Shadow

Tag: latest news

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਪਿੰਡ ਬੱਸੀ ਮਰੂਫ ਸਿਆਲਾਂ ’ਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਪਿੰਡ ਬੱਸੀ ਮਰੂਫ ਸਿਆਲਾਂ ’ਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ

hot news
ਹੁਸ਼ਿਆਰਪੁਰ, 5 ਅਕਤੂਬਰ : ਪੰਜਾਬ ਦੇ ਜੇਲ੍ਹਾਂ ਅਤੇ ਪ੍ਰਵਾਸੀ ਭਾਰਤੀ ਮਾਮਲੇ ਮੰਤਰੀ ਡਾ. ਰਵਜੋਤ ਸਿੰਘ ਨੇ ਨੇੜਲੇ ਪਿੰਡ ਬੱਸੀ ਮਰੂਫ ਸਿਆਲਾਂ ਵਿਖੇ ਬਾਡੀ ਬਿਲਡਰ ਸੰਦੀਪ ਸਿੰਘ ਲਹਿਰੀ ਦੀ ਯਾਦ ਵਿਚ ’ਮੁੱਖ ਮੰਤਰੀ ਪਿੰਡ ਜਿੰਮ’ ਦੀ ਸ਼ੁਰੂਆਤ ਕਰਦਿਆਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਆਪਣੀਆਂ ਪਸੰਦੀਦਾ ਖੇਡਾਂ ਨੂੰ ਅਪਨਾ ਕੇ ਰਾਸ਼ਟਰੀ ਅਤੇ ਅੰਤਰ ਰਾਸ਼ਟਰੀ ਪੱਧਰ ’ਤੇ ਨਾਮਣਾ ਖੱਟ ਕੇ ਖੇਡਾਂ ਦੇ ਖੇਤਰ ਵਿਚ ਸੂਬੇ ਦਾ ਨਾਂ ਹੋਰ ਚਮਕਾਇਆ ਜਾਵੇ। ਪਿੰਡ ਵਾਸੀਆਂ ਵਲੋਂ ਸਵ: ਸੰਦੀਪ ਸਿੰਘ ਲਹਿਰੀ ਦੀ ਯਾਦ ਵਿਚ ਲਾਏ ਗਏ ਖੂਨਦਾਨ ਕੈਂਪ ਦੀ ਸ਼ੁਰੂਆਤ ਅਤੇ ਕਰੀਬ ਸਾਢੇ 5 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਸਪੋਰਟਸ ਹੈਲਥ ਕਲੱਬ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਪਿੰਡ ਦੇ ਨੌਜਵਾਨਾਂ ਦਾ ਖੇਡਾਂ ਦੇ ਨਾਲ-ਨਾਲ ਸਮਾਜ ਭਲਾਈ ਦੇ ਕਾਰਜਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣਾ ਬੇਹੱਦ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਦੇ ਹਰ ਖੇਤਰ ਵਿਚ ਖੇਡਾਂ ਦੇ ਪ੍ਰਚਾਰ-ਪ੍ਰਸਾਰ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ...
ਕੁੱਤੇ ਦੇ ਹਮਲੇ ’ਚ ਜ਼ਖਮੀ ਪੀੜਤਾਂ ਦਾ ਹਾਲ-ਚਾਲ ਜਾਣਨ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

ਕੁੱਤੇ ਦੇ ਹਮਲੇ ’ਚ ਜ਼ਖਮੀ ਪੀੜਤਾਂ ਦਾ ਹਾਲ-ਚਾਲ ਜਾਣਨ ਪੁੱਜੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ

hot news
ਨੰਗਲ 05 ਅਕਤੂਬਰ: ਬੀਤੀ ਰਾਤ ਰਾਜ ਨਗਰ ਇਲਾਕੇ ਵਿੱਚ ਇੱਕ ਹਲਕੇ ਆਵਾਰਾ ਕੁੱਤੇ ਨੇ ਦਹਿਸ਼ਤ ਮਚਾਉਂਦਿਆਂ ਬੱਚਿਆਂ ਅਤੇ ਬਜ਼ੁਰਗਾਂ ਸਮੇਤ ਕਰੀਬ 9 ਲੋਕਾਂ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਅੱਜ ਸਵੇਰੇ ਪੀੜਤ ਪਰਿਵਾਰਾਂ ਦਾ ਹਾਲ-ਚਾਲ ਜਾਣਨ ਲਈ ਰਾਜ ਨਗਰ ਪਹੁੰਚੇ। ਉਨ੍ਹਾਂ ਨੇ ਜ਼ਖਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਦਿਆਂ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ ਅਤੇ ਲੋਕਾਂ ਦੀ ਸੁਰੱਖਿਆ ਨੂੰ ਸਰਕਾਰ ਦੀ ਪਹਿਲੀ ਤਰਜੀਹ ਦੱਸਿਆ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਕੁੱਤੇ ਦੇ ਹਮਲੇ ਵਿੱਚ ਜ਼ਖਮੀ ਹੋਏ ਸਾਰੇ ਵਿਅਕਤੀਆਂ ਨੂੰ ਐਂਟੀ-ਰੇਬੀਜ਼ ਇੰਜੈਕਸ਼ਨ ਲਗਵਾ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਹਮਲਾ ਬਹੁਤ ਗੰਭੀਰ ਸੀ ਅਤੇ ਇਸ ਦੌਰਾਨ ਇੱਕ ਵਿਅਕਤੀ ਦੀ ਪੂਰੀ ਉਂਗਲ ਤੱਕ ਕੱਟੀ ਗਈ। ਉਨ੍ਹਾਂ ਨੇ ਸਿਹਤ ਵਿਭਾਗ ਅਤੇ ਸਥਾਨਕ ਪ੍ਰਸ਼ਾਸਨ ਨੂੰ ਜ਼ਖਮੀਆਂ ਦੀ ਸਿਹਤ ਸਬੰਧੀ ਲੋੜੀਂਦੀ ਸਹਾਇਤਾ ਯਕੀਨੀ ਬਣਾਉਣ ਲਈ ਕਿਹਾ। ਮੰਤਰੀ ਬੈਂਸ ਨੇ ਕਿਹਾ ਕਿ ਇਲਾਕੇ ਵਿੱਚ ਖੁੱਲ੍ਹੀਆਂ ...
ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਨੂੰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵੰਡੇ ਇਨਾਮ

ਖੇਡਾਂ ਵਤਨ ਪੰਜਾਬ ਦੀਆਂ ਦੇ ਜੇਤੂ ਖਿਡਾਰੀਆਂ ਨੂੰ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਵੰਡੇ ਇਨਾਮ

