ਪਾਣੀ ਬਚਾਉਣ ਅਤੇ ਆਲੂ ਦੀ ਉਤਪਾਦਕਤਾ ਵਧਾਉਣ ਲਈ ਸੂਖਮ ਸਿੰਚਾਈ ਕਾਮਯਾਬ: ਬਰਿੰਦਰ ਕੁਮਾਰ ਗੋਇਲ
ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਸਤੰਬਰ:
ਪੰਜਾਬ ਦੇ ਭੂਮੀ ਅਤੇ ਜਲ ਸੰਭਾਲ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥੇ ਜ਼ੋਰ ਦੇ ਕੇ ਕਿਹਾ ਕਿ ਸੂਬੇ ਦੇ ਤੇਜ਼ੀ ਨਾਲ ਘੱਟ ਰਹੇ ਭੂਮੀਗਤ ਪਾਣੀ ਦੇ ਸਰੋਤਾਂ ਨੂੰ ਬਚਾਉਣ ਅਤੇ ਫਸਲ ਉਤਪਾਦਕਤਾ ਨੂੰ ਵਧਾਉਣ ਲਈ, ਖਾਸ ਕਰਕੇ ਆਲੂ ਦੀ ਕਾਸ਼ਤ ਵਿੱਚ, ਸੂਖਮ ਸਿੰਚਾਈ ਪ੍ਰਣਾਲੀਆਂ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ।
ਮੋਹਾਲੀ ਦੇ ਫੇਜ਼ 6 ਦੇ ਭੂਮੀ ਸੰਭਾਲ ਕੰਪਲੈਕਸ ਵਿਖੇ ਆਲੂ ਦੀ ਕਾਸ਼ਤ ਵਿੱਚ ਸੂਖਮ ਸਿੰਚਾਈ ਨੂੰ ਉਤਸ਼ਾਹਿਤ ਕਰਨ ਬਾਰੇ ਇੱਕ ਰੋਜ਼ਾ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਮੰਤਰੀ ਨੇ ਕਿਹਾ ਕਿ ਸੂਖਮ ਸਿੰਚਾਈ - ਜਿਸ ਵਿੱਚ ਤੁਪਕਾ ਅਤੇ ਫੁਹਾਰਾ ਪ੍ਰਣਾਲੀਆਂ ਸ਼ਾਮਲ ਹਨ - ਨਾ ਸਿਰਫ਼ ਪਾਣੀ ਦੀ ਸਮਝਦਾਰੀ ਨਾਲ ਵਰਤੋਂ ਨੂੰ ਯਕੀਨੀ ਬਣਾਉਂਦੀਆਂ ਹਨ ਬਲਕਿ ਖਾਦਾਂ ਅਤੇ ਕੀਟਨਾਸ਼ਕਾਂ ਦੀ ਸਿੱਧੇ ਤੌਰ 'ਤੇ ਫ਼ਸਲ ਦੇ ਜੜ੍ਹ ਖੇਤਰ ਵਿੱਚ ਕੁਸ਼ਲ ਵਰਤੋਂ ਨੂੰ ਵੀ ਸਮਰੱਥ ਬਣਾਉਂਦੀਆਂ ਹਨ। ਉਨ੍ਹਾਂ ਕਿਹਾ, “ਇਨ੍ਹਾਂ ਪ੍ਰਣਾਲੀਆਂ ਨੂੰ ਅਪਣਾਉਣ ਨਾਲ ਕਿਸਾਨਾਂ ਨੂੰ 50% ਤੱਕ ਪਾਣੀ ਦੀ ਬਚਤ ਕਰਨ ਵਿੱਚ ਮਦਦ ਮਿਲਦੀ ਹੈ ਅਤੇ ਨਾਲ ਹੀ ਪ੍ਰਤ...








