ਆਪ ਵਫ਼ਦ ਨੇ ਡੀਜੀਪੀ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾ ਕੇ ਜਾਅਲੀ ਵੀਡੀਓ ਬਣਾਉਣ ਦੀ ਸਾਜ਼ਿਸ਼ ਦੇ ਮਾਸਟਰਮਾਈਂਡਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਦੀ ਕੀਤੀ ਮੰਗ
ਚੰਡੀਗੜ੍ਹ, 18 ਜੂਨ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਅਕਸ ਨੂੰ ਖ਼ਰਾਬ ਕਰਨ ਅਤੇ ਸੂਬੇ ਦੀ ਅਮਨ-ਸ਼ਾਂਤੀ ਨੂੰ ਭੰਗ ਕਰਨ ਦੀ ਨੀਅਤ ਨਾਲ ਬਣਾਈ ਗਈ ਫਰਜ਼ੀ ਵੀਡੀਓ ਦੇ ਮਾਮਲੇ ਨੂੰ ਲੈ ਕੇ ਵੀਰਵਾਰ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 'ਆਪ' ਪੰਜਾਬ ਦੇ ਇੱਕ ਵਫ਼ਦ ਨੇ ਪੰਜਾਬ ਦੇ ਡੀਜੀਪੀ ਨਾਲ ਮੁਲਾਕਾਤ ਕੀਤੀ।
ਵਫ਼ਦ ਨੇ ਡੀਜੀਪੀ ਨੂੰ ਦੋ ਅਹਿਮ ਰਿਪੋਰਟਾਂ ਸੌਂਪਦਿਆਂ ਫਰਜ਼ੀ ਵੀਡੀਓ ਬਣਾਉਣ ਅਤੇ ਇਸ ਨੂੰ ਸੋਸ਼ਲ ਮੀਡੀਆ 'ਤੇ ਫੈਲਾਉਣ ਵਾਲੇ ਸ਼ਰਾਰਤੀ ਤੱਤਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਵਫ਼ਦ ਵਿੱਚ 'ਆਪ' ਪੰਜਾਬ ਦੇ ਸੂਬਾ ਪ੍ਰਧਾਨ ਅਮਨ ਅਰੋੜਾ, ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ ਅਤੇ ਪਾਰਟੀ ਦੇ ਹੋਰ ਸੀਨੀਅਰ ਆਗੂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।
ਡੀਜੀਪੀ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਿਰੋਮਣੀ ਅਕਾਲੀ ਦਲ 'ਤੇ ਤਿੱਖਾ ਹਮਲਾ ਬੋਲਿਆ।
ਚੀਮਾ ਨੇ ਕਿਹਾ ਕਿ 3 ਕਰੋੜ ਪੰਜਾਬੀਆਂ ਵੱਲੋਂ ਚੁਣੀ ਗਈ ਹਰਮਨ ਪਿਆਰੀ ਸਰਕਾਰ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ...








