Thursday, March 12
Shadow

Tag: latest news

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਚਾਰ ਗੋਲਕ ਪਿਸਤੌਲਾਂ ਸਮੇਤ ਦੋ ਕਾਬੂ

ਫਿਰੋਜ਼ਪੁਰ ਵਿੱਚ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; ਚਾਰ ਗੋਲਕ ਪਿਸਤੌਲਾਂ ਸਮੇਤ ਦੋ ਕਾਬੂ

Crime, National, Politics, Punjab
ਚੰਡੀਗੜ੍ਹ/ਫਿਰੋਜ਼ਪੁਰ, 11 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਖੁਫੀਆ ਜਾਣਕਾਰੀ ‘ਤੇ ਕਾਰਵਾਈ ਕਰਦਿਆਂ ਫਿਰੋਜ਼ਪੁਰ ਪੁਲਿਸ ਨੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦੇ ਦੋ ਕਾਰਕੁਨਾਂ ਨੂੰ ਚਾਰ 9 ਐਮਐਮ ਗਲੌਕ ਪਿਸਤੌਲਾਂ, ਚਾਰ ਮੈਗਜ਼ੀਨਾਂ ਅਤੇ ਚਾਰ ਜ਼ਿੰਦਾ ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰੀ ਵਾਸੀ ਪਿੰਡ ਰੁਹੇਲਾ ਹਾਜ਼ੀ, ਫਿਰੋਜ਼ਪੁਰ ਅਤੇ ਵਿਕਰਮਜੀਤ ਸਿੰਘ ਉਰਫ਼ ਵਿੱਕੀ ਵਾਸੀ ਜਲਾਲਾਬਾਦ, ਫਾਜ਼ਿਲਕਾ ਵਜੋਂ ਹੋਈ ਹੈ। ਹਥਿਆਰ ਬਰਾਮਦ ਕਰਨ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦਾ ਹੀਰੋ ਡੀਲਕਸ ਮੋਟਰਸਾਈਕਲ (ਪੀਬੀ 05 ਏਕੇ 9761) ਜਿਸ 'ਤੇ ਉਹ ਸਵਾਰ ਸਨ, ਵੀ ਜ਼ਬਤ ਕਰ ਲਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ...
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਪੰਜਾਬ ਦੇ 35 ਹਜ਼ਾਰ ਸਕੂਲਾਂ ਵਿੱਚ ਨੌਵੇਂ ਪਾਤਸ਼ਾਹ ਦੀਆਂ ਮਹਾਨ ਸਿੱਖਿਆਵਾਂ ਦਾ ਪਾਸਾਰ

