸਥਾਨਾਂ ਨੂੰ ਦਰਸਾਉਂਦੀ ਪਾਵਨ ਵਿਜ਼ੂਅਲ ਸਾਹਿਤ ਦਾ ਸੈੱਟ, ਪੰਜਾਬੀ ਵਰਣਮਾਲਾ ਨਾਲ ਸਜਾਈ ਇੱਕ ਰਵਾਇਤੀ ਸ਼ਾਲ ਅਤੇ ਪੰਜਾਬ ਦੇ ਅਮੀਰ ਸੱਭਿਆਚਾਰ ਨੂੰ ਦਰਸਾਉਂਦੀ ਵਿਰਾਸਤੀ ਤਲਵਾਰ ਭੇਟ ਕੀਤੀ, ਜੋ ਘਾਨਾ ਅਤੇ ਪੰਜਾਬ ਦਰਮਿਆਨ ਆਲਮੀ ਪੱਧਰ ‘ਤੇ ਸੱਭਿਆਚਾਰਕ ਸਬੰਧਾਂ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਹੈ। ਭਾਰਤ ਵਿੱਚ ਘਾਨਾ ਦੇ ਹਾਈ ਕਮਿਸ਼ਨਰ ਐੱਚ.ਈ. ਪ੍ਰੋ. ਕਵਾਸੀ ਓਬਰੀ-ਡਾਂਸੋ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰ ਹਰਪ੍ਰੀਤ ਸੰਧੂ ਵੱਲੋਂ ਘਾਨਾ ਹਾਈ ਕਮਿਸ਼...
ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਰਕਾਰ ਤਿਆਰ: ਮੁੱਖ ਮੰਤਰੀ

ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਲਈ ਸਰਕਾਰ ਤਿਆਰ: ਮੁੱਖ ਮੰਤਰੀ

National, Politics, Punjab
ਚੰਡੀਗੜ੍ਹ, 29 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 16,209 ਕਰੋੜ ਰੁਪਏ ਦੀ ਕੁੱਲ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦੇ ਨਿਰਮਾਣ ਦੇ ਟੀਚੇ ਨਾਲ ਸੂਬੇ ਦੇ ਇਤਿਹਾਸ ਵਿੱਚ ਸਭ ਤੋਂ ਵੱਡਾ ਸੜਕ ਨਿਰਮਾਣ ਕਾਰਜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਅਗਲੇ ਸਾਲ ਦੇ ਅੰਤ ਤੱਕ ਪੰਜਾਬ ਦੇ ਸਾਰੇ ਪਿੰਡਾਂ, ਕਸਬਿਆਂ ਤੇ ਸ਼ਹਿਰਾਂ ਵਿੱਚ ਕੁੱਲ 16209 ਕਰੋੜ ਰੁਪਏ ਦੀ ਲਾਗਤ ਨਾਲ 44,920 ਕਿਲੋਮੀਟਰ ਸੜਕਾਂ ਦਾ ਨਿਰਮਾਣ ਕਾਰਜ ਨੇਪਰੇ ਚਾੜ੍ਹਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਵਿੱਚ ਵਿਸ਼ਵ ਪੱਧਰੀ ਮਾਪਦੰਡ ਅਤੇ ਸੁਰੱਖਿਆ ਨਿਯਮ ਯਕੀਨੀ ਬਣਾਉਣ ਲਈ ਸੜਕਾਂ ਦੇ ਨਿਰਮਾਣ ਨਾਲ ਇਨ੍ਹਾਂ ਦੀ ਪੰਜ ਸਾਲ ਦੀ ਸਾਂਭ-ਸੰਭਾਲ ਦੀ ਸ਼ਰਤ ਜੋੜੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਵਿੱਚ ਆਵਾਜਾਈ ਸੁਚਾਰੂ ਹੋਵੇਗੀ ਅਤੇ ਪੇਂਡੂ ਬੁਨਿਆਦੀ ਢਾਂਚੇ ਨੂੰ ਹੁਲਾਰਾ ਮਿਲੇਗਾ। ਮੁੱਖ ਮੰਤਰੀ ਨੇ ਦੱਸਿਆ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਕੁੱਲ 4092 ਕਰੋੜ ਰੁਪਏ ਦੀ ਲਾਗਤ ਨਾਲ 19,373 ਕ...
‘ਯੁੱਧ ਨਸ਼ਿਆਂ ਵਿਰੁੱਧ’: 273ਵੇਂ ਦਿਨ, ਪੰਜਾਬ ਪੁਲਿਸ ਵੱਲੋਂ 67 ਨਸ਼ਾ ਤਸਕਰ ਗ੍ਰਿਫ਼ਤਾਰ

