Tuesday, March 10
Shadow

Tag: latest news

‘ਯੁੱਧ ਨਸ਼ਿਆਂ ਵਿਰੁੱਧ’ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 156 ਗ੍ਰਾਮ ਹੈਰੋਇਨ ਸਮੇਤ 56 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦਾ 225ਵਾਂ ਦਿਨ: ਪੰਜਾਬ ਪੁਲਿਸ ਵੱਲੋਂ 156 ਗ੍ਰਾਮ ਹੈਰੋਇਨ ਸਮੇਤ 56 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ, 12 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 225 ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 315 ਥਾਵਾਂ ‘ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 40 ਐਫਆਈਆਰਜ਼ ਦਰਜ ਕਰਕੇ 56 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 225 ਦਿਨਾਂ ਵਿੱਚ ਗਿ੍ਰਫਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 32,732 ਹੋ ਗਈ ਹੈ। ਇਹਨਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 156 ਗ੍ਰਾਮ ਹੈਰੋਇਨ, 200 ਗ੍ਰਾਮ ਅਫ਼ੀਮ, 357 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 1600 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹ...
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ: ਤਰੁਨਪ੍ਰੀਤ ਸਿੰਘ ਸੌਂਦ ਵੱਲੋਂ ਚਾਰੋਂ ਨਗਰ ਕੀਰਤਨਾਂ ਦੇ ਰੂਟ ਜਾਰੀ

National, Politics, Punjab
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਵੱਡੇ ਪੱਧਰ ‘ਤੇ ਮਨਾ ਰਹੀ ਹੈ। ਇਨ੍ਹਾਂ ਸਮਾਗਮਾਂ ਦੀ ਕਾਮਯਾਬੀ ਅਤੇ ਵਿਊਤਬੰਦੀ ਲਈ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਨੋਡਲ ਵਿਭਾਗ ਨਿਯੁਕਤ ਕੀਤਾ ਗਿਆ ਹੈ। ਐਤਵਾਰ ਨੂੰ ਸੌਂਦ ਨੇ 19 ਨਵੰਬਰ ਤੋਂ ਸ਼ੁਰੂ ਹੋਣ ਵਾਲੇ 4 ਨਗਰ ਕੀਰਤਨਾਂ ਦੇ ਰੂਟਾਂ ਬਾਬਤ ਜਾਣਕਾਰੀ ਸਾਂਝੀ ਕੀਤੀ ਤਾਂ ਜੋ ਵੱਡੀ ਗਿਣਤੀ ਸੰਗਤ ਇਨ੍ਹਾਂ ਨਗਰ ਕੀਰਤਨਾਂ ਵਿੱਚ ਹਾਜ਼ਰੀ ਲਵਾ ਸਕੇ। ਉਨ੍ਹਾਂ ਦੱਸਿਆ ਕਿ ਮੁੱਖ ਨਗਰ ਕੀਰਤਨ 19 ਨਵੰਬਰ ਨੂੰ ਸ੍ਰੀਨਗਰ ਤੋਂ ਸ਼ੁਰੂ ਹੋਵੇਗਾ। ਜੰਮੂ, ਪਠਾਨਕੋਟ, ਦਸੂਹਾ, ਹੁਸ਼ਿਆਰਪੁਰ, ਮਾਹਿਲਪੁਰ ਅਤੇ ਗੜ੍ਹਸ਼ੰਕਰ ਹੁੰਦਾ ਹੋਇਆ 22 ਨਵੰਬਰ ਨੂੰ ਨਗਰ ਕੀਰਤਨ ਸ੍ਰੀ ਅਨੰਦਪੁਰ ਸਾਹਿਬ ਪੁੱਜੇਗਾ। 19 ਨਵੰਬਰ ਨੂੰ ਨਗਰ ਕੀਰਤਨ ਦਾ ਠਹਿਰਾਅ ਜੰਮੂ ਤੇ 20 ਨਵੰਬਰ ਨੂੰ ਪਠਾਨਕੋਟ ਵਿਖੇ ਹੋਵੇਗਾ, ਜਦਕਿ 21 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਠਹਿਰਾਅ ਹੋਵੇਗਾ। ਇਸ ਨਗ...
ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਵੱਡੀ ਗਿਣਤੀ ਪਰਵਾਸੀ ਭਾਰਤੀ ਮੁੱਖ ਮੰਤਰੀ ਦੇ ਮਿਸ਼ਨ ਚੜ੍ਹਦੀਕਲਾ ਦੇ ਸਮਰਥਨ ‘ਚ ਆਏ

