ਹੁਸ਼ਿਆਰਪੁਰ ਵਿਖੇ ‘ਹਿੰਦ ਦੀ ਚਾਦਰ’ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ ਦੀ ਹੋਈ ਸ਼ਾਨਦਾਰ ਪੇਸ਼ਕਾਰੀ
ਹੁਸ਼ਿਆਰਪੁਰ, 8 ਨਵੰਬਰ :
ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਦੇ 350ਵੇਂ ਵਰ੍ਹੇ ਨੂੰ ਸਮਰਪਿਤ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਗੁਰੂ ਸਾਹਿਬ ਦੇ ਜੀਵਨ, ਫ਼ਲਸਫ਼ੇ ਅਤੇ ਲਾਸਾਨੀ ਸ਼ਹਾਦਤ 'ਤੇ ਆਧਾਰਿਤ ਵਿਲੱਖਣ ਲਾਈਟ ਐਂਡ ਸਾਊਂਡ ਸ਼ੋਅ 'ਹਿੰਦ ਦੀ ਚਾਦਰ' ਨੇ ਸ਼ਨਿੱਚਰਵਾਰ ਦੀ ਸ਼ਾਮ ਨੂੰ ਸਥਾਨਕ ਲਾਜਵੰਤੀ ਬਹੁਮੰਤਵੀ ਆਊਟਡੋਰ ਸਟੇਡੀਅਮ ਵਿਖੇ ਹਜ਼ਾਰਾਂ ਗਿਣਤੀ ਵਿਚ ਪੁੱਜੀ ਸੰਗਤ ਨੂੰ ਭਾਵੁਕ ਕਰ ਦਿੱਤਾ।
'ਹਿੰਦ ਦੀ ਚਾਦਰ' ਸ਼ੋਅ ਵਿਚ 350 ਸਾਲ ਪਹਿਲਾਂ ਸ੍ਰੀ ਗੁਰੂ ਤੇਗ ਬਹਾਦਰ ਜੀ ਵੱਲੋਂ ਆਪਣੇ ਪਿਆਰੇ ਗੁਰਸਿੱਖਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਸਮੇਤ ਦਿੱਲੀ ਦੇ ਚਾਂਦਨੀ ਚੌਂਕ ਵਿਖੇ ਦਿੱਤੀ ਗਈ ਲਾਸਾਨੀ ਸ਼ਹਾਦਤ ਨਾਲ ਬੁਲੰਦ ਕੀਤੀ ਗਈ ਹੱਕ, ਸੱਚ, ਨਿਆਂ, ਪਰਉਪਕਾਰ ਤੇ ਮਨੁੱਖੀ ਅਧਿਕਾਰਾਂ ਦੀ ਆਵਾਜ਼ ਨੂੰ ਵਿਲੱਖਣ ਢੰਗ ਨਾਲ ਪੇਸ਼ ਕੀਤਾ ਗਿਆ।
ਸ਼ੋਅ ਤੋਂ ਪਹਿਲਾਂ ਢਾਡੀ ਜਥੇ ਨੇ ਵਾਰਾਂ ਦੇ ਗਾਇਨ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਵੱਲੋਂ ਦਿੱਤੀ ਸ਼ਹਾਦਤ ਦੇ ਪ੍ਰਸੰਗ ਸੁਣਾ...







