Sunday, March 8
Shadow

Tag: latest news

ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ

ਗੁਰਦਾਸਪੁਰ ਯੂਨੀਵਰਸਿਟੀ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ 3.5 ਲੱਖ ਰੁਪਏ ਦਾ ਯੋਗਦਾਨ

National, Politics, Punjab
ਚੰਡੀਗੜ੍ਹ, 14 ਸਤੰਬਰ: ਏਕਤਾ ਅਤੇ ਸਮਾਜਿਕ ਜ਼ਿੰਮੇਵਾਰੀ ਪ੍ਰਤੀ ਮਿਸਾਲ ਪੇਸ਼ ਕਰਦਿਆਂ ਸਰਦਾਰ ਬੇਅੰਤ ਸਿੰਘ ਸਟੇਟ ਯੂਨੀਵਰਸਿਟੀ (ਐਸ.ਬੀ.ਐਸ.ਐਸ.ਯੂ.) ਗੁਰਦਾਸਪੁਰ ਨੇ ਸੂਬੇ ਭਰ ਵਿੱਚ ਚੱਲ ਰਹੇ ਹੜ੍ਹ ਰਾਹਤ ਕਾਰਜਾਂ ਵਿੱਚ ਯੋਗਦਾਨ ਪਾਉਣ ਲਈ ਪੰਜਾਬ ਮੁੱਖ ਮੰਤਰੀ ਹੜ੍ਹ ਰਾਹਤ ਫੰਡ ਵਿੱਚ 3,50,000 ਰੁਪਏ ਦਿੱਤੇ ਹਨ। ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਐਸ.ਕੇ. ਮਿਸ਼ਰਾ ਦੀ ਅਗਵਾਈ ਵਿੱਚ ਯੂਨੀਵਰਸਿਟੀ ਦੇ ਇੱਕ ਵਫ਼ਦ ਨੇ ਪੰਜਾਬ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਮੰਤਰੀ ਸ. ਹਰਜੋਤ ਸਿੰਘ ਬੈਂਸ ਨਾਲ ਮੁਲਾਕਾਤ ਕੀਤੀ ਅਤੇ ਹੜ੍ਹ ਰਾਹਤ ਫੰਡ ਲਈ ਚੈੱਕ ਭੇਟ ਕੀਤਾ। ਇਸ ਵਫ਼ਦ ਵਿੱਚ ਰਜਿਸਟਰਾਰ,ਡੀਨ ਅਕਾਦਮਿਕ ਮਾਮਲੇ, ਡੀਨ ਯੋਜਨਾਬੰਦੀ ਤੇ ਵਿਕਾਸ ਅਤੇ ਸਹਾਇਕ ਰਜਿਸਟਰਾਰ ਸਮੇਤ ਹੋਰ ਅਧਿਕਾਰੀ ਸ਼ਾਮਲ ਸਨ। ਇਹ ਰਾਸ਼ੀ ਯੂਨੀਵਰਸਿਟੀ ਦੇ ਫੈਕਲਟੀ ਅਤੇ ਸਟਾਫ ਦੀ ਭਾਗੀਦਾਰੀ ਰਾਹੀਂ ਇਕੱਤਰ ਕੀਤੀ ਗਈ ਸੀ, ਜਿਨ੍ਹਾਂ ਨੇ ਪੰਜਾਬ ਵਿੱਚ ਹਾਲ ਹੀ ‘ਚ ਆਏ ਭਿਆਨਕ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਆਪਣੀ ਇੱਕ ਦਿਨ ਦੀ ਤਨਖਾਹ ਦਾਨ ਕੀਤੀ। ਇਸ ਪਹਿਲਕਦਮੀ ਦੀ ਸ਼ਲਾਘਾ ਕਰਦਿਆਂ ਸ. ਹਰਜੋਤ ਸ...
ਪੰਜਾਬ ਸਰਕਾਰ ਵੱਲੋਂ ਹੜ੍ਹਾਂ ਪਿੱਛੋਂ ਪਸ਼ੂਆਂ ਦੀ ਸੁਰੱਖਿਆ ਲਈ ਵਿਆਪਕ ਤੇ ਸਮਾਂਬੱਧ ਕਾਰਜ ਯੋਜਨਾ ਤਿਆਰ