National, Politics, Punjab
ਚੰਡੀਗੜ੍ਹ, 12 ਅਕਤੂਬਰ- ਹੜ੍ਹ ਪ੍ਰਭਾਵਿਤ ਸੂਬੇ ਦੀ ਮਦਦ ਲਈ ਆਪਣੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਪਰਵਾਸੀ ਭਾਰਤੀਆਂ ਨੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਮਿਸ਼ਨ ਚੜ੍ਹਦੀਕਲਾ ਨੂੰ ਪੂਰਾ ਸਮਰਥਨ ਅਤੇ ਸਹਿਯੋਗ ਦੇਣ ਦਾ ਭਰੋਸਾ ਦਿੱਤਾ ਹੈ। ਆਸਟਰੇਲੀਆ ਅਤੇ ਨਿਊਜ਼ੀਲੈਂਡ ਤੋਂ ਪਰਵਾਸੀ ਭਾਰਤੀਆਂ ਨਾਲ ਇੱਕ ਆਨਲਾਈਨ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਦੇਸ਼ ਨਾਲ ਪਰਵਾਸੀ ਭਾਰਤੀਆਂ ਦੇ ਮਜ਼ਬੂਤ ਭਾਵਨਾਤਮਕ ਅਤੇ ਵਿਕਾਸ ਦੇ ਰਿਸ਼ਤੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪਰਵਾਸੀ ਭਾਰਤੀਆਂ ਨੇ ਸਖ਼ਤ ਮਿਹਨਤ ਅਤੇ ਲਗਨ ਨਾਲ ਬਾਹਰਲੇ ਮੁਲਕਾਂ ਵਿੱਚ ਆਪਣੀ ਪਛਾਣ ਬਣਾਈ ਹੈ ਪਰ ਫਿਰ ਵੀ ਉਹ ਕਦੇ ਆਪਣੀ ਮਾਤ ਭੂਮੀ ਨੂੰ ਨਹੀਂ ਭੁੱਲੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਨੇ ਹਮੇਸ਼ਾ ਆਪਣੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ, ਖੇਡਾਂ ਨੂੰ ਉਤਸ਼ਾਹਿਤ ਕਰਨ ਅਤੇ ਇੱਥੋਂ ਤੱਕ ਕਿ ਸੂਬੇ ਦੀ ਅਮੀਰ ਸੱਭਿਆਚਾਰਕ ਵਿਰਾਸਤ ਨੂੰ ਕਾਇਮ ਰੱਖਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਮੁੱਖ ਮੰਤਰੀ ਨ...
ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

ਬਰਨਾਲਾ ਤੋਂ ਬੰਬੀਹਾ ਗੈਂਗ ਦੇ ਦੋ ਕਾਰਕੁਨ ਛੇ ਪਿਸਤੌਲਾਂ ਸਮੇਤ ਕਾਬੂ

National, Politics, Punjab
ਚੰਡੀਗੜ੍ਹ/ਬਰਨਾਲਾ, 12 ਅਕਤੂਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਬਰਨਾਲਾ ਪੁਲਿਸ ਨਾਲ ਇੱਕ ਸਾਂਝੇ ਆਪ੍ਰੇਸ਼ਨ ਦੌਰਾਨ ਦਵਿੰਦਰ ਬੰਬੀਹਾ ਗੈਂਗ ਦੇ ਦੋ ਕਾਰਕੁਨਾਂ ਨੂੰ ਛੇ ਪਿਸਤੌਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਸਿੰਘ ਵਾਸੀ ਹਨੂੰਮਾਨਗੜ੍ਹ ਟਾਊਨ, ਰਾਜਸਥਾਨ ਅਤੇ ਸ਼ੇਖਰ ਵਾਸੀ ਕੈਥਲ, ਹਰਿਆਣਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਕੋਲੋਂ ਇੱਕ PX5 ਪਿਸਤੌਲ, ਇੱਕ .30 ਬੋਰ ਦਾ ਪਿਸਤੌਲ, ਚਾਰ .32 ਬੋਰ ਦੇ ਪਿਸਤੌਲਾਂ ਸਮੇਤ 19 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੀ ਮਾਰੂਤੀ ਸਵਿਫਟ ਕਾਰ (ਰਜਿਸਟ੍ਰੇਸ਼ਨ ਨੰਬਰ ਪੀਬੀ 01 ਏਐਕਸ 0945), ਜਿਸਦੀ ਵਰਤੋਂ ਉਹ ਹਥਿਆਰਾਂ ਦੀ ਖੇਪ ਪ੍ਰਾਪਤ ਕਰਨ ਅਤੇ ਡਲੀਵਰ ਕਰਨ ਲਈ ਕਰ ਰਹੇ ਸਨ, ਨੂੰ ਵ...
ਲੁਧਿਆਣਾ ਨਗਰ ਨਿਗਮ ਵੱਲੋਂ ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ ਵਿੱਚ 48 ਫੀਸਦ ਗਿਰਾਵਟ ਦਰਜ: ਡਾ. ਰਵਜੋਤ ਸਿੰਘ