‘ਯੁੱਧ ਨਸ਼ਿਆਂ ਵਿਰੁੱਧ’: 273ਵੇਂ ਦਿਨ, ਪੰਜਾਬ ਪੁਲਿਸ ਵੱਲੋਂ 67 ਨਸ਼ਾ ਤਸਕਰ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ, 29 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 273ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 334 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 52 ਐਫਆਈਆਰਜ਼ ਦਰਜ ਕਰਕੇ 67 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 273 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 38,509 ਹੋ ਗਈ ਹੈ। ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 237 ਗ੍ਰਾਮ ਹੈਰੋਇਨ, 100 ਗ੍ਰਾਮ ਅਫੀਮ, 481 ਨਸ਼ੀਲੀਆਂ ਗੋਲੀਆਂ ਅਤੇ 1960 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂ...
ਵਿਧਾਇਕ ਚੱਢਾ ਨੇ 55.29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਘਨੌਲੀ ਤੇ ਮੀਆਂਪੁਰ ਦੇ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਚੱਢਾ ਨੇ 55.29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਘਨੌਲੀ ਤੇ ਮੀਆਂਪੁਰ ਦੇ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ

National, Politics, Punjab
ਰੂਪਨਗਰ, 28 ਨਵੰਬਰ: ਹਲਕਾ ਰੂਪਨਗਰ ਤੋਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਵੱਲੋਂ ਅੱਜ 55.29 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਿੰਡ ਘਨੌਲੀ ਅਤੇ ਮੀਆਂਪੁਰ ਦੇ ਖੇਡ ਸਟੇਡੀਅਮਾਂ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਕੁਮਾਰ ਚੱਢਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 1,194 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਭਰ ਵਿੱਚ 3000 ਤੋਂ ਵੱਧ ਅਤਿ-ਆਧੁਨਿਕ ਸਟੇਡੀਅਮ ਬਣਾਉਣ ਦੇ ਇਤਿਹਾਸਕ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ ਹੈ, ਇਹ ਪਹਿਲਕਦਮੀ ਰੰਗਲਾ ਪੰਜਾਬ ਬਣਾਉਣ ਅਤੇ ਰਾਜ ਦੇ ਨੌਜਵਾਨਾਂ ਨੂੰ ਖੇਡਾਂ ਅਤੇ ਅਨੁਸ਼ਾਸਨ ਰਾਹੀਂ ਨਸ਼ਿਆਂ ਵਿਰੁੱਧ ਲੜਨ ਲਈ ਸਸ਼ਕਤ ਬਣਾਉਣ ਵੱਲ ਇੱਕ ਫੈਸਲਾਕੁੰਨ ਕਦਮ ਹੈ। ਉਨ੍ਹਾਂ ਕਿਹਾ ਕਿ ਇਹ ਸਟੇਡੀਅਮ ਖਿਡਾਰੀਆਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਅਤੇ ਸੂਬੇ ਦਾ ਨਾਮ ਰੌਸ਼ਨ ਕਰਨ ਲਈ ਵਧੀਆ ਮੌਕਾ ਪ੍ਰਦਾਨ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ "ਹਰ ਪਿੰਡ ਖੇਡ ਮੈਦਾਨ" ਮੁਹਿੰਮ ਨੂੰ ਮਿਸ਼ਨ ਦੇ ਰੂਪ ਵਿ...
ਪੰਜਾਬ ਸਖੀ ਸ਼ਕਤੀ ਮੇਲੇ ‘ਚ ਜੋਗੀਆਂ ਦੀ ਬੀਨ ਬਣੀ ਆਕਰਸ਼ਣ ਦਾ ਕੇਂਦਰ

ਪੰਜਾਬ ਸਖੀ ਸ਼ਕਤੀ ਮੇਲੇ ‘ਚ ਜੋਗੀਆਂ ਦੀ ਬੀਨ ਬਣੀ ਆਕਰਸ਼ਣ ਦਾ ਕੇਂਦਰ

National, Politics, Punjab
ਸੰਗਰੂਰ, 28 ਨਵੰਬਰ: ਸੰਗਰੂਰ ਦੇ ਰਣਬੀਰ ਕਾਲਜ ਵਿਚ ਸਜਿਆ ਪੰਜਾਬ ਸਖੀ ਸ਼ਕਤੀ ਮੇਲਾ ਹੁਣ ਆਪਣੇ ਪੂਰੇ ਜੋਬਨ 'ਤੇ ਪੁੱਜ ਚੁੱਕਾ ਹੈ। ਜਿਥੇ ਰੋਜ਼ਾਨਾ ਇਸ ਮੇਲੇ 'ਚ ਵੱਡੀ ਗਿਣਤੀ ਲੋਕਾਂ ਵੱਲੋਂ ਖਰੀਦੋ ਫਰੋਖ਼ਤ ਕੀਤੀ ਜਾ ਰਹੀ ਹੈ, ਉਥੇ ਹੀ ਸਟੇਜ ’ਤੇ ਚੱਲ ਰਹੀਆਂ ਸਭਿਆਚਾਰਕ ਪੇਸ਼ਕਾਰੀਆਂ ਰਾਹੀ ਮੇਲੇ ’ਚ ਆਉਣ ਵਾਲੇ ਹਜ਼ਾਰਾਂ ਮੇਲੀਆਂ ਦਾ ਮਨੋਰੰਜਨ ਕੀਤਾ ਜਾ ਰਿਹਾ ਹੈ। ਸਟੇਜ ਤੋਂ ਵੱਖ ਮੈਦਾਨ ਵਿੱਚ ਬੀਨ ਜੋਗੀ ਆਪਣੇ ਫਨ ਦਾ ਮੁਜ਼ਾਹਰਾ ਕਰਕੇ ਮੇਲੀਆਂ ਨੂੰ ਆਪਣੇ ਵੱਲ ਕੀਲ ਰਹੇ ਹਨ। ਇਸ ਮੇਲੇ ਦੇ ਨੋਡਲ ਅਫ਼ਸਰ ਤੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਸੁਖਚੈਨ ਸਿੰਘ ਨੇ ਦੱਸਿਆ ਕਿ ਉੱਤਰ ਖੇਤਰੀ ਸਭਿਆਚਾਰ ਕੇਂਦਰ ਵੱਲੋਂ ਮੇਲੇ ਵਿੱਚ ਭੇਜੇ ਹੋਰਨਾਂ ਰਾਜਾਂ ਦੇ 20 ਦੇ ਕਰੀਬ ਕਲਾਕਾਰ ਆਪਣੀਆਂ ਪੇਸ਼ਕਾਰੀਆਂ ਦੇ ਰਹੇ ਹਨ। ਇਸ ਤੋਂ ਇਲਾਵਾ ਸੰਗਰੂਰ ਜ਼ਿਲ੍ਹੇ ਦੇ ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਵੀ ਵੱਖ ਵੱਖ ਪੇਸ਼ਕਾਰੀਆਂ ਨਾਲ ਮੇਲੇ ’ਚ ਸਮਾਂ ਬੰਨ੍ਹਿਆਂ ਜਾ ਰਿਹਾ ਹੈ ਅਤੇ ਸ਼ਾਮ ਸਮੇਂ ਪੰਜਾਬੀ ਦੇ ਨਾਮਵਰ ਕਲਾਕਾਰਾਂ ਵੱਲੋਂ ਸੱਭਿਆਚਾਰਕ ਪੇਸ਼ਕਾਰੀਆਂ ਕੀਤੀਆਂ ਜਾਂਦੀਆਂ ਹਨ। ਹਰਿਆਣਾ ਤੋਂ ਆਈ ਬੀਨ...
69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਬਾਕਸਿੰਗ) ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ੁਰੂ

