ਮੰਡੀ ਕਿਲਿਆਂਵਾਲੀ ਵਿਖੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੀਤੀ ਲੋਕ ਮਿਲਣੀ
ਲੰਬੀ/ਸ੍ਰੀ ਮੁਕਤਸਰ ਸਾਹਿਬ, 06 ਅਕਤੂਬਰ: ਪੰਜਾਬ ਦੇ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਦੀ ਮੰਡੀ ਕਿੱਲਿਆਂਵਾਲੀ ਵਿਖੇ ਲੋਕ ਮਿਲਣੀ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੰਡੀ ਕਿੱਲਿਆਂਵਾਲੀ ਵਿਕਾਸ ਦੇ ਪ੍ਰੋਜੈਕਟਾਂ ਦੇ ਨੇਪਰੇ ਚਾੜ੍ਹਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਜਲਦੀ ਹੀ ਹੋਰ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾ ਰਹੇ ਹਨ।
ਇਸ ਦੌਰਾਨ ਉਨ੍ਹਾਂ ਮੰਡੀ ਵਾਸੀਆਂ ਨਾਲ ਰੂ-ਬ-ਰੂ ਹੋ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਵਿਕਾਸ ਕਾਰਜਾਂ ਸਬੰਧੀ ਫੀਡਬੈਕ ਹਾਸਲ ਕੀਤਾ। ਲੋਕ ਮਿਲਣੀ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਵਾਰਡ ਅਤੇ ਮੁਹੱਲਿਆਂ ਨਾਲ ਸਬੰਧਤ ਵੱਖ-ਵੱਖ ਵਿਕਾਸ ਕਾਰਜਾਂ, ਨਾਗਰਿਕ ਸਹੂਲਤਾਂ ਅਤੇ ਹੋਰ ਜਨਤਕ ਮਸਲਿਆਂ ਸਬੰਧੀ ਆਪਣੇ ਸੁਝਾਅ ਅਤੇ ਮੰਗਾਂ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ। ਕੈਬਨਿਟ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਪ੍ਰਾਪਤ ਹੋਈਆਂ ਜਾਇਜ਼ ਮੰਗਾਂ ਅਤੇ ਸਮੱਸਿਆਵਾਂ ਦਾ ਸਬੰਧਤ ਵਿਭਾਗਾਂ ਨਾਲ ਤਾਲਮੇਲ ਕਰਕੇ ਪਹਿਲ ਦੇ ਆਧਾਰ 'ਤੇ ਨਿਪਟਾਰਾ ਯਕੀਨੀ ਬਣਾਇਆ ਜਾਵੇਗਾ।
ਇਸ ਮੌਕੇ...








