Shadow

Tag: latest news

ਹਰ ਦਿਨ, ਇਕ ਕਦਮ ਅੱਗੇ”: ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

ਹਰ ਦਿਨ, ਇਕ ਕਦਮ ਅੱਗੇ”: ਪੰਜਾਬ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਮੈਗਾ ਪੀ.ਟੀ.ਐਮ. ਵਿੱਚ 21 ਲੱਖ ਮਾਪਿਆਂ ਵੱਲੋਂ ਸ਼ਮੂਲੀਅਤ

breaking news
ਚੰਡੀਗੜ੍ਹ, 9 ਅਕਤੂਬਰ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਨੂੰ ਸਾਕਾਰਤਮਕ ਦਿਸ਼ਾ ਦੇਣ ਲਈ ਇੱਕ ਵੱਡੀ ਪਹਿਲਕਦਮੀ ਤਹਿਤ ਅੱਜ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ 19,200 ਸਰਕਾਰੀ ਸਕੂਲਾਂ ਵਿੱਚ ਕਰਵਾਈ ਗਈ ਮੈਗਾ ਪੀ.ਟੀ.ਐਮ.  ਵਿੱਚ ਲਗਭਗ 21 ਲੱਖ ਮਾਪੇ ਸ਼ਾਮਲ ਹੋਏ। ਇਸ ਦੌਰਾਨ ਵਿਦਿਆਰਥੀਆਂ ਦੀ ਅਕਾਦਮਿਕ ਪ੍ਰਗਤੀ, ਹਾਜ਼ਰੀ, ਸਮਰਥਾਵਾਂ ਅਤੇ ਹੋਰ ਸੁਧਾਰ ਵਾਲੇ ਖੇਤਰਾਂ 'ਤੇ ਵਿਸਥਾਰਤ ਚਰਚਾ ਕੀਤੀ ਗਈ। ਮਾਪਿਆਂ ਦੀ ਇਸ ਰਿਕਾਰਡ ਗਿਣਤੀ ਵਿੱਚ ਸ਼ਮੂਲੀਅਤ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੁਆਰਾ 'ਪੰਜਾਬ ਸਿੱਖਿਆ ਕ੍ਰਾਂਤੀ' ਤਹਿਤ ਕੀਤੇ ਜਾ ਰਹੇ ਸਿੱਖਿਆ ਸੁਧਾਰਾਂ ਵਿੱਚ ਲੋਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਇਆ ਹੈ। ਮੈਗਾ ਪੀ.ਟੀ.ਐਮ. ਦੇ ਵੇਰਵੇ ਸਾਂਝੇ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸਕੂਲਾਂ ਵਿੱਚ ਵਿਸ਼ਵਾਸ ਪ੍ਰਗਟਾਉਣ ਅਤੇ ਵੱਡੀ ਗਿਣਤੀ ਵਿੱਚ ਇਸ ਮੁਹਿੰਮ ਨਾਲ ਜੁੜਨ ਲਈ ਮਾਪਿਆਂ ਦਾ ਧੰਨਵਾਦ ਕੀਤਾ। ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਵਧਾਈ ਵੀ ਦਿੱਤੀ।...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

breaking news
*ਚੰਡੀਗੜ੍ਹ; 9 ਅਕਤੂਬਰ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 27 ਅਕਤੂਬਰ ਤੋਂ 5 ਨਵੰਬਰ ਤੱਕ ਹੋਣ ਵਾਲੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਆਪਸੀ ਤਾਲਮੇਲ, ਅੰਤਰਰਾਸ਼ਟਰੀ ਪੱਧਰ ਦੀਆਂ ਸਹੂਲਤਾਂ, ਸ਼ਹਿਰਾਂ ਦੇ ਸੁੰਦਰੀਕਰਨ ਅਤੇ ਮਹਿਮਾਨਨਵਾਜ਼ੀ 'ਤੇ ਧਿਆਨ ਕੇਂਦਰਿਤ ਕਰਦਿਆਂ ਸਾਰੇ ਵਿਭਾਗਾਂ ਨੂੰ ਆਲਮੀ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਲੋਕਾਂ ਦਾ ਉਤਸ਼ਾਹ ਵਧਾਉਣ ਲਈ ਰਾਜ ਪੱਧਰੀ ਟਰਾਫੀ ਟੂਰ ਅਤੇ ਵਿਦਿਆਰਥੀਆਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਦਾ ਸੱਦਾ ਵੀ ਦਿੱਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਨੂੰ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਕੀਰਤੀਮਾਨ ਸਥਾਪਤ ਕਰਨੇ ਚਾਹੀਦੇ ਹਨ। ਚੈਂਪੀਅਨਜ਼ ਟਰਾਫੀ ਬਾਰੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਇਹ ਯਕੀਨੀ ਬਣਾਇਆ ਜਾਵੇਗਾ ਕਿ ਇਹ ਵੱਕਾਰੀ ਅੰਤਰਰਾਸ਼ਟਰੀ ਖੇਡ ਸਮਾਗਮ ਪੰਜਾਬ ਦੇ ਖੇਡ ਇਤਿਹਾਸ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰੇ।" ਉਨ੍ਹਾਂ ਨੇ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਹਿੱਸਾ ਲੈਣ ਵਾਲੀਆਂ...
ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