ਲੁਧਿਆਣਾ ਨਗਰ ਨਿਗਮ ਵੱਲੋਂ ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ ਵਿੱਚ 48 ਫੀਸਦ ਗਿਰਾਵਟ ਦਰਜ: ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਇੱਥੇ ਦੱਸਿਆ ਕਿ ਸ਼ਹਿਰ ਦੇ ਹਰ ਘਰ ਨੂੰ ਸਾਫ਼ ਪੀਣ ਯੋਗ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਵਚਨਬੱਧ ਨਗਰ ਨਿਗਮ ਲੁਧਿਆਣਾ ਨੇ  ਦੂਸ਼ਿਤ ਪਾਣੀ ਦੇ ਮਾਮਲਿਆਂ ਨੂੰ ਕਾਫ਼ੀ ਹੱਦ ਤੱਕ ਘਟਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਪਾਣੀ ਦੀ ਵੰਡ ਦੇ ਨੈੱਟਵਰਕ ਨੂੰ ਬਿਹਤਰ ਬਣਾਉਣ ਦੇ ਉਦੇਸ਼ ਨਾਲ ਚੁੱਕੇ ਗਏ ਠੋਸ ਕਦਮਾਂ ਦੇ ਸਕਾਰਾਤਮਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ, ਜਿਸ ਨਾਲ  ਦੂਸ਼ਿਤ ਪਾਣੀ ਸਬੰਧੀ ਸ਼ਿਕਾਇਤਾਂ 2022-23 ਵਿੱਚ 608 ਤੋਂ ਘੱਟ ਕੇ 2025 ਵਿੱਚ 318 ਰਹਿ ਗਈਆਂ ਹਨ। ਉਨ੍ਹਾਂ ਪੁਸ਼ਟੀ ਕੀਤੀ ਕਿ ਸਾਰੀਆਂ ਸ਼ਿਕਾਇਤਾਂ ਦਾ ਸਥਾਈ ਤੌਰ 'ਤੇ ਹੱਲ ਕਰ ਦਿੱਤਾ ਗਿਆ ਹੈ। ਡਾ. ਰਵਜੋਤ ਸਿੰਘ ਨੇ ਕਿਹਾ ਕਿ ਨਿਵਾਸੀਆਂ ਨੂੰ ਸਾਫ਼ ਤੇ ਸੁਰੱਖਿਅਤ ਪੀਣ ਵਾਲਾ ਪਾਣੀ ਪ੍ਰਦਾਨ ਕਰਨਾ ਸਥਾਨਕ ਸਰਕਾਰਾਂ ਵਿਭਾਗ ਲਈ ਦੀ ਪ੍ਰਮੁੱਖ ਤਰਜੀਹ ਹੈ। ਉਨ੍ਹਾਂ ਸਾਂਝਾ ਕੀਤਾ ਕਿ 2024 ਵਿੱਚ 12.6 ਕਿਲੋਮੀਟਰ ਨਵੀਆਂ ਸਪਲਾਈ ਲਾਈਨਾਂ ਵਿਛਾਈਆਂ ਗਈਆਂ ਸਨ, ਜਦੋਂ ਕਿ 2025 ਵਿੱਚ ਪੁਰਾਣੀਆਂ ਅਤੇ ਖਰਾਬ ਪਾਈਪਲਾਈਨਾਂ ਨ...
ਸਿਵਲ ਸਰਜਨ ਬਰਨਾਲਾ ਵੱਲੋਂ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਦੀ ਸ਼ੁਰੂਆਤ