69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ (ਬਾਕਸਿੰਗ) ਸੁਨਾਮ ਊਧਮ ਸਿੰਘ ਵਾਲਾ ਵਿਖੇ ਸ਼ੁਰੂ

National, Politics, Punjab
ਸੁਨਾਮ ਊਧਮ ਸਿੰਘ ਵਾਲਾ, 28 ਨਵੰਬਰ (000) - 69ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਬਾਕਸਿੰਗ ਖੇਡਾਂ (ਅੰਡਰ 19 ਸਾਲ ਲਕੜੀਆਂ) ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਪੀਰਾਂ ਵਾਲਾ ਗੇਟ, ਸੁਨਾਮ ਵਿਖੇ ਸ਼ੁਰੂ ਹੋਈਆਂ। ਇਹਨਾਂ ਖੇਡਾਂ ਦਾ ਉਦਘਾਟਨ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਕੀਤਾ। ਖੇਡ ਪ੍ਰਬੰਧਕਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਖੇਡਾਂ ਵਿੱਚ 20 ਜ਼ਿਲ੍ਹਿਆਂ ਵਿੱਚੋਂ ਲਗਭਗ 180 ਖਿਡਾਰਨਾਂ ਭਾਗ ਲੈਣ ਜਾ ਰਹੀਆਂ ਹਨ। ਇਹਨਾਂ ਖਿਡਾਰਨਾਂ ਦੇ ਰਹਿਣ ਅਤੇ ਖਾਣ ਪੀਣ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਸਕੂਲ ਸਿੱਖਿਆ ਵਿਭਾਗ ਵੱਲੋਂ ਆਯੋਜਿਤ ਕੀਤੀਆਂ ਜਾ ਰਹੀਆਂ ਇਹਨਾਂ ਖੇਡਾਂ ਨੂੰ ਸਫਲਤਾਪੂਰਵਕ ਨੇਪਰੇ ਚਾੜਨ ਲਈ ਸੰਬੰਧਤ ਵਿਭਾਗਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਉਦਘਾਟਨ ਕਰਨ ਉਪਰੰਤ ਖਿਡਾਰਨਾਂ ਨੂੰ ਸੰਬੋਧਨ ਕਰਦਿਆਂ ਸ਼੍ਰੀ ਅਮਨ ਅਰੋੜਾ ਨੇ ਕਿਹਾ ਕਿ ਖੇਡਾਂ ਜਿੱਥੇ ਸਾਨੂੰ ਤੰਦਰੁਸਤ ਅਤੇ ਫੁਰਤੀਲਾ ਰੱਖਦੀਆਂ ਹਨ ਉਥੇ ਹੀ ਸੁਚੱਜੀ ਜੀਵਨ ਜਾਂਚ ਅਤੇ ਅਨੁਸਾਸ਼ਨ ਵੀ ਸਿਖਾਉਂਦੀਆਂ ਹਨ। ਉਹਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਖੇਡਾਂ ਨੂੰ ਆ...
ਆਰ. ਜੇ.ਕ੍ਰੀਏਟਰਜ਼ ਵਖਰਾ ਸਵੈਗ ਅਤੇ ਸਿਟੀ ਗਰੁੱਪ ਐਚ.ਡੀ.ਸੀ.ਏ ਦੇ ਨਾਲ ਮਿਲ ਕੇ ਹੁਸ਼ਿਆਰਪੁਰ ਨੂੰ ਸਿਹਤਮੰਦ ਕਰਨਗੇ

