ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ: ਨਰਿੰਦਰ ਕੌਰ ਭਰਾਜ
ਸੰਗਰੂਰ, 09 ਜੂਨ- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਨਾਲ ਵਿਧਾਇਕ ਸੰਗਰੂਰ ਨਰਿੰਦਰ ਕੌਰ ਭਰਾਜ ਨੇ ਅੱਜ ਸ਼੍ਰੀ ਕਾਲਾ ਮਾਤਾ ਮੰਦਰ ਦੇ ਹਾਲ ਵਿਖੇ ਪਿੰਡਾਂ ਦੇ ਸਰਪੰਚਾਂ, ਪੰਚਾਂ, ਲੈਵਲ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ, ਮੁਹਿੰਮ ਦੇ ਕੋਆਰਡੀਨੇਟਰਾਂ ਅਤੇ ਸਮਾਜ ਦੇ ਵੱਖ-ਵੱਖ ਵਰਗਾਂ ਦੇ ਆਗੂਆਂ ਨਾਲ ਸਮੀਖਿਆ ਮੀਟਿੰਗ ਕੀਤੀ।
ਇਸ ਮੌਕੇ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾ ਨੇ ਦੱਸਿਆ ਕਿ ਨਸ਼ਿਆਂ ਦੀ ਖਾਤਮੇ ਹਿੱਤ ਇੱਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ ਅਤੇ ਨਸ਼ਿਆਂ ਖਿਲਾਫ ਜਾਗਰੂਕਤਾ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਲੈਣ ਲਈ ਪਿੰਡਾਂ ਤੇ ਸ਼ਹਿਰਾਂ ਲਈ ਈ-ਰਿਕਸ਼ਾ ਚਲਾਏ ਗਏ ਹਨ। ਇਸ ਤਹਿਤ ਸੰਗਰੂਰ ਵਿਖੇ 155 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਤੇ ਇਹਨਾਂ ਵਿੱਚੋਂ ਤਫਤੀਸ਼ ਉਪਰੰਤ 22 ਵਿਅਕਤੀਆਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ। ਪੰਜਾਬ ਸਰਕਾਰ ਨੇ ਕਰੀਬ 90 ਹਜ਼ਾਰ ਵਿਅਕਤੀਆਂ, ਜੋ ਕਿ ਨਸ਼ਾ ਪੀੜਤ ਸਨ, ਦਾ ਇਲਾਜ ਵੀ ਕਰਵਾਇਆ ਹੈ। ਕਰੀਬ 60 ਹਜਾਰ ਨਸ਼ਾ ਤਸਕਰਾਂ ਖਿਲਾਫ ਕਾਨੂੰਨੀ ਕਾਰਵਾ...