ਸਿਵਲ ਸਰਜਨ ਬਰਨਾਲਾ ਵੱਲੋਂ ਬੱਚਿਆਂ ਨੂੰ ਪਲਸ ਪੋਲੀਓ ਬੂੰਦਾਂ ਦੀ ਸ਼ੁਰੂਆਤ

National, Politics, Punjab
ਬਰਨਾਲਾ, 12 ਅਕਤੂਬਰ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਆਈ ਏ ਐਸ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੂਥਾਂ ‘ਤੇ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਅਤੇ 13 ਅਕਤੂਬਰ ਸੋਮਵਾਰ ਅਤੇ 14 ਅਕਤੂਬਰ ਮੰਗਲਵਾਰ ਨੂੰ ਘਰ-ਘਰ ਜਾ ਕੇ ਪੋਲ਼ੀਓ ਬੂੰਦਾਂ ਪਿਆਈਆਂ ਜਾਣਗੀਆਂ ।ਸਿਵਲ ਸਰਜਨ ਬਰਨਾਲਾ ਡਾ.ਬਲਜੀਤ ਸਿੰਘ ਨੇ ਦੱਸਿਆ ਕਿ ਭਾਰਤ ਨੂੰ ਪਹਿਲਾਂ ਹੀ ਪੋਲੀਓ ਮੁਕਤ ਦੇਸ਼ ਘੋਸ਼ਿਤ ਕਰ ਦਿੱਤਾ ਗਿਆ ਹੈ ਪਰ ਪਾਕਿਸਤਾਨ ਤੇ ਅਫ਼ਗਾਨਿਸਤਾਨ ਵਿਚ ਅਜੇ ਵੀ ਪੋਲੀਓ ਦੇ ਮਾਮਲੇ ਆ ਰਹੇ ਹਨ। ਇਸ ਲਈ ਅਹਿਤਿਆਤ ਵਜੋਂ ਭਾਰਤ ਵਿਚ ਪਲਸ ਪੋਲਿਓ ਮੁਹਿੰਮ ਚਲਾਈ ਜਾ ਰਹੀ ਹੈ।   ਜ਼ਿਲ੍ਹਾ  ਟੀਕਾਕਰਨ ਅਫ਼ਸਰ ਡਾ.ਹਰਜੀਤ ਸਿੰਘ ਅਤੇ ਕੁਲਦੀਪ ਸਿੰਘ ਮਾਨ ਜ਼ਿਲ੍ਹਾ ਮਾਸ ਮੀਡੀਆ ਤੇ ਸੂਚਨਾ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਅਧੀਨ ਪੰਜ ਸਾਲ( 0 ਤੋਂ 5 ਸਾਲ) ਤੱਕ ਦੇ 48976 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ ਤੇ 13 ਸੋਮਵਾਰ ਤੇ 14 ਅਕਤੂਬਰ ਮੰਗਲਵਾਰ ਨੂੰ  ਪੋਲੀਓ ਬੂੰਦਾਂ ਤੋਂ ਰਹਿ ਗਏ ਬੱਚਿਆਂ ਨੂੰ ਘਰ ਘਰ ਜਾ ਕੇ ...
ਹਲਕਾ ਲਹਿਰਾ ਦੀ ਇੱਕ ਵੀ ਸੜਕ ਨਹੀਂ ਰਹੇਗੀ ਕਾਇਆ ਕਲਪ ਤੋਂ ਵਾਂਝੀ: ਬਰਿੰਦਰ ਕੁਮਾਰ ਗੋਇਲ