ਸੂਬੇ ਦੀ ਸਿੱਖਿਆ ਪ੍ਰਣਾਲੀ ’ਚ ਕ੍ਰਾਂਤੀਕਾਰੀ ਬਦਲਾਅ ਲਿਆ ਰਹੀ ਪੰਜਾਬ ਸਰਕਾਰ: ਮੋਹਿੰਦਰ ਭਗਤ

hot news
ਚੰਡੀਗੜ੍ਹ / ਜਲੰਧਰ, 9 ਅਕਤੂਬਰ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਜਲੰਧਰ ਦੇ 'ਗੌਰਮਿੰਟ ਸਕੂਲ ਆਫ਼ ਐਮੀਨੈਂਸ, ਭਾਰਗਵ ਨਗਰ' ਵਿਖੇ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸ਼ਿਰਕਤ ਕੀਤੀ ਅਤੇ ਮਾਪਿਆਂ ਤੇ ਅਧਿਆਪਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਬਦਲਾਅ ਲਿਆਉਣ ਲਈ ਪੰਜਾਬ ਸਰਕਾਰ ਦੇ ਕ੍ਰਾਂਤੀਕਾਰੀ ਉਪਰਾਲਿਆਂ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਵਿੱਦਿਅਕ ਅਦਾਰਿਆਂ ਨੂੰ ਆਧੁਨਿਕ ਬਣਾਉਣ ਲਈ ਕਈ ਅਹਿਮ ਉਪਰਾਲੇ ਕੀਤੇ ਗਏ ਹਨ, ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵੀ ਕਾਨਵੈਂਟ ਸਕੂਲਾਂ ਵਰਗੀਆਂ ਸਹੂਲਤਾਂ ਮਿਲ ਸਕਣ। ਉਨ੍ਹਾਂ ਜ਼ਿਲ੍ਹੇ ਦੇ 1300 ਤੋਂ ਵੱਧ ਸਰਕਾਰੀ ਸਕੂਲਾਂ ਵਿੱਚ 'ਮੈਗਾ ਪੀ.ਟੀ.ਐਮ.' ਕਰਵਾਉਣ ਲਈ ਸਿੱਖਿਆ ਵਿਭਾਗ ਨੂੰ ਵਧਾਈ ਦਿੱਤੀ ਜਿੱਥੇ ਮਾਪਿਆਂ ਤੇ ਅਧਿਆਪਕਾਂ ਨੇ ਵਿਦਿਆਰਥੀਆਂ ਦੀ ਵਿੱਦਿਅਕ ਸਫ਼ਲਤਾ ਯਕੀਨੀ ਬਣਾਉਣ ਲਈ ਅਹਿਮ ਚਰਚਾ ਕੀਤੀ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਗੁਰਿੰਦਰਜੀਤ ਕੌਰ, ਕੋਆਰਡੀਨੇਟਰ ਪੰਜਾਬ ਸਿੱਖ...
ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ

hot news
ਚੰਡੀਗੜ੍ਹ, 9 ਅਕਤੂਬਰ: ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਅੱਜ ਮਨਾਏ ਜਾ ਰਹੇ 48ਵੇਂ ਸਥਾਪਨਾ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ,10 ਅਕਤੂਬਰ, ਪੈਸਕੋ ਦੇ ਸਮੂਹ ਕਰਮਚਾਰੀਆਂ ਅਤੇ ਮੈਂਬਰਾਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ। ਕੈਬਨਿਟ ਮੰਤਰੀ ਨੇ ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾ-ਮੁਕਤ) ਅਤੇ ਕਾਰਪੋਰੇਸ਼ਨ ਦੇ ਸਮੂਹ ਕਰਮਚਾਰੀਆਂ ਵੱਲੋਂ ਸੂਬੇ ਲਈ ਨਿਭਾਈਆਂ ਗਈਆਂ ਸਮਰਪਿਤ ਅਤੇ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ। ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੈਸਕੋ ਨੇ ਮਹੱਤਵਪੂਰਨ ਪ੍ਰਗਤੀ ਹਾਸਲ ਕਰਦਿਆਂ ਪਿਛਲੇ ਇੱਕ ਸਾਲ ਦੌਰਾਨ 5,000 ਤੋਂ ਵੱਧ ਨੌਕਰੀਆਂ ਦਿੱਤੀਆਂ। ਉਨ੍ਹਾਂ ਨੇ ਪੈਸਕੋ ਦੇ ਸਮੂਹ ਮੈਂਬਰਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੂਬਾ ...
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਤੇ ਸਬਸਿਡੀ ਦੀ ਵਿੱਤੀ ਸਹਾਇਤਾ ਪ੍ਰਦਾਨ: ਡਾ. ਬਲਜੀਤ ਕੌਰ