hot news
ਰੂਪਨਗਰ, 5 ਅਕਤੂਬਰ: ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-4 ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ ਅੱਜ ਸਫਲਤਾਪੂਰਵਕ ਸੰਪੰਨ ਹੋ ਗਿਆ। ਟੂਰਨਾਮੈਂਟ ਦੇ ਆਖਰੀ ਦਿਨ ਵੱਖ-ਵੱਖ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜੇਤੂ ਰਹੇ ਖਿਡਾਰੀਆਂ ਨੂੰ ਇਨਾਮਾਂ ਦੀ ਵੰਡ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਦਿਨੇਸ਼ ਚੱਢਾ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਉਤਸ਼ਾਹ ਨਾਲ ਭਾਗ ਲੈਣ ਵਾਲੇ ਖਿਡਾਰੀ ਨਾ ਸਿਰਫ਼ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰ ਰਹੇ ਹਨ, ਸਗੋਂ ਹੋਰਨਾਂ ਲਈ ਵੀ ਪ੍ਰੇਰਨਾਸ੍ਰੋਤ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਵੱਖ-ਵੱਖ ਖੇਤਰਾਂ ਵਿੱਚ ਕੀਤੇ ਜਾ ਰਹੇ ਉਪਰਾਲਿਆਂ ਵਿੱਚ ਖੇਡਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਇਸੇ ਦਾ ਨਤੀਜਾ ਹੈ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਹਰ ਸੀਜ਼ਨ ਵਿੱਚ ਪਹਿਲਾਂ ਨਾਲੋਂ ਵੱਧ ਖਿਡਾਰੀ ਉਤਸ਼ਾਹ ਨਾਲ ਭਾਗ ਲੈ ਰਹੇ ਹਨ। ਵਿਧਾਇਕ ਚੱਢਾ ਨੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਤੰ...
ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ  ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ 180 ਈ.ਟੀ.ਟੀ. ਅਧਿਆਪਕਾਂ ਦੀ ਤਨਖਾਹ ਅਸਮਾਨਤਾ ਖ਼ਤਮ ਕਰਨ ਵੱਲ ਵਧਾਇਆ ਕਦਮ, ਯੂਨੀਅਨ ਦੇ ਮਾਮਲੇ ਨਾਲ ਸੰਬੰਧਿਤ ਜਾਂਚ ਵਿੱਚ ਤੇਜ਼ੀ ਲਿਆਂਦੀ ਜਾਵੇਗੀ: ਹਰਪਾਲ ਸਿੰਘ ਚੀਮਾ

breaking news
ਚੰਡੀਗੜ੍ਹ, 5 ਅਕਤੂਬਰ 2026 ਇੱਕ ਵੱਡੇ ਫ਼ੈਸਲੇ ਤਹਿਤ ਭਗਵੰਤ ਮਾਨ ਸਰਕਾਰ ਨੇ ਅੱਜ 180 ਈ.ਟੀ.ਟੀ. ਟੀਚਰਜ਼ ਯੂਨੀਅਨ (ਜੈ ਸਿੰਘ ਵਾਲਾ ਕੇਸ) ਦੀਆਂ ਮੰਗਾਂ ਦੇ ਹੱਲ ਲਈ ਸਹਿਮਤੀ ਪ੍ਰਗਟਾਈ। ਸਰਕਾਰ ਨੇ ਉਨ੍ਹਾਂ ਦੇ ਜੂਨੀਅਰਾਂ ਨਾਲ ਤਨਖਾਹ ਦੀ ਅਸਮਾਨਤਾ ਨੂੰ ਦੂਰ ਕਰਕੇ ਤਨਖਾਹ ਸੰਬੰਧੀ ਚਿੰਤਾਵਾਂ ਨੂੰ ਹੱਲ ਕਰਨ ਅਤੇ ਜਾਇਜ਼ ਮੰਗਾਂ ਦੇ ਨਿਪਟਾਰੇ ਲਈ ਚੱਲ ਰਹੀ ਜਾਂਚ ਵਿੱਚ ਤੇਜ਼ੀ ਲਿਆਉਣ 'ਤੇ ਸਿਧਾਂਤਕ ਤੌਰ 'ਤੇ ਸਹਿਮਤੀ ਜਤਾਈ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, "ਇਹ ਯਕੀਨੀ ਬਣਾਉਣ ਲਈ ਕਿ ਇਸ ਹੱਲ ਵਿੱਚ ਕੋਈ ਪ੍ਰਬੰਧਕੀ ਰੁਕਾਵਟ ਨਾ ਆਵੇ, ਚੱਲ ਰਹੀ ਜਾਂਚ ਰਿਪੋਰਟ ਬਿਨਾਂ ਕਿਸੇ ਦੇਰੀ ਤੋਂ ਹਾਸਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਵੇਂ ਹੀ ਜਾਂਚ ਰਿਪੋਰਟ ਸੌਂਪੀ ਜਾਂਦੀ ਹੈ, ਉਸ ਦੇ ਸਿੱਟਿਆਂ ਦੇ ਆਧਾਰ 'ਤੇ ਤੁਰੰਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ।" ਇਹ ਫ਼ੈਸਲਾ ਪੰਜਾਬ ਸਿਵਲ ਸਕੱਤਰੇਤ ਵਿਖੇ ਹੋਈ ਇੱਕ ਅਹਿਮ ਉੱਚ-ਪੱਧਰੀ ਮੀਟਿੰਗ ਦੌਰਾਨ ਲਿਆ ਗਿਆ, ਜਿਸ ਦੀ ਪ੍ਰਧਾਨਗੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਿੱਖਿ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਖਰੀਦ ਲਈ ਪੁਖ਼ਤਾ ਪ੍ਰਬੰਧ: ਲਾਲ ਚੰਦ ਕਟਾਰੂਚੱਕ