ਹਲਕਾ ਲਹਿਰਾ ਦੀ ਇੱਕ ਵੀ ਸੜਕ ਨਹੀਂ ਰਹੇਗੀ ਕਾਇਆ ਕਲਪ ਤੋਂ ਵਾਂਝੀ: ਬਰਿੰਦਰ ਕੁਮਾਰ ਗੋਇਲ

National, Politics, Punjab
ਮੂਨਕ/ਲਹਿਰਾਗਾਗਾ, 12 ਅਕਤੂਬਰ ਮੁੱਖ ਮੰਤਰੀ, ਪੰਜਾਬ, ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਵਿਕਾਸ ਅਤੇ ਆਵਾਜਾਈ ਸੁਵਿਧਾਵਾਂ ਦੇ ਸੁਧਾਰ ਲਈ ਚੱਲ ਰਹੀ ਮੁਹਿੰਮ ਤਹਿਤ ਅੱਜ ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਹਲਕਾ ਲਹਿਰਾਗਾਗਾ ਵਿੱਚ ਕਰੀਬ 10 ਕਰੋੜ 36 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਵੱਖ-ਵੱਖ ਸੜਕਾਂ ਦੀ ਕਾਇਆ ਕਲਪ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਦੱਸਿਆ ਕਿ ਹਲਕਾ ਲਹਿਰਾ ਦੀ ਇਕ ਵੀ ਸੜਕ ਕਾਇਆ ਕਲਪ ਤੋਂ ਵਾਂਝੀ ਨਹੀਂ ਰਹਿਣ ਦਿੱਤੀ ਜਾਵੇਗੀ। ਮੌਜੂਦਾ ਪੜਾਅ ਤਹਿਤ ਪਿਛਲੇ ਕਈ ਦਿਨਾਂ ਤੋਂ ਉਹ ਲਗਾਤਾਰ ਨੀਂਹ ਪੱਥਰ ਰੱਖੇ ਕੇ ਸੜਕਾਂ ਦੇ ਕੰਮ ਸ਼ੁਰੂ ਕਰਵਾ ਰਹੇ ਹਨ ਤੇ ਕਰੀਬ 60 ਸੜਕਾਂ ਦੇ ਨੀਂਹ ਰੱਖ ਕੇ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ। ਇਸ ਮੌਕੇ ਸ਼੍ਰੀ ਗੋਇਲ ਨੇ ਜਿਹੜੀਆਂ ਸੜਕਾਂ ਦੇ ਨਵੀਨੀਕਰਨ ਲਈ ਨੀਂਹ ਪੱਥਰ ਰੱਖੇ, ਉਹਨਾਂ ਵਿੱਚ ਰਾਜਲਹੇੜੀ ਤੋਂ ਮੂਨਕ-ਪਾਤੜਾਂ ਰੋਡ — ਲਾਗਤ ਕਰੀਬ 43 ਲੱਖ ਰੁਪਏ, ਸਲੇਮਗੜ੍ਹ ਤੋਂ ਦੇਹਲਾਂ-ਭਾਠੂਆਂ ਸੜਕ — ਲਾਗਤ 56.13 ਲੱਖ ਰੁਪਏ, ਮੰਡਵੀ ਤੋਂ ਮਕ...
ਸੰਸਾਰ ਵਿੱਚ ਮਨੁੱਖੀ ਖੂਨ ਦਾ ਕੋਈ ਬਦਲ ਨਹੀ, ਕੇਵਲ ਦਾਨ ਕੀਤਾ ਖੂਨ ਹੀ ਇਨਸਾਨੀ ਜੀਵਨ ਨੂੰ ਬਚਾਉਣ ਦੇ ਸਮਰੱਥ- ਹਰਜੋਤ ਬੈਂਸ

ਸੰਸਾਰ ਵਿੱਚ ਮਨੁੱਖੀ ਖੂਨ ਦਾ ਕੋਈ ਬਦਲ ਨਹੀ, ਕੇਵਲ ਦਾਨ ਕੀਤਾ ਖੂਨ ਹੀ ਇਨਸਾਨੀ ਜੀਵਨ ਨੂੰ ਬਚਾਉਣ ਦੇ ਸਮਰੱਥ- ਹਰਜੋਤ ਬੈਂਸ