National, Politics, Punjab
ਚੰਡੀਗੜ੍ਹ, 11 ਨਵੰਬਰ: ਇਤਿਹਾਸਕ ਅਤੇ ਅਧਿਆਤਮਿਕ ਮਾਹੌਲ ਵਿੱਚ ਰੰਗੇ ਸੂਬੇ ਦੇ 35,000 ਤੋਂ ਵੱਧ ਸਕੂਲਾਂ ਨੇ ਅੱਜ ਵਿਸ਼ੇਸ਼ ਸਵੇਰ ਦੀਆਂ ਸਭਾਵਾਂ ਕਰਵਾਈਆਂ, ਜਿਨ੍ਹਾਂ ਵਿੱਚ 70 ਲੱਖ ਵਿਦਿਆਰਥੀਆਂ ਨੂੰ 15-ਦਿਨਾਂ ਸਿੱਖਿਆ ਪ੍ਰੋਗਰਾਮ ਤਹਿਤ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਜੀਵਨ, ਲਾਸਾਨੀ ਸ਼ਹਾਦਤ ਅਤੇ ਸਿੱਖਿਆਵਾਂ ਬਾਰੇ ਜਾਣੂ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਸਾਰੇ ਸਿੱਖਿਆ ਬੋਰਡਾਂ ਨਾਲ ਸਬੰਧਤ ਸੂਬੇ ਭਰ ਦੇ ਸਾਰੇ ਸਕੂਲਾਂ (ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ) ਵਿੱਚ ਨਰਸਰੀ ਤੋਂ ਲੈ ਕੇ 12ਵੀਂ ਜਮਾਤ ਤੱਕ ਇਹ ਲਾਜ਼ਮੀ ਸਿੱਖਿਆ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਤਾਂ ਜੋ ਵਿਦਿਆਰਥੀਆਂ ਵਿੱਚ ਹੱਕ-ਸੱਚ, ਨਿਆਂ ਅਤੇ ਨੈਤਿਕ ਕਦਰਾਂ-ਕੀਮਤਾਂ ਪੈਦਾ ਕੀਤੀਆਂ ਜਾ ਸਕਣ। ਇਸ ਪ੍ਰੋਗਰਾਮ ਨੂੰ ਮਿਲੇ ਵੱਡੇ ਹੁੰਗਾਰੇ 'ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਅੱਜ ਅਸੀਂ ਜੋ ਦੇਖਿਆ ਉਹ ਮਹਿਜ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ ਇੱਕ ਲਹਿਰ ਹੈ। 70 ਲੱਖ ਤੋਂ ਵੱਧ ਵਿਦਿਆਰਥੀਆਂ, ਜੋ ਪੰਜਾਬ ਦਾ ਭਵਿੱਖ ਹੈ, ਦਾ ਸਮੂਹਿਕ ਤੌਰ 'ਤੇ ਧਰਮ,...
ਡਾ. ਬੀ.ਆਰ.ਅੰਬੇਡਕਰ ਸਰਕਾਰੀ ਕਾਲਜ ਮੁਖਲਿਆਣਾ ਵਿੱਚ 2.16 ਕਰੋੜ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ

ਡਾ. ਬੀ.ਆਰ.ਅੰਬੇਡਕਰ ਸਰਕਾਰੀ ਕਾਲਜ ਮੁਖਲਿਆਣਾ ਵਿੱਚ 2.16 ਕਰੋੜ ਦੀ ਲਾਗਤ ਨਾਲ ਸ਼ੁਰੂ ਕਰਵਾਏ ਵਿਕਾਸ ਕਾਰਜ

National, Politics, Punjab
ਹੁਸ਼ਿਆਰਪੁਰ/ਚੱਬੇਵਾਲ, 10 ਨਵੰਬਰ : ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਕ੍ਰਾਂਤੀ ਨੂੰ ਨਵੀਆਂ ਉਚਾਈਆਂ ਤੱਕ ਲਿਜਾਣ ਲਈ ਵਚਨਬੱਧ ਹੈ, ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਆਪ ਦੇ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਡਾ. ਬੀ.ਆਰ.ਅੰਬੇਡਕਰ ਸਰਕਾਰੀ ਕਾਲਜ ਮੁਖਲਿਆਣਾ ਵਿੱਚ ਸ਼ੁਰੂ ਵੱਖ-ਵੱਖ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਉਣ ਸਮੇਂ ਕੀਤਾ ਜਿਨ੍ਹਾਂ ਉੱਪਰ ਪੰਜਾਬ ਸਰਕਾਰ ਵੱਲੋਂ 2 ਕਰੋੜ 16 ਲੱਖ ਰੁਪਏ ਖਰਚ ਕੀਤੇ ਜਾਣਗੇ। ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਹਲਕੇ ਦੇ ਇਸ ਸਰਕਾਰੀ ਕਾਲਜ ਦੀ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ, ਉਨ੍ਹਾਂ ਕਿਹਾ ਕਿ ਇੱਕ ਪਾਸੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਉੱਥੇ ਹੀ ਆਪ ਦੇ ਹੁਸ਼ਿਆਰਪੁਰ ਤੋਂ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਵੱਲੋਂ ਲਗਾਤਾਰ ਐੱਮ.ਪੀ.ਫੰਡ ਵਿੱਚੋਂ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਿਆ ਜਾ ਰਿਹਾ ਹੈ। ਡਾ. ਇਸ਼ਾਂਕ ਕੁਮਾਰ ਚੱਬੇਵਾਲ ਨੇ ਕਿਹਾ ਕਿ ਸਰਕਾਰੀ ਕਾਲਜ ਮੁਖਲਿਆਣਾ ਵਿੱਚ ਇਨਡੋਰ ...
ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੱਦੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਹੋਣ ਵਾਲੇ ਲਾਈਟ ਐਂਡ ਸਾਊਂਡ ਸ਼ੋਅ ਸਮਾਗਮ ਦੀਆਂ ਤਿਆਰੀਆਂ ਸਬੰਧੀ ਸੱਦੀ ਮੀਟਿੰਗ