breaking news
ਚੰਡੀਗੜ੍ਹ/(ਸਾਹਿਬਜ਼ਾਦਾ ਅਜੀਤ ਸਿੰਘ ਨਗਰ), 5 ਅਕਤੂਬਰ: ਪੰਜਾਬ ਦੇ ਖੁਰਾਕ, ਸਿਵਲ ਸਪਲਾਈਜ਼ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਕਿਹਾ ਕਿ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਵਿੱਚ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਖਰੀਦ ਪ੍ਰਕਿਰਿਆ ਦੀ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਖਰੜ ਅਨਾਜ ਮੰਡੀ ਵਿਖੇ ਚੱਲ ਰਹੇ ਝੋਨੇ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਹੁਣ ਤੱਕ ਪੰਜਾਬ ਦੀਆਂ ਮੰਡੀਆਂ ਵਿੱਚ 3.83 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋ ਚੁੱਕੀ ਹੈ, ਜਿਸ ਵਿੱਚੋਂ ਸੂਬੇ ਦੀਆਂ ਖਰੀਦ ਏਜੰਸੀਆਂ ਵੱਲੋਂ 3.44 ਲੱਖ ਮੀਟ੍ਰਿਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਖਰੀਦੇ ਗਏ ਝੋਨੇ ਦੇ ਬਦਲੇ ਕਿਸਾਨਾਂ ਨੂੰ 188 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ। ਸ੍ਰੀ ਕਟਾਰੂਚੱਕ ਨੇ ਕਿਹਾ ਕਿ ਆਉਣ ਵਾਲੇ ਦਿਨਾ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026 ਨੂੰ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ ਹਰੀ ਝੰਡੀ

breaking news
ਚੰਡੀਗੜ੍ਹ, 5 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ 'ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ (ਆਰ.ਡੀ.ਏ.) ਬਿੱਲ, 2026' ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਨੇ ਦੱਸਿਆ ਕਿ 'ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ ਬਿੱਲ, 2026' ਰਣਜੀਤ ਸਾਗਰ ਡੈਮ ਅਤੇ ਸ਼ਾਹਪੁਰ ਕੰਡੀ ਡੈਮ ਖੇਤਰਾਂ ਦੇ ਯੋਜਨਾਬੱਧ ਅਤੇ ਟਿਕਾਊ ਵਿਕਾਸ ਲਈ 'ਰਣਜੀਤਗੜ੍ਹ ਡਿਵੈਲਪਮੈਂਟ ਅਥਾਰਟੀ' (ਆਰ.ਡੀ.ਏ.) ਦੀ ਸਥਾਪਨਾ ਦਾ ਰਾਹ ਪੱਧਰਾ ਕਰੇਗਾ। ਆਰ.ਡੀ.ਏ. ਦੀ ਸਥਾਪਨਾ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਸ਼ਾਸਕੀ ਕੰਟਰੋਲ ਹੇਠ ਇੱਕ ਵਿਧਾਨਕ ਸੰਸਥਾ ਵਜੋਂ ਕੀਤੀ ਜਾਵੇਗੀ। ਇਸ ਨੂੰ ਏਕੀਕ੍ਰਿਤ ਵਿਕਾਸ, ਜ਼ਮੀਨ ਪ੍ਰਬੰਧਨ, ਪ੍ਰਾਜੈਕਟਾਂ ਨੂੰ ਲਾਗੂ ਕਰਨ ਅਤੇ ਸੈਰ-ਸਪਾਟਾ ਸਥਾਨਾਂ ਦੇ ਸੁਚੱਜੇ ਪ੍ਰਬੰਧਨ ਲਈ ਲੋੜੀਂਦੀਆਂ ਪ੍ਰਸ਼ਾਸਕੀ, ਵਿੱਤੀ ਅਤੇ ਰੈਗੂਲੇਟਰੀ ਸ਼ਕਤੀਆਂ ਦਿੱਤੀਆਂ ਜਾਣਗੀਆਂ। ...
ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 258ਵਾਂ ਦਿਨ: ਪੰਜਾਬ ਪੁਲਿਸ ਵੱਲੋਂ 575 ਥਾਈਂ ਛਾਪੇਮਾਰੀ; 231 ਕਾਬੂ