National, Politics, Punjab
ਸ੍ਰੀ ਅਨੰਦਪੁਰ ਸਾਹਿਬ 12 ਅਕਤੂਬਰ () ਨੋਜਵਾਨਾਂ ਨੇ ਖੂਨਦਾਨ ਕਰਨ ਦਾ ਉਪਰਾਲਾ ਕਰਕੇ ਲੋਕਾਂ ਦੀ ਭਲਾਈ ਦਾ ਇੱਕ ਸ਼ਲਾਘਾਯੋਗ ਉਦੱਮ ਕੀਤਾ ਹੈ। ਲੋਕ ਕਲਿਆਣ ਲਈ ਖੂਨਦਾਨ ਨੂੰ ਬਹੁਤ ਉੱਤਮ ਕਿਹਾ ਗਿਆ ਹੈ, ਅੱਜ ਦੇ ਸਮੇਂ ਵਿੱਚ ਜਿੰਦਗੀ ਬਚਾਉਣ ਲਈ ਇਹ ਸਭ ਤੋਂ ਵੱਧ ਜਰੂਰੀ ਹੈ।    ਇਹ ਪ੍ਰਗਟਾਵਾ ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਕਰਦੇ ਹੋਏ ਕਿਹਾ ਹੈ ਕਿ ਅੱਜ ਸਚਖੱਡ ਵਾਸੀ ਬਾਬਾ ਲਾਭ ਸਿੰਘ ਜੀ ਦੀ ਯਾਦ ਵਿੱਚ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਢੇਰ ਦੇ ਨੌਜਵਾਨਾਂ ਵਲੋਂ ਲਗਾਏ ਖੂਨਦਾਨ ਕੈਂਪ ਵਿੱਚ ਵਿਸੇਸ ਤੋਰ ਸ਼ਿਰਕਤ ਕਰਨ ਮੌਕੇ ਕੀਤਾ। ਇਸ ਕੈਂਪ ਵਿੱਚ ਸ੍ਰੀ ਅਨੰਦਪੁਰ ਸਾਹਿਬ ਹਸਪਤਾਲ ਦੇ ਮੈਡੀਕਲ ਸਟਾਫ ਵਲੋਂ ਦਰਜਨਾਂ ਯੂਨਿਟ ਖੂਨ ਇਕੱਤਰਤ ਕੀਤਾ ਗਿਆ।    ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਇਲਾਕੇ ਦੇ ਨੋਜਵਾਨਾ ਨੇ ਖੂਨਦਾਨ ਕੈਂਪ ਵਿੱਚ ਵੱਧ ਚੜ ਕੇ ਸਮੁਲੀਅਤ ਕੀਤੀ ਹੈ। ਮਾਨਵ ਕਲਿਆਣ ਇਹ ਇਕ ਚੰਗਾ ਉਪਰਾਲਾ ਹੈ। ਉਹਨਾਂ ਕਿਹਾ ਕਿ ਸਾਡੇ ਲੋਕਾਂ ਵਿੱਚ ਭਾਈਚਾਰਕ ਸਾਂਝ ਬਹੁਤ ਮਜਬੂਤੀ ਨਾਲ ਕਾਈਮ ਹੈ ਅਤੇ ਅਜਿਹੇ ਕੈਂਪ ਇਸ ਗੱਲ ਦੇ ਪ੍ਰਮਾਣ ਹਨ। ...
ਪਿੰਡ ਕੋਟਲਾ ਮੁਗਲਾਂ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਕੀਤਾ ਗਿਆ ਜਾਗਰੂਕ

ਪਿੰਡ ਕੋਟਲਾ ਮੁਗਲਾਂ ਵਿਖੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾਂਭਣ ਲਈ ਕੀਤਾ ਗਿਆ ਜਾਗਰੂਕ

National, Politics, Punjab
ਗੁਰਦਾਸਪੁਰ, 12 ਅਕਤੂਬਰ (   ) ਡਿਪਟੀ ਕਮਿਸ਼ਨਰ, ਸ੍ਰੀ ਦਲਵਿੰਦਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਜਿਲ੍ਹੇ ਅੰਦਰ ਕਿਸਾਨਾਂ ਨੂੰ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਜਿਲ੍ਹੇ ਭਰ ਵਿੱਚ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ। ਜਿਸ ਤਹਿਤ ਪਿੰਡ ਕੋਟਲਾ ਮੁਗਲਾਂ ਬਲਾਕ ਕਲਾਨੌਰ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਤੇ ਫਸਲ ਦੀ ਰਹਿੰਦ ਖੂੰਹਦ ਨੂੰ ਸਾਂਭਣ ਲਈ ਜਾਗਰੂਕ ਕੀਤਾ ਗਿਆ। ਜਿਲ੍ਹੇ ਅੰਦਰ ਵਿੱਢੀ ਇਸ ਮੁਹਿੰਮ ਸਬੰਧੀ ਜਾਣਕਾਰੀ ਦਿੰਦਿਆਂ ਡਾ.ਹਰਜਿੰਦਰ ਸਿੰਘ ਬੇਦੀ, ਵਧੀਕ ਡਿਪਟੀ ਕਮਿਸ਼ਨਰ (ਜ) ਗੁਰਦਾਸਪੁਰ ਨੇ ਜਿਲ੍ਹਾ ਪ੍ਰਸ਼ਾਸਨ ਦੀ ਸਮੁੱਚੀ ਟੀਮ ਡਿਪਟੀ ਕਮਿਸ਼ਨਰ ਦੀ ਅਗਵਾਈ ਵਿੱਚ ਫੀਲਡ ਵਿੱਚ ਜਾ ਕੇ ਕਿਸਾਨਾਂ ਨਾਲ ਰਾਬਤਾ ਕਰਕੇ ਪਰਾਲੀ ਦੀ ਸਾਂਭ ਸੰਭਾਲ ਲਈ ਜਾਗਰੂਕ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਜਾ ਕੇ ਗਰਾਉਂਡ ਲੈਵਲ 'ਤੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਅਤੇ ਖੇਤੀ ਮਸ਼ੀਨਰੀ ਉਪਲੱਬਧ ਕਰਾਉਣ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਨਾੜ ਨੂੰ ਅੱਗ ਲਗਾਉਣ ਦੇ ਨੁਕਸਾਨਾਂ ਅਤੇ ਅੱਗ ਲਗਾਏ ਬਗੈਰ ਫਸਲ ਬੀਜਣ ...
ਪੰਜਾਬ ਸਰਕਾਰ ਨੇ 2000 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀਆਂ ਮੁੱਖ ਸਰਕਾਰੀ ਇਮਾਰਤਾਂ ਦੀ ਉਸਾਰੀ ਦੇ ਕਾਰਜ ਵਿੱਚ ਤੇਜ਼ੀ ਲਿਆਂਦੀ

