ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਨੰਗਲ ਤੋਂ ਓਪਰੇਸ਼ਨ ਰਾਹਤ ਦੀ ਕੀਤੀ ਸੁਰੂਆਤ
ਚੰਡੀਗੜ੍ਹ/ਨੰਗਲ 08 ਸਤੰਬਰ
ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਨੇ ਆਪਣੇ ਵਿਧਾਨ ਸਭਾ ਹਲਕੇ ਸ੍ਰੀ ਅਨੰਦਪੁਰ ਸਾਹਿਬ ਤੋ ਅਪ੍ਰੇਸ਼ਨ ਰਾਹਤ ਦੀ ਸੁਰੂਆਤ ਅੱਜ ਨੰਗਲ 2ਆਰਵੀਆਰ ਤੋ ਕਰ ਦਿੱਤੀ ਹੈ। ਉਨ੍ਹਾਂ ਨੇ ਇਸ ਮੁਹਿੰਮ ਵਿੱਚ ਆਪਣੇ ਪਰਿਵਾਰ ਵੱਲੋਂ 5 ਲੱਖ ਰੁਪਏ ਦਾ ਯੋਗਦਾਨ ਪਾਇਆ ਹੈ ਅਤੇ 50 ਲੋੜਵੰਦ ਪਰਿਵਾਰਾਂ ਦੀ ਮੁਰੰਮਤ ਦਾ ਖਰਚ ਚੁੱਕਣ ਦਾ ਫੈਸਲਾ ਲਿਆ ਹੈ।
ਸ.ਬੈਂਸ ਨੇ ਇਸ ਮੌਕੇ ਕਿਹਾ ਕਿ ਲੋਕਾਂ ਦੀ ਸੁਰੱਖਿਆਂ ਕਰਨਾ ਸਾਡਾ ਧਰਮ ਤੇ ਕਰਮ ਹੈ। ਪਿਛਲੇ ਦਿਨਾਂ ਦੌਰਾਨ ਹਿਮਾਚਲ ਪ੍ਰਦੇਸ਼/ਪੰਜਾਬ ਵਿਚ ਹੋਈ ਭਾਰੀ ਬਰਸਾਤ ਅਤੇ ਭਾਖੜਾ ਡੈਮ ਤੋ ਵੱਧ ਪਾਣੀ ਛੱਡੇ ਜਾਣ ਕਾਰਨ ਸ੍ਰੀ ਅਨੰਦਪੁਰ ਸਾਹਿਬ, ਨੰਗਲ, ਕੀਰਤਪੁਰ ਸਾਹਿਬ ਅਤੇ ਇਲਾਕੇ ਦੇ ਬਹੁਤ ਸਾਰੇ ਪਿੰਡਾਂ ਦਾ ਭਾਰੀ ਨੁਕਸਾਨ ਹੋਇਆ ਹੈ। ਲੋਕਾਂ ਦੀਆਂ ਝੋਨੇ ਅਤੇ ਮੱਕੀ ਦੀਆਂ ਫਸਲਾਂ ਖਰਾਬ ਹੋ ਗਈਆਂ ਹਨ, ਕਈ ਇਲਾਕਿਆਂ ਵਿਚ ਪਾਣੀ ਭਰਨ ਕਾਰਨ ਇਮਾਰਤਾ ਨੁਕਸਾਨੀਆਂ ਗਈਆਂ ਹਨ। ਇਸ ਮੌਕੇ ਲੋਕਾਂ ਨੂੰ ਫੋਰੀ ਰਾਹਤ ਦੀ ਜਰੂਰਤ ਹੈ। ਹੁਣ ਬਰਸਾਤ ਵਿਚ ਵੀ ਕਮੀ ਆਈ ਹੈ ਅਤੇ ਡੈਮ ਵਿਚ ਪਾਣੀ ਦਾ ਪੱਧਰ ਲਗਾਤਾਰ ਨਿਯੰਤਰਣ ਵਿਚ ਆ ਰਿਹਾ ਹੈ, ਇਸ ਕੁਦਰ...