Punjab
ਚੰਡੀਗੜ੍ਹ, 5 ਅਕਤੂਬਰ: ਸੂਬੇ ਵਿੱਚ ਚੱਲ ਰਹੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 258ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਅਤੇ ਮੈਪ ਕੀਤੇ 575 ਟਿਕਾਣਿਆਂ  ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਇੱਕ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ 20 ਜਨਵਰੀ, 2026 ਨੂੰ ਕੀਤੀ ਗਈ ਸੀ। ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ, ਸੂਬੇ ਭਰ ਵਿੱਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 258ਵੇਂ ਦਿਨ, ਪੁਲਿਸ ਟੀਮਾਂ ਨੇ 231 ਵਿਅਕਤੀਆਂ ਨੂੰ ਦੋ ਹਥਿਆਰਾਂ ਸਮੇਤ ਕਾਬੂ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 76,330 ਗ੍ਰਿਫ਼ਤਾਰੀਆਂ ਹੋਈਆਂ ਹਨ। ਇਸ ਤੋਂ ਇਲਾਵਾ 232 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਸੱਤ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੀ.ਐਮ.ਸੀ ਲੁਧਿਆਣਾ ਨੇ 100 ਤੋਂ ਵੱਧ ਬਾਲ ਸਰਜਰੀਆਂ ਕਰਕੇ ਵੱਡਾ ਮੀਲ ਪੱਥਰ ਸਥਾਪਿਤ ਕੀਤਾ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੀ.ਐਮ.ਸੀ ਲੁਧਿਆਣਾ ਨੇ 100 ਤੋਂ ਵੱਧ ਬਾਲ ਸਰਜਰੀਆਂ ਕਰਕੇ ਵੱਡਾ ਮੀਲ ਪੱਥਰ ਸਥਾਪਿਤ ਕੀਤਾ

hot news
ਲੁਧਿਆਣਾ, 4 ਅਕਤੂਬਰ: ਸਰਵ ਵਿਆਪਕ ਅਤੇ ਬਰਾਬਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੀ ਆਪਣੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਐਤਵਾਰ ਨੂੰ ਕ੍ਰਿਸ਼ਚੀਅਨ ਮੈਡੀਕਲ ਕਾਲਜ (ਸੀ.ਐਮ.ਸੀ.), ਲੁਧਿਆਣਾ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 100 ਤੋਂ ਵੱਧ ਬਾਲ ਸਰਜਰੀਆਂ ਸਫਲਤਾਪੂਰਵਕ ਕਰਨ ਲਈ ਬਾਲ ਸਰਜਰੀ ਵਿਭਾਗ ਦੀ ਟੀਮ ਨੂੰ ਵਧਾਈ ਦਿੱਤੀ। ਇਸ ਸਬੰਧੀ ਸੀ.ਐਮ.ਸੀ. ਲੁਧਿਆਣਾ ਵਿਖੇ ਕਰਵਾਏ ਗਏ ਵਿਸ਼ੇਸ਼ ਸਮਾਗਮ ਵਿੱਚ ਸ਼ਿਰਕਤ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਇਹ ਪ੍ਰਾਪਤੀ ਪੰਜਾਬ ਸਰਕਾਰ ਅਤੇ ਮੈਡੀਕਲ ਸੰਸਥਾ ਦੀ ਸਾਂਝੀ ਵਚਨਬੱਧਤਾ ਦਾ ਪ੍ਰਤੀਕ ਹੈ। ਯੋਜਨਾ ਤਹਿਤ ਨਵਜੰਮੇ ਬੱਚਿਆਂ ਅਤੇ ਹੋਰ ਬੱਚਿਆਂ ਦੀਆਂ ਕਈ ਤਰ੍ਹਾਂ ਦੀਆਂ ਗੁੰਝਲਦਾਰ ਸਰਜਰੀਆਂ ਕੀਤੀਆਂ ਗਈਆਂ ਹਨ, ਜਿਸ ਨਾਲ ਵੱਖ-ਵੱਖ ਸਮਾਜਿਕ ਅਤੇ ਆਰਥਿਕ ਪਿਛੋਕੜ ਵਾਲੇ ਪਰਿਵਾਰਾਂ ਨੂੰ ਵੱਡੀ ਰਾਹਤ ਮਿਲੀ ਹੈ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕ...
ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

breaking news
ਚੰਡੀਗੜ੍ਹ, 4 ਅਕਤੂਬਰ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀ ਹਰ ਮਾਂ ਅਤੇ ਭੈਣ ਨੂੰ 'ਮਾਵਾਂ-ਧੀਆਂ ਸਤਿਕਾਰ ਯੋਜਨਾ' ਦੀ ਬ੍ਰਾਂਡ ਅੰਬੈਸਡਰ ਐਲਾਨਦਿਆਂ ਇਸ ਪਹਿਲਕਦਮੀ ਨੂੰ ਆਪਣੀ ਕਿਸਮ ਦਾ ਪਹਿਲਾ ਸਮਾਜਿਕ ਇਨਕਲਾਬ ਕਰਾਰ ਦਿੱਤਾ, ਜੋ ਔਰਤਾਂ ਦੇ ਸਨਮਾਨ ਅਤੇ ਵਿੱਤੀ ਖ਼ੁਦਮੁਖਤਿਆਰੀ ਨੂੰ ਮਜ਼ਬੂਤ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ 75 ਲੱਖ ਤੋਂ ਵੱਧ ਔਰਤਾਂ ਦੀ ਪਹਿਲਾਂ ਹੀ ਰਜਿਸਟ੍ਰੇਸ਼ਨ ਹੋਣ ਅਤੇ ਸਨਮਾਨ ਰਾਸ਼ੀ ਵਜੋਂ 3,824.87 ਕਰੋੜ ਰੁਪਏ ਸਿੱਧੇ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੇ ਜਾਣ ਦੇ ਨਾਲ ਇਹ ਯੋਜਨਾ ਪੂਰੇ ਪੰਜਾਬ ਵਿੱਚ ਔਰਤਾਂ ਲਈ ਸਤਿਕਾਰ ਅਤੇ ਵਿੱਤੀ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰ ਰਹੀ ਹੈ। ਇਹ ਮੌਕਾ ਉਸ ਵੇਲੇ ਭਾਵੁਕ ਹੋ ਗਿਆ, ਜਦੋਂ ਇਸ ਯੋਜਨਾ ਦੀ ਲਾਭਪਾਤਰੀ ਗੁਰਮੇਲ ਕੌਰ ਉਰਫ਼ ਮੇਲੋ, ਜੋ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਆਈ ਸੀ, ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕੀਤੀ। ਮੁੱਖ ਮੰਤਰੀ ਨੂੰ ਦੇਖਦਿਆਂ ਹੀ ਉਸ ਨੇ ਤੁਰੰਤ ਮੁੱਖ ਮੰਤਰੀ ਨੂੰ ਕਲਾਵੇ ਵਿੱਚ ਲੈ ਲਿਆ ਅਤੇ ਆਸ਼ੀਰਵਾਦ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਆਰ...
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਦਯੋਗਿਕ ਵਿਕਾਸ ਅਤੇ ਨਿਵੇਸ਼ ਲਈ ਹਰਿਆਣਾ ਵਿੱਚ ਅਪਾਰ ਸੰਭਾਵਨਾਵਾਂ ਹਨ