breaking news
ਚੰਡੀਗੜ੍ਹ, 9 ਅਕਤੂਬਰ: ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਆਰਥਿਕ ਸਸ਼ਕਤੀਕਰਨ ਅਤੇ ਸਵੈ-ਨਿਰਭਰਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਤਹਿਤ ਅਨੁਸੂਚਿਤ ਜਾਤੀਆਂ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀਆਂ ਵੱਖ-ਵੱਖ ਸਕੀਮਾਂ ਅਧੀਨ ਵਿੱਤੀ ਸਾਲ 2026-27 ਦੌਰਾਨ ਹੁਣ ਤੱਕ 71 ਲਾਭਪਾਤਰੀਆਂ ਨੂੰ 1.52 ਕਰੋੜ ਰੁਪਏ ਦੇ ਕਰਜ਼ੇ ਸਬਸਿਡੀ ਸਮੇਤ ਵੰਡੇ ਗਏ ਹਨ। ਇਹ ਪ੍ਰਗਟਾਵਾ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਵਾਂਝੇ ਵਰਗਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਬਣਾਉਣ ਅਤੇ ਉਨ੍ਹਾਂ ਨੂੰ ਤਰੱਕੀ ਦੇ ਬਰਾਬਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਦਾ ਉਦੇਸ਼ ਯੋਗ ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਕੇ ਉਨ੍ਹਾਂ ਨੂੰ ਸਵੈ-ਰੁਜ਼ਗਾਰ ਦੇ ਮੌਕਿਆਂ ਨਾਲ ਜੋੜਨਾ ਅਤੇ ਆਤਮ-ਨਿਰਭਰ ਬਣਨ...
ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋਤ ਬੈਂਸ ਨੇ ਦੁਕਾਨਦਾਰਾਂ ਨੂੰ ਮਾਲਕੀ ਹੱਕ ਦੇਣ ਲਈ ‘ਮੇਰੀ ਦੁਕਾਨ, ਮੇਰੇ ਨਾਮ’ ਸਕੀਮ ਦੀ ਕੀਤੀ ਸ਼ੁਰੂਆਤ

breaking news
ਚੰਡੀਗੜ੍ਹ, 8 ਅਕਤੂਬਰ: ਸੂਬੇ ਦੇ ਲੱਖਾਂ ਦੁਕਾਨਦਾਰਾਂ ਅਤੇ ਛੋਟੇ ਵਪਾਰੀਆਂ ਨੂੰ ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਤੋਹਫ਼ਾ ਦਿੰਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ "ਮੇਰੀ ਦੁਕਾਨ, ਮੇਰੇ ਨਾਮ" ਸਕੀਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਕੀਮ ਨਾਲ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਧੀਨ 12 ਸਾਲਾਂ ਤੋਂ ਵੱਧ ਸਮੇਂ ਤੋਂ ਕਿਰਾਏ ਜਾਂ ਲੀਜ਼ 'ਤੇ ਕਾਨੂੰਨੀ ਤੌਰ 'ਤੇ ਦੁਕਾਨਾਂ ਚਲਾ ਰਹੇ ਦੁਕਾਨਦਾਰਾਂ ਲਈ ਇਨ੍ਹਾਂ ਦੁਕਾਨਾਂ ਦੇ ਮਾਲਕ ਬਣਨ ਦਾ ਰਾਹ ਪੱਧਰਾ ਹੋ ਗਿਆ ਹੈ। ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਇਸ ਸਕੀਮ ਦਾ ਐਲਾਨ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਸ ਸਕੀਮ ਤਹਿਤ ਯੋਗ ਦੁਕਾਨਦਾਰ ਆਪਣੀਆਂ ਦੁਕਾਨਾਂ ਦੇ ਮਾਲਕੀ ਹੱਕ ਪ੍ਰਾਪਤ ਕਰਨ ਦੇ ਯੋਗ ਬਣ ਜਾਣਗੇ। ਉਨ੍ਹਾਂ ਦੱਸਿਆ ਕਿ 1 ਅਪ੍ਰੈਲ 2020 ਤੋਂ ਪਹਿਲਾਂ ਦੇ 12 ਸਾਲਾਂ ਦੇ ਕਾਨੂੰਨੀ ਕਬਜ਼ੇ ਨੂੰ ਸਾਬਤ ਕਰਨ ਵਾਲਾ ਕੋਈ ਵੀ ਦੁਕਾਨਦਾਰ ਇਸ ਸਕੀਮ ਲਈ ਅਰਜ਼ੀ ਦੇਣ ਦੇ ਯੋਗ ਹੋਵੇਗਾ। ਇਸ ਪਹਿਲਕਦਮੀ ਦਾ ਲਾਭ ...
ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Crime, hot news
ਚੰਡੀਗੜ੍ਹ, 8 ਅਕਤੂਬਰ 2026: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪਟਵਾਰ ਸਰਕਲ, ਬਸਤੀ ਪੀਰਦਾਦ, ਜਲੰਧਰ ਵਿਖੇ ਤਾਇਨਾਤ ਪਟਵਾਰੀ ਵਿਸ਼ਵਜੀਤ ਸਿੰਘ ਅਤੇ ਪ੍ਰਾਈਵੇਟ ਏਜੰਟ ਰਾਕੇਸ਼ ਕੁਮਾਰ ਉਰਫ਼ ਸੋਨੂੰ ਨੂੰ 5,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਨਿਊ ਰਾਜਨ ਨਗਰ, ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਕਿਹਾ ਕਿ ਉਸਨੇ 4 ਮਰਲੇ ਦਾ ਇੱਕ ਪਲਾਟ ਖਰੀਦਿਆ ਸੀ ਅਤੇ ਇਸਦੀ ਸੇਲ ਡੀਡ 23.12.2024 ਨੂੰ ਆਪਣੇ ਛੋਟੇ ਭਰਾ ਉਮੇਸ਼ ਕੁਮਾਰ ਦੇ ਨਾਮ 'ਤੇ ਰਜਿਸਟਰਡ ਕਰਵਾਈ ਸੀ। ਉਸਨੇ ਪਲਾਟ ਦੇ ਇੰਤਕਾਲ  ਲਈ ਸਬੰਧਤ ਪਟਵਾਰੀ ਨਾਲ ਸੰਪਰਕ ਕੀਤਾ, ਪਰ ਮਾਮਲੇ ਵਿੱਚ ਵਾਰ-ਵਾਰ ਦੇਰੀ ਕੀਤੀ ਗਈ। ਮਿਤੀ 07.10.2026 ਨੂੰ, ਉਹ ਪਲਾਟ ਦੇ ਇੰਤਕਾਲ ਲਈ ਦੁਬਾਰਾ ਮੁਲਜ਼ਮ ਪਟਵਾਰੀ ਵਿਸ਼...
40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਨੂੰ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ

Crime, hot news
ਚੰਡੀਗੜ੍ਹ, 8 ਅਕਤੂਬਰ : ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਉੱਤਰੀ ਰੇਲਵੇ ਵਿਖੇ ਤਾਇਨਾਤ ਸੀਨੀਅਰ ਸੈਕਸ਼ਨ ਇੰਜੀਨੀਅਰ ਪੰਕਜ ਭਾਰਦਵਾਜ ਨੂੰ 40,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਫਿਰੋਜ਼ਪੁਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਨਿੱਜੀ ਲੋੜ ਲਈ ਅਮਿਤ ਕੁਮਾਰ ਨਾਮਕ ਆਪਣੇ ਜਾਣ-ਪਛਾਣ ਵਾਲੇ ਵਿਅਕਤੀ, ਜੋ ਕਿ ਰੇਲਵੇ ਕਰਮਚਾਰੀ ਹੈ, ਨੂੰ ਕੁਝ ਪੈਸੇ ਦਿੱਤੇ ਸਨ। ਜਦੋਂ ਸ਼ਿਕਾਇਤਕਰਤਾ ਨੂੰ ਉਸਦੇ ਪੈਸੇ ਵਾਪਸ ਨਾ ਮਿਲੇ ਤਾਂ ਉਸਨੇ ਅਮਿਤ ਕੁਮਾਰ ਤੋਂ ਪੈਸੇ ਵਸੂਲਣ ਲਈ ਅਦਾਲਤ ਵਿੱਚ ਇੱਕ ਸਿਵਲ ਮੁਕੱਦਮਾ ਦਾਇਰ ਕੀਤਾ। ਜਿਸ ਸਬੰਧੀ ਫਿਰੋਜ਼ਪੁਰ ਅਦਾਲਤ ਨੇ ਰੇਲਵੇ ਵਿਭਾਗ ਨੂੰ ਹੁਕਮ ਜਾਰੀ ਕਰਕੇ ਕਿਹਾ ਸੀ ਕਿ ਅਮਿਤ ਕੁਮਾਰ ਦੀ ਤਨਖਾਹ ਦਾ ਇੱਕ-ਤਿਹਾਈ (1/3) ਹਿੱਸਾ ਕੱਟ ਕੇ ਸ਼ਿਕਾਇਤਕਰਤਾ ਹਰਦੀਪ ਸਿ...
‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 261ਵਾਂ ਦਿਨ: ਪੰਜਾਬ ਪੁਲਿਸ ਵੱਲੋਂ 557 ਥਾਈਂ ਛਾਪੇਮਾਰੀ; 251 ਵਿਅਕਤੀ ਕਾਬੂ

hot news
ਚੰਡੀਗੜ੍ਹ, 8 ਅਕਤੂਬਰ: ਸੂਬੇ ਵਿੱਚ ਚੱਲ ਰਹੀ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 261ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ ਗਏ 557 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ । ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ, ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ , ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ’ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 261ਵੇਂ ਦਿਨ, ਪੁਲਿਸ ਟੀਮਾਂ ਨੇ 251 ਵਿਅਕਤੀਆਂ ਨੂੰ ਇੱਕ ਹਥਿਆਰ ਸਮੇਤ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 77,071 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 187 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿ...
ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨਬੱਧ: ਡਿਪਟੀ ਸਪੀਕਰ ਰੌੜੀ

hot news
ਚੰਡੀਗੜ੍ਹ/ਗੜ੍ਹਸ਼ੰਕਰ, 8 ਅਕਤੂਬਰ: ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਅਤੇ ਹਲਕਾ ਗੜ੍ਹਸ਼ੰਕਰ ਦੇ ਵਿਧਾਇਕ ਸ. ਜੈ ਕ੍ਰਿਸ਼ਨ ਸਿੰਘ ਰੌੜੀ ਵੱਲੋਂ ਅੱਜ ਹਲਕੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਦਾ ਵਿਸ਼ੇਸ਼ ਦੌਰਾ ਕਰਦਿਆਂ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਡਿਪਟੀ ਸਪੀਕਰ ਰੌੜੀ ਨੇ ਰੋੜ ਮਜਾਰਾ, ਸਮੁੰਦੜਾ, ਪਨਾਮ, ਗੜ੍ਹਸ਼ੰਕਰ, ਮੇਗੋਵਾਲ, ਮਾਹਿਲਪੁਰ ਅਤੇ ਮੋਰਾਂਵਾਲੀ ਦੀਆਂ ਮੰਡੀਆਂ ਵਿੱਚ ਪਹੁੰਚ ਕੇ ਕਿਸਾਨਾਂ, ਆੜ੍ਹਤੀਆਂ ਅਤੇ ਮੰਡੀ ਨਾਲ ਸਬੰਧਤ ਅਧਿਕਾਰੀਆਂ ਨਾਲ ਗੱਲਬਾਤ ਕੀਤੀ। ਇਸ ਮੌਕੇ ਡਿਪਟੀ ਸਪੀਕਰ ਰੌੜੀ ਨੇ ਮੰਡੀਆਂ ਵਿੱਚ ਝੋਨੇ ਦੀ ਆਮਦ, ਖਰੀਦ, ਲਿਫਟਿੰਗ, ਬਾਰਦਾਨੇ, ਭੁਗਤਾਨ ਅਤੇ ਹੋਰ ਪ੍ਰਬੰਧਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮੰਡੀ ਵਿੱਚ ਆਪਣੀ ਫ਼ਸਲ ਲੈ ਕੇ ਪਹੁੰਚੇ ਕਿਸਾਨਾਂ ਨਾਲ ਵੀ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਲਾਂ ਬਾਰੇ ਜਾਣਿਆ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਇਸ ਸਬੰਧੀ ਅਧਿਕਾਰੀ ਪੂਰੀ ਗੰਭੀਰਤਾ ਨਾਲ ਕੰਮ ਕਰਨ। ...