Sunday, March 8
Shadow

Tag: latest news

ਪਰਾਲੀ ਪ੍ਰਬੰਧਨ ਸਬੰਧੀ ਸਮੂਹ ਅਧਿਕਾਰੀ ਅਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ: ਐੱਸ. ਡੀ.ਐਮ. ਚਰਨਜੋਤ ਸਿੰਘ ਵਾਲੀਆ

ਪਰਾਲੀ ਪ੍ਰਬੰਧਨ ਸਬੰਧੀ ਸਮੂਹ ਅਧਿਕਾਰੀ ਅਪਣੀ ਡਿਊਟੀ ਤਨਦੇਹੀ ਨਾਲ ਨਿਭਾਉਣ: ਐੱਸ. ਡੀ.ਐਮ. ਚਰਨਜੋਤ ਸਿੰਘ ਵਾਲੀਆ

National, Politics, Punjab
ਸੰਗਰੂਰ, 18 ਸਤੰਬਰ: ਉਪ ਮੰਡਲ ਮੈਜਿਸਟਰੇਟ, ਸੰਗਰੂਰ, ਸ.ਚਰਨਜੋਤ ਸਿੰਘ ਵਾਲੀਆ ਨੇ ਆਪਣੇ ਦਫਤਰ ਵਿਖੇ ਪਰਾਲੀ ਪ੍ਰਬੰਧਨ ਸਬੰਧੀ ਸੱਦੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਪਰਾਲੀ ਪ੍ਰਬੰਧਨ ਸਬੰਧੀ ਹਰ ਇੱਕ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣੀ ਯਕੀਨੀ ਬਣਾਏ। ਸ਼੍ਰੀ ਵਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਬਾਬਤ ਜਾਗਰੂਕ ਕਰਨ ਹਿਤ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਪਰਾਲੀ ਨੂੰ ਅੱਗ ਲਗਾਉਣ ਨਾਲ ਮਨੁੱਖ ਅਤੇ ਜ਼ਮੀਨ ਦੀ ਸਿਹਤ ਉਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਐੱਸ.ਡੀ.ਐਮ. ਨੇ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸੰਭਾਲ ਲਈ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਨ ਦੀ ਅਪੀਲ ਕੀਤੀ। ਦਿਨੋਂ ਦਿਨ ਵਧ ਰਿਹਾ ਵਾਤਾਵਰਨ ਪ੍ਰਦੂਸ਼ਣ ਜਿਥੇ ਇਨਸਾਨੀ ਸਿਹਤ ਲਈ ਘਾਤਕ ਸਿੱਧ ਹੋ ਰਿਹਾ ਹੈ ਉਥੇ ਹੀ ਇਸ ਨਾਲ ਪਸ਼ੂਆਂ, ਪੰਛੀਆਂ ਦੇ ਨਾਲ-ਨਾਲ ਜ਼ਮੀਨ ਉਤੇ ਵੀ ਕਈ ਤਰ੍ਹਾਂ ਦੇ ਮਾੜੇ ਪ੍ਰਭਾਵ ਪੈਂਦੇ ਹਨ। ਪੰਜਾਬ ਸਰਕਾਰ ਵੱਲੋਂ ਪਰਾਲੀ ਦੀ ਸੁਚੱ...
ਸਪੀਕਰ ਸ. ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ. ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ

ਸਪੀਕਰ ਸ. ਸੰਧਵਾਂ ਨੇ ਮੁੱਖ ਮਹਿਮਾਨ ਅਤੇ ਵਿਧਾਇਕ ਸ. ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਕੀਤੀ ਸ਼ਿਰਕਤ

National, Politics, Punjab
ਫਰੀਦਕੋਟ 18 ਸਤੰਬਰ () ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਖੇਤਰੀ ਖੋਜ ਕੇਂਦਰ ਫਰੀਦਕੋਟ ਵਿਖੇ ਜਿਣਸਾਂ ਤੋਂ ਉਤਪਾਦ ਬਣਾਈਏ, ਖੇਤੀ ਮੁਨਾਫਾ ਹੋਰ ਵਧਾਈਏ'' ਦੇ ਉਦੇਸ਼ ਨਾਲ ਅੱਜ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਬਾਰੇ ਤਕਨੀਕੀ ਜਾਣਕਾਰੀ ਦੇਣ, ਖੇਤੀ ਵਿਭਿੰਨਤਾ, ਪਰਾਲੀ ਪ੍ਰਬੰਧਨ ਆਦਿ ਸਬੰਧੀ ਜਾਣਕਾਰੀ ਮੁਹੱਈਆ ਕਰਵਾਉਣ ਲਈ ਜਿਲ੍ਹਾ ਪੱਧਰੀ ਕਿਸਾਨ ਮੇਲੇ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਜਦੋਂ ਕਿ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਮੇਲੇ ਦੀ ਪ੍ਰਧਾਨਗੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਉੱਪ ਕੁਲਪਤੀ ਡਾ. ਸਤਬੀਰ ਸਿੰਘ ਗੋਸਲ ਨੇ ਕੀਤੀ। ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਤਰੱਕੀ ਤੇ ਵਿਕਾਸ ਦਾ ਰਸਤਾ ਕਿਸਾਨ ਦੇ ਖੇਤਾਂ ਵਿਚੋਂ ਨਿਕਲਦਾ ਹੈ। ਇਸ ਲਈ ਸਾਨੂੰ ਕਿਸਾਨ ਤੇ ਕਿਸਾਨੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਪੰਜਾਬ ਕੋਲ ਪੰਜਾਬ ਖੇਤੀਬਾੜ...
ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

ਅੰਮ੍ਰਿਤਸਰ ਵਿੱਚ ਦੋ ਔਰਤਾਂ ਸਮੇਤ ਛੇ ਨਸ਼ਾ ਤਸਕਰ 9 ਕਿਲੋ ਹੈਰੋਇਨ ਨਾਲ ਗ੍ਰਿਫਤਾਰ

Crime, National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 18 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ‘ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਦੌਰਾਨ ਸਰਹੱਦ ਪਾਰ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਛੇ ਨਸ਼ਾ ਤਸਕਰਾਂ ਨੂੰ  9.066 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਦੋ ਹੋਰ ਨਸ਼ਾ ਤਸਕਰੀ ਗਿਰੋਹਾਂ ਦਾ ਪਰਦਾਫਾਸ਼ ਕੀਤਾ ਹੈ । ਇਹ ਜਾਣਕਾਰੀ ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ (ਡੀਜੀਪੀ) ਗੌਰਵ ਯਾਦਵ ਨੇ ਵੀਰਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਅੰਮ੍ਰਿਤਸਰ ਦੇ ਪਿੰਡ ਕਾਲੇ ਘਨੂਪੁਰ ਦੇ ਹਨੀ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਪਰਮਦੀਪ ਸਿੰਘ ਉਰਫ਼ ਪਾਰਸ (18), ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਹਰਵਿੰਦਰ ਸਿੰਘ ਉਰਫ਼ ਹਿੰਦਾ (19), ਅੰਮ੍ਰਿਤਸਰ ਦੇ ਪਿੰਡ ਡਾਂਡੇ ਦੇ ਗੁਰਪ੍ਰੀਤ ਸਿੰਘ ਉਰਫ਼ ਗੋਪੀ (25), ਤਰਨਤਾਰਨ ਦੇ ਪਿੰਡ ਢਾਲਾ ਦੀ ਜਸਬੀਰ ਕੌਰ (40) ਅਤੇ ਤਰਨਤਾਰਨ ਦੇ ਪਿੰਡ ਹਵੇਲੀਆਂ ਦੀ ਕੁਲਵਿੰਦਰ ਕੌਰ (54) ਵਜੋਂ ਹੋਈ ਹੈ। ਇਹ ਕਾਰਵਾਈ ਅੰਮ੍ਰਿਤ...
ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

ਪੰਜਾਬ ਦੇ ਹੜ੍ਹ ਪ੍ਰਭਾਵਿਤ ਪਿੰਡਾਂ ‘ਚ 4 ਦਿਨਾਂ ਦੌਰਾਨ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚੇ: ਸੌਂਦ

National, Politics, Punjab
ਚੰਡੀਗੜ੍ਹ, 18 ਸਤੰਬਰ: ਪੰਜਾਬ ਸਰਕਾਰ ਨੇ ਸੂਬੇ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਨੂੰ ਲੀਹ ‘ਤੇ ਲਿਆਉਣ ਲਈ ਯਤਨ ਤੇਜ਼ ਕਰ ਦਿੱਤੇ ਹਨ। ਪਿਛਲੇ 4 ਦਿਨਾਂ ਵਿੱਚ ਪਿੰਡਾਂ ਦੀ ਸਫਾਈ ਅਤੇ ਗਾਰ ਕੱਢਣ ‘ਤੇ 10.21 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਤਹਿਤ ਹੜ੍ਹਾਂ ਦੌਰਾਨ ਮਰੇ ਪਸ਼ੂਆਂ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਪਿੰਡਾਂ ਵਿੱਚ 259 ਪਸ਼ੂਆਂ ਦੇ ਨਿਪਟਾਰੇ ‘ਤੇ 17.54 ਲੱਖ ਰੁਪਏ ਖਰਚ ਕੀਤੇ ਜਾ ਚੁੱਕੇ ਹਨ। ਸੌਂਦ ਨੇ ਕਿਹਾ ਕਿ ਮਲਬੇ ਦੀ ਸਫ਼ਾਈ ਅਤੇ ਪਸ਼ੂ ਲਾਸ਼ਾਂ ਦਾ ਨਿਪਟਾਰਾ 24 ਸਤੰਬਰ ਤੱਕ ਕਰ ਲਿਆ ਜਾਵੇਗਾ। ਇਸ ਤੋਂ ਇਲਾਵਾ ਛੱਪੜਾਂ ਦੀ ਸਾਫ ਸਫਾਈ 22 ਅਕਤੂਬਰ ਤੱਕ ਹੋਵੇਗੀ। ਸੌਂਦ ਨੇ ਅੱਗੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਸਾਂਝੀਆਂ ਜਾਇਦਾਦਾਂ ਦੀ ਮੁਰੰਮਤ ‘ਤੇ ਹੁਣ ਤੱਕ ਪ੍ਰਾਪਤ ਰਿਪੋਰਟਾਂ ਅਨੁਸਾਰ 153.33 ਕਰੋੜ ਰੁਪਏ ਖਰਚ ਆਉਣ ਦਾ ਅੰਦਾਜ਼ਾ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ...
ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਐਸ.ਸੀ. ਵਿਦਿਆਰਥੀਆਂ ਲਈ ਸਿੱਖਿਆ ਖੇਤਰ ਵਿੱਚ ਇਤਿਹਾਸਕ ਕਦਮ: ਡਾ. ਬਲਜੀਤ ਕੌਰ

National, Politics, Punjab
ਚੰਡੀਗੜ੍ਹ, 18 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਸਿੱਖਿਆ ਦੇ ਖੇਤਰ ਵਿੱਚ ਨਿਰੰਤਰ ਇਤਿਹਾਸਕ ਕਦਮ ਚੁੱਕ ਰਹੀ ਹੈ। ਪੰਜਾਬ ਭਵਨ ਵਿਖੇ ਆਯੋਜਿਤ ਪ੍ਰੈਸ ਕਾਨਫਰੰਸ ਦੌਰਾਨ, ਪੰਜਾਬ ਦੀ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ  ਵਿਭਾਗ ਦੀਆਂ ਮੁੱਖ ਪਹਿਲਕਦਮੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ – 35% ਦਾ ਇਤਿਹਾਸਕ ਵਾਧਾ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੋਸਟ-ਮੈਟ੍ਰਿਕ ਸਕਾਲਰਸ਼ਿਪ ਸਕੀਮ ਨੂੰ ਸਾਲਾਂ ਤੋਂ ਚੱਲ ਰਹੇ ਵਿਵਾਦਾਂ ਅਤੇ ਬੇਨਿਯਮੀਆਂ ਤੋਂ ਬਾਹਰ ਕੱਢਿਆ ਹੈ। ਫੰਡਾਂ ਦੀ ਹੇਰਾਫੇਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਗਈ ਹੈ, ਅਤੇ ਹੁਣ ਇੱਕ ਇੱਕ ਰੁਪਈਆ ਸਿੱਧੇ ਲੋੜਵੰਦ ਵਿਦਿਆਰਥੀਆਂ ਦੀ ਸਿੱਖਿਆ ਲਈ ਵਰਤਿਆ ਜਾ ਰਿਹਾ ਹੈ। 2022 ਵਿੱਚ 1,76,842 ਵਿਦਿਆਰਥੀਆਂ ਨੇ ਇਸ ਯੋਜਨਾ ਦਾ ਲਾਭ ਲਿਆ ਸੀ। ਅੱਜ ਇਹ ਗਿਣਤੀ 2,37,...
ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

ਗਰੀਬਾਂ ਅਤੇ ਬਜ਼ੁਰਗਾਂ ਲਈ 100 ਕਰੋੜ ਰੁਪਏ ਦਾ ਤੋਹਫ਼ਾ: ਪੰਜਾਬ ਸਰਕਾਰ ਨੇ ਤੀਰਥ ਯਾਤਰਾ ਲਈ ਖੋਲ੍ਹਿਆ ਖਜ਼ਾਨਾ

National, Politics, Punjab
ਪੰਜਾਬ ਦੀ ਮਿੱਟੀ ਸ਼ਰਧਾ ਅਤੇ ਕੁਰਬਾਨੀ ਨਾਲ ਭਰਪੂਰ ਹੈ। ਇੱਥੋਂ ਦੇ ਲੋਕਾਂ ਨੇ ਗੁਰੂਆਂ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਦੀ ਨੀਂਹ ਬਣਾਇਆ ਹੈ। ਕਈ ਵਾਰ ਜੀਵਨ ਦੀਆਂ ਜ਼ਿੰਮੇਵਾਰੀਆਂ ਅਤੇ ਵਿੱਤੀ ਰੁਕਾਵਟਾਂ ਦੇ ਕਾਰਨ, ਬਜ਼ੁਰਗਾਂ ਦੀ ਇੱਕ ਪਿਆਰੀ ਇੱਛਾ ਅਧੂਰੀ ਰਹਿੰਦੀ ਹੈ - ਜੀਵਨ ਦੇ ਆਖਰੀ ਪੜਾਅ ਵਿੱਚ ਪਵਿੱਤਰ ਤੀਰਥ ਸਥਾਨਾਂ ਦੀ ਯਾਤਰਾ ਕਰਨਾ। ਮਾਨ ਸਰਕਾਰ ਨੇ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਸ਼ੁਰੂ ਕਰਕੇ ਇਸ ਅਧੂਰੀ ਇੱਛਾ ਨੂੰ ਮਾਣ ਅਤੇ ਸਨਮਾਨ ਦੀ ਯਾਤਰਾ ਵਿੱਚ ਬਦਲ ਦਿੱਤਾ ਹੈ। ਇਹ ਯੋਜਨਾ ਸਿਰਫ਼ ਇੱਕ ਸਰਕਾਰੀ ਪਹਿਲ ਨਹੀਂ ਹੈ, ਸਗੋਂ ਸਰਕਾਰ ਅਤੇ ਆਮ ਲੋਕਾਂ ਵਿਚਕਾਰ ਇੱਕ ਭਾਵਨਾਤਮਕ ਪੁਲ ਹੈ। ਇਹ ਉਨ੍ਹਾਂ ਬਜ਼ੁਰਗਾਂ ਲਈ ਇੱਕ ਤੋਹਫ਼ਾ ਹੈ ਜਿਨ੍ਹਾਂ ਨੇ ਆਪਣਾ ਪੂਰਾ ਜੀਵਨ ਆਪਣੇ ਪਰਿਵਾਰਾਂ ਅਤੇ ਸਮਾਜ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ ਹੈ। ਇਹ ਇੱਕ ਅਜਿਹੀ ਪਹਿਲ ਹੈ ਜੋ ਲੋਕਾਂ ਦੇ ਦਿਲਾਂ ਨੂੰ ਛੂਹ ਰਹੀ ਹੈ। ਇਹ ਯੋਜਨਾ ਉਨ੍ਹਾਂ ਲੋਕਾਂ ਲਈ ਇੱਕ ਵਰਦਾਨ ਸਾਬਤ ਹੋ ਰਹੀ ਹੈ ਜੋ ਵਿੱਤੀ ਤੰਗੀਆਂ ਕਾਰਨ ਆਪਣੇ ਧਾਰਮਿਕ ਵਿਸ਼ਵਾਸਾਂ ਨੂੰ ਪੂਰਾ ਕਰਨ ਵਿੱਚ ਅਸਮਰੱਥ ਹਨ। ਇਸ ਯੋਜਨਾ ਦਾ ਉਦੇਸ਼ ਨਾ ਸਿਰ...
2000 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ, ਪੰਜਾਬ ਸਰਕਾਰ ਦਾ ਬੇਰੋਜ਼ਗਾਰੀ ’ਤੇ ਵਾਰ

2000 ਨੌਜਵਾਨਾਂ ਨੂੰ ਮਿਲੇਗਾ ਰੋਜ਼ਗਾਰ, ਪੰਜਾਬ ਸਰਕਾਰ ਦਾ ਬੇਰੋਜ਼ਗਾਰੀ ’ਤੇ ਵਾਰ

National, Politics, Punjab
ਚੰਡੀਗੜ੍ਹ, 16 ਸਤੰਬਰ 2025: ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਰਾਸ਼ਟਰੀ ਸੰਯੋਜਕ ਸ਼੍ਰੀ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਕਾਰੋਬਾਰ ਕਰਨ ਨੂੰ ਆਸਾਨ ਬਣਾਉਣ ਦੇ ਉਦੇਸ਼ ਨਾਲ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਹੈਪੀ ਫੋਰਜਿੰਗਜ਼ ਲਿਮਟਿਡ (ਐਚਐਫਐਲ) ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਵਿੱਚ 1000 ਕਰੋੜ ਰੁਪਏ ਦਾ ਨਿਵੇਸ਼ ਕਰੇਗੀ। ਹੈਪੀ ਫੋਰਜਿੰਗਜ਼ ਲਿਮਟਿਡ ਆਟੋ ਅਤੇ ਇੰਜੀਨੀਅਰਿੰਗ ਖਾਸ ਉਤਪਾਦਾਂ ਦੇ ਨਿਰਮਾਣ ਵਿੱਚ ਇੱਕ ਅਗਵਾਈ ਕਰਨ ਵਾਲੀ ਇਕਾਈ ਹੈ ਅਤੇ ਦੇਸ਼ ਦੇ ਇੰਜੀਨੀਅਰਿੰਗ ਮੈਨੂਫੈਕਚਰਿੰਗ ਖੇਤਰ ਵਿੱਚ ਤੀਜੀ ਸਭ ਤੋਂ ਵੱਡੀ ਕੰਪਨੀ ਹੈ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੈਬਿਨੇਟ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਰੌਸ਼ਨੀ ਪਾਈ ਕਿ ਐਚਐਫਐਲ ਦੀ ਕਾਰਗੁਜ਼ਾਰੀ ਦੇਸ਼ੀ ਅਤੇ ਨਿਰਯਾਤ ਮਾਰਕੀਟ ਦੋਵਾਂ ਲਈ ਉੱਚ ਗੁਣਵੱਤਾ ਵਾਲੇ ਉਤਪਾਦਾਂ ਦੀ ਫੋਰਜਿੰਗ ਅਤੇ ਮਸ਼ੀਨਿੰਗ ’ਤੇ ਕੇਂਦ੍ਰਿਤ ਹੈ, ਜੋ ਕਿ ਵਪਾਰਕ ਵਾਹਨ, ਯਾਤਰੀ ਵਾਹਨ, ਖੇਤੀਬਾੜੀ ਉਪਕਰਣ, ਆਫ-ਹਾਈਵੇ ਸੈਕਟਰ, ਬਿਜਲੀ ਉਤਪਾਦਨ, ਰੇਲਵੇ, ਤੇਲ ਅਤੇ ਗੈ...
ਭਾਰਤੀ ਚੋਣ ਕਮਿਸ਼ਨ ਨੇ ਈ.ਵੀ.ਐਮ. ਬੈਲਟ ਪੇਪਰਾਂ ਨੂੰ ਵਧੇਰੇ ਪੜ੍ਹਨਯੋਗ ਬਣਾਉਣ ਲਈ ਦਿਸ਼ਾ-ਨਿਰਦੇਸ਼ਾਂ ਵਿੱਚ ਕੀਤੀ ਸੋਧ

ਭਾਰਤੀ ਚੋਣ ਕਮਿਸ਼ਨ ਨੇ ਈ.ਵੀ.ਐਮ. ਬੈਲਟ ਪੇਪਰਾਂ ਨੂੰ ਵਧੇਰੇ ਪੜ੍ਹਨਯੋਗ ਬਣਾਉਣ ਲਈ ਦਿਸ਼ਾ-ਨਿਰਦੇਸ਼ਾਂ ਵਿੱਚ ਕੀਤੀ ਸੋਧ

National, Politics, Punjab
ਚੰਡੀਗੜ੍ਹ, 17 ਸਤੰਬਰ: ਭਾਰਤੀ ਚੋਣ ਕਮਿਸ਼ਨ  ਨੇ ਈ.ਵੀ.ਐਮ. ਬੈਲਟ ਪੇਪਰਾਂ ਦੀ ਸਪਸ਼ਟਤਾ ਅਤੇ ਪੜ੍ਹਨਯੋਗਤਾ ਨੂੰ ਹੋਰ ਬਿਹਤਰ ਬਣਾਉਣ ਲਈ ਚੋਣ ਸੰਚਾਲਨ ਨਿਯਮ, 1961 ਦੇ ਨਿਯਮ 49ਬੀ ਤਹਿਤ ਮੌਜੂਦਾ ਦਿਸ਼ਾ-ਨਿਰਦੇਸ਼ਾਂ ਵਿੱਚ ਸੋਧ ਕੀਤੀ ਹੈ। ਇਹ ਪਹਿਲਕਦਮੀ ਚੋਣ ਪ੍ਰਕਿਰਿਆਵਾਂ ਨੂੰ ਸੁਚਾਰੂ ਅਤੇ ਹੋਰ ਬਿਹਤਰ ਬਣਾਉਣ ਅਤੇ ਵੋਟਰਾਂ ਲਈ ਸਹੂਲਤ ਵਧਾਉਣ ਦੇ ਮੱਦੇਨਜ਼ਰ ਪਿਛਲੇ 6 ਮਹੀਨਿਆਂ ਵਿੱਚ ਭਾਰਤੀ ਚੋਣ ਕਮਿਸ਼ਨ ਵੱਲੋਂ ਪਹਿਲਾਂ ਹੀ ਕੀਤੀਆਂ ਗਈਆਂ 28 ਪਹਿਲਕਦਮੀਆਂ ਦੀ ਤਰਜ਼ ਤੇ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਇਸ ਵਾਰ ਈਵੀਐਮ ਬੈਲਟ ਪੇਪਰ `ਤੇ ਉਮੀਦਵਾਰਾਂ ਦੀਆਂ ਰੰਗਦਾਰ ਤਸਵੀਰਾਂ ਹੋਣਗੀਆਂ। ਸਹੀ ਤੇ ਸਪੱਸ਼ਟ ਦਿਖਣ ਲਈ ਉਮੀਦਵਾਰ ਦਾ ਚਿਹਰਾ ਫੋਟੋ ਸਪੇਸ ਦੇ ਤਿੰਨ-ਚੌਥਾਈ ਹਿੱਸੇ ਵਿੱਚ ਨਜ਼ਰ ਆਵੇਗਾ। ਉਮੀਦਵਾਰਾਂ/ਨੋਟਾ ਦੇ ਸੀਰੀਅਲ ਨੰਬਰ ਭਾਰਤੀ ਅੰਕਾਂ ਦੇ ਅੰਤਰਰਾਸ਼ਟਰੀ ਰੂਪ ਵਿੱਚ ਛਾਪੇ ਜਾਣਗੇ। ਫੌਂਟ ਦਾ ਸਾਈਜ਼ 30 ਅਤੇ ਸਪੱਸ਼ਟਤਾ ਲਈ ਬੋਲਡ ਹੋਵੇਗਾ। ਇਕਸਾਰਤਾ ਨੂੰ ਯਕੀਨੀ ਬਣਾਉਣ ਲਈ, ਸਾਰੇ ਉਮੀਦਵਾਰਾਂ/ ਦੇ ਨਾਮ ਇੱਕੋ ਕਿਸਮ ਦੇ ਫੌਂਟ ਅਤੇ ...
‘ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ ‘ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 200ਵੇਂ ਦਿਨ ਪੰਜਾਬ ਪੁਲਿਸ ਵੱਲੋਂ 414 ਥਾਵਾਂ ‘ਤੇ ਛਾਪੇਮਾਰੀ; 93 ਨਸ਼ਾ ਤਸਕਰ ਕਾਬੂ

National, Politics, Punjab
ਚੰਡੀਗੜ੍ਹ, 17 ਸਤੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 200ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 414 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 61 ਐਫਆਈਆਰਜ਼ ਦਰਜ ਕਰਕੇ 93 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 200 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 29, 930 ਹੋ ਗਈ ਹੈ। ਇਹਨਾਂ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 323 ਗ੍ਰਾਮ ਹੈਰੋਇਨ, 126 ਕਿਲੋ ਭੁੱਕੀ, 525 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 2800 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵ...
“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

“ਪ੍ਰੋਜੈਕਟ ਜੀਵਨਜਯੋਤ 2.0: ਪੰਜਾਬ ਸਰਕਾਰ ਦਾ ਬੱਚਿਆਂ ਦੀ ਭੀਖ ਮੰਗਣ ਖ਼ਤਮ ਕਰਨ ਦਾ ਮਿਸ਼ਨ”: ਡਾ.ਬਲਜੀਤ ਕੌਰ

National, Politics, Punjab
ਚੰਡੀਗੜ੍ਹ, 17 ਸਤੰਬਰ: ਪ੍ਰੋਜੈਕਟ ਜੀਵਨਜਯੋਤ 2.0, ਪੰਜਾਬ ਸਰਕਾਰ ਦੀ ਇੱਕ ਦੂਰਦਰਸ਼ੀ ਪਹਿਲਕਦਮੀ, ਬੱਚਿਆਂ ਨੂੰ ਗਲੀਆਂ ਤੋਂ ਬਚਾ ਕੇ ਅਤੇ ਉਨ੍ਹਾਂ ਨੂੰ ਸੁਰੱਖਿਅਤ, ਸਨਮਾਨਜਨਕ ਅਤੇ ਉਮੀਦ ਭਰਿਆ ਭਵਿੱਖ ਦੇ ਕੇ ਜੀਵਨ ਬਦਲ ਰਹੀ ਹੈ। ਵੇਰਵੇ ਸਾਂਝੇ ਕਰਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਗੁਰਦੁਆਰਾ ਸਾਹਿਬ ਨੇੜੇ ਚਲਾਈ ਗਈ ਕਾਰਵਾਈ ਦੌਰਾਨ 15 ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾ ਕੇ ਤੁਰੰਤ ਸੁਰੱਖਿਅਤ ਥਾਂ 'ਤੇ ਰੱਖਿਆ ਗਿਆ ਅਤੇ ਪੁਨਰਵਾਸ ਉਪਾਅ ਕੀਤੇ ਗਏ। ਉਨ੍ਹਾਂ ਕਿਹਾ ਕਿ ਜਨਤਕ ਸਹਿਯੋਗ ਉਤਸ਼ਾਹਜਨਕ ਰਿਹਾ ਹੈ, ਕਿਉਂਕਿ ਵੱਧ ਤੋਂ ਵੱਧ ਨਾਗਰਿਕ ਧਾਰਮਿਕ ਸਥਾਨਾਂ, ਬਾਜ਼ਾਰਾਂ, ਬੱਸ ਸਟੈਂਡਾਂ ਅਤੇ ਟ੍ਰੈਫਿਕ ਸਿਗਨਲਾਂ 'ਤੇ ਬੱਚਿਆਂ ਦੀ ਭੀਖ ਮੰਗਣ ਦੇ ਮਾਮਲੇ ਰਿਪੋਰਟ ਕਰ ਰਹੇ ਹਨ। ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਸੂਬੇ ਦੇ ਹਰ ਬੱਚੇ ਨੂੰ ਸੁਰੱਖਿਅਤ ਬਚਪਨ, ਵਧੀਆ ਸਿੱਖਿਆ ਅਤੇ ਇੱਜ਼ਤ ਨਾਲ ਜੀਣ ਦਾ ਹੱਕ ਦੇਣਾ ਹੈ।...