ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 27 ਅਪ੍ਰੈਲ: ਜ਼ਿਲ੍ਹੇਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਸ਼ੁਰੂ ਹੋ ਗਈ ਹੈ ਅਤੇ ਐਤਵਾਰ ਸ਼ਾਮ ਤੱਕ ਮੰਡੀਆਂ ਵਿੱਚ ਕੁੱਲ ਕਣਕ ਦੀ ਆਮਦ 96 ਫੀਸਦੀ ਤੋਂ ਵੱਧ ਹੋ ਚੁੱਕੀ ਹੈ ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 660739 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੇ ਕੀਤਾ।
ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ 690645 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਐਤਵਾਰ ਸ਼ਾਮ ਤੱਕ ਲਗਭਗ 660739 ਫ਼ੀਸਦੀ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਲਿਫ਼ਟਿੰਗ ਦਾ ਕੰਮ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦੀ ਫਸਲ ਦੇ ਭੁਗਤਾਨ ਲਈ 1540.64 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੇ ਜਾ ਚੁੱਕੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕ...