ਆਰ. ਜੇ.ਕ੍ਰੀਏਟਰਜ਼ ਵਖਰਾ ਸਵੈਗ ਅਤੇ ਸਿਟੀ ਗਰੁੱਪ ਐਚ.ਡੀ.ਸੀ.ਏ ਦੇ ਨਾਲ ਮਿਲ ਕੇ ਹੁਸ਼ਿਆਰਪੁਰ ਨੂੰ ਸਿਹਤਮੰਦ ਕਰਨਗੇ

National, Politics, Punjab
ਹੁਸ਼ਿਆਰਪੁਰ:() ਆਰ.ਜੇ ਕ੍ਰੀਏਟਰਜ਼ ਵਖਰਾ ਸਵੈਗ ਦਸੰਬਰ ਮਹੀਨੇ ਵਿੱਚ ਹੁਸ਼ਿਆਰਪੁਰ ਦੇ ਵਿਕਾਸ ਲਈ ਇੱਕ ਯੂਨੀਕ ਬਿਜ਼ਨਸ ਐਗਜ਼ਿਬਿਸ਼ਨ ਦਾ ਆਯੋਜਨ ਕਰ ਰਿਹਾ ਹੈ। ਉਹੀ ਕੰਪਨੀ ਵੱਲੋਂ ਸਿਟੀ ਗਰੁੱਪ ਆਫ਼ ਐਜੂਕੇਸ਼ਨ ਜਲੰਧਰ ਅਤੇ ਸਿਟੀ ਗਰੁੱਪ ਸਿਟੀ ਹੁਸ਼ਿਆਰਪੁਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ ਮਿਲ ਕੇ 30 ਨਵੰਬਰ ਨੂੰ ਹੁਸ਼ਿਆਰਪੁਰ ਵਿੱਚ ‘ਖੇਡਾਂ ਅਤੇ ਯੋਗ’ ਰਾਹੀਂ ਸਿਹਤਮੰਦ ਹੁਸ਼ਿਆਰਪੁਰ ਦਾ ਸੁਨੇਹਾ ਦੇਣ ਲਈ ਇੱਕ ਅਨੋਖਾ ਉਪਰਾਲਾ ਕੀਤਾ ਗਿਆ ਹੈ। ਸਵੇਰੇ 7 ਵਜੇ ਤੋਂ 9 ਵਜੇ ਤੱਕ ਵੀਕੈਂਡ ਆਫ਼ ਵੈਲਨੈੱਸ ਨਾਮ ਦਾ ਇੱਕ ਸ਼ਾਨਦਾਰ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਸਾਂਸਦ ਡਾ. ਰਾਜਕੁਮਾਰ, ਵਿਧਾਇਕ ਬ੍ਰਹਮ ਸ਼ੰਕਰ ਜਿੰਪਾ, ਡਾ. ਇਸ਼ਾਂਕ, ਮੇਅਰ ਸੁਰਿੰਦਰ ਕੁਮਾਰ, ਡਿਪਟੀ ਕਮਿਸ਼ਨਰ  ਆਸ਼ਿਕਾ ਜੈਨ, ਜ਼ਿਲ੍ਹਾ ਪੁਲਿਸ ਮੁਖੀ ਸੰਦੀਪ ਕੁਮਾਰ ਮਲਿਕ, ਐਸ.ਪੀ. ਹੈੱਡਕੁਆਰਟਰ ਨਵਨੀਤ ਕੌਰ, ਵਧੀਕ ਡਿਪਟੀ ਕਮਿਸ਼ਨਰ  ਨਿਕਾਸ਼ ਕੁਮਾਰ ਖ਼ਾਸ ਤੌਰ 'ਤੇ ਸ਼ਾਮਲ ਹੋਣਗੇ। ਇਸ ਇਵੈਂਟ ਦੀ ਤਿਆਰੀ ਵਿੱਚ ਸੰਬੰਧਿਤ ਆਰ.ਜੇ ਕ੍ਰੀਏਟਰ ਦੀ ਤਰਫ਼ੋਂ ਡਾ. ਪੰਕਜ, ਸ਼ਿਵ, ਰੇਣੂ ਕੌਰ ਅਤੇ CT ਯੂਨੀਵਰਸਿਟੀ ਤੋਂ ਡਾਇਰੈਕਟਰ...
ਪੰਜਾਬ ਸਰਕਾਰ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2025 ਰਾਹੀਂ ਵਿਆਪਕ ਸੁਧਾਰ ਪੇਸ਼ ਕੀਤੇ: ਸੰਜੀਵ ਅਰੋੜਾ