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਉਦਯੋਗਿਕ ਵਿਕਾਸ ਅਤੇ ਨਿਵੇਸ਼ ਲਈ ਹਰਿਆਣਾ ਵਿੱਚ ਅਪਾਰ ਸੰਭਾਵਨਾਵਾਂ ਹਨ

haryana
ਚੰਡੀਗੜ੍ਹ, 04 ਅਕਤੂਬਰ - ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਆਪਣੇ ਸਿੰਗਾਪੁਰ ਦੌਰੇ ਦੌਰਾਨ ‘ਸਿੰਗਾਪੁਰ ਬਿਜ਼ਨਸ ਫੈਡਰੇਸ਼ਨ’ ਵੱਲੋਂ ਨਿਵੇਸ਼ ਨੂੰ ਵਾਧਾ ਦੇਣ ਦੇ ਉਦੇਸ਼ ਨਾਲ ਆਯੋਜਿਤ ਇੱਕ ਅਹਿਮ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਛੱਤੀਸਗੜ੍ਹ ਦੇ ਮੁੱਖ ਮੰਤਰੀ ਸ੍ਰੀ ਵਿਸ਼ਨੂੰਦੇਵ ਸਾਇ ਅਤੇ ਸਿੰਗਾਪੁਰ ਵਿੱਚ ਭਾਰਤ ਦੇ ਰਾਜਦੂਤ ਡਾ. ਸ਼ਿਲਪਕ ਅੰਬੁਲੇ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਪ੍ਰੋਗਰਾਮ ਵਿੱਚ ਸਿੰਗਾਪੁਰ ਦੇ ਨਾਮਵਰ ਉਦਯੋਗਪਤੀਆਂ ਅਤੇ ਵੱਖ-ਵੱਖ ਖੇਤਰਾਂ ਦੇ ਮੋਹਰੀ ਪ੍ਰਤੀਨਿਧੀਆਂ ਨੇ ਵੀ ਹਿੱਸਾ ਲਿਆ। ਇਸ ਉੱਚ-ਪੱਧਰੀ ਮੀਟਿੰਗ ਦਾ ਮੁੱਖ ਉਦੇਸ਼ ਭਾਰਤ ਅਤੇ ਸਿੰਗਾਪੁਰ ਵਿਚਕਾਰ ਆਪਸੀ ਸਹਿਯੋਗ ਅਤੇ ਤਾਲਮੇਲ ਨੂੰ ਹੋਰ ਮਜ਼ਬੂਤ ਕਰਨਾ ਅਤੇ ਦੋਵਾਂ ਦੇਸ਼ਾਂ ਦੇ ਵਿਚਕਾਰ ਵਪਾਰ ਤੇ ਨਿਵੇਸ਼ ਸਬੰਧਾਂ ਨੂੰ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣਾ ਸੀ। ਮੁੱਖ ਮੰਤਰੀ ਨੇ ਸਿੰਗਾਪੁਰ ਦੇ ਉਦਯੋਗ ਜਗਤ ਨੂੰ ਹਰਿਆਣਾ ਵਿੱਚ ਨਿਵੇਸ਼ ਦੇ ਮੌਕਿਆਂ ਤੋਂ ਕਰਵਾਇਆ ਜਾਣੂ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਪ੍ਰੋਗਰਾਮ ਵਿੱਚ ਹਰਿਆਣਾ ਦੀ ਨਿਵੇਸ਼ ਪੱਖੀ ਨੀਤੀਆਂ...