National, Politics, Punjab
ਮਾਲੇਰਕੋਟਲਾ, 11 ਨਵੰਬਰ -                ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ 20 ਨਵੰਬਰ ਨੂੰ ਸਰਕਾਰੀ ਕਾਲਜ ਮਾਲੇਰਕੋਟਲਾ ਵਿਖੇ ਇਕ ਵਿਸ਼ੇਸ਼ ਲਾਈਟ ਐਂਡ ਸਾਊਂਡ ਸ਼ੋਅ ਆਯੋਜਿਤ ਕੀਤਾ ਜਾਵੇਗਾ। ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਦੀ ਅਗਵਾਈ ਹੇਠ ਅਹਿਮ ਮੀਟਿੰਗ ਸੱਦੀ ਗਈ । ਇਸ ਮੌਕੇ ਐਸ.ਐੱਸ.ਪੀ. ਗਗਨ ਅਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਐਸ.ਪੀ. ਗੁਰਸ਼ਰਨਜੀਤ ਸਿੰਘ, ਐਸ.ਡੀ.ਐਮ. ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਪ੍ਰਿੰਸੀਪਲ ਸਰਕਾਰੀ ਕਾਲਜ ਡਾ. ਅਨੀਲਾ ਸੁਲਤਾਨਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।             ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਹ 45 ਮਿੰਟ ਦਾ ਲਾਈਟ ਐਂਡ ਸਾਊਂਡ ਸ਼ੋਅ ਡਿਜੀਟਲ ਤਰੀਕੇ ਨਾਲ ਗੁਰੂ ਸਾਹਿਬ ਦੇ ਜੀਵਨ, ਉਪਦੇਸ਼ਾਂ ਤੇ ਮਹਾਨ ਬਲੀਦਾਨ ਨੂੰ ਰੂਪਮਾਨ ਕਰੇਗਾ। ਇਹ ਸ਼ੋਅ ਸੰਗਤਾਂ ਲਈ ਅਨੋਖਾ ਅਨੁਭਵ ਹੋਵੇਗਾ ਜੋ ਸ੍ਰੀ ਗੁ...
ਪੈਟ ਸ਼ਾਪ ਅਤੇ ਡਾਗ ਬਰੀਡਰਜ਼ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ – ਡਾ. ਸੁਰਜੀਤ ਸਿੰਘ ਮੱਲ

ਪੈਟ ਸ਼ਾਪ ਅਤੇ ਡਾਗ ਬਰੀਡਰਜ਼ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਜਾਰੀ – ਡਾ. ਸੁਰਜੀਤ ਸਿੰਘ ਮੱਲ

