ਸਿੱਖਿਆ ਕ੍ਰਾਂਤੀ 2.0 ਤਹਿਤ ਕੁਠਾਲਾ ਸਕੂਲ ਵਿੱਚ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ
ਮਾਲੇਰਕੋਟਲਾ, 27 ਅਪ੍ਰੈਲ: ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵੱਲੋਂ ਅੱਜ ਪੀ.ਐਮ. ਸ੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੁਠਾਲਾ ਵਿਖੇ ਸਿੱਖਿਆ ਕ੍ਰਾਂਤੀ 2.0 ਮੁਹਿੰਮ ਤਹਿਤ 09 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਗਈ ਆਧੁਨਿਕ ਸੋਸ਼ਲ ਸਾਇੰਸ ਲੈਬ ਦਾ ਉਦਘਾਟਨ ਕੀਤਾ । ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੰਦੋੜ ਕਰਮਜੀਤ ਸਿੰਘ ਕੁਠਾਲਾ ਵੀ ਮੌਜੂਦ ਸਨ । ਇਸ ਮੌਕੇ ਉਨ੍ਹਾਂ ਸਕੂਲ ਵਿੱਚ ਚੱਲ ਰਹੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਅਤੇ ਵਿਦਿਆਰਥੀਆਂ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਸਹੂਲਤਾਂ ਦਾ ਜਾਇਜ਼ਾ ਲਿਆ ਅਤੇ ਸਕੂਲ ਪ੍ਰਬੰਧਕਾਂ ਨਾਲ ਗੱਲਬਾਤ ਕਰਦੇ ਹੋਏ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਹਦਾਇਤਾਂ ਜਾਰੀ ਕੀਤੀਆਂ।
ਵਿਧਾਇਕ ਡਾ.ਜਮੀਲ ਉਰ ਰਹਿਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਿੱਖਿਆ ਖੇਤਰ ਵਿੱਚ ਇਤਿਹਾਸਕ ਸੁਧਾਰ ਕਰ ਰਹੀ ਹੈ। ਸਿੱਖਿਆ ਕ੍ਰਾਂਤੀ 2.0 ਦੇ ਜ਼ਰੀਏ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਗੁਣਵੱਤ...







