‘ਯੁੱਧ ਨਸ਼ਿਆਂ ਵਿਰੁੱਧ’: 204ਵੇਂ ਦਿਨ, ਪੰਜਾਬ ਪੁਲਿਸ ਨੇ 4.5 ਕਿਲੋਗ੍ਰਾਮ ਹੈਰੋਇਨ, 59 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ 89 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ
ਚੰਡੀਗੜ੍ਹ, 21 ਸਤੰਬਰ:
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ ਨਸਿ਼ਆਂ ਵਿਰੁੱਧ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 204ਵੇਂ ਦਿਨ ਪੰਜਾਬ ਪੁਲਿਸ ਨੇ 374 ਥਾਵਾਂ `ਤੇ ਛਾਪੇਮਾਰੀ ਕੀਤੀ ਜਿਸ ਨਾਲ ਸੂਬੇ ਭਰ ਵਿੱਚ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ 78 ਐਫਆਈਆਰਜ਼ ਦਰਜ ਕੀਤੀਆਂ ਗਈਆਂ। ਇਸ ਦੇ ਨਾਲ, 204 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 30,440 ਹੋ ਗਈ ਹੈ।
ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 4.5 ਕਿਲੋ ਹੈਰੋਇਨ, 2.3 ਕਿਲੋ ਗਾਂਜਾ, 1524 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 59,810 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜਿ਼ਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸਿ਼ਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅ...