National, Politics, Punjab
ਫ਼ਰੀਦਕੋਟ, 11 ਨਵੰਬਰ ( ) ਸ.ਗੁਰਮੀਤ ਸਿੰਘ ਖੁੱਡੀਆ, ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਦੀ ਯੋਗ ਰਹਿਨੁਮਾਈ ਹੇਠ ਅਤੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਆਈ.ਏ.ਐਸ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਰੀਦਕੋਟ ਵਿਚ ਪੈਟ ਸ਼ਾਪ ਮਾਲਕਾਂ ਅਤੇ ਡਾਗ ਬਰੀਡਰਜ਼ ਨੂੰ ਆਪਣੀ ਰਜਿਸਟ੍ਰੇਸ਼ਨ ਪਸ਼ੂ ਭਲਾਈ ਬੋਰਡ ਪੰਜਾਬ ਕੋਲ ਕਰਵਾਉਣ ਦੀ ਹਦਾਇਤ ਕੀਤੀ ਗਈ ਹੈ । ਇਹ ਜਾਣਕਾਰੀ ਡਾ. ਸੁਰਜੀਤ ਸਿੰਘ ਮੱਲ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਫ਼ਰੀਦਕੋਟ ਨੇ ਦਿੱਤੀ। ਇਸ ਸਬੰਧੀ ਹੋਰ ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਪਸ਼ੂ ਭਲਾਈ ਬੋਰਡ ਵਲੋਂ ਜਾਰੀ ਨਿਰਦੇਸ਼ਾਂ ਅਨੁਸਾਰ ਸੂਬੇ ਵਿਚ ਕੰਮ ਕਰ ਰਹੀਆਂ ਪੈਟ ਸ਼ਾਪਸ ਅਤੇ ਡਾਗ ਬਰੀਡਿੰਗ ਸੈਂਟਰਾਂ ਨੂੰ ਰਜਿਸਟ੍ਰੇਸ਼ਨ ਕਰਵਾਉਣਾ ਲਾਜ਼ਮੀ ਕੀਤਾ ਗਿਆ ਹੈ, ਤਾਂ ਜੋ ਪਸ਼ੂਆਂ ਦੀ ਸੰਭਾਲ, ਖੁਰਾਕ, ਵੈਕਸੀਨੇਸ਼ਨ, ਰਿਹਾਇਸ਼ ਅਤੇ ਸੰਕਟ ਸਮੇਂ ਉਪਲਬਧ ਸਹੂਲਤਾਂ ਨੂੰ ਨਿਯਮਬੱਧ ਅਤੇ ਪ੍ਰਮਾਣਿਤ ਢੰਗ ਨਾਲ ਯਕੀਨੀ ਬਣਾਇਆ ਜਾ ਸਕੇ। ਡਾ. ਮੱਲ ਨੇ ਕਿਹਾ ਕਿ ਜ਼ਿਲ੍ਹਾ ਪੱਧਰ ਅਤੇ ਤਹਿਸੀਲ ਪੱਧਰ 'ਤੇ ਕਮੇਟੀਆਂ ਦਾ ਗਠਨ ਕਰ ਦਿ...
43.90 ਕਰੋੜ ਦੇ ਪ੍ਰੋਜੈਕਟ ਨਾਲ ਮਾਨਸਾ ਵਾਸੀਆਂ ਨੂੰ ਸੀਵਰੇਜ ਸਮੱਸਿਆ ਤੋਂ ਮਿਲੇਗੀ ਨਿਜਾਤ