ਪੰਜਾਬ ਸਰਕਾਰ ਵੱਲੋਂ ਹੜ੍ਹਾਂ ਪਿੱਛੋਂ ਪਸ਼ੂਆਂ ਦੀ ਸੁਰੱਖਿਆ ਲਈ ਵਿਆਪਕ ਤੇ ਸਮਾਂਬੱਧ ਕਾਰਜ ਯੋਜਨਾ ਤਿਆਰ

National, Politics, Punjab
ਚੰਡੀਗੜ੍ਹ, 14 ਸਤੰਬਰ: ਸੂਬੇ ਵਿੱਚ ਆਏ ਭਿਆਨਕ ਹੜ੍ਹਾਂ ਦੇ ਮਾਰੂ ਨਤੀਜਿਆਂ ਤੋਂ ਸਮੁੱਚੇ ਪਸ਼ੂਧਨ ਦੀ ਸੁਰੱਖਿਆ ਲਈ ਫੈਸਲਾਕੁਨ ਕਦਮ ਚੁੱਕਦਿਆਂ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਵੱਲੋਂ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ, ਖੁਰ ਰੋਗ ਅਤੇ ਪਰਜੀਵੀ ਲਾਗਾਂ ਸਮੇਤ ਗੰਭੀਰ ਜੋਖਮਾਂ ਨੂੰ ਘਟਾਉਣ ਲਈ ਵਿਆਪਕ ਅਤੇ ਸਮਾਂਬੱਧ ਕਾਰਜ ਯੋਜਨਾ ਉਲੀਕੀ ਗਈ ਹੈ। ਦੱਸ ਦੇਈਏ ਕਿ ਇਨ੍ਹਾਂ ਹੜ੍ਹਾਂ ਦੌਰਾਨ 713 ਪਿੰਡਾਂ ਵਿੱਚ 2.53 ਲੱਖ ਪਸ਼ੂ ਪ੍ਰਭਾਵਿਤ ਹੋਏ ਹਨ। ਇਸ ਵਿਆਪਕ ਕਾਰਜ ਯੋਜਨਾ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਵਿਭਾਗ ਨੇ ਪਸ਼ੂਆਂ ਨੂੰ ਹੜ੍ਹ ਦੇ ਪਾਣੀ ਤੋਂ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਉਣ ਲਈ ਕਾਰਜ ਯੋਜਨਾ ਤਿਆਰ ਕੀਤੀ ਹੈ। ਇਨ੍ਹਾਂ ਬੀਮਾਰੀਆਂ ਵਿੱਚ ਗਲ ਘੋਟੂ, ਖੁਰ ਰੋਗ, ਥਣਾਂ ਦੀ ਬੀਮਾਰੀ, ਚਿੱਚੜ ਰੋਗ, ਚਮੜੀ ਰੋਗ, ਮੋਕ ਲੱਗਣੀ ਆਦਿ ਰੋਗਾਂ ਅਤੇ ਪੋਸ਼ਣ ਦੀ ਘਾਟ ਸ਼ਾਮਲ ਹੈ। ਇਸ ਬਹੁ-ਪੱਖੀ ਮੁਹਿੰਮ ਤਹਿਤ ਪ੍ਰਭਾਵਿਤ ਪਸ਼ੂ ਪਾਲਕਾਂ ਦੀ ਸਹਾਇਤਾ ਲਈ ਸਮੂਹਿਕ ਟੀਕਾਕਰਨ, ਕੀਟਾਣੂ-ਮੁਕਤ ਕਰਨ ਅਤੇ ...
ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼

ਪੰਜਾਬ ਵਿੱਚ ਹੜ੍ਹ ਪ੍ਰਭਾਵਿਤ ਸਾਰੀਆਂ ਮੰਡੀਆਂ ਨੂੰ ਬਹਾਲ ਕਰਨ ਲਈ 5-ਰੋਜ਼ਾ ਮੁਹਿੰਮ ਦਾ ਆਗ਼ਾਜ਼

National, Politics, Punjab
ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਕਿਸਾਨਾਂ ਲਈ ਨਿਰਵਿਘਨ ਅਤੇ ਮੁਸ਼ਕਲ ਰਹਿਤ ਝੋਨੇ ਦੀ ਖਰੀਦ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਹੜ੍ਹ ਪ੍ਰਭਾਵਿਤ ਸਾਰੀਆਂ ਅਨਾਜ ਮੰਡੀਆਂ ਨੂੰ ਚਾਲੂ ਕਰਨ ਲਈ ਵਿਸ਼ੇਸ਼ ਪੰਜ-ਰੋਜ਼ਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਉਦੇਸ਼ ਖੜ੍ਹੇ ਪਾਣੀ ਅਤੇ ਚਿੱਕੜ ਨੂੰ ਸਾਫ਼ ਕਰਨਾ ਹੈ ਤਾਂ ਜੋ ਸੂਬੇ ਦੀਆਂ ਸਾਰੀਆਂ ਮੰਡੀਆਂ ਸਾਉਣੀ ਖਰੀਦ ਸੀਜ਼ਨ ਲਈ ਪੂਰੀ ਤਰ੍ਹਾਂ ਕਾਰਜਸ਼ੀਲ ਕੀਤੀਆਂ ਜਾ ਸਕਣ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਐਤਵਾਰ ਤੋਂ ਸ਼ੁਰੂ ਹੋਣ ਵਾਲੀ ਇਹ ਮੁਹਿੰਮ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ 'ਤੇ ਕੇਂਦ੍ਰਿਤ ਹੈ ਜਿੱਥੇ ਮੰਡੀਆਂ ਖੜ੍ਹੇ ਪਾਣੀ ਅਤੇ ਜਮ੍ਹਾਂ ਹੋਏ ਚਿੱਕੜ ਨਾਲ ਪ੍ਰਭਾਵਿਤ ਹਨ। ਉਨ੍ਹਾਂ ਨੇ ਪੰਜਾਬ ਮੰਡੀ ਬੋਰਡ ਦੇ ਅਧਿਕਾਰੀਆਂ ਅਤੇ ਸਾਰੇ ਜ਼ਿਲ੍ਹਾ ਮੰਡੀ ਅਫਸਰਾਂ(ਡੀਐਮਓਜ਼) ਨੂੰ ਹਦਾਇਤ ਕੀਤੀ ਕਿ ਉਹ ਨਿੱਜੀ ਤੌਰ 'ਤੇ ਇਨ੍ਹਾਂ ਯਤਨਾਂ ਦੀ ਨਿਗਰਾਨੀ ਕਰਨ ਅਤੇ ਇਹ ਯਕੀਨੀ ਬਣਾਉਣ ਕਿ ਸਾਰੀਆਂ ਪ੍ਰਭਾਵਿਤ ...
ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਸਫਾਈ ਮੁਹਿੰਮ, ਪੀਣ ਵਾਲੇ ਪਾਣੀ ਦੀ ਸਪਲਾਈ, ਜਾਇਦਾਦਾਂ ਦੇ ਨੁਕਸਾਨ ਦਾ ਮੁਲਾਂਕਣ ਯਕੀਨੀ ਬਣਾਇਆ ਜਾਵੇਗਾ: ਡਾ. ਰਵਜੋਤ ਸਿੰਘ

National, Politics, Punjab
ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਦੱਸਿਆ ਕਿ ਸੂਬੇ ਵਿੱਚ ਹਾਲ ਹੀ ਵਿੱਚ ਆਏ ਹੜ੍ਹਾਂ ਦੇ ਮੱਦੇਨਜ਼ਰ ਸ਼ਹਿਰੀ ਸਥਾਨਕ ਇਕਾਈਆਂ ਵੱਲੋਂ ਕੀਤੇ ਜਾਣ ਵਾਲੇ ਉਪਾਵਾਂ ਸਬੰਧੀ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਉਪਾਵਾਂ ਵਿੱਚ ਸੂਬੇ ਦੇ ਕਸਬਿਆਂ ਵਿੱਚ ਆਮ ਸਥਿਤੀ ਦੀ ਬਹਾਲੀ ਨੂੰ ਯਕੀਨੀ ਬਣਾਉਣ ਲਈ ਸਫਾਈ, ਪੀਣ ਵਾਲੇ ਪਾਣੀ ਦੀ ਸਪਲਾਈ ਅਤੇ ਸਿਹਤ ਸਬੰਧੀ ਰੋਕਥਾਮ ਉਪਾਅ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਸੂਬੇ ਭਰ ਦੇ ਸਾਰੇ ਨਗਰ ਨਿਗਮਾਂ ਦੇ ਕਮਿਸ਼ਨਰਾਂ, ਸਾਰੇ ਵਧੀਕ ਡਿਪਟੀ ਕਮਿਸ਼ਨਰਾਂ (ਸ਼ਹਿਰੀ ਵਿਕਾਸ/ਜਨਰਲ) ਅਤੇ ਨਗਰ ਕੌਂਸਲਾਂ/ਨਗਰ ਪੰਚਾਇਤਾਂ ਦੇ ਸਾਰੇ ਕਾਰਜਕਾਰੀ ਅਧਿਕਾਰੀਆਂ ਨੂੰ ਮਿਸ਼ਨ ਮੋਡ 'ਤੇ ਕੰਮ ਕਰਨ ਲਈ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ। ਸੂਬੇ ਵਿੱਚ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦਰਿਆਵਾਂ ਦੇ ਨਾਲ-ਨਾਲ ਉਨ੍ਹਾਂ ਦੀਆਂ ਸਹਾਇਕ ਨਦੀਆਂ ਵਿੱਚ ਪਾਣੀ ਦਾ ਪੱਧਰ ਵਧਣ ਅਤੇ ਭਾਰੀ ਬਾਰਸ਼ ਕਾਰਨ ਆਏ ਗੰਭੀਰ ਹੜ੍ਹ ਅਤੇ ਪਾਣੀ ਭਰਨ ਦੀਆਂ ਸਮੱਸਿਆਵਾਂ ਨੂੰ ਵੇਖਦਿਆਂ, ਕੈਬਨਿਟ ਮੰਤਰੀ ਨੇ...
ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਹਰਦੀਪ ਸਿੰਘ ਮੁੰਡੀਆਂ

ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ‘ਚ ਸਹਿਯੋਗ ਲਈ ਨੋਡਲ ਚੇਅਰਮੈਨ ਤੇ ਮੈਂਬਰ ਨਿਯੁਕਤ ਕੀਤੇ: ਹਰਦੀਪ ਸਿੰਘ ਮੁੰਡੀਆਂ

National, Politics, Punjab
ਚੰਡੀਗੜ੍ਹ, 14 ਸਤੰਬਰ: ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਕਾਰਜਾਂ ਅਤੇ ਨੁਕਸਾਨ ਦੇ ਮੁਲਾਂਕਣ ਨੂੰ ਸੁਚਾਰੂ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਨੋਡਲ ਚੇਅਰਮੈਨ ਅਤੇ ਮੈਂਬਰਾਂ ਦੀ ਨਿਯੁਕਤੀ ਕੀਤੀ ਗਈ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਰਾਜ ਵਿੱਚ ਆਏ ਭਿਆਨਕ ਹੜ੍ਹਾਂ ਨੇ ਵੱਡਾ ਨੁਕਸਾਨ ਕੀਤਾ ਹੈ। ਇਸ ਸਥਿਤੀ ਦੇ ਮੱਦੇਨਜ਼ਰ ਸਰਕਾਰ ਵੱਲੋਂ 2303 ਅਜਿਹੇ ਪਿੰਡਾਂ ਦੀ ਸ਼ਨਾਖ਼ਤ ਕੀਤੀ ਗਈ ਹੈ, ਜਿੱਥੇ ਬੁਨਿਆਦੀ ਸਹਾਇਤਾ ਅਤੇ ਮੁੜ-ਵਸੇਬੇ ਲਈ ਤੁਰੰਤ ਉਪਰਾਲੇ ਕਰਨੇ ਜ਼ਰੂਰੀ ਹਨ। ਇਸ ਲਈ ਨਿਯੁਕਤ ਨੋਡਲ ਪ੍ਰਤੀਨਿਧ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਿਯੁਕਤ ਗਜ਼ਟਿਡ ਅਫ਼ਸਰਾਂ ਨਾਲ ਤਾਲਮੇਲ ਕਰਦੇ ਹੋਏ ਆਪਣੀਆਂ ਡਿਊਟੀਆਂ ਨਿਭਾਉਣਗੇ। ਸ. ਮੁੰਡੀਆਂ ਨੇ ਦੱਸਿਆ ਕਿ ਇਹ ਪ੍ਰਤੀਨਿਧ ਰਾਹਤ ਸਮੱਗਰੀ ਦੀ ਵੰਡ ਦੀ ਨਿਗਰਾਨੀ ਕਰਨਗੇ, ਫ਼ਸਲਾਂ, ਮਕਾਨਾਂ ਅਤੇ ਪਸ਼ੂਧਨ ਨੂੰ ਹੋਏ ਨੁਕਸਾਨ ਦੇ ਮੁਲਾਂਕਣ ਵਿੱਚ ਸਹਾਇਤਾ ਕਰਨਗੇ ਅਤੇ ਹੜ੍ਹ ਪੀੜਤਾਂ ਦੇ ਕਲੇਮ ਸਮਾਂਬੱਧ ਤਰੀਕੇ ਨਾਲ ਫੈਸੀਲੀਟੇਟ ਕਰਨਗੇ ਤਾਂ ਜੋ ਪ...
ਭਾਜਪਾ ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ- ਵਿੱਤ ਮੰਤਰੀ

