ਪੰਜਾਬ ਪੁਲਿਸ ਨੇ ਸੀ.ਆਈ.ਏ. ਮੋਗਾ, ਸਰਹਿੰਦ ਅਤੇ ਸ਼ੰਬੂ ਰੇਲਵੇ ਟਰੈਕ ਧਮਾਕਿਆਂ ਦੇ ਮਾਮਲੇ ਸੁਲਝਾਏ; ਮ੍ਰਿਤਕ ਬੌਂਬਰ ਦਾ ਮੁੱਖ ਸਾਥੀ ਕਾਬੂ
ਚੰਡੀਗੜ੍ਹ/ਪਟਿਆਲਾ, 2 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ-ਸਮਰਥਿਤ ਆਈ.ਐਸ.ਆਈ. ਅੱਤਵਾਦੀ ਨੈੱਟਵਰਕਾਂ ਨੂੰ ਬੇਅਸਰ ਕਰਦਿਆਂ ਪੰਜਾਬ ਪੁਲਿਸ ਨੇ ਤਿੰਨ ਵੱਡੀਆਂ ਅੱਤਵਾਦੀ ਵਾਰਦਾਤਾਂ - ਸੀ.ਆਈ.ਏ. ਮੋਗਾ ਗ੍ਰਨੇਡ ਹਮਲਾ, ਸਰਹਿੰਦ ਰੇਲਵੇ ਟਰੈਕ ਧਮਾਕਾ ਅਤੇ ਹਾਲ ਹੀ ਵਿੱਚ ਹੋਏ ਸ਼ੰਭੂ ਰੇਲਵੇ ਟਰੈਕ ਧਮਾਕੇ – ਦੇ ਮੁੱਖ ਸਾਜ਼ਿਸ਼ਕਰਤਾ ਜਗਰੂਪ ਸਿੰਘ ਦੇ ਮੁੱਖ ਸਾਥੀ ਨੂੰ ਗ੍ਰਿਫਤਾਰ ਕਰਕੇ ਇਨ੍ਹਾਂ ਕੇਸਾਂ ਦੀ ਗੁੱਥੀ ਸਫ਼ਲਤਾਪੂਰਵਕ ਸੁਲਝਾ ਲਈ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।
ਇਹ ਆਪ੍ਰੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਅਤੇ ਜ਼ਿਲ੍ਹਾ ਪਟਿਆਲਾ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਚਲਾਇਆ ਗਿਆ ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਜਿੰਦਰ ਸਿੰਘ ਉਰਫ਼ ਬਾਬਾ ਬੇਅੰਤ ਵਜੋਂ ਹੋਈ ਹੈ, ਜੋ ਗੁਰਦਾਸਪੁਰ ਦੇ ਬਿਧੀਪੁਰ ਦਾ ਰਹਿਣ ਵਾਲਾ ਹੈ।
ਇਹ ਕਾਮਯਾਬੀ, ਸੋਮਵਾਰ ਰਾਤ ਨੂੰ ਪਟਿਆਲਾ ਜ਼ਿਲ੍ਹੇ ...