43.90 ਕਰੋੜ ਦੇ ਪ੍ਰੋਜੈਕਟ ਨਾਲ ਮਾਨਸਾ ਵਾਸੀਆਂ ਨੂੰ ਸੀਵਰੇਜ ਸਮੱਸਿਆ ਤੋਂ ਮਿਲੇਗੀ ਨਿਜਾਤ

National, Politics, Punjab
ਮਾਨਸਾ, 11 ਨਵੰਬਰ             ਮਾਨਸਾ ਸ਼ਹਿਰ ਵਾਸੀਆਂ ਨੂੰ ਜਲਦ ਹੀ ਸੀਵਰੇਜ ਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। 43.90 ਕਰੋੜ ਦੀ ਲਾਗਤ ਨਾਲ ਸ਼ਹਿਰ ਦੇ ਸੀਵਰੇਜ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਸ਼ਹਿਰ ਤੋਂ ਲੈ ਕੇ ਸਹਾਰਨਾ ਸਰਹੰਦ ਚੋਅ ਤੱਕ ਪਾਈਪ ਲਾਈਨ (ਰਾਈਸਿੰਗ ਮੇਨ) ਪਾਉਣ ਦਾ ਪ੍ਰੋਜੈਕਟ ਤੇਜ਼ੀ ਨਾਲ ਜਾਰੀ ਹੈ, ਜਿਸ ਦੇ ਕੰਮ ਦਾ ਜਾਇਜ਼ਾ ਵਿਧਾਇਕ ਵਿਜੈ ਸਿੰਗਲਾ ਅਤੇ ਡਿਪਟੀ ਕਮਿਸ਼ਨਰ ਨਵਜੋਤ ਕੌਰ ਵਲੋਂ ਲਿਆ ਗਿਆ।             ਇਸ ਮੌਕੇ ਵਿਧਾਇਕ ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਮਾਨਸਾ ਸ਼ਹਿਰ ਦੀ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਸੀਵਰੇਜ ਬੋਰਡ ਰਾਹੀਂ 43.90 ਕਰੋੜ ਰੁਪਏ ਦਾ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਤਹਿਤ ਸੀਵਰੇਜ ਟ੍ਰੀਟਮੈਂਟ ਪਲਾਂਟ ਤੋਂ ਸੋਧਿਆ ਪਾਣੀ ਮੇਨ ਪੰਪਿੰਗ ਸਟੇਸ਼ਨ ਮਾਨਸਾ ਤੋਂ ਸਹਾਰਨਾ ਸਰਹੰਦ ਚੋਅ ਤੱਕ 15 ਕਿਲੋਮੀਟਰ ਲੰਬੀ ਪਾਇਪਲਾਈਨ ਪਾਈ ਜਾ ਰਹੀ ਹੈ। ਇਸ ਪ੍ਰੋਜੈਕਟ ਤਹਿਤ 75 ਐਚ ਪੀ ਦੇ 4 ਨਵੇਂ ਪੰਪ ਲਾਏ ਜਾਣਗੇ। ਇਸ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਮਾਨਸਾ ਵਾਸੀਆਂ ਨੂੰ ਸੀਵਰੇਜ ਦੇ ਮਸਲੇ ਤੋਂ ਨਿਜਾਤ ਮਿਲਣ ਨਾਲ ਸ...
ਡਿਪਟੀ ਕਮਿਸ਼ਨਰ ਨੇ ਕੀਤਾ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਹਾ

ਡਿਪਟੀ ਕਮਿਸ਼ਨਰ ਨੇ ਕੀਤਾ ਪਿੰਡਾਂ ਦਾ ਦੌਰਾ, ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਕਿਹਾ

National, Politics, Punjab
ਬਰਨਾਲਾ, 10 ਨਵੰਬਰ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਬਰਨਾਲਾ, ਮੌੜ ਨਾਭਾ, ਜੋਧਪੁਰ, ਸੇਖਾ, ਸੰਘੇੜਾ, ਝਲੂਰ ਅਤੇ ਕਰਮਗੜ੍ਹ ਦਾ ਦੌਰਾ ਕੀਤਾ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਪਰਾਲੀ ਨੂੰ ਸਾੜਨ ਦੀ ਬਜਾਏ, ਖੇਤਾਂ ਵਿਚ ਹੀ ਜਾਂ ਖੇਤਾਂ ਤੋਂ ਬਾਹਰ ਇਸਦਾ ਪ੍ਰਬੰਧ ਕਰਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਪਰਾਲੀ ਪ੍ਰਬੰਧਾਂ ਲਈ ਕਿਸਾਨਾਂ ਨੂੰ ਸਬਸਿਡੀ ਵਾਲੀਆਂ ਮਸ਼ੀਨਾਂ ਦਿੱਤੀਆਂ ਹੋਈਆਂ ਹਨ। ਉਨ੍ਹਾਂ ਕਿਹਾ ਕਿ ਇਸ ਸਮੇਂ ਲਗਭਗ 90 ਬੇਲਰ ਜ਼ਿਲ੍ਹੇ ਵਿੱਚ ਕੰਮ ਕਰ ਰਹੇ ਹਨ ਜੋ ਝੋਨੇ ਦੀ ਪਰਾਲੀ ਇਕੱਠੀ ਕਰਕੇ ਉਸ ਦੀਆਂ ਗੱਠਾਂ ਬਣਾ ਕੇ ਡੰਪ ਸਾਈਟਾਂ ਤੇ ਰੱਖਦੇ ਹਨ। ਇਨ੍ਹਾਂ ਵਿੱਚੋਂ 10 ਵੱਡੇ ਬੇਲਰ ਹੋਰ ਜ਼ਿਲ੍ਹਿਆਂ ਤੋਂ ਵੀ ਆਏ ਹਨ ਜੋ ਪ੍ਰਤੀਦਿਨ 300-400 ਏਕੜ ਪਰਾਲੀ ਦੀ ਸੰਭਾਲ ਕਰ ਰਹੇ ਹਨ। ਉਹਨਾਂ ਦੱਸਿਆ ਕਿ ਇਸ ਸਮੇਂ 16 ਵੱਖ-ਵੱਖ ਡੰਪ ਸਾਈਟਾਂ ਹਨ ਜਿੱਥੇ ਪਰਾਲੀ ਦੀਆਂ ਗੱਠਾਂ ਸੰਭਾਲੀਆਂ ਜਾ ਰਹੀਆਂ ਹਨ। ਉਨ੍ਹਾਂ ਪਿੰਡ ਗਹਿਲ ਦੇ 5 ਕਿਸਾਨਾਂ ਦੀ ਸ਼ਲਾਘਾ ਕੀਤੀ ਜੋ ਬੇਲਰ ਚਲਾ ਕੇ ਪਰਾਲੀ ਦਾ ਪ੍ਰਬੰਧ ਕਰਨ ਦੇ ਨਾਲ ਹੋਰਨਾਂ ਕਿਸਾਨਾਂ ਦੀ ਪਰਾਲੀ ਪ੍ਰਬੰਧਨ ਵਿਚ ਮਦਦ ...
‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’: 254ਵੇਂ ਦਿਨ, ਪੰਜਾਬ ਪੁਲਿਸ ਵੱਲੋਂ 1.3 ਕਿਲੋਗ੍ਰਾਮ ਹੈਰੋਇਨ ਅਤੇ 26 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 75 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 10 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 254ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 281 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 60 ਐਫਆਈਆਰਜ਼ ਦਰਜ ਕਰਕੇ 75 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ, 254 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 36,013 ਹੋ ਗਈ ਹੈ। ਇਸ ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.3 ਕਿਲੋ ਹੈਰੋਇਨ, 1419 ਨਸ਼ੀਲੀਆਂ ਗੋਲੀਆਂ ਅਤੇ 26,050 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 47 ਮੁਲਾਜ਼ਮ ਯੂਨੀਅਨਾਂ ਨਾਲ ਮੀਟਿੰਗਾਂ

National, Politics, Punjab
ਚੰਡੀਗੜ੍ਹ, 10 ਨਵੰਬਰ ਮੁਲਾਜ਼ਮਾਂ ਦੇ ਮੁੱਦਿਆਂ ਨੂੰ ਹੱਲ ਕਰਨ ਲਈ ਗਠਿਤ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ 47 ਵੱਖ-ਵੱਖ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਆਪਕ ਮੀਟਿੰਗਾਂ ਕੀਤੀਆਂ। ਪੰਜ ਘੰਟਿਆਂ ਤੋਂ ਵੱਧ ਚੱਲੀਆਂ ਇੰਨ੍ਹਾਂ ਮੀਟਿੰਗਾਂ ਦਾ ਮੁੱਖ ਮਕਸਦ ਸੂਬਾ ਸਰਕਾਰ ਦੀ ਇੱਕ ਪਾਰਦਰਸ਼ੀ ਅਤੇ ਮੁਲਾਜ਼ਮ-ਕੇਂਦਰਿਤ ਪ੍ਰਸ਼ਾਸਨ ਨੂੰ ਉਤਸ਼ਾਹਿਤ ਕਰਨ ਦੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦਿਆਂ ਮੁਲਾਜ਼ਮਾਂ ਦੀਆਂ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਾਰੀਆਂ 47 ਯੂਨੀਅਨਾਂ ਦੇ ਨੁਮਾਇੰਦਿਆਂ ਦੀਆਂ ਮੰਗਾਂ ਨੂੰ ਬਹੁਤ ਧਿਆਨ ਅਤੇ ਹਮਦਰਦੀ ਨਾਲ ਸੁਣਿਆ। ਇੰਨ੍ਹਾਂ ਯੂਨੀਅਨਾਂ ਵਿੱਚ ਸਿੱਖਿਆ, ਸਿਹਤ, ਜਲ ਸਪਲਾਈ ਤੇ ਬਿਜਲੀ ਵਿਭਾਗ ਅਤੇ ਠੇਕਾ ਮੁਲਾਜ਼ਮਾਂ ਤੇ ਸਾਂਝੇ ਮੋਰਚਿਆਂ ਵਰਗੇ ਯੂਨੀਅਨਾਂ ਦੇ ਨੁਮਾਇੰਦੇ ਸ਼ਾਮਲ ਸਨ। ਯੂਨੀਅਨਾਂ ਦੁਆਰਾ ਉਠਾਏ ਗਏ ਮੁੱਦਿਆਂ ਵਿੱਚ ਮੁੱਖ ਤੌਰ 'ਤੇ ਠੇਕਾ ਅਧਾਰਿਤ ਅਤੇ ਆਊਟਸੋਰਸਡ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਨਾਲ ਸਬੰਧਤ ...
ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਪੀ.ਯੂ. ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਕੇਂਦਰ ਦੀ ਕੀਤੀ ਆਲੋਚਨਾ

National, Politics, Punjab
ਚੰਡੀਗੜ੍ਹ, 10 ਨਵੰਬਰ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਸਰਕਾਰ 'ਤੇ ਪੰਜਾਬ ਯੂਨੀਵਰਸਿਟੀ (ਪੀਯੂ), ਚੰਡੀਗੜ੍ਹ ਦੀਆਂ ਸੈਨੇਟ ਚੋਣਾਂ ਦੀ ਤਰੀਕ ਦਾ ਐਲਾਨ ਨਾ ਕਰਨ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਆਲੋਚਨਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਹਾਲਾਂਕਿ, ਕੇਂਦਰ ਸਰਕਾਰ ਨੇ ਵਿਵਾਦਤ ਨੋਟੀਫਿਕੇਸ਼ਨ ਰੱਦ ਕਰਕੇ ਇੱਕ ਕਦਮ ਤਾਂ ਪਿਛਾਂਹ ਪੁੱਟਿਆ ਹੈ ਪਰ ਹੁਣ ਤੱਕ ਅਗਲੀਆਂ ਚੋਣਾਂ ਦੀ ਤਰੀਕ ਦਾ ਐਲਾਨ ਨਹੀਂ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬੀਆਂ ਖਾਸ ਕਰਕੇ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਲਈ ਉਨ੍ਹਾਂ ਦੇ ਨਾਲ ਡੱਟ ਕੇ ਖੜ੍ਹੀ ਹੈ ਅਤੇ ਯੂਨੀਵਰਸਿਟੀ ਦੇ ਸੰਘੀ ਢਾਂਚੇ ਨੂੰ ਬਹਾਲ ਕਰਵਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਕੈਬਨਿਟ ਮੰਤਰੀ ਸ੍ਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸੈਨੇਟ ਦੇ 91 ਮੈਂਬਰਾਂ ਦਾ ਕਾਰਜਕਾਲ 31 ਅਕਤੂਬਰ, 2024 ਨੂੰ ਖਤਮ ਹੋ ਗਿਆ ਸੀ ਪਰ ਭਾਜਪਾ ਸਰਕਾਰ ਨੇ ਇਨ੍ਹਾਂ ਚੋਣਾਂ ਲਈ ਕੋਈ ਸਮਾਂ-ਸਾਰਣੀ ਦਾ ਐਲਾਨ ਨਹੀਂ ਕੀਤਾ ਹੈ ਜੋ ਕਿ ਯੂਨੀਵਰਸਿਟੀ ਦੇ ਲੋ...