ਭਾਜਪਾ ਔਖੀ ਘੜੀ ਵਿਚ ਵੀ ਲਾਸ਼ਾ ਤੇ ਸਿਆਸਤ ਕਰ ਰਹੀ ਹੈ- ਵਿੱਤ ਮੰਤਰੀ

National, Politics, Punjab
ਚੰਡੀਗੜ੍ਹ / ਨੰਗਲ 13 ਸਤੰਬਰ  ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਔਖੀ ਘੜੀ ਮੌਕੇ ਵੀ ਭਾਜਪਾ ਲਾਸ਼ਾ ਤੇ ਸਿਆਸਤ ਕਰ ਰਹੀ ਹੈ, ਜੇਕਰ ਕੇਂਦਰ ਸਰਕਾਰ ਕੋਲ 12 ਹਜ਼ਾਰ ਕਰੋੜ ਦੇ ਆਂਕੜੇ ਹਨ ਤਾ ਉਹ ਜਨਤਕ ਕਰਨ ਕਿਉਕਿ ਅਸੀ ਪੰਜਾਬ ਸਰਕਾਰ ਦੇ ਆਂਕੜੇ ਜਾਰੀ ਕਰ ਚੁੱਕੇ ਹਾਂ। ਅੱਜ ਸ੍ਰੀ ਅਨੰਦਪੁਰ ਸਾਹਿਬ ਹਲਕੇ ਦੇ ਵਿਸੇਸ਼ ਦੌਰੇ ਦੌਰਾਨ ਉਹ ਹਲਕਾ ਵਿਧਾਇਕ ਸ.ਹਰਜੋਤ ਸਿੰਘ ਬੈਂਸ ਦੇ ਨਾਲ ਪ੍ਰਭਾਵਿਤ ਖੇਤਰਾਂ ਵਿਚ ਪਹੁੰਚ ਕੇ ਹੋਏ ਨੁਕਸਾਨ ਦਾ ਜਾਇਜਾ ਲੈ ਰਹੇ ਸਨ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾ ਨੂੰ ਮਿਲ ਕੇ ਕਿਹਾ ਕਿ ਹਰ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ, ਲੋਕਾਂ ਦੇ ਮਕਾਨਾਂ, ਪਸ਼ੂ ਧੰਨ, ਫਸਲਾਂ ਦੇ ਨੁਕਸਾਨ ਦਾ ਮੁਆਵਜਾ ਦਿੱਤਾ ਜਾਵੇਗਾ। ਸੜਕਾਂ, ਪੁਲਾਂ ਦੀ ਉਸਾਰੀ ਮੁੜ ਕਰਵਾਈ ਜਾਵੇਗੀ, ਜਿਹੜੇ ਪਿੰਡਾਂ ਵਿੱਚ ਹੜ੍ਹਾਂ ਕਾਰਨ ਵੱਧ ਨੁਕਸਾਨ ਹੋਇਆ ਹੈ, ਉਨ੍ਹਾਂ ਪਿੰਡਾਂ ਦਾ ਸਰਵੇ ਹੋ ਰਿਹਾ ਹੈ, ਵਿਸੇਸ਼ ਗਿਰਦਾਵਰੀ ਕਰਵਾਈ ਜਾ ਰਹੀ ਹੈ, ਹਰ ਨੁਕਸਾਨ ਲਈ ਪੰਜਾਬ ਦੇ ਮੁੱਖ ਮੰਤਰੀ ਸੰਜੀਦਾਂ ਹਨ ਤੇ ਲੋਕਾਂ ਦੇ ਨੁਕਸਾਨ ਦੀ ਭਰਪਾਈ ਕੀਤੀ ਜਾਵੇਗੀ। ਪੰਜਾਬ ਸਰਕਾਰ ਵੱਲੋਂ ਇਸ ...
ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

ਹਰਦੀਪ ਸਿੰਘ ਮੁੰਡੀਆਂ ਵੱਲੋਂ ਮਾਲ ਅਧਿਕਾਰੀਆਂ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਤੇਜ਼ ਗਿਰਦਾਵਰੀ ਪ੍ਰਕਿਰਿਆ ਯਕੀਨੀ ਬਣਾਉਣ ਦੇ ਨਿਰਦੇਸ਼