ਪੰਜਾਬ ਸਰਕਾਰ ਨੇ 2000 ਕਰੋੜ ਰੁਪਏ ਤੋਂ ਵੱਧ ਲਾਗਤ ਵਾਲੀਆਂ ਮੁੱਖ ਸਰਕਾਰੀ ਇਮਾਰਤਾਂ ਦੀ ਉਸਾਰੀ ਦੇ ਕਾਰਜ ਵਿੱਚ ਤੇਜ਼ੀ ਲਿਆਂਦੀ

National, Politics, Punjab
ਚੰਡੀਗੜ੍ਹ, 11 ਅਕਤੂਬਰ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਹਤਰ ਜਨਤਕ ਸੇਵਾਵਾਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਜਨਤਕ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਉੱਚ-ਗੁਣਵੱਤਾ ਵਾਲੇ ਮਿਆਰਾਂ ਅਤੇ ਪਾਰਦਰਸ਼ਤਾ ਨਾਲ ਫੰਡਾਂ ਦੀ ਵਰਤੋਂ ਕਰਦਿਆਂ ਸਾਰੇ ਕਾਰਜਸ਼ੀਲ ਪ੍ਰੋਜੈਕਟਾਂ ਨੂੰ ਨਿਰਧਾਰਤ ਸਮਾਂ-ਸੀਮਾ ਦੇ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਉਣ ਨੂੰ ਪ੍ਰਮੁੱਖ ਤਰਜੀਹ ਦੇ ਰਹੀ ਹੈ। ਲੋਕ ਨਿਰਮਾਣ ਮੰਤਰੀ ਨੇ ਸੂਬੇ ਭਰ ਵਿੱਚ ਵੱਖ-ਵੱਖ ਸਰਕਾਰੀ ਵਿਭਾਗਾਂ ਲਈ ਲੋਕ ਨਿਰਮਾਣ ਵਿਭਾਗ ਵੱਲੋਂ ਚਲਾਏ ਜਾ ਰਹੇ ਵਿਆਪਕ ਇਮਾਰਤੀ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਸਮੇਂ 2097.03 ਕਰੋੜ ਰੁਪਏ ਦੇ ਪ੍ਰੋਜੈਕਟ ਨਿਰਮਾਣ ਦੇ ਵੱਖ-ਵੱਖ ਪੜਾਵਾਂ 'ਤੇ ਹਨ, ਜਿਨ੍ਹਾਂ ਵਿੱਚੋਂ 915.55 ਕਰੋੜ ਰੁਪਏ ਪਹਿਲਾਂ ਹੀ ਕਾਰਜਕਾਰੀ ਏਜੰਸੀਆਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ। ਹੋਰ ਵੇਰਵੇ ਸਾਂਝੇ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਲੋਕ ਨਿਰਮਾਣ ਵਿਭਾਗ ਦੀ ...