ਹੁਸ਼ਿਆਰਪੁਰ ਬਣਿਆ ਫਿੱਟਨੈਂਸ ਅਤੇ ਵਾਤਾਵਰਨ ਜਾਗਰੂਕਤਾ ਦਾ ਪ੍ਰਤੀਕ : ਕੈਬਨਿਟ ਮੰਤਰੀ ਅਮਨ ਅਰੋੜਾ
ਹੁਸ਼ਿਆਰਪੁਰ, 2 ਨਵੰਬਰ :
ਲਾਜਵੰਤੀ ਮਲਟੀਪਰਪਜ਼ ਸਟੇਡੀਅਮ, ਹੁਸ਼ਿਆਰਪੁਰ ਵਿਖੇ ਸਚਦੇਵਾ ਸਟਾਕਸ ਤੇ ਫਿੱਟ ਬਾਈਕਰਜ਼ ਕਲੱਬ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਆਯੋਜਿਤ 'ਫੈਮਿਲੀ ਵਾਕ' ਪ੍ਰੋਗਰਾਮ ਦਾ ਸ਼ੁਭ ਆਰੰਭ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਹਰੀ ਝੰਡੀ ਦਿਖਾ ਕੇ ਕੀਤਾ। ਸਵਰਗੀ ਐਥਲੀਟ ਫੌਜਾ ਸਿੰਘ ਨੂੰ ਸਮਰਪਿਤ ਇਸ ਵਿਸ਼ੇਸ਼ ਆਯੋਜਨ ਵਿਚ ਫਿੱਟਨੈੱਸ, ਨਸ਼ਾ ਮੁਕਤੀ ਅਤੇ ਵਾਤਾਵਰਨ ਸੁਰੱਖਿਆ ਦਾ ਇਕ ਮਜ਼ਬੂਤ ਸੰਦੇਸ਼ ਦਿੱਤਾ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਅਤੇ ਗੁਰਪ੍ਰੀਤ ਘੁੱਗੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ’ਫੈਮਿਲੀ ਵਾਕ’ ਵਰਗੇ ਆਯੋਜਨ ਸਮਾਜ ਨੂੰ ਇਕਜੁੱਟ ਕਰਨ ਅਤੇ ਲੋਕਾਂ ਵਿਚ ਸਿਹਤਮੰਦ ਜੀਵਨਸ਼ੈਲੀ ਅਪਨਾਉਣ ਦੀ ਪ੍ਰੇਰਨਾ ਦੇਣ ਦਾ ਸਾਧਨ ਹਨ। ਉਨ੍ਹਾਂ ਦੱਸਿਆ ਕਿ ਇਸ ਆਯੋਜਨ ਵਿਚ 5000 ਤੋਂ ਵੱਧ ਲੋਕਾਂ ਨੇ ਉਤਸ਼ਾਹਪੂਰਵਕ ਹਿੱਸਾ ਲਿਆ, ਜੋ ਇਹ ਦਰਸਾਉਂਦਾ ਹੈ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਲੋਕ ਨਸ਼ਾ-ਮਕੁ...