National, Politics, Punjab
ਚੰਡੀਗੜ੍ਹ, 13 ਸਤੰਬਰ: ਪੰਜਾਬ ਵਿੱਚ ਆਏ ਭਿਆਨਕ ਹੜ੍ਹਾਂ ਕਾਰਨ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਸੂਬੇ ਭਰ ਵਿੱਚ ਅੱਜ ਤੋਂ ਵਿਸ਼ੇਸ਼ ਗਿਰਦਾਵਰੀ ਸ਼ੁਰੂ ਹੋ ਗਈ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਮਾਲ, ਮੁੜ-ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਅੱਜ ਸਾਰੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਪ੍ਰਕਿਰਿਆ ਨੂੰ ਪਾਰਦਰਸ਼ੀ, ਸਮਾਂਬੱਧ ਅਤੇ ਨਤੀਜਾ-ਮੁਖੀ ਢੰਗ ਨਾਲ ਨੇਪਰੇ ਚਾੜ੍ਹਨ ਤਾਂ ਜੋ ਕੋਈ ਵੀ ਪ੍ਰਭਾਵਿਤ ਪਰਿਵਾਰ ਬਣਦਾ ਮੁਆਵਜ਼ਾ ਪ੍ਰਾਪਤ ਕਰਨ ਤੋਂ ਵਾਂਝਾ ਨਾ ਰਹੇ। ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਹ ਮੁਹਿੰਮ ਜੰਗੀ ਪੱਧਰ 'ਤੇ ਸ਼ੁਰੂ ਕੀਤੀ ਗਈ ਹੈ, ਜਿਨ੍ਹਾਂ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਦੇ ਹਰ ਹੜ੍ਹ ਪੀੜਤ ਨੂੰ 45 ਦਿਨਾਂ ਦੇ ਅੰਦਰ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੀ ਪ੍ਰਕਿਰਿਆ ਪੂਰੀ ਈਮਾਨਦਾਰੀ ਅਤੇ ਜਵਾਬਦੇਹੀ ਨਾਲ ਨੇਪਰੇ ਚਾੜ੍ਹੀ ਜਾਵੇ। ਉਨ੍ਹਾਂ ਕਿਹਾ ਕਿ ਇਹ ਮੁਆਵਜ਼ਾ ਕੋਈ ਅਹਿਸਾਨ ਨਹੀਂ ਹੈ, ਸਗੋਂ ਪ੍ਰਭਾਵਿਤ ਲੋਕਾਂ ਦਾ ਬਣਦਾ ਹੱਕ ਹੈ। ...
PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ

PSPCL ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦਾ “ਮੇਕ-ਓਵਰ” ਸ਼ੁਰੂ ਕਰੇਗਾ: ਪਾਵਰ ਮੰਤਰੀ ਸੰਜੀਵ ਅਰੋੜਾ ਨੇ ਐਲਾਨ ਕੀਤਾ

National, Politics, Punjab
ਚੰਡੀਗੜ੍ਹ/ ਲੁਧਿਆਣਾ ਸਤੰਬਰ 13: ਕੈਬਨਿਟ ਮੰਤਰੀ (ਪਾਵਰ) ਸੰਜੀਵ ਅਰੋੜਾ ਨੇ ਅੱਜ ਪੰਜਾਬ ਭਰ ਵਿੱਚ ਪਾਵਰ ਲਾਈਨਾਂ ਦੇ ਵਿਸਤਰੀਤ “ਮੇਕ-ਓਵਰ” ਦੀ ਘੋਸ਼ਣਾ ਕੀਤੀ। ਅਰੋੜਾ ਨੇ ਕਿਹਾ ਕਿ ਵੱਖ-ਵੱਖ ਚੋਣੀ ਮੀਟਿੰਗਾਂ ਦੌਰਾਨ ਇਹ ਲੋਕਾਂ ਦੀ ਮੁੱਖ ਮੰਗ ਰਹੀ ਹੈ। ਪਰੋਜੈਕਟ ਦਾ ਖਾਕਾ Punjab State Power Corporation Limited (PSPCL) ਨੇ 13 ਪ੍ਰਮੁੱਖ ਮਿਊਨਿਸਿਪਲ ਕਾਰਪੋਰੇਸ਼ਨਾਂ ਦੇ 87 PSPCL ਸਬ-ਡਿਵਿਜ਼ਨਾਂ ਵਿੱਚ ਪਾਵਰ ਲਾਈਨਾਂ ਨੂੰ ਅੱਪਗ੍ਰੇਡ ਕਰਨ ਲਈ ਇਕ ਖਾਸ ਪ੍ਰੋਜੈਕਟ ਸ਼ੁਰੂ ਕੀਤਾ ਹੈ, ਜਿਸਦਾ ਲਕਸ਼ public safety ਵਧਾਉਣਾ, ਬਿਜਲੀ ਬੰਦੀਆਂ ਘਟਾਉਣਾ ਅਤੇ ਸ਼ਹਿਰਾਂ ਦੀ ਸਫ਼ਾਈ ਤੇ ਸੁੰਦਰਤਾ ਬਹਾਲ ਕਰਨੀ ਹੈ। ਮੁੱਖ ਹਿੱਸੇ 1. PSPCL ਪੋਲਾਂ ਤੋਂ ਗੈਰ-ਬਿਜਲੀ ਵਾਲੀਆਂ ਤਾਰਾਂ ਹਟਾਉਣਾ: ਸਾਰੇ ਡਿਸ਼ ਕੇਬਲ, ਇੰਟਰਨੈਟ ਫਾਈਬਰ ਅਤੇ ਹੋਰ ਗੈਰ-PSPCL ਤਾਰ ਪੋਲਾਂ ਤੋਂ ਹਟਾਏ ਜਾਣਗੇ ਤਾਂ ਜੋ ਜਨਤਕ ਸੁਰੱਖਿਆ ਵਧੇ ਅਤੇ ਲਾਈਨਾਂ ਦੀ ਨਿਗਰਾਨੀ ਤੇ ਫੌਲਟ ਪਛਾਣ ਤੇਜ਼ ਹੋਵੇ। 2. ਥੱਲੇ ਲਟਕ ਰਹੀਆਂ ਬਿਜਲੀ ਲਾਈਨਾਂ ਨੂੰ ਉੱਚਾ ਕਰਨਾ: ਖ਼ਾਸ ਕਰਕੇ ਭਾਰੀ ਵਾਹਨਾਂ ਨਾਲ ਵਾਪਰਨ ਵਾਲੀਆਂ ਹਾਦਸ...
ਹੜ੍ਹ ਪ੍ਰਭਾਵਿਤ ਪਿੰਡ 10 ਦਿਨਾਂ ਵਿੱਚ ਗਾਰ ਤੇ ਮਲਬੇ ਤੋਂ ਮੁਕਤ ਹੋਣਗੇ- ਮੁੱਖ ਮੰਤਰੀ

ਹੜ੍ਹ ਪ੍ਰਭਾਵਿਤ ਪਿੰਡ 10 ਦਿਨਾਂ ਵਿੱਚ ਗਾਰ ਤੇ ਮਲਬੇ ਤੋਂ ਮੁਕਤ ਹੋਣਗੇ- ਮੁੱਖ ਮੰਤਰੀ

National, Politics, Punjab
*ਚੰਡੀਗੜ੍ਹ, 13 ਸਤੰਬਰ* ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ 100 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਵਸੇਬਾ ਅਤੇ ਸਫਾਈ ਮੁਹਿੰਮ ਜੰਗੀ ਪੱਧਰ ’ਤੇ ਚਲਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਬਹੁਤ ਸਾਰੇ ਇਲਾਕਿਆਂ ਵਿੱਚ ਹੁਣ ਹੜ੍ਹਾਂ ਦਾ ਪਾਣੀ ਘਟ ਰਿਹਾ ਹੈ ਪਰ ਪਿੰਡਾਂ ਤੇ ਕਸਬਿਆਂ ਵਿੱਚ ਗਾਰ ਤੇ ਗੰਦਗੀ ਬਹੁਤ ਫੈਲੀ ਹੋਈ ਹੈ। ਉਨ੍ਹਾਂ ਕਿਹਾ ਕਿ ਜਨ-ਜੀਵਨ ਲੀਹ ’ਤੇ ਆ ਰਿਹਾ ਹੈ ਜਿਸ ਕਰਕੇ ਇਨ੍ਹਾਂ ਇਲਾਕਿਆਂ ਦੀ ਸਫਾਈ ਦਾ ਕੰਮ ਬਹੁਤ ਜ਼ਰੂਰੀ ਹੈ ਅਤੇ ਇਸ ਲਈ ਸੂਬਾ ਸਰਕਾਰ 2300 ਪ੍ਰਭਾਵਿਤ ਪਿੰਡਾਂ ਅਤੇ ਵਾਰਡਾਂ ਵਿੱਚ ਵਿਆਪਕ ਪੱਧਰ ’ਤੇ ਸਫਾਈ ਕਰਨ ਦੀ ਮੁਹਿੰਮ ਦਾ ਆਗਾਜ਼ ਕਰਨ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰੇਕ ਪਿੰਡ ਲਈ ਸਰਕਾਰ ਨੇ ਟੀਮਾਂ ਦਾ ਗਠਨ ਕੀਤਾ ਹੈ ਜਿਨ੍ਹਾਂ ਕੋਲ ਜੇ.ਸੀ.ਬੀ. ਮਸ਼ੀਨਾਂ, ਟਰੈਕਟਰ-ਟਰਾਲੀਆਂ ਅਤੇ ਲੇਬਰ ਦੀ ਵਿਵਸਥਾ ਹੋਵੇਗੀ। ਇਹ ਟੀਮਾਂ ਗਾਰ ਤੇ ਮਲਬਾ ਹਟਾਉਣਗੀਆਂ ਅਤੇ ਹਰੇਕ ਪਿੰਡ ਦੀ ਮੁਕੰਮਲ ਸਫਾਈ ਨੂੰ ਯਕੀਨੀ ਬਣਾਉਣਗੀਆਂ। ਮੁੱਖ ਮੰਤਰੀ ਨੇ ਖਦਸ਼ਾ...
ਬਰਸਾਤੀ ਮੌਸਮ ‘ਚ ਡੇਂਗੂ, ਮਲੇਰੀਆ ਤੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਜ਼ਰੂਰੀ: ਸਿਵਲ ਸਰਜਨ

ਬਰਸਾਤੀ ਮੌਸਮ ‘ਚ ਡੇਂਗੂ, ਮਲੇਰੀਆ ਤੇ ਦੂਸ਼ਿਤ ਪਾਣੀ ਨਾਲ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਜ਼ਰੂਰੀ: ਸਿਵਲ ਸਰਜਨ

National, Politics, Punjab
ਬਰਨਾਲਾ, 13 ਸਤੰਬਰ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ  ਡਾ. ਬਲਬੀਰ ਸਿੰਘ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਬਰਸਾਤੀ ਸੀਜ਼ਨ 'ਚ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਿਲ੍ਹਾ ਬਰਨਾਲਾ ਨਿਵਾਸੀਆਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਵੱਲੋਂ ਕੀਤਾ ਗਿਆ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੀਂਹ, ਹੜ੍ਹਾਂ ਨਾਲ ਪ੍ਰਭਾਵਿਤ ਇਲਾਕਿਆਂ ਸਲੱਮ ਏਰੀਆ ਵਿੱਚ ਡੇਂਗੂ, ਮਲੇਰੀਆ ਅਤੇ ਦੂਸ਼ਿਤ ਪਾਣੀ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਜਾ ਰਿਹਾ ਹੈ।   ਓਨ੍ਹਾਂ ਦੱਸਿਆ ਕਿ ਬਰਸਾਤ ਦੇ ਮੌਸਮ 'ਚ ਮੀਂਹ ਦਾ ਪਾਣੀ ਗਲੀਆਂ ਨਾਲੀਆਂ ਵਿੱਚ ਇਕੱਠਾ ਹੋਣ ਕਾਰਨ ਕਈ ਵਾਰ ਪੀਣ ਵਾਲੇ ਪਾਣੀ ਦੇ ਸਾਧਨ 'ਚ ਮਿਲ ਜਾਣ ਕਾਰਨ ਦਸਤ, ਉਲਟੀਆਂ ਅਤੇ ਹੈਪੇਟਾਇਟਸ ਪੀਲੀਆ ਵਰਗੀਆਂ ਪੇਟ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਘਰਾਂ, ਦੁਕਾਨਾਂ, ਹੋਰ ਥਾਵਾਂ 'ਤੇ ਗਮਲੇ, ਕੂਲਰ, ਟਾਇਰ, ਘੜੇ , ਫਰਿੱਜ ਦੀ ਬੈਕ ਟਰੇਅ, ਖੇਲਾਂ ਆਦਿ ਵਿੱਚ ...