ਪੰਜਾਬ ਸਰਕਾਰ ਨੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2025 ਰਾਹੀਂ ਵਿਆਪਕ ਸੁਧਾਰ ਪੇਸ਼ ਕੀਤੇ: ਸੰਜੀਵ ਅਰੋੜਾ

National, Politics, Punjab
ਚੰਡੀਗੜ੍ਹ, 28 ਨਵੰਬਰ 2025: ਪੰਜਾਬ ਵਿੱਚ ਚੱਲ ਰਹੀਆਂ ਸੁਸਾਇਟੀਆਂ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਂਦਿਆਂ ਇਨ੍ਹਾਂ ਦੀ ਕਾਰਜ-ਕੁਸ਼ਲਤਾ ਵਿੱਚ ਵਾਧੇ ਦੇ ਉਦੇਸ਼ ਨਾਲ ਇੱਕ ਵੱਡੇ ਪ੍ਰਸ਼ਾਸਨਿਕ ਸੁਧਾਰ ਤਹਿਤ ਪੰਜਾਬ ਸਰਕਾਰ ਨੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ 1860 ਦੇ ਪੁਰਾਣੇ ਸੁਸਾਇਟੀਜ਼ ਐਕਟ ਵਿੱਚ ਸੋਧ ਕਰਕੇ ਸੁਸਾਇਟੀਜ਼ ਰਜਿਸਟ੍ਰੇਸ਼ਨ (ਪੰਜਾਬ ਸੋਧ) ਐਕਟ, 2025 ਪੇਸ਼ ਕੀਤਾ ਹੈ। ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਨਵਾਂ ਕਾਨੂੰਨ ਇਨ੍ਹਾਂ ਸੁਸਾਇਟੀਆਂ ਖਾਸ ਕਰਕੇ ਸਿਹਤ, ਸਿੱਖਿਆ, ਖੇਡਾਂ, ਸਮਾਜ ਭਲਾਈ ਅਤੇ ਚੈਰੀਟੇਬਲ ਗਤੀਵਿਧੀਆਂ ਵਿੱਚ ਸ਼ਾਮਲ ਸੁਸਾਇਟੀਆਂ ਨੂੰ ਨੂੰ ਨਿਯੰਤਰਿਤ ਕਰਨ ਵਾਲੇ ਰੈਗੂਲੇਟਰੀ ਢਾਂਚੇ ਨੂੰ ਆਧੁਨਿਕ ਬਣਾਉਂਦਾ ਹੈ। ਇਹ ਸੋਧਾਂ ਸਾਰੀਆਂ ਸੁਸਾਇਟੀਆਂ ਨੂੰ ਇੱਕ ਸਮਾਨ, ਪਾਰਦਰਸ਼ੀ ਸ਼ਾਸਨ ਦੇ ਅਧੀਨ ਲਿਆ ਕੇ ਜਨਤਕ ਫੰਡਾਂ ਅਤੇ ਕਰ-ਮੁਕਤ ਸਰੋਤਾਂ ਦੀ ਜ਼ਿੰਮੇਵਾਰ ਵਰਤੋਂ ਨੂੰ ਯਕੀਨੀ ਬਣਾਉਂਦੀਆਂ ਹਨ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ...