ਮੋਹਾਲੀ ਦੀ ਧਰਤੀ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਨੇਹਾ: ਆਪਣਾ ਕਾਰੋਬਾਰ ਸ਼ੁਰੂ ਕਰੋ, ਸਰਕਾਰ ਹਰ ਸੰਭਵ ਮਦਦ ਕਰੇਗੀ
ਸਏਐਸ ਨਗਰ (ਮੋਹਾਲੀ); 2 ਮਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਨੌਜਵਾਨਾਂ ਨੂੰ ਨੌਕਰੀਆਂ ਭਾਲਣ ਵਾਲੇ ਬਣਨ ਦੀ ਥਾਂ ਨੌਕਰੀਆਂ ਪੈਦਾ ਕਰਨ ਵਾਲੇ ਬਣਨ ਵੱਲ ਵਧਣ ਦਾ ਸੱਦਾ ਦਿੱਤਾ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਸਰਗਰਮੀ ਨਾਲ ਇੱਕ ਅਜਿਹਾ ਮਾਹੌਲ ਸਿਰਜ ਰਹੀ ਹੈ ਜਿੱਥੇ ਨੌਜਵਾਨ ਸੂਬਾ ਸਰਕਾਰ ਦੇ ਸਮਰਥਨ ਨਾਲ ਆਪਣੇ ਉੱਦਮ ਸ਼ੁਰੂ ਕਰ ਸਕਣ। ਉਨ੍ਹਾਂ ਕਿਹਾ ਕਿ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਦੀ ਜ਼ਰੂਰਤ ਖੁਦ-ਬ-ਖੁਦ ਖਤਮ ਹੋ ਰਹੀ ਹੈ ਕਿਉਂਕਿ ਉਨ੍ਹਾਂ ਦੀ ਸਰਕਾਰ ਵੱਲੋਂ ਨੌਜਵਾਨਾਂ ਲਈ ਪੰਜਾਬ ਵਿੱਚ ਹੀ ਮੌਕੇ ਪੈਦਾ ਕੀਤੇ ਜਾ ਰਹੇ ਹਨ।
ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ਨਾਲ ਤਿੱਖੀ ਤੁਲਨਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਖਾਲੀ ਖਜ਼ਾਨੇ ਦੇ ਬਹਾਨੇ ਮਾਰਦੀਆਂ ਰਹਿੰਦੀਆਂ ਸਨ, ਉਨ੍ਹਾਂ ਦੀ ਸਰਕਾਰ ਸਾਫ਼-ਸੁਥਰੇ ਇਰਾਦੇ ਅਤੇ ਫੈਸਲਾਕੁੰਨ ਸ਼ਾਸਨ ਰਾਹੀਂ ਆਪਣੇ ਵਾਅਦਿਆਂ ਤੋਂ ਵੀ ਅੱਗੇ ਲੰਘ ਕੇ ਕੰਮ ਕਰ ਰਹੀ ਹੈ, ਜੋ ਸਾਬਤ ਕਰਦਾ ਹੈ ਕਿ ਸਿਸਟਮ ‘ਚ ਕੋਈ ਕਮੀ ਨਹੀਂ ਸੀ, ਬਲਕਿ ਪੁਰਾਣੇ ਆਗੂਆਂ...








